English Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Assamese

Books

Psalms Chapters

Psalms 55 Verses

1 ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਉੱਤੇ ਕੰਨ ਧਰ, ਅਤੇ ਮੇਰੀ ਬੇਨਤੀ ਤੋਂ ਆਪਣੇ ਆਪ ਨੂੰ ਨਾ ਲੁਕਾ,
2 ਮੇਰੀ ਵੱਲ ਧਿਆਨ ਕਰ ਅਤੇ ਮੈਨੂੰ ਉੱਤਰ ਦੇਹ! ਮੈਂ ਆਪਣੀ ਫਰਿਆਦ ਵਿੱਚ ਬੇਚੈਨ ਰਹਿੰਦਾ ਹਾਂ, ਅਤੇ ਮੈਂ ਹੂੰਗਦਾ ਰਹਿੰਦਾ ਹਾਂ,
3 ਵੈਰੀ ਦੀ ਅਵਾਜ਼ ਦੇ ਕਾਰਨ, ਅਤੇ ਦੁਸ਼ਟ ਦੇ ਦਬਾਓ ਦੇ ਕਾਰਨ, ਕਿਉਂ ਜੋ ਓਹ ਮੇਰੇ ਉੱਤੇ ਬਦੀ ਲੱਦਦੇ ਹਨ, ਅਤੇ ਕ੍ਰੋਧ ਨਾਲ ਮੈਨੂੰ ਸਤਾਉਂਦੇ ਹਨ।
4 ਮੇਰਾ ਦਿਲ ਮੇਰੇ ਅੰਦਰ ਬਹੁਤ ਦੁਖੀ ਹੈ, ਅਤੇ ਮੌਤ ਦਾ ਭੈ ਮੇਰੇ ਉੱਤੇ ਆ ਪਿਆ ਹੈ।
5 ਡਰ ਅਤੇ ਥਰਥਰਾਹਟ ਮੈਨੂੰ ਪੈ ਗਈ ਹੈ, ਅਤੇ ਹੌਲ ਨੇ ਮੈਨੂੰ ਦਬਾ ਲਿਆ ਹੈ।
6 ਤਾਂ ਮੈਂ ਆਖਿਆ, ਕਾਸ਼ ਕਿ ਮੈਨੂੰ ਕਬੂਤਰ ਜੇਹੇ ਖੰਭ ਮਿਲਦੇ, ਤਾਂ ਮੈਂ ਉੱਡ ਜਾਂਦਾ ਤੇ ਅਰਾਮ ਪਾਉਂਦਾ!
7 ਵੇਖੋ, ਮੈਂ ਦੂਰ ਵਾਟ ਉੱਡ ਜਾਂਦਾ, ਅਤੇ ਉਜਾੜ ਵਿੱਚ ਵਸੇਰਾ ਕਰਦਾ!।। ਸਲਹ।।
8 ਮੈਂ ਅਨ੍ਹੇਰੀ ਅਤੇ ਤੁਫਾਨ ਤੋਂ ਛੇਤੀ ਓਟ ਲੈਂਦਾ।।
9 ਹੇ ਪ੍ਰਭੁ, ਉਨ੍ਹਾਂ ਨੂੰ ਭੱਖ ਲੈ, ਉਨ੍ਹਾਂ ਦੀਆਂ ਰਸਨਾਂ ਵੱਖੋ ਵੱਖਰੀਆਂ ਕਰ ਦੇਹ, ਕਿਉਂ ਜੋ ਮੈਂ ਨਗਰ ਵਿੱਚ ਅਨ੍ਹੇਰ ਅਤੇ ਝਗੜਾ ਡਿੱਠਾ ਹੈ!
10 ਦਿਨ ਰਾਤ ਓਹ ਉਸ ਦੀਆਂ ਕੰਧਾਂ ਉੱਤੇ ਉਸ ਦੇ ਚੁਫੇਰੇ ਘੁੰਮਦੇ ਹਨ, ਬਦੀ ਅਤੇ ਸ਼ਰਾਰਤ ਉਸ ਦੇ ਅੰਦਰ ਹੈ।
11 ਤਬਾਹੀ ਉਸ ਦੇ ਅੰਦਰ ਹੈ, ਧੱਕੇ ਸ਼ਾਹੀ ਅਤੇ ਹੇਰਾ ਫੇਰੀ ਉਸ ਦੇ ਬਜ਼ਾਰਾਂ ਤੋਂ ਅਲੱਗ ਨਹੀਂ ਹੁੰਦੀ।।
12 ਜਿਹੜਾ ਮੇਰੇ ਉੱਤੇ ਹਰਫ਼ ਲਿਆਉਂਦਾ, ਉਹ ਤਾਂ ਮੇਰਾ ਵੈਰੀ ਨਹੀਂ ਸੀ, ਨਹੀਂ ਤਾਂ ਮੈਂ ਸਹਿ ਲੈਂਦਾ, ਅਤੇ ਜੋ ਮੇਰੇ ਵਿਰੁੱਧ ਫੁੱਲਦਾ ਸੀ, ਉਹ ਮੇਰਾ ਦੁਸ਼ਮਣ ਨਹੀਂ ਸੀ, ਨਹੀਂ ਤਾਂ ਮੈਂ ਉਸ ਤੋਂ ਲੁਕ ਜਾਂਦਾ,
13 ਪਰ ਤੂੰ ਹੀ ਸੈਂ ਜੋ ਮੇਰੇ ਬਰੋਬਰ ਦਾ ਮਨੁੱਖ, ਮੇਰੇ ਨਾਲ ਦਾ ਅਤੇ ਮੇਰਾ ਜਾਣੂ ਪਛਾਣੂ ਸੈਂ!
14 ਅਸੀਂ ਆਪਸ ਵਿੱਚ ਮਿੱਠੀਆਂ ਗੋਂਦਾਂ ਗੁੰਦਦੇ ਹੁੰਦੇ ਸਾਂ, ਅਤੇ ਸੰਗਤ ਦੇ ਨਾਲ ਪਰਮੇਸ਼ੁਰ ਦੇ ਭਵਨ ਵਿੱਚ ਫਿਰਦੇ ਹੁੰਦੇ ਸਾਂ।।
15 ਮੌਤ ਉਨ੍ਹਾਂ ਉੱਤੇ ਅਚਾਣਕ ਆ ਪਵੇ, ਓਹ ਜੀਉਂਦੇ ਜੀ ਪਤਾਲ ਵਿੱਚ ਉਤਰ ਜਾਣ, ਕਿਉਂ ਜੋ ਉਨ੍ਹਾਂ ਦੇ ਵਸੇਬਿਆਂ ਵਿੱਚ ਸਗੋਂ ਉਨ੍ਹਾਂ ਦੇ ਅੰਦਰ ਬੁਰਿਆਈ ਹੈ!
16 ਪਰ ਮੈਂ ਪਰਮੇਸ਼ੁਰ ਨੂੰ ਪੁਕਾਰਾਂਗਾ, ਅਤੇ ਯਹੋਵਾਹ ਮੈਨੂੰ ਬਚਾ ਲਵੇਗਾ।
17 ਸੰਝ, ਸਵੇਰ ਅਤੇ ਦੁਪਹਿਰ ਨੂੰ ਮੈਂ ਸ਼ਕਾਇਤ ਕਰਾਂਗਾ ਅਤੇ ਮੈਂ ਹੂੰਗਾਂਗਾ, ਅਤੇ ਉਹ ਮੇਰੀ ਅਵਾਜ਼ ਸੁਣੇਗਾ।
18 ਉਹ ਨੇ ਮੇਰੀ ਜਾਨ ਨੂੰ ਹੱਲੇ ਵਿੱਚੋਂ ਸੁਖਾਲਾ ਛੁਡਾ ਲਿਆ, ਕਿਉਂ ਜੋ ਮੇਰੇ ਵਿਰੋਧੀ ਬਹੁਤ ਸਨ।
19 ਪਰਮੇਸ਼ੁਰ ਸੁਣੇਗਾ ਅਤੇ ਉਨ੍ਹਾਂ ਨੂੰ ਉੱਤਰ ਦੇਵੇਗਾ, ਉਹ ਜੋ ਆਦ ਤੋਂ ਬਿਰਾਜਮਾਨ ਹੈ ।। ਸਲਹ।। ਏਹ ਓਹ ਹਨ ਜਿਨ੍ਹਾਂ ਲਈ ਅਦਲ ਬਦਲ ਨਹੀਂ, ਅਤੇ ਜਿਹੜੇ ਪਰਮੇਸ਼ੁਰ ਦਾ ਭੈ ਨਹੀਂ ਮੰਨਦੇ
20 ਉਹ ਨੇ ਆਪਣੇ ਮੇਲੀਆਂ ਉੱਤੇ ਹੱਥ ਚੁੱਕੇ ਹਨ, ਉਹ ਨੇ ਆਪਣੇ ਨੇਮ ਨੂੰ ਭਰਿਸ਼ਟ ਕੀਤਾ।
21 ਉਹ ਦਾ ਮੂੰਹ ਮੱਖਣ ਨਾਲੋਂ ਚਿਕਨਾ ਸੀ, ਪਰ ਉਹ ਦੇ ਦਿਲ ਵਿੱਚ ਲੜਾਈ ਸੀ! ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਕੂਲੀਆਂ ਸਨ, ਪਰ ਓਹ ਸਨ ਨੰਗੀਆਂ ਤਲਵਾਰਾਂ!।।
22 ਆਪਣਾ ਭਾਰ ਯਹੋਵਾਹ ਉੱਤੇ ਸੁੱਟ, ਅਤੇ ਉਹ ਤੈਨੂੰ ਸੰਭਾਲੇਗਾ, ਓਹ ਧਰਮੀ ਨੂੰ ਕਦੇ ਡੋਲਣ ਨਾ ਦੇਵੇਗਾ।।
23 ਪਰ ਤੂੰ, ਹੇ ਪਰਮੇਸ਼ੁਰ, ਉਨ੍ਹਾਂ ਨੂੰ ਬਰਬਾਦੀ ਦੇ ਟੋਏ ਵਿੱਚ ਡੇਗ ਦੇਵੇਂਗਾ, ਹੱਤਿਆਰੇ ਅਤੇ ਕਪਟੀ ਮਨੁੱਖ ਆਪਣੀ ਅੱਧੀ ਉਮਰ ਤੀਕ ਵੀ ਨਾ ਅੱਪੜਨਗੇ, ਪਰ ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।।
×

Alert

×