Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Books

Psalms Chapters

Psalms 78 Verses

1 ਹੇ ਮੇਰੀ ਪਰਜਾ, ਮੇਰੀ ਬਿਵਸਥਾ ਉੱਤੇ ਆਪਣਾ ਕੰਨ ਧਰੋ, ਆਪਣੇ ਕੰਨ ਮੇਰੇ ਮੁਖ-ਵਾਕਾਂ ਉੱਤੇ ਲਾਓ।
2 ਮੈਂ ਆਪਣਾ ਮੂੰਹ ਦਰਿਸ਼ਟਾਤਾਂ ਵਿੱਚ ਖੋਲ੍ਹਾਂਗਾ, ਮੈਂ ਪੁਰਾਣਿਆਂ ਸਮਿਆਂ ਦੀਆਂ ਬੁਝਾਰਤਾਂ ਉਚਰਾਂਗਾ,
3 ਜਿਹੜੀਆਂ ਅਸਾਂ ਸੁਣੀਆਂ ਤੇ ਜਾਤੀਆਂ, ਅਤੇ ਸਾਡੇ ਪਿਉ ਦਾਦਿਆਂ ਨੇ ਸਾਨੂੰ ਦੱਸੀਆਂ।
4 ਅਸੀਂ ਓਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਨਾ ਲੁਕਾਵਾਂਗੇ, ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ, ਉਸ ਦੀ ਸ਼ਕਤੀ ਅਤੇ ਅਚਰਜ ਕੰਮ ਜੋ ਉਸ ਨੇ ਕੀਤੇ ਦੱਸਾਂਗੇ।।
5 ਉਸ ਨੇ ਤਾਂ ਯਾਕੂਬ ਵਿੱਚ ਇੱਕ ਸਾਖੀ ਕਾਇਮ ਕੀਤੀ, ਅਤੇ ਇਸਰਾਏਲ ਵਿੱਚ ਇੱਕ ਬਿਵਸਥਾ ਠਹਿਰਾਈ, ਜਿਹ ਦਾ ਹੁਕਮ ਉਸ ਨੇ ਸਾਡੇ ਪਿਉ ਦਾਦਿਆਂ ਨੂੰ ਦਿੱਤਾ, ਭਈ ਓਹ ਆਪਣੀ ਅੰਸ ਨੂੰ ਸਿਖਾਉਣ,
6 ਤਾਂ ਜੋ ਆਉਣ ਵਾਲੀ ਪੀੜ੍ਹੀ ਅਰਥਾਤ ਓਹ ਬੱਚੇ, ਜਿਹੜੇ ਜੰਮਣਗੇ ਉਨ੍ਹਾਂ ਨੂੰ ਜਾਣ ਲੈਣ, ਕਿ ਓਹ ਵੀ ਉੱਠ ਕੇ ਆਪਣੀ ਅੰਸ ਨੂੰ ਦੱਸਣ
7 ਭਈ ਓਹ ਪਰਮੇਸ਼ੁਰ ਵਿੱਚ ਆਪਣੀ ਆਸ਼ਾ ਰੱਖਣ, ਅਤੇ ਪਰਮੇਸ਼ੁਰ ਦੇ ਕੰਮਾਂ ਨੂੰ ਨਾ ਭੁੱਲਣ, ਪਰ ਉਸ ਦੇ ਹੁਕਮਾਂ ਦੀ ਰਾਖੀ ਕਰਨ,
8 ਅਤੇ ਓਹ ਆਪਣੇ ਪਿਉ ਦਾਦਿਆਂ ਵਾਂਙੁ ਨਾ ਹੋਣ, ਇੱਕ ਕੱਬੀ ਤੇ ਆਕੀ ਪੀੜ੍ਹੀ, ਅਜੇਹੀ ਪੀੜ੍ਹੀ ਜਿਸ ਆਪਣਾ ਮਨ ਕਾਇਮ ਨਾ ਰੱਖਿਆ, ਅਤੇ ਜਿਹ ਦਾ ਆਤਮਾ ਪਰਮੇਸ਼ੁਰ ਵਿੱਚ ਦ੍ਰਿੜ੍ਹ ਨਾ ਰਿਹਾ।।
9 ਇਫ਼ਰਾਈਮ ਦੀ ਅੰਸ ਸ਼ਸਤਰ ਧਾਰੀ ਹੋ ਕੇ ਤੇ ਧਣੁਖ ਲੈ ਕੇ ਲੜਾਈ ਦੇ ਦਿਨ ਪਿੱਛੇ ਮੁੜ ਆਈ।
10 ਉਨ੍ਹਾਂ ਨੇ ਪਰਮੇਸ਼ੁਰ ਦੇ ਨੇਮ ਦੀ ਪਾਲਨਾ ਨਾ ਕੀਤੀ, ਅਤੇ ਉਸ ਦੀ ਬਿਵਸਥਾ ਵਿੱਚ ਚੱਲਣ ਤੋਂ ਨਾਹ ਕੀਤੀ।
11 ਓਹ ਉਸ ਦੇ ਕੰਮਾਂ ਅਤੇ ਅਚਰਜ ਕਰਤੱਬਾਂ ਨੂੰ, ਜਿਹੜੇ ਉਸ ਨੇ ਉਨ੍ਹਾਂ ਨੂੰ ਵਿਖਾਏ ਭੁਲਾ ਬੈਠੇ।
12 ਉਨ੍ਹਾਂ ਦੇ ਪਿਉ ਦਾਦਿਆਂ ਦੇ ਅੱਗੇ ਮਿਸਰ ਦੇਸ ਵਿੱਚ, ਸੋਅਨ ਦੀ ਰੜ ਵਿੱਚ ਉਸ ਨੇ ਇੱਕ ਅਚਰਜ ਕੰਮ ਕੀਤਾ।
13 ਉਸ ਨੇ ਸਮੁੰਦਰ ਨੂੰ ਚੀਰ ਕੇ ਉਨ੍ਹਾਂ ਨੂੰ ਪਾਰ ਲੰਘਾਇਆ, ਅਤੇ ਪਾਣੀ ਨੂੰ ਢੇਰ ਵਾਂਙੁ ਖੜਾ ਕਰ ਦਿੱਤਾ।
14 ਉਸ ਨੇ ਦਿਨ ਨੂੰ ਬੱਦਲ ਨਾਲ, ਅਤੇ ਸਾਰੀ ਰਾਤ ਨੂੰ ਅੱਗ ਦੀ ਲੋ ਨਾਲ ਉਨ੍ਹਾਂ ਦੀ ਅਗਵਾਈ ਕੀਤੀ।
15 ਉਸ ਨੇ ਉਜਾੜ ਵਿੱਚ ਚਟਾਨ ਪਾੜ ਕੇ, ਉਨ੍ਹਾਂ ਨੂੰ ਜਾਣੀਦਾ ਡੁੰਘਿਆਈਆਂ ਵਿੱਚੋਂ ਬਹੁਤ ਪਾਣੀ ਪਿਲਾਇਆ,
16 ਉਸ ਨੇ ਢਿੱਗ ਵਿੱਚੋਂ ਧਾਰਾਂ ਕੱਢੀਆਂ, ਅਤੇ ਪਾਣੀ ਦਰਿਆਵਾਂ ਵਾਂਙੁ ਵਗਾਇਆ।
17 ਤਾਂ ਉਨ੍ਹਾਂ ਨੇ ਉਹ ਦਾ ਹੋਰ ਵੀ ਪਾਪ ਕੀਤਾ, ਅਤੇ ਥਲ ਵਿੱਚ ਅੱਤ ਮਹਾਨ ਤੋਂ ਆਕੀ ਹੀ ਰਹੇ।
18 ਉਨ੍ਹਾਂ ਨੇ ਆਪਈ ਖੁੱਦਿਆ ਲਈ ਭੋਜਨ ਮੰਗ ਕੇ ਆਪਣੇ ਮਨ ਵਿੱਚ ਪਰਮੇਸ਼ੁਰ ਦਾ ਪਰਤਾਵਾ ਕੀਤਾ।
19 ਓਹ ਪਰਮੇਸ਼ੁਰ ਦੇ ਵਿਰੁੱਧ ਬੋਲੇ, ਉਨ੍ਹਾਂ ਨੇ ਆਖਿਆ, ਕੀ ਪਰਮੇਸ਼ੁਰ ਉਜਾੜ ਵਿੱਚ ਹੀ ਲੰਗਰ ਦਾ ਅਡੰਬਰ ਰਚ ਸੱਕੇਗਾॽ
20 ਵੇਖੋ, ਉਸ ਨੇ ਚਟਾਨ ਨੂੰ ਮਾਰਿਆ, ਪਾਣੀ ਫੁੱਟ ਨਿੱਕਲਿਆ, ਅਤੇ ਧਾਰਾਂ ਵਗ ਪਈਆਂ, - ਕੀ ਉਹ ਰੋਟੀ ਵੀ ਦੇ ਸੱਕੇਗਾॽ ਨਾਲੇ ਆਪਣੀ ਪਰਜਾ ਨੂੰ ਮਹਾ ਪਰਸ਼ਾਦ ਵੀ ਅੱਪੜਾਵੇਗਾॽ
21 ਏਸ ਲਈ ਜਦ ਯਹੋਵਾਹ ਨੇ ਸੁਣਿਆ ਤਾਂ ਅੱਤ ਕ੍ਰੋਧਵਾਨ ਹੋਇਆ, ਅਤੇ ਯਾਕੂਬ ਵਿੱਚ ਅੱਗ ਭੜਕੀ, ਨਾਲੇ ਇਸਰਾਏਲ ਉੱਤੇ ਵੀ ਕੋਪ ਹੋਇਆ,
22 ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਉੱਤੇ ਪਰਤੀਤ ਨਾ ਕੀਤੀ, ਅਤੇ ਉਸ ਦੇ ਬਚਾਓ ਉੱਤੇ ਭਰੋਸਾ ਨਾ ਰੱਖਿਆ।
23 ਤਾਂ ਵੀ ਉਸ ਨੇ ਉੱਪਰ ਗਗਣ ਨੂੰ ਹੁਕਮ ਦਿੱਤਾ, ਅਤੇ ਅਕਾਸ਼ ਦੇ ਦਰਵੱਜੇ ਖੋਲ੍ਹ ਦਿੱਤੇ,
24 ਅਤੇ ਉਨ੍ਹਾਂ ਦੇ ਖਾਣ ਲਈ ਮੰਨ ਵਰ੍ਹਾਇਆ, ਅਤੇ ਉਨ੍ਹਾਂ ਨੂੰ ਸੁਰਗੀ ਅੰਨ ਦਿੱਤਾ।
25 ਬਲਵੰਤਾਂ ਦੀ ਰੋਟੀ ਇਨਸਾਨ ਨੇ ਖਾਧੀ, ਉਸ ਨੇ ਰੱਜਵੀਂ ਰੋਟੀ ਘੱਲੀ।
26 ਉਸ ਨੇ ਅਕਾਸ਼ ਦੇ ਵਿੱਚ ਪੁਰੇ ਦੀ ਹਵਾ ਵਗਾਈ, ਅਤੇ ਆਪਣੀ ਸਮਰੱਥਾ ਨਾਲ ਦੱਖਣੀ ਹਵਾ ਚਲਾਈ,
27 ਅਤੇ ਉਨ੍ਹਾਂ ਉੱਤੇ ਧੂੜ ਵਾਂਙੁ ਮਹਾਂ ਪਰਸ਼ਾਦ, ਅਤੇ ਸਮੁੰਦਰ ਦੀ ਰੇਤ ਵਾਂਙੁ ਪੰਖੇਰੂ ਵਰ੍ਹਾਏ,
28 ਅਤੇ ਉਨ੍ਹਾਂ ਦੇ ਡੇਰੇ ਵਿੱਚ ਅਤੇ ਉਨ੍ਹਾਂ ਦੇ ਵਸੇਬਿਆਂ ਦੇ ਆਲੇ ਦੁਆਲੇ ਗਿਰਾਏ।
29 ਸੋ ਉਨ੍ਹਾਂ ਨੇ ਬਹੁਤ ਰੱਜ ਕੇ ਖਾਧਾ, ਅਤੇ ਉਸ ਨੇ ਉਨ੍ਹਾਂ ਦੀ ਇੱਛਿਆ ਨੂੰ ਪੂਰਾ ਕੀਤਾ।
30 ਓਹ ਆਪਣੀ ਹਿਰਸ ਤੋਂ ਨਾ ਹਟੇ, ਉਨ੍ਹਾਂ ਦਾ ਖਾਣਾ ਅਜੇ ਉਨ੍ਹਾਂ ਦੇ ਮੂੰਹ ਵਿੱਚ ਹੀ ਸੀ,
31 ਕਿ ਪਰਮੇਸ਼ੁਰ ਦਾ ਕ੍ਰੋਧ ਉਨ੍ਹਾਂ ਉੱਤੇ ਭੜਕਿਆ, ਅਤੇ ਉਸ ਨੇ ਉਨ੍ਹਾਂ ਦੇ ਡਾਢੇ ਮੋਟਿਆਂ ਨੂੰ ਵੱਡ ਸੁੱਟਿਆ, ਅਤੇ ਇਸਰਾਏਲ ਦੇ ਗਭਰੂਆਂ ਨੂੰ ਨਿਵਾ ਲਿਆ।।
32 ਤਾਂ ਏਸ ਸਾਰੇ ਦੇ ਹੋਣ ਤੇ ਵੀ ਉਨ੍ਹਾਂ ਨੇ ਫੇਰ ਪਾਪ ਕੀਤਾ, ਅਤੇ ਉਸ ਦੇ ਅਚਰਜ ਕਰਤੱਬਾਂ ਤੇ ਪਰਤੀਤ ਨਾ ਕੀਤੀ।
33 ਏਸ ਕਾਰਨ ਉਸ ਨੇ ਉਨ੍ਹਾਂ ਦੇ ਦਿਨ ਵਿਅਰਥ ਵਿੱਚ ਅਤੇ ਉਨ੍ਹਾਂ ਦੇ ਵਰ੍ਹੇ ਭੈ ਵਿੱਚ ਮੁਕਾਏ।
34 ਜਦ ਉਸ ਨੇ ਉਨ੍ਹਾਂ ਨੂੰ ਵੱਢਿਆ ਤਾਂ ਉਨ੍ਹਾਂ ਨੇ ਉਸ ਦੀ ਭਾਲ ਕੀਤੀ। ਓਹ ਮੁੜੇ ਤੇ ਉਨ੍ਹਾਂ ਨੇ ਮਨੋਂ ਤਨੋਂ ਪਰਮੇਸ਼ੁਰ ਨੂੰ ਢੂੰਡਿਆ।
35 ਤਾਂ ਉਨ੍ਹਾਂ ਨੂੰ ਯਾਦ ਆਇਆ ਕਿ ਪਰਮੇਸ਼ੁਰ ਸਾਡੀ ਚਟਾਨ ਹੈ, ਅਤੇ ਅੱਤ ਮਹਾਨ ਪਰਮੇਸ਼ੁਰ ਸਾਡਾ ਛੁਡਾਉਣ ਵਾਲਾ ਹੈ।
36 ਉਨ੍ਹਾਂ ਨੇ ਆਪਣੇ ਮੂੰਹ ਨਾਲ ਲੱਲੋ ਪੱਤੋਂ ਕੀਤੀ, ਅਤੇ ਆਪਣੀ ਜ਼ਬਾਨ ਨਾਲ ਉਸ ਦੇ ਲਈ ਝੂਠ ਮਾਰਿਆ,
37 ਕਿਉਂ ਜੋ ਉਨ੍ਹਾਂ ਦੇ ਮਨ ਉਸ ਦੇ ਨਾਲ ਕਾਇਮ ਨਹੀਂ ਸਨ, ਨਾ ਓਹ ਉਸ ਦੇ ਨੇਮ ਵਿੱਚ ਵਫ਼ਾਦਾਰ ਰਹੇ,
38 ਪਰ ਉਸ ਰਹੀਮ ਹੋ ਕੇ ਉਨ੍ਹਾਂ ਦੀ ਬੁਰਿਆਈ ਨੂੰ ਖਿਮਾ ਕੀਤਾ, ਅਤੇ ਉਸ ਨੇ ਉਨ੍ਹਾਂ ਦਾ ਨਾਸ ਨਾ ਕੀਤਾ, ਹਾਂ, ਬਹੁਤ ਵਾਰੀ ਉਸ ਨੇ ਆਪਣੇ ਕ੍ਰੋਧ ਰੋਕ ਛੱਡਿਆ, ਅਤੇ ਆਪਣਾ ਸਾਰਾ ਗੁੱਸਾ ਨਾ ਭੜਕਾਇਆ।
39 ਉਸ ਨੂੰ ਤਾਂ ਯਾਦ ਸੀ ਕਿ ਓਹ ਨਿਰੇ ਬਸ਼ਰ ਹੀ ਹਨ, ਓਹ ਹਵਾ ਹਨ ਜਿਹੜੀ ਵਗਦੀ ਹੈ ਅਤੇ ਮੁੜ ਨਹੀਂ ਆਉਂਦੀ।।
40 ਕਿੰਨੀ ਵਾਰ ਓਹ ਉਜਾੜ ਵਿੱਚ ਉਸ ਤੋਂ ਆਕੀ ਹੋਏ, ਅਤੇ ਉਸ ਨੂੰ ਥਲ ਵਿੱਚ ਉਦਾਸ ਕੀਤਾ!
41 ਮੁੜ ਘਿੜ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰਤਾਇਆ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਅਕਾਇਆ।
42 ਉਨ੍ਹਾਂ ਨੇ ਉਸ ਦੇ ਹੱਥ ਨੂੰ ਚੇਤੇ ਨਾ ਰੱਖਿਆ, ਨਾ ਉਸ ਦਿਨ ਨੂੰ ਜਦ ਉਸ ਨੇ ਉਨ੍ਹਾਂ ਨੂੰ ਵਿਰੋਧੀ ਤੋਂ ਛੁਡਾਇਆ,
43 ਜਦ ਉਸ ਨੇ ਮਿਸਰ ਵਿੱਚ ਆਪਣੇ ਨਿਸ਼ਾਨ, ਅਤੇ ਸੋਅਨ ਦੀ ਜੂਹ ਵਿੱਚ ਆਪਣੇ ਅਚੰਭੇ ਵਿਖਾਏ।
44 ਉਸ ਨੇ ਉਨ੍ਹਾਂ ਦੇ ਦਰਿਆਵਾਂ ਨੂੰ ਲਹੂ ਬਣਾ ਦਿੱਤਾ, ਨਾਲੇ ਉਨ੍ਹਾਂ ਦੀਆਂ ਨਦੀਆਂ ਨੂੰ, ਸੋ ਉਹ ਉਨ੍ਹਾਂ ਤੋਂ ਪੀ ਨਾ ਸੱਕੇ।
45 ਉਸ ਨੇ ਉਨ੍ਹਾਂ ਵਿੱਚ ਮੱਖਾਂ ਦੇ ਝੁੰਡ ਘੱਲੇ ਜਿਹੜੇ ਉਨ੍ਹਾਂ ਨੂੰ ਖਾ ਗਏ, ਅਤੇ ਡੱਡੂ ਜਿਨ੍ਹਾਂ ਨੇ ਉਨ੍ਹਾਂ ਦਾ ਸੱਤਿਆ ਨਾਸ ਕੀਤਾ।
46 ਉਸ ਨੇ ਉਨ੍ਹਾਂ ਦੀ ਪੈਦਾਵਾਰ ਕੀੜਿਆਂ ਨੂੰ, ਅਤੇ ਉਨ੍ਹਾਂ ਦੀ ਮਿਹਨਤ ਸਲਾਂ ਨੂੰ ਦਿੱਤੀ।
47 ਉਸ ਨੇ ਉਨ੍ਹਾਂ ਦੀਆਂ ਦਾਖ ਦੀਆਂ ਵੇਲਾਂ ਨੂੰ ਗੜਿਆਂ ਨਾਲ, ਅਤੇ ਉਨ੍ਹਾਂ ਦਿਆਂ ਗੁਲਰ ਦਿਆਂ ਰੁੱਖਾਂ ਨੂੰ ਵੱਡੇ ਵੱਡੇ ਓਲਿਆਂ ਨਾਲ ਬਰਬਾਦ ਕਰ ਸੁੱਟਿਆ।
48 ਉਸ ਨੇ ਉਨ੍ਹਾਂ ਦੇ ਪਸੂਆਂ ਨੂੰ ਗੜਿਆਂ ਦੇ ਅਤੇ ਉਨ੍ਹਾਂ ਦੇ ਵੱਗਾਂ ਨੂੰ ਤੇਜ ਲਸ਼ਕਾਂ ਦੇ ਹਵਾਲੇ ਕੀਤਾ।
49 ਉਸ ਨੇ ਬੁਰਿਆਈਆਂ ਦੇ ਦੂਤਾਂ ਨੂੰ ਘੱਲ ਕੇ ਆਪਣੇ ਕ੍ਰੋਧ ਦਾ ਡਾਢਾ ਕਹਿਰ, ਰੋਸਾ, ਗਜ਼ਬ ਅਤੇ ਬਿਪਤਾ ਉਨ੍ਹਾਂ ਉੱਤੇ ਪਾ ਦਿੱਤੀ।
50 ਉਸ ਨੇ ਆਪਣੇ ਕ੍ਰੋਧ ਦੇ ਲਈ ਰਾਹ ਸਿੱਧਾ ਕੀਤਾ, ਉਸ ਨੇ ਉਨ੍ਹਾਂ ਦੀਆਂ ਜਾਨਾਂ ਨੂੰ ਮੌਤ ਤੋਂ ਨਾ ਰੋਕਿਆ, ਸਗੋਂ ਉਨ੍ਹਾਂ ਦੀਆਂ ਹਯਾਤੀਆਂ ਨੂੰ ਬਵਾ ਦੇ ਹਵਾਲੇ ਕੀਤਾ।
51 ਉਸ ਨੇ ਮਿਸਰ ਵਿੱਚ ਸਾਰੇ ਪਲੋਠੇ ਮਾਰ ਸੁੱਟੇ, ਜਿਹੜੇ ਹਾਮ ਦੇ ਤੰਬੂਆਂ ਵਿੱਚ ਉਨ੍ਹਾਂ ਦੀ ਸ਼ਕਤੀ ਦਾ ਮੁੱਢ ਸਨ,
52 ਪਰ ਆਪਣੀ ਪਰਜਾ ਨੂੰ ਭੇਡਾਂ ਵਾਂਙੁ ਲੈ ਤੁਰਿਆ, ਅਤੇ ਉਜਾੜ ਵਿੱਚ ਇੱਜੜ ਵਾਂਙੁ ਉਨ੍ਹਾਂ ਦੀ ਅਗਵਾਈ ਕੀਤੀ,
53 ਅਤੇ ਉਨ੍ਹਾਂ ਨੂੰ ਸੁੱਖ ਨਾਲ ਲੈ ਗਿਆ ਸੋ ਓਹ ਨਾ ਡਰੇ, ਪਰ ਉਨ੍ਹਾਂ ਦੇ ਵੈਰੀਆਂ ਨੂੰ ਸਮੁੰਦਰ ਨੇ ਢਕ ਲਿਆ।
54 ਤਾਂ ਉਸ ਨੇ ਉਨ੍ਹਾਂ ਨੂੰ ਆਪਣੇ ਪਵਿੱਤਰ ਥਾਂ ਦੇ ਬੰਨੇ ਤੀਕ ਅਪੜਾਇਆ, ਏਸ ਪਹਾੜ ਤੀਕ ਜਿਹ ਨੂੰ ਉਸ ਦੇ ਸੱਜੇ ਹੱਥ ਨੇ ਲਿਆ ਸੀ।
55 ਉਸ ਨੇ ਕੌਮਾਂ ਨੂੰ ਉਨ੍ਹਾਂ ਦੇ ਅੱਗੋਂ ਕੱਢ ਦਿੱਤਾ, ਅਤੇ ਜਰੀਬ ਨਾਲ ਮਿਣ ਕੇ ਉਨ੍ਹਾਂ ਨੂੰ ਮਿਲਖ ਦਿੱਤੀ, ਅਤੇ ਇਸਰਾਏਲ ਦਿਆਂ ਗੋਤਾਂ ਨੂੰ ਉਨ੍ਹਾਂ ਦੇ ਤੰਬੂਆਂ ਵਿੱਚ ਵਸਾਇਆ।।
56 ਤਾਂ ਵੀ ਉਨ੍ਹਾਂ ਨੇ ਅੱਤ ਮਹਾਨ ਪਰਮੇਸ਼ੁਰ ਨੂੰ ਪਰਤਾਇਆ ਅਤੇ ਉਸ ਤੋਂ ਆਕੀ ਹੋ ਗਏ, ਅਤੇ ਉਸ ਦੀਆਂ ਸਾਖੀਆਂ ਦੀ ਪਾਲਨਾ ਨਾ ਕੀਤੀ।
57 ਸਗੋਂ ਓਹ ਫਿਰ ਗਏ ਅਤੇ ਆਪਣੇ ਪਿਓ ਦਾਦਿਆਂ ਵਾਂਙੁ ਛਲੀਏ ਹੋ ਗਏ, ਓਹ ਵਿੰਗੇ ਧਣੁਖ ਵਾਂਙੁ ਕੁੱਬੇ ਹੋ ਗਏ ਸਨ।
58 ਆਪਣਿਆਂ ਉੱਚਿਆਂ ਥਾਵਾਂ ਦੇ ਕਾਰਨ ਉਸ ਦੇ ਗੁੱਸੇ ਨੂੰ ਛੇੜਿਆ, ਅਤੇ ਆਪਣੀਆਂ ਉੱਕਰੀਆਂ ਹੋਈਆਂ ਮੂਰਤਾਂ ਦੇ ਕਾਰਨ ਉਸ ਦੀ ਅਣਖ ਨੂੰ ਹਿਲਾਇਆ।
59 ਪਰਮੇਸ਼ੁਰ ਨੇ ਸੁਣਿਆ, ਤਾਂ ਬਹੁਤ ਤਪਿਆ, ਅਤੇ ਇਸਰਾਏਲ ਤੋਂ ਬਹੁਤ ਘਿਣ ਖਾਧੀ।
60 ਉਸ ਨੇ ਸ਼ੀਲੋਹ ਦੇ ਡੇਹਰੇ ਨੂੰ ਅਤੇ ਉਸ ਤੰਬੂ ਨੂੰ ਜਿਹੜਾ ਉਸ ਨੇ ਆਦਮੀਆਂ ਵਿੱਚ ਖੜਾ ਕੀਤਾ ਸੀ ਛੱਡ ਦਿੱਤਾ।
61 ਉਸ ਨੇ ਉਹ ਦਾ ਬਲ ਅਸੀਰੀ ਵਿੱਚ ਅਤੇ ਉਹ ਦਾ ਤੇਜ ਵਿਰੋਧੀ ਦੇ ਹੱਥ ਵਿੱਚ ਦੇ ਦਿੱਤਾ।
62 ਉਸ ਨੇ ਆਪਣੀ ਪਰਜਾ ਨੂੰ ਤਲਵਾਰ ਦੇ ਵੱਸ ਪਾਇਆ, ਅਤੇ ਆਪਣੀ ਮਿਲਖ ਨਾਲ ਅੱਤ ਕ੍ਰੋਧਵਾਨ ਹੋਇਆ।
63 ਉਨ੍ਹਾਂ ਦੇ ਗਭਰੂਆਂ ਨੂੰ ਅੱਗ ਨੇ ਭਸਮ ਕਰ ਸੁੱਟਿਆ, ਅਤੇ ਉਨ੍ਹਾਂ ਦੀਆਂ ਕੁਆਰੀਆਂ ਦੇ ਸੁਹਾਗ ਨਾ ਗਾਏ ਗਏ।
64 ਉਨ੍ਹਾਂ ਦੇ ਜਾਜਕ ਤਲਵਾਰ ਨਾਲ ਡਿੱਗੇ, ਪਰ ਉਨ੍ਹਾਂ ਦੀਆਂ ਵਿਧਵਾਂ ਨੇ ਵਿਰਲਾਪ ਨਾ ਕੀਤਾ।
65 ਤਾਂ ਪ੍ਰਭੁ ਸੁੱਤੇ ਹੋਏ ਵਾਂਙੁ ਜਾਗ ਉੱਠਿਆ, ਉਸ ਸੂਰਮੇ ਵਾਂਙੁ ਜਿਹੜਾ ਨਸ਼ੇ ਵਿੱਚ ਲਲਕਾਰੇ ਮਾਰਦਾ ਹੈ।
66 ਉਸ ਨੇ ਆਪਣੇ ਵਿਰੋਧੀਆਂ ਨੂੰ ਮਾਰ ਕੇ ਪਿਛਾਹਾਂ ਹਟਾ ਦਿੱਤਾ, ਉਸ ਨੇ ਉਨ੍ਹਾਂ ਨੂੰ ਸਦਾ ਲਈ ਨਿੰਦਿਆ ਦਾ ਥਾਂ ਬਣਾਇਆ।
67 ਨਾਲੇ ਉਸ ਨੇ ਯੂਸੁਫ਼ ਦੇ ਤੰਬੂ ਨੂੰ ਤਿਆਗ ਦਿੱਤਾ, ਅਤੇ ਇਫ਼ਰਾਈਮ ਦੇ ਗੋਤ ਵਿੱਚੋਂ ਨਾ ਚੁਣਿਆ।
68 ਪਰ ਉਸ ਨੇ ਯਹੂਦਾਹ ਦੇ ਗੋਤ ਨੂੰ ਚੁਣਿਆ, ਅਰਥਾਤ ਸੀਯੋਨ ਦੇ ਪਰਬਤ ਨੂੰ ਜਿਹੜਾ ਉਸ ਨੂੰ ਪਿਆਰਾ ਸੀ,
69 ਅਤੇ ਉਸ ਨੇ ਉੱਚਿਆਈਆਂ ਦੀ ਨਿਆਈਂ ਆਪਣਾ ਪਵਿੱਤਰ ਅਸਥਾਨ ਉਸਾਰਿਆ, ਅਤੇ ਧਰਤੀ ਦੀ ਨਿਆਈਂ ਜਿਹ ਨੂੰ ਉਸ ਨੇ ਸਦਾ ਲਈ ਅਟੱਲ ਕਰ ਰੱਖਿਆ ਹੈ।
70 ਉਸ ਨੇ ਆਪਣੇ ਦਾਸ ਦਾਊਦ ਨੂੰ ਵੀ ਚੁਣਿਆ, ਅਤੇ ਭੇਡਾਂ ਦੇ ਵਾੜਿਆਂ ਵਿੱਚੋਂ ਉਹ ਨੂੰ ਲੈ ਲਿਆ।
71 ਉਹ ਉਹ ਨੂੰ ਬੱਚਿਆਂ ਵਾਲੀਆਂ ਭੇਡਾਂ ਦੇ ਪਿੱਛੇ ਚੱਲਣ ਤੋਂ ਹਟਾ ਲਿਆਇਆ ਭਈ ਉਸ ਦੀ ਪਰਜਾ ਯਾਕੂਬ ਨੂੰ ਅਤੇ ਉਸ ਦੀ ਮਿਲਖ ਇਸਰਾਏਲ ਨੂੰ ਚੁਰਾਵੇ।
72 ਸੋ ਉਹ ਨੇ ਆਪਣੇ ਮਨ ਦੀ ਸਚਿਆਈ ਨਾਲ ਉਨ੍ਹਾਂ ਨੂੰ ਚਰਾਇਆ, ਅਤੇ ਆਪਣੇ ਹੱਥਾਂ ਦੇ ਗੁਣ ਨਾਲ ਉਨ੍ਹਾਂ ਦੀ ਅਗਵਾਈ ਕੀਤੀ।।
×

Alert

×