1
|
ਹੇ ਪਰਮੇਸ਼ੁਰ, ਕੌਮਾਂ ਤੇਰੀ ਮਿਰਾਸ ਵਿੱਚ ਆ ਗਈਆਂ ਹਨ, ਉਨ੍ਹਾਂ ਨੇ ਤੇਰੀ ਪਵਿੱਤਰ ਹੈਕਲ ਨੂੰ ਭਰਿਸ਼ਟ ਕਰ ਦਿੱਤਾ ਹੈ, ਉਨ੍ਹਾਂ ਨੇ ਯਰੂਸ਼ਲਮ ਨੂੰ ਥੇਹ ਕਰ ਦਿੱਤਾ ਹੈ। |
2
|
ਉਨ੍ਹਾਂ ਨੇ ਤੇਰੇ ਸੇਵਕਾਂ ਦੀਆਂ ਲੋਥਾਂ ਅਕਾਸ਼ ਦੇ ਪੰਛਿਆਂ ਨੂੰ ਅਤੇ ਤੇਰੇ ਸੰਤਾਂ ਦਾ ਮਾਸ ਧਰਤੀ ਦੇ ਦਰਿੰਦਿਆਂ ਨੂੰ ਖਾਣ ਲਈ ਦਿੱਤਾ। |
3
|
ਓਹਨਾਂ ਦੇ ਲਹੂ ਨੂੰ ਉਨ੍ਹਾਂ ਨੇ ਪਾਣੀ ਵਾਙੁ ਯਰੂਸ਼ਲਮ ਦੇ ਆਲੇ ਦੁਆਲੇ ਵਹਾਇਆ, ਪਰ ਦੱਬਣ ਵਾਲਾ ਕੋਈ ਨਹੀਂ ਸੀ। |
4
|
ਅਸੀਂ ਆਪਣੇ ਗੁਆਂਢੀਆਂ ਲਈ ਨਿੰਦਿਆ, ਅਤੇ ਆਪਣੇ ਆਲੇ ਦੁਆਲੇ ਦਿਆਂ ਲਈ ਮਖੌਲ ਤੇ ਹਾਸਾ ਬਣੇ ਹੋਏ ਹਾਂ। |
5
|
ਹੇ ਯਹੋਵਾਹ, ਕਦ ਤੀਕॽ ਕੀ ਤੂੰ ਸਦਾ ਤੀਕ ਕ੍ਰੋਧਵਾਨ ਰਹੇਂਗਾॽ ਕੀ ਤੇਰੀ ਅਣਖ ਅੱਗ ਦੀ ਨਿਆਈਂ ਬਲਦੀ ਰਹੇਗੀॽ |
6
|
ਆਪਣਾ ਕਹਿਰ ਉਨ੍ਹਾਂ ਕੌਮਾਂ ਉੱਤੇ ਵਹਾ ਦੇਹ ਜਿਹੜੀਆਂ ਤੈਨੂੰ ਨਹੀਂ ਜਾਣਦੀਆਂ, ਅਤੇ ਉਨ੍ਹਾਂ ਪਾਤਸ਼ਾਹੀਆਂ ਉੱਤੇ ਜਿਹੜੀਆਂ ਤੇਰੇ ਨਾਮ ਨੂੰ ਨਹੀਂ ਪੁਕਾਰਦੀਆਂ। |
7
|
ਉਨ੍ਹਾਂ ਨੇ ਤਾਂ ਯਾਕੂਬ ਨੂੰ ਭੱਖ ਲਿਆ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਦਿੱਤਾ ਹੈ। |
8
|
ਸਾਡੇ ਪਿਉ ਦਾਦਿਆਂ ਦੀਆਂ ਬਦੀਆਂ ਨੂੰ ਸਾਡੇ ਵਿਰੁੱਧ ਚੇਤੇ ਨਾ ਕਰ, ਤੇਰੀਆਂ ਰਹਮਤਾਂ ਸਾਡੇ ਉੱਤੇ ਛੇਤੀ ਆ ਜਾਣ, ਕਿਉਂਕਿ ਅਸੀਂ ਬਹੁਤ ਅਧੀਨ ਹੋ ਗਏ ਹਾਂ! |
9
|
ਹੇ ਸਾਡੇ ਮੁਕਤੀ ਦੇ ਪਰਮੇਸ਼ੁਰ, ਆਪਣੇ ਨਾਮ ਦੇ ਪਰਤਾਪ ਲਈ ਸਾਡੇ ਸਹਾਇਤਾ ਕਰ, ਅਤੇ ਆਪਣੇ ਨਾਮ ਦੇ ਕਾਰਨ ਸਾਨੂੰ ਛੁਡਾ ਅਤੇ ਸਾਡੇ ਪਾਪਾਂ ਨੂੰ ਕੱਜ ਲੈ। |
10
|
ਕੌਮਾਂ ਕਾਹ ਨੂੰ ਆਖਣ ਭਈ ਉਨ੍ਹਾਂ ਦਾ ਪਰਮੇਸ਼ੁਰ ਹੈ ਕਿੱਥੇॽ ਤੇਰੇ ਟਹਿਲੂਆਂ ਦੇ ਵਗਾਏ ਹੋਏ ਲਹੂ ਦਾ ਬਦਲਾ ਸਾਡੀਆਂ ਅੱਖਾਂ ਦੇ ਸਾਹਮਣੇ ਕੌਮਾਂ ਵਿੱਚ ਜਾਣਿਆ ਜਾਵੇ! |
11
|
ਅਸੀਰ ਦੀ ਧਾਹ ਤੇਰੇ ਸਨਮੁਖ ਆਵੇ, ਆਪਣੀ ਵੱਡੀ ਬਾਂਹ ਨਾਲ ਮਰਨ ਵਾਲਿਆਂ ਦੀ ਰੱਛਿਆ ਕਰ, |
12
|
ਅਤੇ ਸਾਡੇ ਗੁਆਂਢੀਆਂ ਨੂੰ ਜਿਨ੍ਹਾਂ ਨੇ ਤੇਰੀ ਨਿੰਦਿਆ ਕੀਤੀ ਹੈ, ਹੇ ਪ੍ਰਭੁ, ਉਨ੍ਹਾਂ ਦੀ ਨਿੰਦਿਆ ਸੱਤ ਗੁਣੀ ਉਨ੍ਹਾਂ ਦੇ ਪੱਲੇ ਪਾ! |
13
|
ਸੋ ਅਸੀਂ ਤੇਰੀ ਪਰਜਾ ਅਤੇ ਤੇਰੀ ਜੂਹ ਦੀਆਂ ਭੇਡਾਂ ਸਦਾ ਤੇਰਾ ਧੰਨਵਾਦ ਕਰਾਂਗੇ, ਪੀੜ੍ਹੀਓ ਪੀੜ੍ਹੀ ਅਸੀਂ ਤੇਰੀ ਉਸਤਤ ਦਾ ਵਰਣਨ ਕਰਾਂਗੇ।। |
Psalms 79:12 Punjabi Language Bible Words basic statistical display
COMING SOON ...