1
|
ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ, ਅਤੇ ਆਪਣੀ ਸਮਰੱਥਾ ਨਾਲ ਮੇਰਾ ਨਿਆਉਂ ਕਰ! |
2
|
ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੇ ਮੂੰਹ ਦੀਆਂ ਗੱਲਾਂ ਉੱਤੇ ਕੰਨ ਲਾ, |
3
|
ਕਿਉਂ ਜੋ ਓਪਰੇ ਮੇਰੇ ਵਿਰੁੱਧ ਉੱਠੇ ਹਨ, ਅਤੇ ਜ਼ਾਲਮ ਮੇਰੀ ਜਾਨ ਦੇ ਗਾਹਕ ਹੋਏ, ਉਨ੍ਹਾਂ ਨੇ ਪਰਮੇਸ਼ੁਰ ਨੂੰ ਆਪਣੇ ਸਨਮੁਖ ਨਹੀਂ ਰੱਖਿਆ ।। ਸਲਹ।। |
4
|
ਵੇਖੋ, ਪਰਮੇਸ਼ੁਰ ਮੇਰਾ ਸਹਾਇਕ ਹੈ, ਪ੍ਰਭੁ ਮੇਰੀ ਜਾਨ ਦੇ ਸਮ੍ਹਾਲੂਆਂ ਵਿੱਚੋਂ ਹੈ। |
5
|
ਇਹ ਬੁਰਿਆਈ ਮੇਰੇ ਘਾਤੀਆਂ ਉੱਤੇ ਉਹ ਮੋੜ ਦੇਵੇਗਾ, - ਆਪਣੀ ਸੱਚਿਆਈ ਨਾਲ ਉਨ੍ਹਾਂ ਨੂੰ ਮੁਕਾ ਦੇਹ! |
6
|
ਖੁਸ਼ੀ ਦੀ ਭੇਟ ਮੈਂ ਤੇਰੇ ਲਈ ਚੜ੍ਹਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਉਹ ਭਲਾ ਹੈ। |
7
|
ਉਹ ਨੇ ਤਾਂ ਸਾਰੇ ਦੁਖ ਤੋਂ ਮੈਨੂੰ ਛੁਡਾਇਆ ਹੈ, ਅਤੇ ਮੇਰੀ ਅੱਖ ਨੇ ਮੇਰੇ ਵੈਰੀਆਂ ਉੱਤੇ ਵੇਖ ਲਿਆ ਹੈ!।। |
Psalms 54:8 Punjabi Language Bible Words basic statistical display
COMING SOON ...