Bible Languages

Indian Language Bible Word Collections

Bible Versions

Books

Psalms Chapters

Psalms 89 Verses

Bible Versions

Books

Psalms Chapters

Psalms 89 Verses

1 ਯਹੋਵਾਹ ਦੀਆਂ ਮਿਹਰਬਾਨੀਆਂ ਦੇ ਗੀਤ ਮੈਂ ਸਦਾ ਗਾਵਾਂਗਾ, ਮੈਂ ਤੇਰੀ ਵਫ਼ਾਦਾਰੀ ਸਾਰੀਆਂ ਪੀੜ੍ਹੀਆਂ ਨੂੰ ਆਪਣੇ ਮੂੰਹੋਂ ਸਮਝਾਵਾਂਗਾ।
2 ਮੈਂ ਤਾਂ ਆਖਿਆ, ਤੇਰੀ ਦਯਾ ਸਦਾ ਤੋੜੀ ਬਣੀ ਰਹੇਗੀ, ਤੂੰ ਆਪਣੀ ਵਫ਼ਾਦਾਰੀ ਨੂੰ ਅਕਾਸ਼ ਵਿੱਚ ਕਾਇਮ ਕਰੇਂਗਾ।
3 ਮੈਂ ਆਪਣੇ ਚੁਣੇ ਹੋਏ ਦੇ ਨਾਲ ਨੇਮ ਬੰਨ੍ਹਿਆ ਹੈ, ਮੈਂ ਆਪਣੇ ਦਾਸ ਦਾਊਦ ਨਾਲ ਸੌਂਹ ਖਾਧੀ,
4 ਭਈ ਮੈਂ ਤੇਰੀ ਅੰਸ ਨੂੰ ਸਦਾ ਤੀਕ ਕਾਇਮ ਰੱਖਾਂਗਾ, ਅਤੇ ਤੇਰੀ ਰਾਜ ਗੱਦੀ ਨੂੰ ਪੀੜ੍ਹੀਓਂ ਪੀੜ੍ਹੀ ਬਣਾਈ ਰੱਖਾਂਗਾ ।। ਸਲਹ।।
5 ਹੇ ਯਹੋਵਾਹ, ਅਕਾਸ਼ ਤੇਰੇ ਅਚਰਜਾਂ ਨੂੰ ਸਲਾਹੁਣਗੇ, ਨਾਲੇ ਸੰਤਾਂ ਦੀ ਸੰਗਤ ਵਿੱਚ ਤੇਰੀ ਵਫ਼ਾਦਾਰੀ ਨੂੰ!
6 ਗਗਣ ਵਿੱਚ ਯਹੋਵਾਹ ਦੇ ਤੁੱਲ ਕੌਣ ਹੋ ਸੱਕਦਾ ਹੈॽ ਦੇਵਤਿਆਂ ਦੇ ਪੁੱਤ੍ਰਾਂ ਵਿੱਚ ਕੌਣ ਯਹੋਵਾਹ ਦੇ ਸਮਾਨ ਹੋਵੇਗਾॽ
7 ਪਰਮੇਸ਼ੁਰ ਪਵਿੱਤਰਾਂ ਦੀ ਗੋਸ਼ਟੀ ਵਿੱਚ ਅੱਤ ਭਿਆਣਕ ਹੈ, ਅਤੇ ਆਪਣੇ ਦੁਆਲਿਆਂ ਦੇ ਸਾਰਿਆਂ ਨਾਲੋਂ ਭੈ ਦਾਇਕ ਹੈ!
8 ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਹੇ ਯਹੋਵਾਹ, ਤੇਰੇ ਤੁੱਲ ਸ਼ਕਤੀਮਾਨ ਕੌਣ ਹੈॽ ਤੇਰੀ ਵਫ਼ਾਦਾਰੀ ਤੇਰੇ ਆਲੇ ਦੁਆਲੇ ਹੈ,
9 ਤੂੰ ਹੀ ਸਮੁੰਦਰ ਦੇ ਉਛਾਲ ਉੱਤੇ ਹਕੂਮਤ ਕਰਦਾ ਹੈਂ, ਜਾਂ ਉਹ ਦੀਆਂ ਠਾਠਾਂ ਉੱਠ ਪੈਂਦੀਆਂ ਹਨ, ਤਾਂ ਤੂੰ ਉਨ੍ਹਾਂ ਨੂੰ ਥਮ੍ਹਾਂ ਦਿੰਦਾ ਹੈਂ।
10 ਤੈਂ ਰਹਬ ਨੂੰ ਕਿਸੇ ਵੱਢੇ ਹੋਏ ਵਾਙੁ ਚੂਰ ਚੂਰ ਕਰ ਦਿੱਤਾ ਹੈ, ਅਤੇ ਆਪਣੀਆਂ ਬਾਂਹਵਾਂ ਦੇ ਬਲ ਨਾਲ ਤੈਂ ਆਪਣੇ ਵੈਰੀਆਂ ਨੂੰ ਛਿੰਨ ਭਿੰਨ ਕਰ ਦਿੱਤਾ ਹੈ!
11 ਅਕਾਸ਼ ਤੇਰੇ ਹਨ, ਧਰਤੀ ਵੀ ਤੇਰੀ ਹੈ, ਜਗਤ ਅਤੇ ਉਹ ਦੀ ਭਰਪੂਰੀ ਦੀ ਨੀਂਹ ਤੈਂ ਰੱਖੀ।
12 ਉੱਤਰ ਅਤੇ ਦੱਖਣ ਨੂੰ ਤੈਂ ਉਤਪਤ ਕੀਤਾ, ਤਾਬੋਰ ਤੇ ਹਰਮੋਨ ਤੇਰੇ ਨਾਮ ਦਾ ਜੈਕਾਰਾ ਗਜਾਉਣਗੇ।
13 ਤੇਰੀ ਬਾਂਹ ਬਲਵੰਤ ਹੈ, ਤੇਰਾ ਹੱਥ ਸ਼ਕਤੀਮਾਨ, ਤੇਰਾ ਸੱਜਾ ਹੱਥ ਉੱਚਾ ਹੈ!
14 ਧਰਮ ਤੇ ਨਿਆਉਂ ਤੇਰੀ ਰਾਜ ਗੱਦੀ ਦੀ ਨੀਂਹ ਹਨ, ਦਯਾ ਤੇ ਵਫ਼ਾਦਾਰੀ ਤੇਰੇ ਅੱਗੇ ਅੱਗੇ ਚੱਲਦੀਆਂ ਹਨ।।
15 ਧੰਨ ਓਹ ਲੋਕ ਹਨ ਜਿਹੜੇ ਲਲਕਾਰ ਦੇ ਸ਼ਬਦ ਨੂੰ ਜਾਣਦੇ ਹਨ, ਹੇ ਯਹੋਵਾਹ, ਓਹ ਤੇਰੇ ਚਿਹਰੇ ਦੇ ਚਾਨਣ ਵਿੱਚ ਤੁਰਦੇ ਹਨ!
16 ਤੇਰੇ ਨਾਮ ਉੱਤੇ ਓਹ ਸਾਰਾ ਦਿਨ ਖੁਸ਼ੀ ਮਨਾਉਂਦੇ ਹਨ, ਅਤੇ ਤੇਰੇ ਧਰਮ ਦੇ ਕਾਰਨ ਓਹ ਉੱਚੇ ਕੀਤੇ ਜਾਂਦੇ ਹਨ।
17 ਤੂੰ ਹੀ ਤਾਂ ਉਨ੍ਹਾਂ ਦੇ ਬਲ ਦਾ ਜਲਾਲ ਹੈਂ, ਅਤੇ ਤੇਰੀ ਮਿਹਰਬਾਨੀ ਨਾਲ ਸਾਡਾ ਸਿੰਙ ਉੱਚਾ ਕੀਤਾ ਜਾਵੇਗਾ।
18 ਸਾਡੀ ਢਾਲ ਤਾਂ ਯਹੋਵਾਹ ਦੀ ਹੈ, ਅਤੇ ਸਾਡਾ ਪਾਤਸ਼ਾਹ ਇਸਰਾਏਲ ਦੇ ਪਵਿੱਤਰ ਪੁਰਖ ਦਾ ਹੈ।।
19 ਤਦ ਤੈਂ ਦਰਸ਼ਣ ਵਿੱਚ ਆਪਣੇ ਸੰਤਾਂ ਨਾਲ ਬਚਨ ਕੀਤਾ, ਅਤੇ ਫ਼ਰਮਾਇਆ ਕਿ ਮੈਂ ਸਹਾਇਤਾ ਇੱਕ ਸੂਰਮੇ ਨੂੰ ਦਿੱਤੀ ਹੈ, ਮੈਂ ਪਰਜਾ ਵਿੱਚੋਂ ਚੁਣ ਕੇ ਇੱਕ ਨੂੰ ਉੱਚਿਆਂ ਕੀਤਾ ਹੈ।
20 ਮੈਂ ਆਪਣੇ ਦਾਸ ਦਾਊਦ ਨੂੰ ਲੱਭ ਕੇ ਆਪਣੇ ਪਵਿੱਤਰ ਤੇਲ ਨਾਲ ਮਸਹ ਕੀਤਾ ਹੈ,
21 ਜਿਹ ਦੇ ਨਾਲ ਮੇਰਾ ਹੱਥ ਦ੍ਰਿੜ੍ਹ ਰਹੇਗਾ, ਨਾਲੇ ਮੇਰੀ ਬਾਂਹ ਉਹ ਨੂੰ ਤਕੜਾਈ ਦੇਵੇਗੀ।
22 ਨਾ ਕੋਈ ਵੈਰੀ ਉਸ ਤੋਂ ਚੱਟੀ ਲਵੇਗਾ, ਨਾ ਦੁਸ਼ਟ ਦਾ ਪੁੱਤ੍ਰ ਉਹ ਨੂੰ ਔਖਿਆਂ ਕਰੇਗਾ।
23 ਮੈਂ ਉਹ ਦੇ ਅੱਗੋਂ ਉਹ ਦੇ ਵਿਰੋਧੀਆਂ ਨੂੰ ਮਾਰਾਂਗਾ, ਅਤੇ ਉਹ ਦੇ ਵੈਰੀਆਂ ਨੂੰ ਕੁੱਟਾਂਗਾ।
24 ਪਰ ਮੇਰੀ ਵਫ਼ਾਦਾਰੀ ਅਤੇ ਮੇਰੀ ਦਯਾ ਉਹ ਦੇ ਨਾਲ ਰਹੇਗੀ, ਅਤੇ ਮੇਰੇ ਨਾਮ ਦੇ ਕਾਰਨ ਉਹ ਦਾ ਸਿੰਙ ਉੱਚਾ ਕੀਤਾ ਜਾਵੇਗਾ,
25 ਅਤੇ ਮੈਂ ਉਹ ਦਾ ਹੱਥ ਸਮੁੰਦਰ ਉੱਤੇ, ਅਤੇ ਉਹ ਦਾ ਸੱਜਾ ਹੱਥ ਨਦੀਆਂ ਉੱਤੇ ਰੱਖਾਂਗਾ।
26 ਉਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚਟਾਨ ਹੈਂ!
27 ਮੈਂ ਵੀ ਉਹ ਨੂੰ ਆਪਣਾ ਜੇਠਾ, ਅਤੇ ਧਰਤੀ ਦਿਆਂ ਰਾਜਿਆਂ ਵਿੱਚੋਂ ਅੱਤ ਮਹਾਨ ਬਣਾਵਾਂਗਾ ।
28 ਮੈਂ ਸਦਾ ਉਹ ਦੇ ਲਈ ਆਪਣੀ ਦਯਾ ਬਣਾਈ ਰੱਖਾਂਗਾ, ਅਤੇ ਮੇਰਾ ਨੇਮ ਉਹ ਦੇ ਨਾਲ ਪੱਕਾ ਰਹੇਗਾ,
29 ਅਤੇ ਮੈਂ ਉਹ ਦੇ ਵੰਸ ਨੂੰ ਸਦਾ ਤੀਕ, ਅਤੇ ਉਹ ਦੀ ਰਾਜ ਗੱਦੀ ਨੂੰ ਅਕਾਸ਼ ਦੇ ਦਿਨਾਂ ਵਾਂਙੁ ਸਾਂਭਾਂਗਾ।
30 ਜੇ ਉਹ ਦੇ ਬੱਚੇ ਮੇਰੀ ਬਿਵਸਥਾ ਨੂੰ ਤਿਆਗ ਦੇਣ, ਅਤੇ ਮੇਰੇ ਨਿਆਵਾਂ ਉੱਤੇ ਨਾ ਚੱਲਣ,
31 ਜੇ ਓਹ ਮੇਰੀਆਂ ਬਿਧੀਆਂ ਨੂੰ ਵਿਗਾੜ ਦੇਣ, ਅਤੇ ਮੇਰੇ ਹੁਕਮਾਂ ਦੀ ਪਾਲਨਾ ਨਾ ਕਰਨ,
32 ਤਾਂ ਮੈਂ ਡੰਡੇ ਨਾਲ ਉਨ੍ਹਾਂ ਦੇ ਅਪਰਾਧਾਂ ਦੀ ਅਤੇ ਕੋਰੜਿਆਂ ਨਾਲ ਉਨ੍ਹਾਂ ਦੀ ਬਦੀ ਦੀ ਸਜ਼ਾ ਦਿਆਂਗਾ।।
33 ਪਰ ਮੈਂ ਆਪਣੀ ਦਯਾ ਉਸ ਤੋਂ ਹਟਾ ਨਾ ਲਵਾਂਗਾ, ਨਾ ਆਪਣੀ ਵਫ਼ਾਦਾਰੀ ਛੱਡ ਕੇ ਝੂਠਾ ਹੋਵਾਂਗਾ।
34 ਮੈਂ ਆਪਣੇ ਨੇਮ ਨੂੰ ਭਰਿਸ਼ਟ ਨਾ ਕਰਾਂਗਾ, ਅਤੇ ਜੋ ਮੇਰੇ ਬੁੱਲਾਂ ਵਿੱਚੋਂ ਨਿੱਕਲਿਆ ਉਹ ਨੂੰ ਨਾ ਬਦਲਾਂਗਾ।
35 ਇੱਕ ਵਾਰ ਮੈਂ ਆਪਣੀ ਪਵਿੱਤਰਤਾਈ ਦੀ ਸੌਂਹ ਖਾ ਚੁੱਕਾ ਹਾਂ ਫੇਰ ਦਾਊਦ ਨਾਲ ਝੂਠ ਨਾ ਬੋਲਾਂਗਾ।
36 ਉਹ ਦਾ ਵੰਸ ਅੰਤਕਾਲ ਤੀਕ, ਅਤੇ ਉਹ ਦੀ ਰਾਜ ਗੱਦੀ ਸੂਰਜ ਵਾਂਙੁ ਮੇਰੇ ਅੱਗੇ ਬਣੀ ਰਹੇਗੀ।
37 ਉਹ ਚੰਦਰਮਾ ਜਿਹੀ ਕਾਇਮ ਰਹੇਗੀ, ਅਤੇ ਗਗਣ ਦੀ ਸੱਚੀ ਸਾਖੀ ਜਿਹੀ ।।ਸਲਹ।।
38 ਪਰ ਤੈਂ ਤਾਂ ਤਿਆਗ ਦਿੱਤਾ ਅਤੇ ਰੱਦ ਕੀਤਾ ਹੈ, ਤੂੰ ਤਾਂ ਆਪਣੇ ਮਸਹ ਕੀਤੇ ਹੋਏ ਉੱਤੇ ਕ੍ਰੋਧਵਾਨ ਹੋਇਆ ਹੈਂ,
39 ਤੈਂ ਆਪਣੇ ਦਾਸ ਦੇ ਨੇਮ ਨੂੰ ਘਿਣਾਉਣਾ ਸਮਝਿਆ, ਤੈਂ ਉਹ ਦੇ ਮੁਕਟ ਨੂੰ ਮਿੱਟੀ ਵਿੱਚ ਭਰਿਸ਼ਟ ਕੀਤਾ ਹੈ,
40 ਤੈਂ ਉਹ ਦੀਆਂ ਸਾਰੀਆਂ ਵਾੜਾਂ ਨੂੰ ਤੋੜ ਦਿੱਤਾ ਹੈ, ਤੈਂ ਉਹ ਦੇ ਕਿਲ੍ਹਿਆਂ ਨੂੰ ਥੇਹ ਕਰ ਦਿੱਤਾ ਹੈ!
41 ਉਸ ਰਾਹ ਦੇ ਸਾਰੇ ਲੰਘਣ ਵਾਲੇ ਉਹ ਨੂੰ ਲੁੱਟਦੇ ਹਨ, ਉਹ ਦੇ ਗੁਆਂਢੀ ਉਹ ਦੀ ਨਿੰਦਿਆ ਕਰਦੇ ਹਨ।
42 ਤੈਂ ਉਹ ਦੇ ਵਿਰੋਧੀਆਂ ਦੇ ਸੱਜੇ ਹੱਥ ਨੂੰ ਉੱਚਿਆਂ ਕੀਤਾ, ਤੈਂ ਉਹ ਦੇ ਸਾਰੇ ਵੈਰੀਆਂ ਨੂੰ ਅਨੰਦ ਕੀਤਾ ਹੈ
43 ਤੈਂ ਉਹ ਦੀ ਤਲਵਾਰ ਦੀ ਧਾਰ ਨੂੰ ਵੀ ਮੋੜ ਦਿੱਤਾ ਹੈ, ਅਤੇ ਲੜਾਈ ਵਿੱਚ ਉਹ ਨੂੰ ਖਲੋਣ ਨਹੀਂ ਦਿੱਤਾ।
44 ਤੈਂ ਉਹ ਦੇ ਤੇਜ ਨੂੰ ਮੁਕਾ ਦਿੱਤਾ ਹੈ, ਅਤੇ ਉਹ ਦੀ ਰਾਜ ਗੱਦੀ ਨੂੰ ਧਰਤੀ ਉੱਤੇ ਪਟਕਾ ਮਾਰਿਆ।
45 ਤੈਂ ਉਹ ਦੀ ਜੁਆਨੀ ਦੇ ਦਿਨਾਂ ਨੂੰ ਘਟਾ ਦਿੱਤਾ ਹੈ, ਤੈਂ ਉਹ ਨੂੰ ਲਾਜ ਵਿੱਚ ਲਪੇਟਿਆ ਹੈ! ।।ਸਲਹ।।
46 ਹੇ ਯਹੋਵਾਹ, ਕਦ ਤੀਕॽ ਕੀ ਤੂੰ ਸਦਾ ਤੀਕ ਆਪਣੇ ਆਪ ਨੂੰ ਲੁਕਾਈ ਰੱਖੇਂਗਾॽ ਕਦ ਤੀਕ ਤੇਰਾ ਕ੍ਰੋਧ ਅੱਗ ਵਾਂਙੁ ਭੱਖਦਾ ਰਹੇਗਾॽ
47 ਚੇਤੇ ਕਰ ਭਈ ਮੇਰਾ ਵੇਲਾ ਕਿੰਨਾ ਘੱਟ ਹੈ, ਤੈਂ ਕਿਹੜੇ ਵਿਅਰਥ ਲਈ ਸਾਰੇ ਆਦਮ ਵੰਸ ਨੂੰ ਉਤਪਤ ਕੀਤਾ!
48 ਕਿਹੜਾ ਮਨੁੱਖ ਜੀਉਂਦਾ ਰਹੇਗਾ ਅਤੇ ਮੌਤ ਨੂੰ ਨਾ ਵੇਖੇਗਾ, ਅਤੇ ਆਪਣੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਡਾਵੇਗਾॽ ।।ਸਲਹ।।
49 ਹੇ ਪ੍ਰਭੁ, ਤੇਰੀਆਂ ਓਹ ਪਹਿਲੀਆਂ ਦਿਆਲਗੀਆਂ ਕਿੱਥੇ ਹਨ, ਜਿਨ੍ਹਾਂ ਦੇ ਵਿਖੇ ਤੈਂ ਆਪਣੀ ਵਫ਼ਾਦਾਰੀ ਵਿੱਚ ਦਾਊਦ ਨਾਲ ਸੌਂਹ ਖਾਧੀ ਸੀॽ
50 ਹੇ ਪ੍ਰਭੁ, ਆਪਣੇ ਦਾਸਾਂ ਦੇ ਉਲਾਹਮਿਆਂ ਦਾ ਚੇਤਾ ਕਰ, ਮੈਂ ਆਪਣੀ ਛਾਤੀ ਉੱਤੇ ਬਹੁਤ ਸਾਰੇ ਲੋਕਾਂ ਦੇ ਉਲਾਹਮੇ ਚੁੱਕੀ ਬੈਠਾ ਹੈਂ,
51 ਜਿਨ੍ਹਾਂ ਦੇ ਨਾਲ, ਹੇ ਪ੍ਰਭੁ, ਤੇਰੇ ਵੈਰੀਆਂ ਨੇ ਤਾਨੇ ਮਾਰੇ, ਜਿਨ੍ਹਾਂ ਦੇ ਨਾਲ ਉਨ੍ਹਾਂ ਨੇ ਤੇਰੇ ਮਸਹ ਕੀਤੇ ਹੋਏ ਦੇ ਖੁਰਿਆਂ ਉੱਤੇ ਤਾਨੇ ਮਾਰੇ।
52 ਯਹੋਵਾਹ ਸਦਾ ਤੀਕ ਮੁਬਾਰਕ ਹੋਵੇ! ਆਮੀਨ, ਫੇਰ ਆਮੀਨ!।।

Psalms 89:34 Punjabi Language Bible Words basic statistical display

COMING SOON ...

×

Alert

×