Bible Languages

Indian Language Bible Word Collections

Bible Versions

Books

Psalms Chapters

Psalms 73 Verses

Bible Versions

Books

Psalms Chapters

Psalms 73 Verses

1 ਸੱਚ ਮੁੱਚ ਇਸਰਾਏਲ ਲਈ ਅਰਥਾਤ ਖ਼ਾਲਸ ਦਿਲ ਵਾਲਿਆਂ ਦੇ ਲਈ ਪਰਮੇਸ਼ੁਰ ਭਲਾ ਹੈ।
2 ਪਰ ਮੈਂ ਜੋ ਹਾਂ, ਮੇਰੇ ਪੈਰ ਫਿਸਲਣ, ਅਤੇ ਮੇਰੇ ਕਦਮ ਤਿਲਕਣ ਲੱਗੇ ਸਨ।
3 ਜਦ ਮੈਂ ਦੁਸ਼ਟਾਂ ਦਾ ਸੁਲੱਖਪੁਣਾ ਡਿੱਠਾ, ਤਾਂ ਮੈਂ ਉਨ੍ਹਾਂ ਹੰਕਾਰੀਆਂ ਦੇ ਉੱਤੇ ਖੁਣਸ ਕੀਤੀ ਸੀ।
4 ਉਨ੍ਹਾਂ ਦੀ ਮੌਤ ਵਿੱਚ ਤਾਂ ਪੀੜ ਨਹੀਂ ਹੁੰਦੀ, ਸਗੋਂ ਉਨ੍ਹਾਂ ਦਾ ਸਰੀਰ ਮੋਟਾ ਹੈ।
5 ਓਹ ਹੋਰਨਾਂ ਮਨੁੱਖਾਂ ਵਾਂਙੁ ਔਖੇ ਨਹੀਂ ਹੁੰਦੇ, ਨਾ ਹੋਰਨਾਂ ਆਦਮੀਆਂ ਵਾਂਙੁ ਉਨ੍ਹਾਂ ਉੱਤੇ ਬਿਪਤਾ ਪੈਂਦੀ ਹੈ।
6 ਇਸ ਲਈ ਘੁਮੰਡ ਉਨ੍ਹਾਂ ਦੇ ਗਲੇ ਦੀ ਜੰਜੀਰੀ ਹੈ, ਅਤੇ ਅਨ੍ਹੇਰ ਦਾ ਲੀੜਾ ਉਨ੍ਹਾਂ ਨੂੰ ਕੱਜਦਾ ਹੈ।
7 ਉਨ੍ਹਾਂ ਦੀਆਂ ਅੱਖੀਆਂ ਚਿਕਨਾਈ ਨਾਲ ਫੁੱਲੀਆਂ ਹੋਈਆਂ ਹਨ, ਉਨ੍ਹਾਂ ਦੇ ਮਨ ਦੇ ਵਿਚਾਰ ਛਲਕਦੇ ਹਨ।
8 ਓਹ ਠੱਠਾ ਮਾਰਦੇ ਅਤੇ ਬਦੀ ਨਾਲ ਅਨ੍ਹੇਰ ਦੀਆਂ ਗੱਲਾਂ ਕਰਦੇ ਹਨ, ਓਹ ਹੰਕਾਰ ਨਾਲ ਬੋਲਦੇ ਹਨ।
9 ਉਨ੍ਹਾਂ ਨੇ ਆਪਣਾ ਮੂੰਹ ਅਕਾਸ਼ ਵਿੱਚ ਧਰਿਆ, ਪਰ ਉਨ੍ਹਾਂ ਦੀ ਜੀਭ ਧਰਤੀ ਉੱਤੇ ਫਿਰਦੀ ਹੈ।
10 ਏਸ ਲਈ ਉਹ ਦੇ ਲੋਕ ਏਧਰ ਮੁੜਨਗੇ ਅਤੇ ਭਰੇ ਹੋਏ ਛੰਨੇ ਦਾ ਪਾਣੀ ਉਨ੍ਹਾਂ ਤੋਂ ਡੱਫਿਆ ਜਾਂਦਾ ਹੈ,
11 ਅਤੇ ਓਹ ਆਖਦੇ ਹਨ, ਪਰਮੇਸ਼ੁਰ ਕਿਸ ਤਰਾਂ ਜਾਣਦਾ ਹੈॽ ਭਲਾ, ਅੱਤ ਮਹਾਨ ਨੂੰ ਕੁਝ ਪਤਾ ਹੈॽ
12 ਵੇਖੋ, ਦੁਸ਼ਟ ਏਹ ਹਨ, ਅਤੇ ਓਹ ਸਦਾ ਸੁਖ ਵਿੱਚ ਰਹਿ ਕੇ ਧਨ ਜੋੜਦੇ ਹਨ!।।
13 ਸੱਚ ਮੁੱਚ ਮੈਂ ਅਵਿਰਥਾ ਆਪਣੇ ਦਿਲ ਨੂੰ ਸ਼ੁੱਧ ਕੀਤਾ ਹੈ, ਅਤੇ ਨਿਰਮਲਤਾਈ ਵਿੱਚ ਆਪਣੇ ਹੱਥ ਧੋਤੇ ਹਨ,
14 ਕਿਉਂ ਜੋ ਸਾਰਾ ਦਿਨ ਮੈਂ ਮਾਰ ਖਾਂਦਾ ਰਿਹਾ, ਅਤੇ ਹਰ ਸਵੇਰ ਨੂੰ ਮੇਰੀ ਤਾੜਨਾ ਹੋਈ।
15 ਜੇ ਮੈਂ ਆਖਦਾ ਭਈ ਮੈਂ ਇਸੇ ਤਰਾਂ ਦੱਸਾਂਗਾ, ਤਾਂ ਵੇਖੋ, ਮੈਂ ਤੇਰੇ ਬੱਚਿਆਂ ਦੀ ਪੀੜ੍ਹੀ ਨੂੰ ਧੋਖਾ ਦਿੰਦਾ।
16 ਜਾਂ ਮੈਂ ਇਸ ਨੂੰ ਸਮਝਣ ਲਈ ਸੋਚ ਕੀਤੀ, ਤਾਂ ਉਹ ਮੇਰੀ ਨਿਗਾਹ ਵਿੱਚ ਬਹੁਤ ਔਖਾ ਮਲੂਮ ਹੋਇਆ,
17 ਜਦ ਤੀਕ ਮੈਂ ਪਰਮੇਸ਼ੁਰ ਦੇ ਪਵਿੱਤਰ ਅਸਥਾਨ ਦੇ ਵਿੱਚ ਨਾ ਗਿਆ, - ਤਦ ਮੈਂ ਉਨ੍ਹਾਂ ਦਾ ਅੰਤ ਸਮਝਿਆ!
18 ਸੱਚ ਮੁੱਚ ਤੂੰ ਉਨ੍ਹਾਂ ਨੂੰ ਤਿਲਕਣਿਆਂ ਥਾਵਾਂ ਵਿੱਚ ਰੱਖਦਾ ਹੈਂ, ਅਤੇ ਤੂੰ ਉਨ੍ਹਾਂ ਨੂੰ ਬਰਬਾਦੀ ਵਿੱਚ ਸੁੱਟ ਦਿੰਦਾ ਹੈਂ!
19 ਓਹ ਛਿੰਨ ਮਾਤ੍ਰ ਵਿੱਚ ਕਿਹੋ ਜਿਹੇ ਉੱਜੜ ਗਏ! ਓਹ ਮੁੱਕ ਗਏ, ਓਹ ਭੈਜਲ ਨਾਲ ਮਿਟ ਗਏ ਹਨ!
20 ਹੇ ਪ੍ਰਭੁ, ਸੁਫ਼ਨੇ ਤੋਂ ਜਾਗਣ ਵਾਂਙੁ, ਜਾਂ ਤੂੰ ਉੱਠੇਂਗਾ ਤਾਂ ਉਨ੍ਹਾਂ ਦੀ ਸ਼ਕਲ ਤੁੱਛ ਜਾਣੇਂਗਾ।।
21 ਮੇਰਾ ਮਨ ਤਾਂ ਕੌੜਾ ਹੋਇਆ, ਅਤੇ ਮੇਰਾ ਦਿਲ ਛੇਦਿਆ ਗਿਆ,
22 ਮੈਂ ਐਡਾ ਜਾਹਲ ਤੇ ਅਣਜਾਣ ਸਾਂ, ਭਈ ਤੇਰੇ ਅੱਗੇ ਪਸੂ ਜਿਹਾ ਬਣਿਆ।
23 ਫੇਰ ਵੀ ਮੈਂ ਸਦਾ ਤੇਰੇ ਸੰਗ ਹਾਂ, ਤੈਂ ਮੇਰੇ ਸੱਜੇ ਹੱਥ ਨੂੰ ਫੜਿਆ ਹੈ।
24 ਤੂੰ ਆਪਣੇ ਗੁਰਮਤੇ ਨਾਲ ਮੇਰੀ ਅਗਵਾਈ ਕਰੇਂਗਾ, ਅਤੇ ਉਹ ਦੇ ਮਗਰੋਂ ਮੈਨੂੰ ਤੇਜ ਵਿੱਚ ਰੱਖੇਂਗਾ।
25 ਸੁਰਗ ਵਿੱਚ ਮੇਰਾ ਹੋਰ ਕੌਣ ਹੈॽ ਅਤੇ ਧਰਤੀ ਉੱਤੇ ਤੈਥੋਂ ਬਿਨਾ ਮੈਂ ਕਿਸੇ ਹੋਰ ਨੂੰ ਲੋਚਦਾ ਨਹੀਂ।
26 ਮੇਰਾ ਤਨ ਤੇ ਮੇਰਾ ਮਨ ਢਲ ਜਾਂਦੇ ਹਨ, ਪਰ ਪਰਮੇਸ਼ੁਰ ਸਦਾ ਲਈ ਮੇਰੇ ਮਨ ਦੀ ਚਟਾਨ ਅਤੇ ਮੇਰਾ ਭਾਗ ਹੈ।
27 ਤਾਂ ਵੇਖੋ, ਜੋ ਤੈਥੋਂ ਦੂਰ ਹਨ ਓਹ ਨਸ਼ਟ ਹੋਣਗੇ, ਤੈਂ ਆਪਣੇ ਅੱਗਿਓ ਸਾਰੇ ਜ਼ਨਾਹਕਾਰ ਗਰਕ ਕਰ ਦਿੱਤੇ!
28 ਪਰ ਪਰਮੇਸ਼ੁਰ ਦੇ ਨੇੜੇ ਰਹਿਣਾ ਮੇਰੇ ਲਈ ਚੰਗਾ ਹੈ, ਮੈਂ ਪ੍ਰਭੁ ਯਹੋਵਾਹ ਨੂੰ ਆਪਣੀ ਪਨਾਹ ਬਣਾਇਆ ਹੈ, ਤਾਂ ਜੋ ਤੇਰੇ ਸਾਰੇ ਕਾਰਜਾਂ ਦਾ ਵਰਨਣ ਕਰਾਂ।।

Psalms 73:13 Punjabi Language Bible Words basic statistical display

COMING SOON ...

×

Alert

×