1
|
ਯਹੋਵਾਹ ਦੀਆਂ ਮਿਹਰਬਾਨੀਆਂ ਦੇ ਗੀਤ ਮੈਂ ਸਦਾ ਗਾਵਾਂਗਾ, ਮੈਂ ਤੇਰੀ ਵਫ਼ਾਦਾਰੀ ਸਾਰੀਆਂ ਪੀੜ੍ਹੀਆਂ ਨੂੰ ਆਪਣੇ ਮੂੰਹੋਂ ਸਮਝਾਵਾਂਗਾ। |
2
|
ਮੈਂ ਤਾਂ ਆਖਿਆ, ਤੇਰੀ ਦਯਾ ਸਦਾ ਤੋੜੀ ਬਣੀ ਰਹੇਗੀ, ਤੂੰ ਆਪਣੀ ਵਫ਼ਾਦਾਰੀ ਨੂੰ ਅਕਾਸ਼ ਵਿੱਚ ਕਾਇਮ ਕਰੇਂਗਾ। |
3
|
ਮੈਂ ਆਪਣੇ ਚੁਣੇ ਹੋਏ ਦੇ ਨਾਲ ਨੇਮ ਬੰਨ੍ਹਿਆ ਹੈ, ਮੈਂ ਆਪਣੇ ਦਾਸ ਦਾਊਦ ਨਾਲ ਸੌਂਹ ਖਾਧੀ, |
4
|
ਭਈ ਮੈਂ ਤੇਰੀ ਅੰਸ ਨੂੰ ਸਦਾ ਤੀਕ ਕਾਇਮ ਰੱਖਾਂਗਾ, ਅਤੇ ਤੇਰੀ ਰਾਜ ਗੱਦੀ ਨੂੰ ਪੀੜ੍ਹੀਓਂ ਪੀੜ੍ਹੀ ਬਣਾਈ ਰੱਖਾਂਗਾ ।। ਸਲਹ।। |
5
|
ਹੇ ਯਹੋਵਾਹ, ਅਕਾਸ਼ ਤੇਰੇ ਅਚਰਜਾਂ ਨੂੰ ਸਲਾਹੁਣਗੇ, ਨਾਲੇ ਸੰਤਾਂ ਦੀ ਸੰਗਤ ਵਿੱਚ ਤੇਰੀ ਵਫ਼ਾਦਾਰੀ ਨੂੰ! |
6
|
ਗਗਣ ਵਿੱਚ ਯਹੋਵਾਹ ਦੇ ਤੁੱਲ ਕੌਣ ਹੋ ਸੱਕਦਾ ਹੈॽ ਦੇਵਤਿਆਂ ਦੇ ਪੁੱਤ੍ਰਾਂ ਵਿੱਚ ਕੌਣ ਯਹੋਵਾਹ ਦੇ ਸਮਾਨ ਹੋਵੇਗਾॽ |
7
|
ਪਰਮੇਸ਼ੁਰ ਪਵਿੱਤਰਾਂ ਦੀ ਗੋਸ਼ਟੀ ਵਿੱਚ ਅੱਤ ਭਿਆਣਕ ਹੈ, ਅਤੇ ਆਪਣੇ ਦੁਆਲਿਆਂ ਦੇ ਸਾਰਿਆਂ ਨਾਲੋਂ ਭੈ ਦਾਇਕ ਹੈ! |
8
|
ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਹੇ ਯਹੋਵਾਹ, ਤੇਰੇ ਤੁੱਲ ਸ਼ਕਤੀਮਾਨ ਕੌਣ ਹੈॽ ਤੇਰੀ ਵਫ਼ਾਦਾਰੀ ਤੇਰੇ ਆਲੇ ਦੁਆਲੇ ਹੈ, |
9
|
ਤੂੰ ਹੀ ਸਮੁੰਦਰ ਦੇ ਉਛਾਲ ਉੱਤੇ ਹਕੂਮਤ ਕਰਦਾ ਹੈਂ, ਜਾਂ ਉਹ ਦੀਆਂ ਠਾਠਾਂ ਉੱਠ ਪੈਂਦੀਆਂ ਹਨ, ਤਾਂ ਤੂੰ ਉਨ੍ਹਾਂ ਨੂੰ ਥਮ੍ਹਾਂ ਦਿੰਦਾ ਹੈਂ। |
10
|
ਤੈਂ ਰਹਬ ਨੂੰ ਕਿਸੇ ਵੱਢੇ ਹੋਏ ਵਾਙੁ ਚੂਰ ਚੂਰ ਕਰ ਦਿੱਤਾ ਹੈ, ਅਤੇ ਆਪਣੀਆਂ ਬਾਂਹਵਾਂ ਦੇ ਬਲ ਨਾਲ ਤੈਂ ਆਪਣੇ ਵੈਰੀਆਂ ਨੂੰ ਛਿੰਨ ਭਿੰਨ ਕਰ ਦਿੱਤਾ ਹੈ! |
11
|
ਅਕਾਸ਼ ਤੇਰੇ ਹਨ, ਧਰਤੀ ਵੀ ਤੇਰੀ ਹੈ, ਜਗਤ ਅਤੇ ਉਹ ਦੀ ਭਰਪੂਰੀ ਦੀ ਨੀਂਹ ਤੈਂ ਰੱਖੀ। |
12
|
ਉੱਤਰ ਅਤੇ ਦੱਖਣ ਨੂੰ ਤੈਂ ਉਤਪਤ ਕੀਤਾ, ਤਾਬੋਰ ਤੇ ਹਰਮੋਨ ਤੇਰੇ ਨਾਮ ਦਾ ਜੈਕਾਰਾ ਗਜਾਉਣਗੇ। |
13
|
ਤੇਰੀ ਬਾਂਹ ਬਲਵੰਤ ਹੈ, ਤੇਰਾ ਹੱਥ ਸ਼ਕਤੀਮਾਨ, ਤੇਰਾ ਸੱਜਾ ਹੱਥ ਉੱਚਾ ਹੈ! |
14
|
ਧਰਮ ਤੇ ਨਿਆਉਂ ਤੇਰੀ ਰਾਜ ਗੱਦੀ ਦੀ ਨੀਂਹ ਹਨ, ਦਯਾ ਤੇ ਵਫ਼ਾਦਾਰੀ ਤੇਰੇ ਅੱਗੇ ਅੱਗੇ ਚੱਲਦੀਆਂ ਹਨ।। |
15
|
ਧੰਨ ਓਹ ਲੋਕ ਹਨ ਜਿਹੜੇ ਲਲਕਾਰ ਦੇ ਸ਼ਬਦ ਨੂੰ ਜਾਣਦੇ ਹਨ, ਹੇ ਯਹੋਵਾਹ, ਓਹ ਤੇਰੇ ਚਿਹਰੇ ਦੇ ਚਾਨਣ ਵਿੱਚ ਤੁਰਦੇ ਹਨ! |
16
|
ਤੇਰੇ ਨਾਮ ਉੱਤੇ ਓਹ ਸਾਰਾ ਦਿਨ ਖੁਸ਼ੀ ਮਨਾਉਂਦੇ ਹਨ, ਅਤੇ ਤੇਰੇ ਧਰਮ ਦੇ ਕਾਰਨ ਓਹ ਉੱਚੇ ਕੀਤੇ ਜਾਂਦੇ ਹਨ। |
17
|
ਤੂੰ ਹੀ ਤਾਂ ਉਨ੍ਹਾਂ ਦੇ ਬਲ ਦਾ ਜਲਾਲ ਹੈਂ, ਅਤੇ ਤੇਰੀ ਮਿਹਰਬਾਨੀ ਨਾਲ ਸਾਡਾ ਸਿੰਙ ਉੱਚਾ ਕੀਤਾ ਜਾਵੇਗਾ। |
18
|
ਸਾਡੀ ਢਾਲ ਤਾਂ ਯਹੋਵਾਹ ਦੀ ਹੈ, ਅਤੇ ਸਾਡਾ ਪਾਤਸ਼ਾਹ ਇਸਰਾਏਲ ਦੇ ਪਵਿੱਤਰ ਪੁਰਖ ਦਾ ਹੈ।। |
19
|
ਤਦ ਤੈਂ ਦਰਸ਼ਣ ਵਿੱਚ ਆਪਣੇ ਸੰਤਾਂ ਨਾਲ ਬਚਨ ਕੀਤਾ, ਅਤੇ ਫ਼ਰਮਾਇਆ ਕਿ ਮੈਂ ਸਹਾਇਤਾ ਇੱਕ ਸੂਰਮੇ ਨੂੰ ਦਿੱਤੀ ਹੈ, ਮੈਂ ਪਰਜਾ ਵਿੱਚੋਂ ਚੁਣ ਕੇ ਇੱਕ ਨੂੰ ਉੱਚਿਆਂ ਕੀਤਾ ਹੈ। |
20
|
ਮੈਂ ਆਪਣੇ ਦਾਸ ਦਾਊਦ ਨੂੰ ਲੱਭ ਕੇ ਆਪਣੇ ਪਵਿੱਤਰ ਤੇਲ ਨਾਲ ਮਸਹ ਕੀਤਾ ਹੈ, |
21
|
ਜਿਹ ਦੇ ਨਾਲ ਮੇਰਾ ਹੱਥ ਦ੍ਰਿੜ੍ਹ ਰਹੇਗਾ, ਨਾਲੇ ਮੇਰੀ ਬਾਂਹ ਉਹ ਨੂੰ ਤਕੜਾਈ ਦੇਵੇਗੀ। |
22
|
ਨਾ ਕੋਈ ਵੈਰੀ ਉਸ ਤੋਂ ਚੱਟੀ ਲਵੇਗਾ, ਨਾ ਦੁਸ਼ਟ ਦਾ ਪੁੱਤ੍ਰ ਉਹ ਨੂੰ ਔਖਿਆਂ ਕਰੇਗਾ। |
23
|
ਮੈਂ ਉਹ ਦੇ ਅੱਗੋਂ ਉਹ ਦੇ ਵਿਰੋਧੀਆਂ ਨੂੰ ਮਾਰਾਂਗਾ, ਅਤੇ ਉਹ ਦੇ ਵੈਰੀਆਂ ਨੂੰ ਕੁੱਟਾਂਗਾ। |
24
|
ਪਰ ਮੇਰੀ ਵਫ਼ਾਦਾਰੀ ਅਤੇ ਮੇਰੀ ਦਯਾ ਉਹ ਦੇ ਨਾਲ ਰਹੇਗੀ, ਅਤੇ ਮੇਰੇ ਨਾਮ ਦੇ ਕਾਰਨ ਉਹ ਦਾ ਸਿੰਙ ਉੱਚਾ ਕੀਤਾ ਜਾਵੇਗਾ, |
25
|
ਅਤੇ ਮੈਂ ਉਹ ਦਾ ਹੱਥ ਸਮੁੰਦਰ ਉੱਤੇ, ਅਤੇ ਉਹ ਦਾ ਸੱਜਾ ਹੱਥ ਨਦੀਆਂ ਉੱਤੇ ਰੱਖਾਂਗਾ। |
26
|
ਉਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚਟਾਨ ਹੈਂ! |
27
|
ਮੈਂ ਵੀ ਉਹ ਨੂੰ ਆਪਣਾ ਜੇਠਾ, ਅਤੇ ਧਰਤੀ ਦਿਆਂ ਰਾਜਿਆਂ ਵਿੱਚੋਂ ਅੱਤ ਮਹਾਨ ਬਣਾਵਾਂਗਾ । |
28
|
ਮੈਂ ਸਦਾ ਉਹ ਦੇ ਲਈ ਆਪਣੀ ਦਯਾ ਬਣਾਈ ਰੱਖਾਂਗਾ, ਅਤੇ ਮੇਰਾ ਨੇਮ ਉਹ ਦੇ ਨਾਲ ਪੱਕਾ ਰਹੇਗਾ, |
29
|
ਅਤੇ ਮੈਂ ਉਹ ਦੇ ਵੰਸ ਨੂੰ ਸਦਾ ਤੀਕ, ਅਤੇ ਉਹ ਦੀ ਰਾਜ ਗੱਦੀ ਨੂੰ ਅਕਾਸ਼ ਦੇ ਦਿਨਾਂ ਵਾਂਙੁ ਸਾਂਭਾਂਗਾ। |
30
|
ਜੇ ਉਹ ਦੇ ਬੱਚੇ ਮੇਰੀ ਬਿਵਸਥਾ ਨੂੰ ਤਿਆਗ ਦੇਣ, ਅਤੇ ਮੇਰੇ ਨਿਆਵਾਂ ਉੱਤੇ ਨਾ ਚੱਲਣ, |
31
|
ਜੇ ਓਹ ਮੇਰੀਆਂ ਬਿਧੀਆਂ ਨੂੰ ਵਿਗਾੜ ਦੇਣ, ਅਤੇ ਮੇਰੇ ਹੁਕਮਾਂ ਦੀ ਪਾਲਨਾ ਨਾ ਕਰਨ, |
32
|
ਤਾਂ ਮੈਂ ਡੰਡੇ ਨਾਲ ਉਨ੍ਹਾਂ ਦੇ ਅਪਰਾਧਾਂ ਦੀ ਅਤੇ ਕੋਰੜਿਆਂ ਨਾਲ ਉਨ੍ਹਾਂ ਦੀ ਬਦੀ ਦੀ ਸਜ਼ਾ ਦਿਆਂਗਾ।। |
33
|
ਪਰ ਮੈਂ ਆਪਣੀ ਦਯਾ ਉਸ ਤੋਂ ਹਟਾ ਨਾ ਲਵਾਂਗਾ, ਨਾ ਆਪਣੀ ਵਫ਼ਾਦਾਰੀ ਛੱਡ ਕੇ ਝੂਠਾ ਹੋਵਾਂਗਾ। |
34
|
ਮੈਂ ਆਪਣੇ ਨੇਮ ਨੂੰ ਭਰਿਸ਼ਟ ਨਾ ਕਰਾਂਗਾ, ਅਤੇ ਜੋ ਮੇਰੇ ਬੁੱਲਾਂ ਵਿੱਚੋਂ ਨਿੱਕਲਿਆ ਉਹ ਨੂੰ ਨਾ ਬਦਲਾਂਗਾ। |
35
|
ਇੱਕ ਵਾਰ ਮੈਂ ਆਪਣੀ ਪਵਿੱਤਰਤਾਈ ਦੀ ਸੌਂਹ ਖਾ ਚੁੱਕਾ ਹਾਂ ਫੇਰ ਦਾਊਦ ਨਾਲ ਝੂਠ ਨਾ ਬੋਲਾਂਗਾ। |
36
|
ਉਹ ਦਾ ਵੰਸ ਅੰਤਕਾਲ ਤੀਕ, ਅਤੇ ਉਹ ਦੀ ਰਾਜ ਗੱਦੀ ਸੂਰਜ ਵਾਂਙੁ ਮੇਰੇ ਅੱਗੇ ਬਣੀ ਰਹੇਗੀ। |
37
|
ਉਹ ਚੰਦਰਮਾ ਜਿਹੀ ਕਾਇਮ ਰਹੇਗੀ, ਅਤੇ ਗਗਣ ਦੀ ਸੱਚੀ ਸਾਖੀ ਜਿਹੀ ।।ਸਲਹ।। |
38
|
ਪਰ ਤੈਂ ਤਾਂ ਤਿਆਗ ਦਿੱਤਾ ਅਤੇ ਰੱਦ ਕੀਤਾ ਹੈ, ਤੂੰ ਤਾਂ ਆਪਣੇ ਮਸਹ ਕੀਤੇ ਹੋਏ ਉੱਤੇ ਕ੍ਰੋਧਵਾਨ ਹੋਇਆ ਹੈਂ, |
39
|
ਤੈਂ ਆਪਣੇ ਦਾਸ ਦੇ ਨੇਮ ਨੂੰ ਘਿਣਾਉਣਾ ਸਮਝਿਆ, ਤੈਂ ਉਹ ਦੇ ਮੁਕਟ ਨੂੰ ਮਿੱਟੀ ਵਿੱਚ ਭਰਿਸ਼ਟ ਕੀਤਾ ਹੈ, |
40
|
ਤੈਂ ਉਹ ਦੀਆਂ ਸਾਰੀਆਂ ਵਾੜਾਂ ਨੂੰ ਤੋੜ ਦਿੱਤਾ ਹੈ, ਤੈਂ ਉਹ ਦੇ ਕਿਲ੍ਹਿਆਂ ਨੂੰ ਥੇਹ ਕਰ ਦਿੱਤਾ ਹੈ! |
41
|
ਉਸ ਰਾਹ ਦੇ ਸਾਰੇ ਲੰਘਣ ਵਾਲੇ ਉਹ ਨੂੰ ਲੁੱਟਦੇ ਹਨ, ਉਹ ਦੇ ਗੁਆਂਢੀ ਉਹ ਦੀ ਨਿੰਦਿਆ ਕਰਦੇ ਹਨ। |
42
|
ਤੈਂ ਉਹ ਦੇ ਵਿਰੋਧੀਆਂ ਦੇ ਸੱਜੇ ਹੱਥ ਨੂੰ ਉੱਚਿਆਂ ਕੀਤਾ, ਤੈਂ ਉਹ ਦੇ ਸਾਰੇ ਵੈਰੀਆਂ ਨੂੰ ਅਨੰਦ ਕੀਤਾ ਹੈ |
43
|
ਤੈਂ ਉਹ ਦੀ ਤਲਵਾਰ ਦੀ ਧਾਰ ਨੂੰ ਵੀ ਮੋੜ ਦਿੱਤਾ ਹੈ, ਅਤੇ ਲੜਾਈ ਵਿੱਚ ਉਹ ਨੂੰ ਖਲੋਣ ਨਹੀਂ ਦਿੱਤਾ। |
44
|
ਤੈਂ ਉਹ ਦੇ ਤੇਜ ਨੂੰ ਮੁਕਾ ਦਿੱਤਾ ਹੈ, ਅਤੇ ਉਹ ਦੀ ਰਾਜ ਗੱਦੀ ਨੂੰ ਧਰਤੀ ਉੱਤੇ ਪਟਕਾ ਮਾਰਿਆ। |
45
|
ਤੈਂ ਉਹ ਦੀ ਜੁਆਨੀ ਦੇ ਦਿਨਾਂ ਨੂੰ ਘਟਾ ਦਿੱਤਾ ਹੈ, ਤੈਂ ਉਹ ਨੂੰ ਲਾਜ ਵਿੱਚ ਲਪੇਟਿਆ ਹੈ! ।।ਸਲਹ।। |
46
|
ਹੇ ਯਹੋਵਾਹ, ਕਦ ਤੀਕॽ ਕੀ ਤੂੰ ਸਦਾ ਤੀਕ ਆਪਣੇ ਆਪ ਨੂੰ ਲੁਕਾਈ ਰੱਖੇਂਗਾॽ ਕਦ ਤੀਕ ਤੇਰਾ ਕ੍ਰੋਧ ਅੱਗ ਵਾਂਙੁ ਭੱਖਦਾ ਰਹੇਗਾॽ |
47
|
ਚੇਤੇ ਕਰ ਭਈ ਮੇਰਾ ਵੇਲਾ ਕਿੰਨਾ ਘੱਟ ਹੈ, ਤੈਂ ਕਿਹੜੇ ਵਿਅਰਥ ਲਈ ਸਾਰੇ ਆਦਮ ਵੰਸ ਨੂੰ ਉਤਪਤ ਕੀਤਾ! |
48
|
ਕਿਹੜਾ ਮਨੁੱਖ ਜੀਉਂਦਾ ਰਹੇਗਾ ਅਤੇ ਮੌਤ ਨੂੰ ਨਾ ਵੇਖੇਗਾ, ਅਤੇ ਆਪਣੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਡਾਵੇਗਾॽ ।।ਸਲਹ।। |
49
|
ਹੇ ਪ੍ਰਭੁ, ਤੇਰੀਆਂ ਓਹ ਪਹਿਲੀਆਂ ਦਿਆਲਗੀਆਂ ਕਿੱਥੇ ਹਨ, ਜਿਨ੍ਹਾਂ ਦੇ ਵਿਖੇ ਤੈਂ ਆਪਣੀ ਵਫ਼ਾਦਾਰੀ ਵਿੱਚ ਦਾਊਦ ਨਾਲ ਸੌਂਹ ਖਾਧੀ ਸੀॽ |
50
|
ਹੇ ਪ੍ਰਭੁ, ਆਪਣੇ ਦਾਸਾਂ ਦੇ ਉਲਾਹਮਿਆਂ ਦਾ ਚੇਤਾ ਕਰ, ਮੈਂ ਆਪਣੀ ਛਾਤੀ ਉੱਤੇ ਬਹੁਤ ਸਾਰੇ ਲੋਕਾਂ ਦੇ ਉਲਾਹਮੇ ਚੁੱਕੀ ਬੈਠਾ ਹੈਂ, |
51
|
ਜਿਨ੍ਹਾਂ ਦੇ ਨਾਲ, ਹੇ ਪ੍ਰਭੁ, ਤੇਰੇ ਵੈਰੀਆਂ ਨੇ ਤਾਨੇ ਮਾਰੇ, ਜਿਨ੍ਹਾਂ ਦੇ ਨਾਲ ਉਨ੍ਹਾਂ ਨੇ ਤੇਰੇ ਮਸਹ ਕੀਤੇ ਹੋਏ ਦੇ ਖੁਰਿਆਂ ਉੱਤੇ ਤਾਨੇ ਮਾਰੇ। |
52
|
ਯਹੋਵਾਹ ਸਦਾ ਤੀਕ ਮੁਬਾਰਕ ਹੋਵੇ! ਆਮੀਨ, ਫੇਰ ਆਮੀਨ!।। |
Psalms 89:5 Punjabi Language Bible Words basic statistical display
COMING SOON ...