1
|
ਮੈਂ ਪਰਮੇਸ਼ੁਰ ਅੱਗੇ ਆਪਣੀ ਅਵਾਜ਼ ਨਾਲ ਦੁਹਾਈ ਦਿਆਂਗਾ, ਹਾਂ, ਆਪਣੀ ਅਵਾਜ਼ ਨਾਲ ਪਰਮੇਸ਼ੁਰ ਅੱਗੇ, ਅਤੇ ਉਹ ਮੇਰੀ ਵੱਲ ਕੰਨ ਧਰੇਗਾ। |
2
|
ਮੈਂ ਆਪਣੀ ਬਿਪਤਾ ਦੇ ਦਿਨ ਪ੍ਰਭੁ ਨੂੰ ਢੂੰਡਿਆਂ, ਮੇਰਾ ਹੱਥ ਰਾਤ ਨੂੰ ਪਸਰਿਆ ਰਿਹਾ ਅਤੇ ਢਿੱਲਾ ਨਾ ਹੋਇਆ, ਮੇਰੇ ਜੀ ਨੇ ਸ਼ਾਂਤ ਲੈਣ ਤੋਂ ਨਾਂਹ ਕੀਤੀ। |
3
|
ਮੈਂ ਪਰਮੇਸ਼ੁਰ ਨੂੰ ਚੇਤੇ ਕਰਦਾ ਹਾਂ ਅਤੇ ਮੈਂ ਵਿਆਕੁਲ ਹੋ ਜਾਂਦਾ ਹਾਂ, ਮੈਂ ਧਿਆਨ ਦਿੰਦਾ ਹਾਂ ਅਤੇ ਮੇਰਾ ਆਤਮਾ ਹੁੱਸ ਜਾਂਦਾ ਹੈ।। ਸਲਹ।। |
4
|
ਤੈਂ ਮੇਰੀਆਂ ਅੱਖਾਂ ਦੀਆਂ ਪਲਕਾਂ ਨੂੰ ਖੁਲ੍ਹਿਆਂ ਰੱਖਿਆ ਹੈ, ਮੈਂ ਘਬਰਾ ਜਾਂਦਾ ਅਤੇ ਬੋਲ ਨਾ ਸੱਕਦਾ। |
5
|
ਮੈਂ ਪਿੱਛਲੇ ਦਿਨਾਂ ਉੱਤੇ ਅਤੇ ਪੁਰਾਣਿਆਂ ਵਰ੍ਹਿਆਂ ਦੇ ਸਮਿਆਂ ਉੱਤੇ ਸੋਚਿਆ। |
6
|
ਮੈਂ ਰਾਤ ਨੂੰ ਆਪਣੇ ਗੀਤ ਦਾ ਸਿਮਰਨ ਕਰਦਾ ਹਾਂ, ਆਪਣੇ ਮਨ ਵਿੱਚ ਧਿਆਨ ਕਰਦਾ ਹਾਂ, ਅਤੇ ਮੇਰਾ ਆਤਮਾ ਖੋਜ ਕਰਦਾ ਹੈ,- |
7
|
ਕੀ ਪ੍ਰਭੁ ਸਦਾ ਹੀ ਤਿਆਗ ਦੇਵੇਗਾ, ਅਤੇ ਫੇਰ ਕਦੇ ਪਰਸੰਨ ਨਾ ਹੋਵੇਗਾॽ |
8
|
ਕੀ ਉਸ ਦੀ ਦਯਾ ਸਦਾ ਲਈ ਰੁਕ ਗਈ ਹੈॽ ਕੀ ਉਸ ਦਾ ਬਚਨ ਪੀੜ੍ਹੀਓ ਪੀੜ੍ਹੀ ਹਟ ਗਿਆॽ |
9
|
ਕੀ ਪਰਮੇਸ਼ੁਰ ਕਿਰਪਾ ਕਰਨੀ ਭੁੱਲ ਗਿਆ ਹੈॽ ਕੀ ਉਸ ਨੇ ਕ੍ਰੋਧ ਨਾਲ ਆਪਣੀਆਂ ਰਹਮਤਾਂ ਨੂੰ ਰੋਕ ਲਿਆ ਹੈ।। ਸਲਹ।। |
10
|
ਤਾਂ ਮੈਂ ਆਖਿਆ, ਏਹ ਮੇਰੀ ਕਮਜ਼ੋਰੀ ਹੈ, - ਅੱਤ ਮਹਾਨ ਦਾ ਸੱਜਾ ਹੱਥ ਬਦਲ ਗਿਆ ਹੈ! |
11
|
ਮੈਂ ਯਹੋਵਾਹ ਦੇ ਕੰਮਾਂ ਦਾ ਜ਼ਿਕਰ ਕਰਾਂਗਾ, ਕਿਉਂ ਜੋ ਮੈਂ ਤੇਰੇ ਪੁਰਾਣਿਆਂ ਸਮਿਆਂ ਦੇ ਅਚਰਜ਼ਾਂ ਨੂੰ ਚੇਤੇ ਕਰਾਂਗਾ। |
12
|
ਮੈਂ ਤੇਰੇ ਸਾਰੇ ਕੰਮਾਂ ਉੱਤੇ ਵਿਚਾਰ ਕਰਾਂਗਾ, ਅਤੇ ਮੈਂ ਤੇਰੇ ਕਾਰਜਾਂ ਉੱਤੇ ਧਿਆਨ ਕਰਾਂਗਾ। |
13
|
ਹੇ ਪਰਮੇਸ਼ੁਰ, ਤੇਰਾ ਮਾਰਗ ਪਵਿੱਤਰਤਾਈ ਵਿੱਚ ਹੈ, ਪਰਮੇਸ਼ੁਰ ਵਰਗਾ ਵੱਡਾ ਦਿਓਤਾ ਕਿਹੜਾ ਹੈॽ |
14
|
ਤੂੰ ਉਹ ਪਰਮੇਸ਼ੁਰ ਹੈਂ ਜੋ ਅਚਰਜ ਕੰਮ ਕਰਦਾ ਹੈਂ, ਤੈਂ ਲੋਕਾਂ ਦੇ ਵਿੱਚ ਆਪਣੀ ਸ਼ਕਤੀ ਪਰਗਟ ਕੀਤੀ। |
15
|
ਤੈਂ ਆਪਣੀ ਬਾਹ ਨਾਲ ਆਪਣੀ ਪਰਜਾ ਨੂੰ ਯਾਕੂਬ ਤੇ ਯੂਸੁਫ਼ ਦੀ ਅੰਸ ਨੂੰ ਛੁਡਾਇਆ ਹੈ।। ਸਲਹ।। |
16
|
ਪਾਣੀਆਂ ਨੇ ਤੈਨੂੰ ਡਿੱਠਾ, ਹੇ ਪਰਮੇਸ਼ੁਰ, ਪਾਣੀਆਂ ਨੇ ਤੈਨੂੰ ਡਿਠਾ, ਓਹ ਉੱਛਲ ਪਏ ਤੇ ਡੁੰਘਿਆਈਆਂ ਕੰਬ ਉੱਠੀਆਂ। |
17
|
ਘਟਾਂ ਨੇ ਮੋਹਲੇਧਾਰ ਮੀਂਹ ਵਰ੍ਹਾਇਆ, ਗਗਣ ਨੇ ਖੜਕਾ ਦਿੱਤਾ, ਤੇਰੇ ਤੀਰ ਲਾਂਭੇ ਛਾਂਭੇ ਚੱਲੇ। |
18
|
ਤੇਰੇ ਗੱਜਣ ਦਾ ਖੜਕ ਵਾਵਰੋਲੇ ਵਿੱਚ ਹੋਇਆ, ਲਸ਼ਕਾਂ ਨੇ ਸਰਿਸ਼ਟੀ ਨੂੰ ਚਾਨਣ ਦਿੱਤਾ, ਧਰਤੀ ਕੰਬੀ ਅਤੇ ਹਿੱਲ ਗਈ। |
19
|
ਸਮੁੰਦਰ ਦੇ ਵਿੱਚ ਤੇਰਾ ਰਾਹ ਸੀ, ਤੇਰੇ ਪਹੇ ਵੱਡੇ ਪਾਣੀਆਂ ਦੇ ਵਿੱਚ ਸਨ, ਤੇਰੇ ਖੁਰੇ ਜਾਣੇ ਨਾ ਗਏ। |
20
|
ਤੈਂ ਆਪਣੀ ਪਰਜਾ ਦੀ ਮੂਸਾ ਅਤੇ ਹਾਰੂਨ ਦੇ ਹੱਥੀਂ, ਇੱਜੜ ਦੀ ਨਿਆਈਂ ਅਗਵਾਈ ਕੀਤੀ।। |
Psalms 77:7 Punjabi Language Bible Words basic statistical display
COMING SOON ...