1
|
ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ। |
2
|
ਤਾਂ ਮੈਂ ਪਵਿੱਤਰ ਅਸਥਾਨ ਵਿੱਚ ਤੇਰਾ ਦਰਸ਼ਣ ਪਾਇਆ, ਭਈ ਮੈਂ ਤੇਰਾ ਬਲ ਅਤੇ ਤੇਰੀ ਮਹਿਮਾ ਵੇਖਾਂ। |
3
|
ਏਸ ਲਈ ਕਿ ਤੇਰੀ ਦਯਾ ਜੀਵਨ ਨਾਲੋਂ ਵੀ ਚੰਗੀ ਹੈ, ਮੇਰੇ ਬੁੱਲ੍ਹ ਤੇਰੀ ਉਸਤਤ ਕਰਨਗੇ। |
4
|
ਸੋ ਆਪਣੇ ਜੀਵਨ ਵਿੱਚ ਮੈਂ ਤੈਨੂੰ ਮੁਬਾਰਕ ਆਖਾਂਗਾ, ਮੈਂ ਤੇਰਾ ਨਾਮ ਲੈ ਕੇ ਆਪਣੇ ਹੱਥ ਪਸਾਰਾਂਗਾ।। |
5
|
ਜਿਵੇਂ ਚਰਬੀ ਤੇ ਥਿੰਧਿਆਈ ਨਾਲ ਮੇਰਾ ਜੀ ਤ੍ਰਿਪਤ ਹੋਵੇਗਾ, ਅਤੇ ਜੈਕਾਰਿਆਂ ਦੇ ਬੁੱਲ੍ਹਾਂ ਨਾਲ ਮੇਰਾ ਮੂੰਹ ਤੇਰੀ ਉਸਤਤ ਕਰੇਗਾ, |
6
|
ਜਿਸ ਵੇਲੇ ਮੈ ਆਪਣੇ ਵਿਛਾਉਣੇ ਉੱਤੇ ਤੈਨੂੰ ਯਾਦ ਕਰਦਾ ਹਾਂ, ਅਤੇ ਰਾਤ ਦੇ ਪਹਿਰਾਂ ਵਿੱਚ ਤੇਰਾ ਧਿਆਨ ਕਰਦਾ ਹਾਂ। |
7
|
ਤੂੰ ਤਾਂ ਮੇਰਾ ਸਹਾਇਕ ਹੋਇਆ ਹੈਂ, ਤੇਰੇ ਖੰਭਾਂ ਦੀ ਛਾਂ ਹੇਠ ਮੈਂ ਜੈਕਾਰੇ ਗਜਾਵਾਂਗਾ। |
8
|
ਮੇਰਾ ਜੀ ਤੇਰੇ ਪਿੱਛੇ ਪਿੱਛੇ ਲੱਗਿਆ ਹੋਇਆ ਹੈ, ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ। |
9
|
ਜਿਹੜੇ ਮੇਰੀ ਜਾਨ ਦੀ ਬਰਬਾਦੀ ਚਾਹੁੰਦੇ ਹਨ, ਓਹ ਧਰਤੀ ਦੇ ਹੇਠਲਿਆਂ ਥਾਂਵਾਂ ਵਿੱਚ ਚੱਲੇ ਜਾਣਗੇ। |
10
|
ਓਹ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਓਹ ਗਿੱਦੜਾਂ ਦੇ ਹਿੱਸੇ ਆਉਣਗੇ। |
11
|
ਪਰ ਪਾਤਸ਼ਾਹ ਪਰਮੇਸ਼ੁਰ ਵਿੱਚ ਅਨੰਦ ਹੋਵੇਗਾ, ਹਰੇਕ ਜਿਹੜਾ ਉਹ ਦੀ ਸੌਂਹ ਖਾਂਦਾ ਹੈ ਮਾਣ ਕਰੇਗਾ, ਪਰ ਛਲੀਆਂ ਦੇ ਮੂੰਹ ਬੰਦ ਕੀਤੇ ਜਾਣਗੇ।। |
Psalms 63:1 Punjabi Language Bible Words basic statistical display
COMING SOON ...