1
|
ਹੇ ਯਹੋਵਾਹ, ਮੈਂ ਤੇਰੀ ਹੀ ਸ਼ਰਨ ਆਇਆ ਹਾਂ, ਮੈਨੂੰ ਕਦੇ ਲੱਜਿਆਵਾਨ ਨਾ ਹੋਣ ਦੇਹ! |
2
|
ਆਪਣੇ ਧਰਮ ਨਾਲ ਮੇਰਾ ਛੁਟਕਾਰਾ ਕਰ ਤੇ ਮੈਨੂੰ ਛੁਡਾ, ਮੇਰੀ ਵੱਲ ਕੰਨ ਧਰ ਕੇ ਮੈਨੂੰ ਬਚਾ! |
3
|
ਤੂੰ ਮੇਰੇ ਨਿਵਾਸ ਦੀ ਚਟਾਨ ਬਣ ਜਿੱਥੇ ਮੈਂ ਨਿੱਤ ਜਾਇਆ ਕਰਾਂ, ਤੈਂ ਮੇਰੇ ਬਚਾਓ ਦੀ ਆਗਿਆ ਕੀਤੀ ਹੈ, ਕਿਉਂ ਜੋ ਤੂੰ ਹੀ ਮੇਰੀ ਚਟਾਨ ਅਰ ਮੇਰਾ ਗੜ੍ਹ ਹੈਂ।। |
4
|
ਹੇ ਮੇਰੇ ਪਰਮੇਸ਼ੁਰ, ਮੈਨੂੰ ਦੁਸ਼ਟ ਦੇ ਹੱਥੋਂ! ਅਤੇ ਅਧਰਮੀ ਤੇ ਜ਼ਾਲਿਮ ਦੇ ਪੰਜਿਓ ਛੁਡਾ! |
5
|
ਹੇ ਪ੍ਰਭੁ ਯਹੋਵਾਹ, ਤੂੰ ਹੀ ਮੇਰੀ ਤਾਂਘ ਹੈਂ, ਅਤੇ ਮੇਰੀ ਜੁਆਨੀ, ਤੋਂ ਮੇਰਾ ਭਰੋਸਾ ਹੈਂ |
6
|
ਜਦੋਂ ਦਾ ਮੈਂ ਜੰਮਿਆਂ ਤਦੋਂ ਹੀ ਦਾ ਮੈਂ ਤੈਥੋਂ ਸਾਂਭਿਆ ਗਿਆ ਹਾਂ, ਮੇਰੀ ਮਾਤਾ ਦੀ ਕੁੱਖ ਤੋਂ ਤੈਂ ਹੀ ਮੈਨੂੰ ਕੱਢਿਆ, ਮੈਂ ਸਦਾ ਤੇਰੀ ਉਸਤਤ ਕਰਾਂਗਾ। |
7
|
ਮੈਂ ਬਹੁਤਿਆਂ ਦੇ ਲਈ ਇੱਕ ਅਚੰਭਾ ਜਿਹਾ ਬਣਿਆ, ਪਰ ਤੂੰ ਮੇਰੀ ਪੱਕੀ ਪਨਾਹ ਹੈਂ। |
8
|
ਮੇਰਾ ਮੂੰਹ ਤੇਰੀ ਉਸਤਤ ਅਤੇ ਤੇਰੇ ਮਾਣ ਨਾਲ ਸਾਰਾ ਦਿਨ ਭਰਿਆ ਰਹੇਗਾ। |
9
|
ਬੁਢੇਪੇ ਦੇ ਸਮੇਂ ਮੈਨੂੰ ਦੂਰ ਨਾ ਸੁੱਟ, ਜਾਂ ਮੇਰੇ ਬਲ ਘਟੇ ਤਾਂ ਮੈਨੂੰ ਨਾ ਤਿਆਗ! |
10
|
ਮੇਰੇ ਵੈਰੀ ਤਾਂ ਮੇਰੇ ਵਿਖੇ ਆਖਦੇ ਹਨ, ਅਤੇ ਮੇਰੀ ਜਾਨ ਦੇ ਲਾਗੂ ਆਪੋ ਵਿੱਚ ਮਤਾ ਮਤਾਉਂਦੇ ਹਨ। |
11
|
ਓਹ ਕਹਿੰਦੇ ਹਨ ਭਈ ਪਰਮੇਸ਼ੁਰ ਨੇ ਉਹ ਨੂੰ ਤਿਆਗ ਦਿੱਤਾ ਹੈ, ਉਹ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੋ, ਕਿਉਂ ਜੋ ਛੁਡਾਉਣ ਵਾਲਾ ਕੋਈ ਨਹੀਂ ਹੈ। |
12
|
ਹੇ ਪਰਮੇਸ਼ੁਰ, ਮੈਥੋਂ ਦੂਰ ਨਾ ਰਹੁ, ਹੇ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਛੇਤੀ ਕਰ! |
13
|
ਜੋ ਮੇਰੀ ਜਾਨ ਦੇ ਵਿਰੋਧੀ ਹਨ ਓਹ ਲੱਜਿਆਵਾਨ ਅਤੇ ਬੱਸ ਹੋ ਜਾਣ, ਜੋ ਮੇਰਾ ਬੁਰਾ ਚਾਹੁੰਦੇ ਹਨ ਓਹ ਉਲਾਹਮੇ ਅਤੇ ਨਿਰਾਦਰੀ ਵਿੱਚ ਢੱਕੇ ਜਾਣ!।। |
14
|
ਪਰ ਮੈਂ ਨਿੱਤ ਆਸਰਾ ਰੱਖੀ ਜਾਵਾਂਗਾ, ਅਤੇ ਤੇਰੀ ਉਸਤਤ ਤੇ ਉਸਤਤ ਕਰਦਾ ਹੀ ਜਾਵਾਂਗਾ। |
15
|
ਮੇਰਾ ਮੂੰਹ ਸਾਰੇ ਦਿਨ ਤੇਰੇ ਧਰਮ ਅਰ ਤੇਰੀ ਮੁਕਤੀ ਦਾ ਵਰਨਣ ਕਰੇਗਾ, ਜਿਨ੍ਹਾਂ ਦਾ ਲੇਖਾ ਵੀ ਮੈਂ ਨਹੀਂ ਜਾਣ ਸੱਕਦਾ। |
16
|
ਮੈਂ ਪ੍ਰਭੁ ਯਹੋਵਾਹ ਦੇ ਬਲ ਵਿੱਚ ਜਾਵਾਂਗਾ, ਮੈਂ ਕੇਵਲ ਤੇਰੇ ਹੀ ਧਰਮ ਦਾ ਜ਼ਿਕਰ ਕਰਾਂਗਾ।। |
17
|
ਹੇ ਪਰਮੇਸ਼ੁਰ, ਤੈਂ ਮੈਨੂੰ ਜੁਆਨੀ ਤੋਂ ਸਿਖਲਾਇਆ ਹੈ, ਅਤੇ ਹੁਣ ਤੀਕੁਰ ਮੈਂ ਤੇਰੇ ਅਨੋਖੇ ਕੰਮਾਂ ਨੂੰ ਦੱਸਦਾ ਰਿਹਾ। |
18
|
ਸੋ ਬੁਢੇਪੇ ਤੋਂ ਧੌਲਿਆਂ ਤੀਕ ਵੀ, ਹੇ ਪਰਮੇਸ਼ੁਰ, ਮੈਨੂੰ ਨਾ ਤਿਆਗ, ਜਦ ਤੀਕ ਮੈਂ ਆਉਣ ਵਾਲੀ ਪੀੜ੍ਹੀ ਨੂੰ ਤੇਰਾ ਬਲ, ਅਤੇ ਸਾਰੇ ਆਉਣ ਵਾਲਿਆਂ ਨੂੰ ਤੇਰੀ ਸਮਰੱਥਾ ਨਾ ਦੱਸਾਂ। |
19
|
ਨਾਲੇ ਤੇਰਾ ਧਰਮ, ਹੇ ਪਰਮੇਸ਼ੁਰ, ਅੱਤ ਉੱਚਾ ਹੈ, ਤੈਂ ਵੱਡੇ ਵੱਡੇ ਕੰਮ ਕੀਤੇ ਹਨ! ਹੇ ਪਰਮੇਸ਼ੁਰ, ਤੇਰੇ ਤੁੱਲ ਕੌਣ ਹੈॽ |
20
|
ਤੂੰ ਜਿਸ ਨੇ ਮੈਨੂੰ ਬਹੁਤ ਤੇ ਬੁਰੀਆਂ ਬਿਪਤਾਂ ਵਿਖਾਈਆਂ ਹਨ, ਮੁੜ ਕੇ ਮੈਨੂੰ ਜਿਵਾਏਂਗਾ, ਅਤੇ ਧਰਤੀ ਦੀਆਂ ਡੁੰਘਿਆਈਆਂ ਵਿੱਚੋਂ ਫੇਰ ਮੈਨੂੰ ਉਠਾਵੇਂਗਾ।। |
21
|
ਤੂੰ ਮੇਰੀ ਵਡਿਆਈ ਵਧਾ, ਅਤੇ ਮੁੜ ਕੇ ਮੈਨੂੰ ਦਿਲਾਸਾ ਦੇਹ।। |
22
|
ਹੇ ਪਰਮੇਸ਼ੁਰ, ਮੈਂ ਵੀ ਤੇਰੀ ਸਚਿਆਈ ਦੇ ਕਾਰਨ, ਸਤਾਰ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਇਸਰਾਏਲ ਦੇ ਪਵਿੱਤਰ ਪੁਰਖ, ਮੈਂ ਬਰਬਤ ਵਜਾ ਕੇ ਤੇਰਾ ਜਸ ਗਾਵਾਂਗਾ, |
23
|
ਮੇਰੇ ਬੁੱਲ੍ਹ ਜੈਕਾਰਾ ਗਜਾਉਣਗੇ ਜਦ ਮੈਂ ਤੇਰਾ ਜਸ ਗਾਵਾਂਗਾ ਅਤੇ ਮੇਰੀ ਜਾਨ ਵੀ ਜਿਹ ਨੂੰ ਤੈਂ ਨਿਸਤਾਰਾ ਦਿੱਤਾ ਹੈ। |
24
|
ਮੇਰੀ ਜੀਭ ਵੀ ਸਾਰਾ ਦਿਨ ਤੇਰੇ ਧਰਮ ਦਾ ਚਰਚਾ ਕਰੇਗੀ, ਕਿਉਂਕਿ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਲੱਜਿਵਾਨ ਅਤੇ ਸ਼ਰਮਿੰਦੇ ਹਨ।। |
Psalms 71:23 Punjabi Language Bible Words basic statistical display
COMING SOON ...