1
|
ਹੇ ਇਸਰਾਏਲ ਦੇ ਅਯਾਲੀ, ਜਿਹੜਾ ਇੱਜੜ ਦੀ ਨਿਆਈਂ ਯੂਸੁਫ਼ ਦੀ ਅਗਵਾਈ ਕਰਦਾ ਹੈਂ ਕੰਨ ਧਰ, ਤੂੰ ਜੋ ਕਰੂਬੀਆਂ ਤੋਂ ਉੱਪਰ ਬਿਰਾਜਮਾਨ ਹੈਂ ਆਪਣਾ ਤੇਜ ਵਿਖਾ! |
2
|
ਇਫ਼ਰਾਈਮ, ਬਿਨਯਾਮੀਨ ਅਤੇ ਮਨੱਸ਼ਹ ਦੇ ਅੱਗੇ ਆਪਣਾ ਬਲ ਜਗਾ, ਅਤੇ ਸਾਡੇ ਬਚਾਓ ਦੇ ਲਈ ਆ! |
3
|
ਹੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਵਾਂਗੇ!।। |
4
|
ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਤੂੰ ਕਦ ਤਾਈਂ ਆਪਣੀ ਪਰਜਾ ਦੀ ਪ੍ਰਾਰਥਨਾ ਉੱਤੇ ਆਪਣਾ ਕਹਿਰ ਰੂਪੀ ਧੂੰਆਂ ਕਰਦਾ ਰਹੇਂਗਾॽ |
5
|
ਤੈਂ ਉਨ੍ਹਾਂ ਨੂੰ ਅੰਝੂਆਂ ਦੀ ਰੋਟੀ ਖੁਵਾਈ ਹੈ, ਅਤੇ ਬਾਟੇ ਭਰ ਕੇ ਅੰਝੂ ਉਨ੍ਹਾਂ ਨੂੰ ਪਿਆਏ। |
6
|
ਸਾਡੇ ਗੁਆਂਢੀਆਂ ਦੇ ਲਈ ਤੂੰ ਸਾਨੂੰ ਝਗੜੇ ਦਾ ਕਾਰਨ ਬਣਾਉਂਦਾ ਹੈਂ, ਅਤੇ ਸਾਡੇ ਵੈਰੀ ਆਪੋ ਵਿੱਚ ਹਾਸੀ ਕਰਦੇ ਹਨ।। |
7
|
ਹੇ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਵਾਂਗੇ!।। |
8
|
ਤੂੰ ਮਿਸਰ ਤੋਂ ਇੱਕ ਦਾਖ ਦੀ ਵੇਲ ਨੂੰ ਕੱਢ ਲਿਆਇਆ, ਤੈਂ ਪਰਾਈਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ, ਅਤੇ ਉਸ ਨੂੰ ਲਾਇਆ। |
9
|
ਤੈਂ ਉਸ ਦੇ ਲਈ ਥਾਂ ਤਿਆਰ ਕੀਤਾ, ਉਸ ਨੇ ਡੂੰਘੀ ਜੜ੍ਹ ਫੜੀ ਤੇ ਵਧ ਕੇ ਦੇਸ ਨੂੰ ਭਰ ਦਿੱਤਾ। |
10
|
ਪਹਾੜ ਉਸ ਦੇ ਛਾਂ ਨਾਲ ਕੱਜੇ ਗਏ, ਅਤੇ ਉਸ ਦੀਆਂ ਟਹਿਣੀਆਂ ਦੇ ਦਿਆਰਾਂ ਵਰਗੀਆਂ ਸਨ। |
11
|
ਉਸ ਨੇ ਸਮੁੰਦਰ ਤੀਕੁਰ ਆਪਣੀਆਂ ਡਾਲੀਆਂ ਪਸਾਰੀਆਂ, ਅਤੇ ਆਪਣੀਆਂ ਸ਼ਾਖਾਂ ਨਦੀ ਤਾਈਂ। |
12
|
ਤੈਂ ਉਹ ਦੀਆਂ ਵਾੜਾਂ ਨੂੰ ਕਿਸ ਲਈ ਤੋੜਿਆ, ਭਈ ਜਿੰਨੇ ਉੱਥੋਂ ਦੀ ਲੰਘਦੇ ਹਨ ਓਹ ਉਹ ਨੂੰ ਤੋੜਿਆ ਹਨॽ |
13
|
ਜੰਗਲੀ ਸੂਰ ਉਹ ਨੂੰ ਉਜਾੜਦਾ ਹੈ, ਅਤੇ ਰੜ ਦੇ ਜਾਨਵਰ ਉਹ ਨੂੰ ਖਾ ਲੈਂਦੇ ਹਨ।। |
14
|
ਹੇ ਸੈਨਾਂ ਦੇ ਪਰਮੇਸ਼ੁਰ, ਮੋੜਾ ਪਾ, ਸੁਰਗੋਂ ਧਿਆਨ ਕਰ ਕੇ ਵੇਖ ਤੇ ਇਸ ਵੇਲੇ ਦੀ ਸੁੱਧ ਲੈ, |
15
|
ਉਸ ਦੀ ਰੱਛਿਆ ਕਰ ਜਿਹੜਾ ਤੇਰੇ ਸੱਜੇ ਹੱਥ ਨੇ ਲਾਇਆ ਹੈ, ਨਾਲੇ ਉਸ ਪੁੱਤ੍ਰ ਦੀ ਜੋ ਤੈਂ ਆਪਣੇ ਲਈ ਤਕੜਾ ਕੀਤਾ। |
16
|
ਉਹ ਅੱਗ ਨਾਲ ਸਾੜਿਆ ਗਿਆ, ਉਹ ਵੱਢਿਆ ਗਿਆ, ਓਹ ਤੇਰੇ ਮੁਖੜੇ ਦੇ ਦਬਕੇ ਨਾਲ ਨਾਸ ਹੋ ਜਾਂਦੇ ਹਨ। |
17
|
ਤੇਰੇ ਸੱਜੇ ਹੱਥ ਦੇ ਮਨੁੱਖ ਉੱਤੇ ਤੇਰਾ ਹੱਥ ਹੋਵੇ, ਉਸ ਆਦਮੀ ਦੀ ਅੰਸ ਉੱਤੇ ਜੋ ਤੈਂ ਆਪਣੇ ਲਈ ਤਕੜਾ ਕੀਤਾ। |
18
|
ਤਾਂ ਅਸੀਂ ਤੈਥੋਂ ਪਿਛਾਂ ਨਾ ਹਟਾਂਗੇ, ਸਾਨੂੰ ਜਿਵਾਲ, ਤਾਂ ਅਸੀਂ ਤੇਰੇ ਨਾਮ ਉੱਤੇ ਪੁਕਾਰਾਂਗੇ। |
19
|
ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਵਾਂਗੇ!।। |
Psalms 80:10 Punjabi Language Bible Words basic statistical display
COMING SOON ...