1
|
ਹੇ ਯਹੋਵਾਹ, ਮੇਰੀ ਮੁਕਤੀ ਦੇ ਪਰਮੇਸ਼ੁਰ, ਮੈਂ ਦਿਨ ਨੂੰ ਵੀ ਅਤੇ ਰਾਤ ਨੂੰ ਵੀ ਤੇਰੇ ਅੱਗੇ ਦੁਹਾਈ ਦਿੱਤੀ। |
2
|
ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਪਹੁੰਚੇ, ਮੇਰੀ ਹਾਹਾ ਕਾਰ ਵੱਲ ਕੰਨ ਝੁੱਕਾ! |
3
|
ਮੇਰੀ ਜਾਨ ਤਾਂ ਬੁਰਿਆਈਆਂ ਨਾਲ ਭਰੀ ਹੋਈ ਹੈ, ਅਤੇ ਮੇਰਾ ਜੀਵਨ ਪਤਾਲ ਦੇ ਨੇੜੇ ਢੁੱਕਦਾ ਜਾਂਦਾ ਹੈ। |
4
|
ਮੈਂ ਗੋਰ ਵਿੱਚ ਲਹਿਣ ਵਾਲਿਆਂ ਦੇ ਨਾਲ ਗਿਣਿਆ ਗਿਆ, ਮੈਂ ਨਿਰਬਲ ਮਰਦ ਵਰਗਾ ਹੋ ਗਿਆ ਹਾਂ। |
5
|
ਮੈਂ ਮੁਰਦਿਆਂ ਵਿੱਚ ਸੁੱਟਿਆਂ ਗਿਆ ਹਾਂ। ਉਨ੍ਹਾਂ ਵੱਢਿਆਂ ਹੋਇਆਂ ਵਾਂਙੁ ਜਿਹੜੇ ਕਬਰ ਵਿਚ ਲੇਟੇ ਪਏ ਹਨ, ਜਿਨ੍ਹਾਂ ਨੂੰ ਤੂੰ ਫੇਰ ਚੇਤੇ ਨਹੀਂ ਕਰਦਾ, ਅਤੇ ਓਹ ਤੇਰੇ ਹੱਥੋਂ ਵਿੱਛੜ ਗਏ ਹਨ। |
6
|
ਤੈਂ ਮੈਨੂੰ ਅੱਤ ਡੂੰਘੀ ਗੋਰ, ਅਤੇ ਅਨ੍ਹੇਰਿਆਂ ਤੇ ਗਹਿਰਿਆਂ ਥਾਂਵਾਂ ਵਿੱਚ ਰੱਖਿਆ ਹੈ। |
7
|
ਤੇਰਾ ਕਹਿਰ ਮੇਰੇ ਉੱਤੇ ਡਾਢਾ ਭਾਰੀ ਪਿਆ ਹੋਇਆ ਹੈ, ਅਤੇ ਆਪਣੀਆਂ ਸਾਰੀਆਂ ਮੌਜਾਂ ਨਾਲ ਤੈਂ ਮੈਨੂੰ ਦੁੱਖ ਦਿੱਤਾ ਹੈ ।। ਸਲਹ।। |
8
|
ਮੇਰੇ ਜਾਣ ਪਛਾਣਾਂ ਨੂੰ ਤੈਂ ਮੈਥੋਂ ਦੂਰ ਕੀਤਾ, ਅਤੇ ਮੈਨੂੰ ਉਨ੍ਹਾਂ ਲਈ ਘਿਣਾਉਣਾ ਬਣਾਇਆ ਹੋਇਆ ਹੈ, ਮੈਂ ਬੰਦ ਹਾਂ ਅਤੇ ਮੈਥੋਂ ਬਾਹਰ ਨਿੱਕਲਿਆ ਨਹੀਂ ਜਾਂਦਾ! |
9
|
ਮੇਰੀਆਂ ਅੱਖਾਂ ਦੁਖ ਦੇ ਨਾਲ ਅੰਬ ਗਈਆਂ ਹਨ, ਹੇ ਯਹੋਵਾਹ, ਮੈਂ ਨਿੱਤ ਤੈਨੂੰ ਪੁਕਾਰਿਆ ਹੈ, ਮੈਂ ਆਪਣੇ ਹੱਥ ਤੇਰੀ ਵੱਲ ਅੱਡੇ ਹੋਏ ਹਨ।। |
10
|
ਕੀ ਤੂੰ ਮੁਰਦਿਆਂ ਨੂੰ ਅਚਰਜ ਵਿਖਾਵੇਂਗਾॽ ਕੀ ਰੂਹਾਂ ਉੱਠ ਕੇ ਤੈਨੂੰ ਸਲਾਹੁਣਗੀਆਂ ॽ ।।ਸਲਹ।। |
11
|
ਕੀ ਕਬਰ ਵਿੱਚ ਤੇਰੀ ਦਯਾ, ਅਤੇ ਨਰਕ ਕੁੰਡ ਵਿੱਚ ਤੇਰੀ ਸਚਿਆਈ ਦਾ ਵਰਨਣ ਹੋਵੇਗਾॽ |
12
|
ਕੀ ਤੇਰੇ ਅਚਰਜ ਅਨ੍ਹੇਰੇ ਵਿੱਚ ਜਾਣੇ ਜਾਣਗੇ, ਅਤੇ ਤੇਰਾ ਧਰਮ ਭੁੱਲਣਹਾਰੇ ਦੇਸ ਵਿੱਚॽ |
13
|
ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੱਤੀ ਹੈ, ਅਤੇ ਅੰਮ੍ਰਿਤ ਵੇਲੇ ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਆਵੇਗੀ। |
14
|
ਹੇ ਯਹੋਵਾਹ, ਤੂੰ ਕਿਉਂ ਮੇਰੀ ਜਾਨ ਨੂੰ ਤਿਆਗਦਾ ਹੈਂॽ ਤੂੰ ਆਪਣਾ ਮੂੰਹ ਮੈਥੋਂ ਕਿਉਂ ਲੁਕਾਉਂਦਾ ਹੈਂॽ |
15
|
ਮੈਂ ਜੁਆਨੀ ਤੋਂ ਦੁਖਿਆ ਅਤੇ ਮਰਨਾਊ ਰਿਹਾ ਹਾਂ, ਮੈਂ ਤੇਰੇ ਡਰ ਨੂੰ ਸਹਿ ਕੇ ਘਾਬਰ ਜਾਂਦਾ ਹਾਂ। |
16
|
ਤੇਰਾ ਤੇਜ ਗੁੱਸਾ ਮੇਰੇ ਉੱਤੋਂ ਦੀ ਲੰਘਿਆ, ਤੇਰੇ ਹੌਲ ਨੇ ਮੈਨੂੰ ਮੁਕਾ ਦਿੱਤਾ। |
17
|
ਉਨ੍ਹਾਂ ਨੇ ਪਾਣੀ ਵਾਂਙੁ ਮੈਨੂੰ ਸਾਰਾ ਦਿਨ ਘੇਰ ਛੱਡਿਆ ਹੈ, ਉਨ੍ਹਾਂ ਨੇ ਮੈਨੂੰ ਉੱਕਾ ਹੀ ਡੱਕ ਰੱਖਿਆ ਹੈ। |
18
|
ਤੈਂ ਪ੍ਰੇਮੀ ਅਤੇ ਮਿੱਤ੍ਰ ਮੈਂਥੋਂ ਦੂਰ ਕਰ ਦਿੱਤੇ ਹਨ, ਅਤੇ ਮੇਰੇ ਜਾਣ ਪਛਾਣ ਅਨ੍ਹੇਰ ਵਿੱਚ!।। |
Psalms 88:11 Punjabi Language Bible Words basic statistical display
COMING SOON ...