1
|
ਹੇ ਪਰਮੇਸ਼ੁਰ, ਮੇਰੀ ਫ਼ਰਿਆਦ ਦੀ ਅਵਾਜ਼ ਸੁਣ, ਮੇਰੀ ਜਾਨ ਨੂੰ ਵੈਰੀ ਦੇ ਡਰ ਤੋਂ ਛੁਡਾ। |
2
|
ਬਦਕਾਰਾਂ ਦੇ ਗੁਪਤ ਮਤੇ ਤੋਂ ਅਤੇ ਕੁਕਰਮੀਆਂ ਦੀ ਹਲ ਚਲ ਤੋਂ ਮੈਨੂੰ ਲੁਕਾ, |
3
|
ਜਿਨ੍ਹਾਂ ਨੇ ਆਪਣੀ ਜੀਭ ਤਲਵਾਰ ਵਾਂਙੁ ਤਿੱਖੀ ਕੀਤੀ ਹੈ ਅਤੇ ਆਪਣੇ ਕੌੜੇ ਬਚਨਾਂ ਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਲਿਆ ਹੈ, |
4
|
ਭਈ ਗੁਪਤ ਥਾਂਵਾਂ ਵਿੱਚ ਸੰਪੂਰਨ ਮਨੁੱਖ ਉੱਤੇ ਚਲਾਉਣ, ਓਹ ਅਚਾਣਕ ਚਲਾਉਂਦੇ ਹਨ ਅਤੇ ਡਰਦੇ ਨਹੀਂ। |
5
|
ਓਹ ਆਪਣੇ ਆਪ ਨੂੰ ਬੁਰੀ ਗੱਲ ਲਈ ਤਕੜਿਆਂ ਕਰਦੇ ਹਨ, ਓਹ ਫੰਦੇ ਲੁਕਾਉਣ ਦਾ ਉਪਾਓ ਕਰਦੇ ਹਨ ਅਤੇ ਆਖਦੇ ਹਨ, ਭਲਾ, ਕੌਣ ਉਨ੍ਹਾਂ ਨੂੰ ਵੇਖੇਗਾॽ |
6
|
ਓਹ ਸ਼ਰਾਰਤਾਂ ਨੂੰ ਭਾਲਦੇ ਹਨ, ਅਸਾਂ ਇੱਕ ਪੱਕਾ ਖੋਜ ਕੱਢਿਆ ਹੈ! ਅਤੇ ਹਰੇਕ ਦਾ ਅੰਦਰਲਾ ਦਿਲ ਡੂੰਘਾ ਹੈ। |
7
|
ਪਰ ਪਰਮੇਸ਼ੁਰ ਉਨ੍ਹਾਂ ਉੱਤੇ ਅਚਾਣਕ ਤੀਰ ਚਲਾਵੇਗਾ, ਓਹ ਫੱਟੜ ਹੋ ਜਾਣਗੇ, |
8
|
ਓਹ ਠੇਡੇ ਖਾਣਗੇ, ਉਨ੍ਹਾਂ ਦੀ ਰਸਨਾ ਉਨ੍ਹਾਂ ਦੇ ਹੀ ਵਿਰੁੱਧ ਹੋਵੇਗੀ, ਸਭ ਵੇਖਣ ਵਾਲੇ ਭੱਜ ਜਾਣਗੇ । |
9
|
ਸਾਰੇ ਆਦਮੀ ਡਰਨਗੇ, ਅਤੇ ਪਰਮੇਸ਼ੁਰ ਦਾ ਕੰਮ ਦੱਸਣਗੇ, ਅਤੇ ਉਹ ਦੇ ਕਾਰਜ ਉੱਤੇ ਧਿਆਨ ਕਰਨਗੇ। |
10
|
ਧਰਮੀ ਯਹੋਵਾਹ ਵਿੱਚ ਅਨੰਦ ਹੋਵੇਗਾ, ਅਤੇ ਉਸ ਦੀ ਸ਼ਰਨ ਆਵੇਗਾ, ਅਤੇ ਸਾਰੇ ਸਿੱਧੇ ਮਨ ਵਾਲੇ ਵਡਿਆਈ ਕਰਨਗੇ।। |
Psalms 64:9 Punjabi Language Bible Words basic statistical display
COMING SOON ...