1
|
ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ ।। ਸਲਹ।। |
2
|
ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਦੇ ਵਿੱਚ ਜਾਣੀ ਜਾਵੇ।। |
3
|
ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ! |
4
|
ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਉਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ।। ਸਲਹ।। |
5
|
ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ! |
6
|
ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ। |
7
|
ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈ ਮੰਨਣਗੀਆਂ!।। |
Psalms 67:1 Punjabi Language Bible Words basic statistical display
COMING SOON ...