1
|
ਸਾਡੇ ਬਲ ਦੇ ਪਰਮੇਸ਼ੁਰ ਦਾ ਜੈਕਾਰਾ ਗਜਾਓ, ਯਾਕੂਬ ਦੇ ਪਰਮੇਸ਼ੁਰ ਲਈ ਖੁਸ਼ੀ ਨਾਲ ਲਲਕਾਰੋ! |
2
|
ਕੋਈ ਭਜਨ ਛੇੜੋ, ਅਤੇ ਡੱਫ, ਮਿੱਠੀ ਅਵਾਜ਼ ਦੀ ਬਰਬਤ ਅਤੇ ਸਿਤਾਰ ਨਾਲ ਵਜਾਓ। |
3
|
ਅਮੱਸਿਆ ਉੱਤੇ ਤੁਰ੍ਹੀ ਵਜਾਓ, ਨਾਲੇ ਪੂਰਨਮਾਸੀ ਉੱਤੇ ਵੀ ਜੋ ਸਾਡੇ ਪਰਬ ਦਾ ਦਿਨ ਹੈ। |
4
|
ਉਹ ਤਾਂ ਇਸਰਾਏਲ ਲਈ ਇੱਕ ਬਿਧੀ ਹੈ, ਅਤੇ ਯਾਕੂਬ ਦੇ ਪਰਮੇਸ਼ੁਰ ਦਾ ਹੁਕਮਨਾਮਾ ਹੈ। |
5
|
ਉਸ ਨੇ ਉਹ ਨੂੰ ਯੂਸੁਫ਼ ਲਈ ਸਾਖੀ ਠਹਿਰਾਇਆ, ਜਦ ਉਹ ਮਿਸਰ ਦੇਸ ਦੇ ਵਿਰੁੱਧ ਨਿੱਕਲਿਆ। ਮੈਂ ਇੱਕ ਦੀ ਬੋਲੀ ਸੁਣਨ ਲੱਗਾ ਜੋ ਮੈਂ ਨਹੀਂ ਜਾਣਦਾ, - |
6
|
ਮੈਂ ਉਹ ਦੇ ਮੋਢੇ ਦੇ ਉੱਤੋਂ ਭਾਰ ਲਹਾਇਆ, ਉਹ ਦੇ ਹੱਥ ਟੋਕਰੀ ਤੋਂ ਛੁੱਟ ਗਏ।। |
7
|
ਤੂੰ ਬਿਪਤਾ ਵਿੱਚ ਪੈ ਕੇ ਪੁਕਾਰਿਆ ਤਾਂ ਮੈਂ ਤੈਨੂੰ ਛੁਡਾਇਆ, ਗੱਜਣ ਦੇ ਗੁਪਤ ਅਸਥਾਨ ਵਿੱਚੋਂ ਮੈਂ ਤੈਨੂੰ ਉੱਤਰ ਦਿੱਤਾ, ਮਰੀਬਾਹ ਦੇ ਪਾਣੀ ਕੋਲ ਮੈਂ ਤੈਨੂੰ ਪਰਖਿਆ।। ਸਲਹ।। |
8
|
ਸੁਣ, ਹੇ ਮੇਰੀ ਪਰਜਾ ਅਤੇ ਮੈਂ ਤੈਨੂੰ ਸਾਖੀ ਦਿਆਂਗਾ, ਹੇ ਇਸਰਾਏਲ, ਕਾਸ਼ ਕਿ ਤੂੰ ਮੇਰੀ ਸੁਣਦਾ! |
9
|
ਤੇਰੇ ਵਿੱਚ ਕੋਈ ਓਪਰਾ ਦਿਓਤਾ ਨਾ ਹੋਵੇ, ਅਤੇ ਨਾ ਤੂੰ ਕਿਸੇ ਪਰਾਏ ਦਿਓਤੇ ਅੱਗੇ ਮੱਥਾ ਟੇਕੀਂ! |
10
|
ਯਹੋਵਾਹ ਤੇਰਾ ਪਰਮੇਸ਼ੁਰ ਮੈਂ ਹੀ ਹਾਂ, ਜੋ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਇਆ, ਆਪਣਾ ਮੂੰਹ ਟੱਡ ਤਾਂ ਮੈਂ ਉਹ ਨੂੰ ਭਰ ਦਿਆਂਗਾ। |
11
|
ਪਰ ਮੇਰੀ ਪਰਜਾ ਨੇ ਮੇਰੀ ਅਵਾਜ਼ ਨਾ ਸੁਣੀ, ਅਤੇ ਇਸਰਾਏਲ ਨੇ ਮੈਨੂੰ ਨਾ ਚਾਹਿਆ, |
12
|
ਤਾਂ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮਨ ਦੇ ਖਚਰਪੁਣੇ ਉੱਤੇ ਜਾਣ ਦਿੱਤਾ, ਕਿ ਓਹ ਆਪਣੇ ਹੀ ਮਤਿਆ ਦੇ ਅਨੁਸਾਰ ਚੱਲਣ।। |
13
|
ਕਾਸ਼ ਕਿ ਮੇਰੀ ਪਰਜਾ ਮੇਰੀ ਸੁਣਦੀ, ਅਤੇ ਇਸਰਾਏਲ ਮੇਰੇ ਮਾਰਗਾਂ ਉੱਤੇ ਚੱਲਦਾ! |
14
|
ਤਾਂ ਮੈਂ ਛੇਤੀ ਉਨ੍ਹਾਂ ਦੇ ਵੈਰੀਆਂ ਨੂੰ ਹੇਠਾਂ ਦੱਬ ਦਿੰਦਾ, ਅਤੇ ਉਨ੍ਹਾਂ ਦੇ ਵਿਰੋਧੀਆਂ ਉੱਤੇ ਆਪਣਾ ਹੱਥ ਚੁੱਕਦਾ! |
15
|
ਯਹੋਵਾਹ ਦੇ ਵੈਰੀ ਅਧੀਨ ਬਣ ਬਹਿੰਦੇ, ਪਰ ਉਨ੍ਹਾਂ ਦਾ ਸਮਾ ਸਦਾ ਰਹਿੰਦਾ, |
16
|
ਅਤੇ ਉਹ ਉਨ੍ਹਾਂ ਨੂੰ ਚੰਗੀ ਤੋਂ ਚੰਗੀ ਕਣਕ ਖੁਆਲਦਾ, ਅਤੇ ਪਹਾੜੀ ਸ਼ਹਿਤ ਨਾਲ ਮੈਂ ਤੈਨੂੰ ਤ੍ਰਿਪਤ ਕਰਦਾ!।। |
Psalms 81:1 Punjabi Language Bible Words basic statistical display
COMING SOON ...