Indian Language Bible Word Collections
Psalms 7:8
Psalms Chapters
Psalms 7 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Books
Old Testament
New Testament
Psalms Chapters
Psalms 7 Verses
1
|
ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਤੇਰੀ ਪਨਾਹ ਲੈਂਦਾ ਹਾਂ। ਤੂੰ ਮੈਨੂੰ ਮੇਰੇ ਸਭ ਪਿੱਛਾ ਕਰਨ ਵਾਲਿਆਂ ਤੋਂ ਬਚਾ ਕੇ ਛੁਡਾ ਲੈ, |
2
|
ਮਤੇ ਕੋਈ ਬਬਰ ਸ਼ੇਰ ਵਾਂਙੁ ਮੇਰੀ ਜਿੰਦ ਨੂੰ ਪਾੜ ਖਾਵੇ, ਅਤੇ ਕੋਈ ਛੁਡਾਉਣ ਵਾਲਾ ਨਾ ਹੋਣ ਕਰਕੇ ਉਹ ਮੇਰੇ ਟੋਟੇ ਟੋਟੇ ਕਰ ਛੱਡੇ।। |
3
|
ਹੇ ਯਹੋਵਾਹ ਮੇਰੇ ਪਰਮੇਸ਼ੁਰ, ਜੇ ਮੈਥੋਂ ਏਹ ਹੋਇਆ ਹੋਵੇ, ਜੇ ਮੇਰੀਂ ਹੱਥੀਂ ਬਦੀ ਹੋਈ ਹੋਵੇ, |
4
|
ਜੇ ਮੈਂ ਆਪਣੇ ਮੇਲੀ ਨਾਲ ਬੁਰਿਆਈ ਕੀਤੀ ਹੋਵੇ, - ਸਗੋਂ ਮੈਂ ਤਾਂ ਆਪਣੇ ਬੇ ਸੱਬਬੋਂ ਵਿਰੋਧੀ ਨੂੰ ਛੁਡਾਇਆ ਹੈ — |
5
|
ਤਾਂ ਵੈਰੀ ਮੇਰੀ ਜਾਨ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੇ, ਅਤੇ ਮੇਰੀ ਹਯਾਤੀ ਨੂੰ ਧਰਤੀ ਉੱਤੇ ਮਿੱਧ ਦੇਵੇ, ਅਰ ਮੇਰੀ ਮਹਿਮਾ ਖ਼ਾਕ ਵਿੱਚ ਮਿਲਾਵੇ।। ਸਲਹ।। |
6
|
ਹੇ ਯਹੋਵਾਹ, ਆਪਣੇ ਕ੍ਰੋਧ ਨਾਲ ਉੱਠ, ਮੇਰੇ ਵਿਰੋਧੀਆਂ ਦੇ ਗਜ਼ਬ ਦੇ ਵਿਰੁੱਧ ਉੱਠ ਖੜੋ, ਅਤੇ ਮੇਰੇ ਲਈ ਜਾਗ। ਤੈਂ ਨਿਆਉਂ ਦਾ ਹੁਕਮ ਕੀਤਾ ਹੈ। |
7
|
ਉੱਮਤਾਂ ਦੀ ਮੰਡਲੀ ਤੇਰੇ ਦੁਆਲੇ ਆਵੇ, ਅਤੇ ਉਨ੍ਹਾਂ ਦੇ ਕਾਰਨ ਤੂੰ ਉਤਾਹਾਂ ਮੁੜ ਜਾ। |
8
|
ਯਹੋਵਾਹ ਕੌਮਾਂ ਦਾ ਨਿਆਉਂ ਕਰੇਗਾ। ਹੇ ਯਹੋਵਾਹ, ਮੇਰੇ ਧਰਮ ਅਰ ਮੇਰੀ ਸਿਧਿਆਈ ਦੇ ਅਨੁਸਾਰ ਮੇਰਾ ਨਿਆਉਂ ਕਰ। |
9
|
ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ੍ਹ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਰ ਗੁਰਦਿਆਂ ਨੂੰ ਜਾਂਚਦਾ ਹੈਂ।। |
10
|
ਮੇਰੀ ਢਾਲ ਪਰਮੇਸ਼ੁਰ ਦੇ ਕੋਲ ਹੈ, ਜਿਹੜਾ ਸਿੱਧ ਮਨਾਂ ਦਾ ਬਚਾਉਣ ਵਾਲਾ ਹੈ। |
11
|
ਪਰਮੇਸ਼ੁਰ ਸੱਚਾ ਨਿਆਉਂਕਾਰ ਹੈ, ਹਾਂ, ਇੱਕ ਪਰਮੇਸ਼ੁਰ ਜਿਹੜਾ ਰੋਜ਼ ਖਿਝਿਆ ਰਹਿੰਦਾ ਹੈ। |
12
|
ਜੇ ਮਨੁੱਖ ਨਾ ਮੁੜੇ, ਤਾਂ ਉਹ ਆਪਣੀ ਤਲਵਾਰ ਤਿੱਖੀ ਕਰੇਗਾ, ਉਹ ਨੇ ਆਪਣਾ ਧਣੁਖ ਝੁਕਾ ਕੇ ਤਿਆਰ ਕਰ ਛੱਡਿਆ ਹੈ। |
13
|
ਉਹ ਨੇ ਉਸ ਦੇ ਲਈ ਮੌਤ ਦਾ ਸ਼ਸਤਰ ਵੀ ਤਿਆਰ ਕੀਤਾ ਹੈ, ਉਹ ਆਪਣੇ ਤੀਰਾਂ ਨੂੰ ਅਗਨ ਬਾਣ ਬਣਾਉਂਦਾ ਹੈ।। |
14
|
ਵੇਖੋ, ਉਸ ਨੂੰ ਬਦੀ ਦੀ ਪੀੜ ਲੱਗੀ ਹੋਈ ਹੈ, ਅਤੇ ਸ਼ਰਾਰਤ ਉਸ ਦੇ ਗਰਭ ਵਿੱਚ ਪਈ ਹੈ ਅਤੇ ਝੂਠ ਉਸ ਤੋਂ ਜੰਮਿਆਂ ਹੈ। |
15
|
ਉਸ ਨੇ ਟੋਆ ਕੱਢਿਆ ਅਤੇ ਡੂੰਘਾ ਪੁੱਟਿਆ ਹੈ, ਅਤੇ ਜਿਹੜੀ ਖਾਈ ਉਸ ਨੇ ਪੁੱਟੀ ਸੀ ਉਸੇ ਵਿੱਚ ਉਹ ਆਪ ਡਿੱਗ ਪਿਆ। |
16
|
ਉਸ ਦੀ ਸ਼ਰਾਰਤ ਉਸੇ ਦੇ ਸਿਰ ਉੱਤੇ ਮੁੜ ਆਵੇਗੀ, ਅਤੇ ਉਸ ਦਾ ਅਨ੍ਹੇਰ ਉਸੇ ਦੀ ਖੋਪਰੀ ਉੱਤੇ ਪਵੇਗਾ । |
17
|
ਮੈਂ ਯਹੋਵਾਹ ਦੇ ਧਰਮ ਦੇ ਅਨੁਸਾਰ ਉਸ ਦਾ ਧੰਨਵਾਦ ਕਰਾਂਗਾ, ਅਤੇ ਮੈਂ ਅੱਤ ਮਹਾਨ ਯਹੋਵਾਹ ਦੇ ਨਾਮ ਦੀ ਉਸਤਤ ਗਾਵਾਂਗਾ।। |