Bible Languages

Indian Language Bible Word Collections

Bible Versions

Books

Psalms Chapters

Psalms 6 Verses

Bible Versions

Books

Psalms Chapters

Psalms 6 Verses

1 ਹੇ ਯਹੋਵਾਹ, ਤੂੰ ਆਪਣੇ ਕ੍ਰੋਧ ਨਾਲ ਮੈਨੂੰ ਦਬਕਾ ਨਾ ਦੇਹ, ਨਾ ਆਪਣੇ ਤੇਜ਼ ਕੋਪ ਨਾਲ ਮੈਨੂੰ ਤਾੜ ।
2 ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ ਕਿਉਂ ਜੋ ਮੈਂ ਕੁਮਲਾ ਰਿਹਾ ਹਾਂ। ਹੇ ਯਹੋਵਾਹ, ਮੈਨੂੰ ਚੰਗਿਆਂ ਕਰ ਕਿਉਂ ਜੋ ਮੇਰੀਆਂ ਹੱਡੀਆਂ ਬਿਆਕਲ ਹਨ।
3 ਮੇਰੀ ਜਾਨ ਵੀ ਅੱਤ ਬਿਆਕਲ ਹੈ, ਅਤੇ ਤੂੰ ਯਹੋਵਾਹ, ਕਦੋ ਤੀਕॽ
4 ਹੇ ਯਹੋਵਾਹ, ਮੁੜ ਆ, ਮੇਰੀ ਜਾਨ ਨੂੰ ਛੁਡਾ, ਆਪਣੀ ਦਯਾ ਦੇ ਕਾਰਨ ਮੈਨੂੰ ਬਚਾ,
5 ਕਿਉਂ ਜੋ ਮੌਤ ਵਿੱਚ ਤੇਰਾ ਸਿਮਰਨ ਨਹੀਂ, ਪਤਾਲ ਵਿੱਚ ਕੌਣ ਤੇਰਾ ਧੰਨਵਾਦ ਕਰੇਗਾॽ
6 ਮੈਂ ਧਾਹਾਂ ਮਾਰਦਾ ਮਾਰਦਾ ਥੱਕ ਗਿਆ। ਸਾਰੀ ਰਾਤ ਮੈਂ ਆਪਣੇ ਵਿਛਾਉਣੇ ਉੱਤੇ ਹੜ੍ਹ ਵਗਾ ਲੈਂਦਾ ਹਾਂ, ਆਪਣੇ ਅੰਝੂਆ ਨਾਲ ਮੈਂ ਆਪਣਾ ਮੰਜਾ ਭਿਉਂਦਾ ਹਾਂ।
7 ਮੇਰੀਆਂ ਅੱਖਾਂ ਸੋਗ ਦੇ ਮਾਰੇ ਗਲ ਗਈਆਂ, ਓਹ ਮੇਰੇ ਵਿਰੋਧੀਆਂ ਦੇ ਕਾਰਨ ਚੁੰਨ੍ਹੀਆਂ ਹੋ ਗਈਆਂ ਹਨ।
8 ਹੇ ਤੁਸੀਂ ਸਾਰੇ ਕੁਕਰਮੀਓ, ਮੇਰੇ ਕੋਲੋਂ ਦੂਰ ਹੋ ਜਾਓ, ਕਿਉਂ ਜੋ ਯਹੋਵਾਹ ਨੇ ਮੇਰੇ ਰੋਣ ਦੀ ਅਵਾਜ਼ ਸੁਣ ਲਈ ਹੈ,
9 ਯਹੋਵਾਹ ਨੇ ਮੇਰੀ ਬੇਨਤੀ ਸੁਣ ਲਈ ਹੈ, ਯਹੋਵਾਹ ਮੇਰੀ ਪ੍ਰਾਰਥਨਾ ਕਬੂਲ ਕਰੇਗਾ।
10 ਮੇਰੇ ਸਾਰੇ ਵੈਰੀ ਲੱਜਿਆਵਾਨ ਅਰ ਅੱਤ ਬਿਆਕਲ ਹੋਣਗੇ, ਓਹ ਮੁੜ ਜਾਣਗੇ ਅਤੇ ਅਚਣਚੇਤ ਲੱਜਿਆਵਾਨ ਹੋ ਜਾਣਗੇ ।।

Psalms 6 Verses

Psalms 6 Chapter Verses Punjabi Language Bible Words display

COMING SOON ...

×

Alert

×