1
|
ਹੇ ਪਰਮੇਸ਼ੁਰ, ਪਾਤਸ਼ਾਹ ਨੂੰ ਆਪਣਾ ਨਿਆਉਂ, ਅਤੇ ਪਾਤਸ਼ਾਹ ਦੇ ਪੁੱਤ੍ਰ ਨੂੰ ਆਪਣਾ ਧਰਮ ਬਖ਼ਸ਼ ਦੇਹ। |
2
|
ਉਹ ਧਰਮ ਨਾਲ ਤੇਰੀ ਪਰਜਾ ਦਾ ਅਤੇ ਇਨਸਾਫ ਨਾਲ ਤੇਰੇ ਮਸਕੀਨਾਂ ਦਾ ਨਿਆਉਂ ਕਰੇਗਾ। |
3
|
ਪਹਾੜ ਤੇ ਪਹਾੜੀਆਂ ਪਰਜਾ ਲਈ ਧਰਮ ਦੇ ਕਾਰਨ ਸੁਖ ਲਿਆਉਣਗੇ । |
4
|
ਉਹ ਪਰਜਾ ਦੇ ਮਸਕੀਨਾਂ ਦਾ ਨਿਆਉਂ ਕਰੇਗਾ, ਉਹ ਕੰਗਾਲਾਂ ਦੇ ਬੱਚਿਆਂ ਨੂੰ ਬਚਾਵੇਗਾ, ਅਤੇ ਜ਼ਾਲਮ ਨੂੰ ਫੇਹਵੇਗਾ। |
5
|
ਜਿੰਨਾ ਚਿਰ ਸੂਰਜ ਤੇ ਚੰਦਰਮਾ ਬਣੇ ਰਹਿਣਗੇ, ਓਹ ਪੀੜ੍ਹੀਓ ਪੀੜ੍ਹੀ ਤੇਰਾ ਭੈ ਮੰਨਦੇ ਰਹਿਣਗੇ। |
6
|
ਉਹ ਦਾ ਉਤਰਨਾ ਵਰਖਾ ਦੀ ਨਿਆਈਂ ਹੋਵੇਗਾ ਜਿਹੜੀ ਘਾਹ ਦੇ ਵੱਢ ਉੱਤੇ ਪਵੇ, ਅਤੇ ਝੜੀਆਂ ਦੀ ਨਿਆਈਂ ਜੋ ਧਰਤੀ ਨੂੰ ਸਿੰਜਦੀਆਂ ਹਨ। |
7
|
ਉਹ ਦੇ ਦਿਨੀਂ ਧਰਮੀ ਲਹਿ ਲਹਾਉਣਗੇ, ਅਤੇ ਜਿੰਨਾ ਚਿਰ ਚੰਦਰਮਾ ਜਾਂਦਾ ਨਾ ਰਹੇ ਬਾਹਲਾ ਸੁਖ ਹੋਵੇਗਾ। |
8
|
ਉਹ ਸਮੁੰਦਰੋਂ ਲੈ ਕੇ ਸਮੁੰਦਰ ਤੀਕ ਅਤੇ ਦਰਿਆ ਤੋਂ ਲੈ ਕੇ ਧਰਤੀ ਦੇ ਬੰਨੇ ਤੀਕ ਰਾਜ ਕਰੇਗਾ। |
9
|
ਜੰਗਲ ਦੇ ਰਹਿਣ ਵਾਲੇ ਉਹ ਦੇ ਅੱਗੇ ਗੋਡੇ ਨਿਵਾਉਣਗੇ, ਅਤੇ ਉਹ ਦੇ ਵੈਰੀ ਖ਼ਾਕ ਚੱਟਣਗੇ! |
10
|
ਤਰਸ਼ੀਸ਼ ਅਰ ਟਾਪੂਆਂ ਦੇ ਰਾਜੇ ਭੇਟ ਲਿਆਉਣਗੇ, ਸ਼ਬਾ ਤੇ ਸਬਾ ਦੇ ਰਾਜੇ ਨਜ਼ਰਾਨੇ ਪਹੁੰਚਾਉਣਗੇ, |
11
|
ਸਗੋਂ ਸਾਰੇ ਰਾਜੇ ਉਹ ਦੇ ਅੱਗੇ ਮੱਥਾ ਟੇਕਣਗੇ, ਸਾਰੀਆਂ ਕੌਮਾਂ ਉਸ ਦੀ ਸੇਵਾ ਕਰਨਗੀਆਂ। |
12
|
ਉਹ ਤਾਂ ਦੁਹਾਈ ਦੇਣ ਵਾਲੇ ਕੰਗਾਲ ਨੂੰ ਅਤੇ ਮਸਕੀਨ ਤੇ ਅਨਾਥ ਨੂੰ ਬਚਾਵੇਗਾ। |
13
|
ਉਹ ਗਰੀਬ ਅਤੇ ਕੰਗਾਲ ਉੱਤੇ ਤਰਸ ਖਾਵੇਗਾ, ਅਤੇ ਕੰਗਾਲ ਦੀਆਂ ਜਾਨਾਂ ਨੂੰ ਬਚਾਵੇਗਾ। |
14
|
ਉਹ ਉਨ੍ਹਾਂ ਦੀ ਜਾਨ ਨੂੰ ਛਲ ਤੇ ਅਨ੍ਹੇਰ ਤੋਂ ਨਿਸਤਾਰਾ ਦੇਵੇਗਾ, ਅਤੇ ਉਨ੍ਹਾਂ ਦਾ ਲਹੂ ਉਹ ਦੀ ਨਿਗਾਹ ਵਿੱਚ ਬਹੁਮੁੱਲਾ ਹੋਵੇਗਾ, |
15
|
ਅਤੇ ਉਹ ਜੀਉਂਦਾ ਰਹੇਗਾ ਅਤੇ ਸ਼ਬਾ ਦੇ ਸੋਨੇ ਵਿੱਚੋਂ ਉਹ ਨੂੰ ਦਿੱਤਾ ਜਾਵੇਗਾ, ਅਤੇ ਓਹ ਉਹ ਦੇ ਲਈ ਨਿੱਤ ਪ੍ਰਾਰਥਨਾ ਕਰਨਗੇ, ਸਾਰਾ ਦਿਨ ਉਹ ਨੂੰ ਮੁਬਾਰਕ ਆਖਣਗੇ। |
16
|
ਧਰਤੀ ਵਿੱਚ ਪਹਾੜਾਂ ਦੀ ਟੀਸੀ ਉੱਤੇ ਬਹੁਤਾ ਅੰਨ ਹੋਵੇ, ਉਹ ਦਾ ਫਲ ਲਬਾਨੋਨ ਵਾਂਙੁ ਝੂਮੇ, ਅਤੇ ਸ਼ਹਿਰ ਦੇ ਲੋਕ ਧਰਤੀ ਦੀ ਹਰਿਆਉਲ ਵਾਂਙੁ ਲਹਿ ਲਹਾਉਣ! |
17
|
ਉਹ ਦਾ ਨਾਮ ਸਦਾ ਰਹੇ, ਜਿੰਨਾ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ!।। |
18
|
ਮੁਬਾਰਕ ਹੋਵੇ ਯਹੋਵਾਹ ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ, ਉਹ ਇਕੱਲਾ ਹੀ ਅਚਰਜ ਦੇ ਕੰਮ ਕਰਦਾ ਹੈ, |
19
|
ਅਤੇ ਉਹ ਦਾ ਤੇਜਵਾਨ ਨਾਮ ਸਦਾ ਤੀਕੁਰ ਮੁਬਾਰਕ ਹੋਵੇ, ਅਤੇ ਸਾਰੀ ਧਰਤੀ ਉਹ ਦੇ ਤੇਜ ਨਾਲ ਭਰਪੂਰ ਹੋਵੇ! ਆਮੀਨ ਤੇ ਆਮੀਨ!।। ਯੱਸੀ ਦੇ ਪੁੱਤ੍ਰ ਦਾਊਦ ਦੀਆਂ ਪ੍ਰਾਰਥਨਾਂ ਸਮਾਪਤ ਹੋਈਆਂ।। |
Psalms 72:16 Punjabi Language Bible Words basic statistical display
COMING SOON ...