1
|
ਹੇ ਧਰਤੀ ਦੇ ਸਾਰੇ ਲੋਕੋ, ਪਰਮੇਸ਼ੁਰ ਦੇ ਲਈ ਲਲਕਾਰੋ, |
2
|
ਉਹ ਦੇ ਨਾਮ ਦੀ ਮਹਿਮਾ ਦੇ ਭਜਨ ਕੀਰਤਨ ਕਰੋ, ਉਹ ਦੀ ਮਹਿਮਾ ਦੀ ਉਸਤਤ ਕਰੋ |
3
|
ਪਰਮੇਸ਼ੁਰ ਨੂੰ ਆਖੋ, ਵਾਹ, ਤੇਰੇ ਕੰਮ ਕੇਡੇ ਡਰਾਉਣੇ ਹਨ! ਤੇਰੀ ਮਹਾ ਸਮਰੱਥਾ ਦੇ ਕਾਰਨ ਤੇਰੇ ਵੈਰੀ ਤੇਰੇ ਅੱਗੇ ਹਿਚਕ ਕੇ ਆਉਣਗੇ! |
4
|
ਸਾਰੀ ਧਰਤੀ ਦੇ ਲੋਕ ਤੈਨੂੰ ਮੱਥਾ ਟੇਕਣਗੇ ਤੇ ਤੈਨੂੰ ਗਾਉਣਗੇ, ਓਹ ਤੇਰੇ ਨਾਮ ਦੇ ਭਜਨ ਗਾਉਣਗੇ ।। ਸਲਹ।। |
5
|
ਆਓ, ਪਰਮੇਸ਼ੁਰ ਦੇ ਕੰਮਾਂ ਨੂੰ ਵੇਖੋ, ਆਦਮ ਵੰਸੀਆਂ ਦੀ ਵੱਲ ਉਹ ਦੀ ਕਰਨੀ ਭਿਆਣਕ ਹੈ। |
6
|
ਉਹ ਨੇ ਸਮੁੰਦਰ ਨੂੰ ਥਲ ਬਣਾ ਦਿੱਤਾ, ਓਹ ਦਰਿਆ ਵਿੱਚੋਂ ਦੀ ਸੁੱਕੀਂ ਪੈਰੀਂ ਲੰਘ ਗਏ, ਉੱਥੇ ਅਸੀਂ ਉਹ ਦੇ ਵਿੱਚ ਨਿਹਾਲ ਹੋਏ। |
7
|
ਉਹ ਆਪਣੀ ਸਮਰੱਥਾ ਨਾਲ ਸਦਾ ਤੀਕੁਰ ਰਾਜ ਕਰਦਾ ਹੈ, ਉਹ ਦੀਆਂ ਅੱਖਾਂ ਕੌਮਾਂ ਵੱਲ ਲੱਗੀਆਂ ਰਹਿੰਦੀਆਂ ਹਨ, ਆਕੀ ਲੋਕ ਸਿਰ ਨਾ ਚੁੱਕਣ।। ਸਲਹ।। |
8
|
ਹੇ ਲੋਕੋ, ਸਾਡੇ ਪਰਮੇਸ਼ੁਰ ਨੂੰ ਮੁਬਾਰਕ ਆਖੋ, ਉਹ ਦੇ ਜਸ ਦੇ ਸ਼ਬਦ ਸੁਣਾਓ, |
9
|
ਜਿਹ ਨੇ ਸਾਡੀ ਜਾਨ ਨੂੰ ਜੀਉਂਦਿਆਂ ਰੱਖਿਆ ਹੈ, ਅਤੇ ਸਾਡੇ ਪੈਰਾਂ ਨੂੰ ਡੋਲਣ ਨਹੀਂ ਦਿੱਤਾ। |
10
|
ਹੇ ਪਰਮੇਸ਼ੁਰ, ਤੈਂ ਤਾਂ ਸਾਨੂੰ ਪਰਖਿਆ ਹੈ, ਤੈਂ ਚਾਂਦੀ ਦੇ ਤਾਉਣ ਵਾਂਙੁ ਸਾਨੂੰ ਤਾਇਆ ਹੈ। |
11
|
ਤੂੰ ਸਾਨੂੰ ਜਾਲ ਵਿੱਚ ਲਿਆਇਆ, ਤੈਂ ਸਾਡੇ ਲੱਕਾ ਉੱਤੇ ਡਾਢਾ ਭਾਰ ਪਾ ਦਿੱਤਾ ਹੈ! |
12
|
ਤੈਂ ਮਨੁੱਖਾਂ ਨੂੰ ਸਾਡੇ ਸਿਰਾਂ ਉੱਤੇ ਚੜ੍ਹਾ ਦਿੱਤਾ ਹੈ, ਅਸੀਂ ਅੱਗ ਅਰ ਪਾਣੀ ਦੇ ਵਿੱਚੋਂ ਦੀ ਲੰਘੇ, ਪਰ ਤੈਂ ਸਾਨੂੰ ਭਰਿਆਂ ਥਾਵਾਂ ਵਿੱਚ ਪਹੁੰਚਾ ਦਿੱਤਾ।। |
13
|
ਮੈਂ ਤੇਰੇ ਭਵਨ ਵਿੱਚ ਹੋਮ ਦੀਆਂ ਬਲੀਆਂ ਨਾਲ ਆਵਾਂਗਾ, ਮੈ ਆਪਣੀਆਂ ਸੁੱਖਨਾਂ ਤੇਰੇ ਅੱਗੇ ਪੂਰੀਆਂ ਕਰਾਂਗਾ, |
14
|
ਜਿਹੜੀਆਂ ਮੇਰੇ ਬੁੱਲ੍ਹਾਂ ਤੋਂ ਨਿੱਕਲੀਆਂ, ਅਤੇ ਸੰਕਟ ਦੇ ਵੇਲੇ ਮੈਂ ਆਪਣੇ ਮੂੰਹ ਮੰਨੀਆਂ। |
15
|
ਮੈਂ ਤੈਨੂੰ ਹੋਮ ਦੀਆਂ ਬਲੀਆਂ ਲਈ ਮੋਟੇ ਮੋਟੇ ਪਸੂਆਂ ਨੂੰ ਛੱਤਰਿਆ ਦੀ ਧੂਪ ਨਾਲ ਚੜ੍ਹਾਵਾਂਗਾ, ਮੈਂ ਵਹਿੜਕਿਆਂ ਨੂੰ ਬੱਕਰਿਆਂ ਨਾਲ ਚੜ੍ਹਾਵਾਂਗਾ ।। ਸਲਹ।। |
16
|
ਪਰਮੇਸ਼ੁਰ ਦਾ ਭੈ ਰੱਖਣ ਵਾਲਿਓ, ਆਓ, ਸੁਣੋ, ਅਤੇ ਮੈਂ ਤੁਹਾਨੂੰ ਦੱਸਾਂਗਾ ਕਿ ਉਹ ਨੇ ਮੇਰੀ ਜਾਨ ਲਈ ਕੀ ਕੁਝ ਕੀਤਾ ਹੈ. |
17
|
ਮੈਂ ਮੂਹੋਂ ਉਹ ਨੂੰ ਪੁਕਾਰਿਆ, ਅਤੇ ਆਪਣੀ ਰਸਨਾ ਤੋਂ ਉਹ ਨੂੰ ਸਲਾਹਿਆ। |
18
|
ਜੇ ਮੈਂ ਆਪਣੇ ਮਨ ਵਿੱਚ ਬਦੀ ਰੱਖਦਾ, ਤਾਂ ਪ੍ਰਭੁ ਮੇਰੀ ਨਾ ਸੁਣਦਾ। |
19
|
ਪਰ ਪਰਮੇਸ਼ੁਰ ਨੇ ਸੱਚ ਮੁੱਚ ਸੁਣਿਆ ਹੈ, ਉਹ ਨੇ ਮੇਰੀ ਪ੍ਰਾਰਥਨਾ ਦੀ ਅਵਾਜ਼ ਵੱਲ ਕੰਨ ਲਾਇਆ ਹੈ। |
20
|
ਮੁਬਾਰਕ ਹੈ ਪਰਮੇਸ਼ੁਰ ਜਿਸ ਨੇ ਮੇਰੀ ਪ੍ਰਾਰਥਨਾ ਨੂੰ ਰੱਦ ਨਾ ਕੀਤਾ, ਨਾ ਆਪਣੀ ਦਯਾ ਨੂੰ ਮੈਥੋਂ ਰੋਕਿਆ।। |
Psalms 66:10 Punjabi Language Bible Words basic statistical display
COMING SOON ...