Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Books

Psalms Chapters

Psalms 9 Verses

1 ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ, ਮੈਂ ਤੇਰੇ ਸਾਰੇ ਅਚਰਜ ਕੰਮਾਂ ਦਾ ਵਰਨਣ ਕਰਾਂਗਾ।
2 ਮੈਂ ਤੈਥੋਂ ਖੁਸ਼ ਅਤੇ ਬਾਗ਼ ਬਾਗ਼ ਹੋਵਾਂਗਾ, ਹੇ ਅੱਤ ਮਹਾਨ, ਮੈਂ ਤੇਰੇ ਨਾਮ ਦੀ ਉਸਤਤ ਗਾਵਾਂਗਾ।
3 ਜਦ ਮੇਰੇ ਵੈਰੀ ਪਿਛਾਹਾਂ ਮੁੜਦੇ ਹਨ, ਓਹ ਤੇਰੇ ਸਾਹਮਣਿਓਂ ਠੇਡਾ ਖਾ ਕੇ ਨਾਸ ਹੋ ਜਾਂਦੇ ਹਨ,
4 ਕਿਉਂ ਜੋ ਤੈਂ ਮੇਰਾ ਨਿਆਉਂ ਅਰ ਮੇਰਾ ਫ਼ੈਸਲਾ ਕੀਤਾ ਹੈ, ਤੈਂ ਸਿੰਘਾਸਣ ਉੱਤੇ ਬੈਠ ਕੇ ਸੱਚਾ ਨਿਆਉਂ ਕੀਤਾ ਹੈ।
5 ਤੈਂ ਪਰਾਈਆਂ ਕੌਮਾਂ ਨੂੰ ਝਿੜਕਿਆ ਹੈ, ਤੈਂ ਦੁਸਟਾਂ ਦਾ ਨਾਸ ਕੀਤਾ ਹੈ, ਤੈਂ ਸਦੀਪ ਕਾਲ ਲਈ ਉਨ੍ਹਾਂ ਦਾ ਨਾਉਂ ਮੇਟ ਦਿੱਤਾ।
6 ਵੈਰੀ ਥੇਹਾਂ ਵਿੱਚ ਸਦਾ ਲਈ ਮੁੱਕ ਗਏ, ਅਤੇ ਜਿਹੜੇ ਨਗਰ ਤੈਂ ਢਾਹ ਦਿੱਤੇ, ਉਨ੍ਹਾਂ ਦਾ ਚੇਤਾ ਵੀ ਮਿਟ ਗਿਆ ਹੈ।।
7 ਪਰੰਤੂ ਯਹੋਵਾਹ ਸਦਾ ਹੀ ਬਿਰਾਜਮਾਨ ਹੈ, ਉਸ ਨੇ ਆਪਣੇ ਸਿੰਘਾਸਣ ਨੂੰ ਨਿਆਉਂ ਦੇ ਲਈ ਕਾਇਮ ਕਰ ਰੱਖਿਆ ਹੈ,
8 ਅਤੇ ਉਹ ਧਰਮ ਨਾਲ ਜਗਤ ਦਾ ਨਿਆਉਂ ਕਰੇਗਾ, ਉਹ ਸਚਿਆਈ ਨਾਲ ਉੱਮਤਾਂ ਦਾ ਫ਼ੈਸਲਾ ਕਰੇਗਾ,
9 ਅਤੇ ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ, ਹਾਂ, ਬਿਪਤਾਂ ਦੇ ਸਮੇ ਦੇ ਲਈ ਇੱਕ ਉੱਚਾ ਗੜ੍ਹ।
10 ਤੇਰੇ ਨਾਮ ਦੇ ਜਾਣਨ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੈਂ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ।।
11 ਯਹੋਵਾਹ ਦੀ ਉਸਤਤ ਗਾਓ ਜਿਹੜਾ ਸੀਯੋਨ ਵਿੱਚ ਵੱਸਦਾ ਹੈ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਪਰਚਾਰ ਕਰੋ।
12 ਜਦ ਉਹ ਖ਼ੂਨ ਦੀ ਪੁੱਛ ਗਿੱਛ ਕਰਦਾ ਹੈ ਉਹ ਉਨ੍ਹਾਂ ਨੂੰ ਚੇਤੇ ਕਰਦਾ ਹੈ, ਉਹ ਮਸਕੀਨਾਂ ਦੀ ਦੁਹਾਈ ਨਹੀਂ ਭੁੱਲਦਾ।।
13 ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਤੂੰ ਜੋ ਮੈਨੂੰ ਮੌਤ ਦੇ ਫਾਟਕਾਂ ਤੋਂ ਉਠਾ ਲੈਂਦਾ ਹੈਂ, ਮੇਰੇ ਕਲੇਸ਼ ਉੱਤੇ ਜਿਹੜਾ ਮੇਰੇ ਵੈਰੀਆਂ ਵੱਲੋਂ ਹੈ ਨਿਗਾਹ ਕਰ,
14 ਤਾਂ ਜੋ ਮੈਂ ਸੀਯੋਨ ਦੀ ਧੀ ਦੇ ਫਾਟਕਾਂ ਵਿੱਚ ਤੇਰੀ ਸਾਰੀ ਉਸਤਤ ਦਾ ਪਰਚਾਰ ਕਰਾਂ, ਅਤੇ ਮੈਂ ਤੇਰੇ ਬਚਾਓ ਤੋਂ ਖੁਸ਼ ਹੋਵਾਂ।।
15 ਜਿਹੜਾ ਟੋਆ ਪਰਾਈਆਂ ਕੌਮਾਂ ਨੇ ਪੁੱਟਿਆ ਸੀ, ਉਸ ਵਿੱਚ ਓਹ ਆਪ ਡਿੱਗ ਪਈਆਂ ਹਨ, ਜਿਹੜੀ ਕੁੜਿੱਕੀ ਉਨ੍ਹਾਂ ਨੇ ਛਿਪਾਈ ਸੀ ਉਸੇ ਵਿੱਚ ਉਨ੍ਹਾਂ ਦਾ ਆਪਣਾ ਪੈਰ ਫਸ ਗਿਆ ਹੈ।
16 ਯਹੋਵਾਹ ਉਜਾਗਰ ਹੋਇਆ ਹੈ, ਉਸੇ ਨੇ ਨਿਆਉਂ ਕੀਤਾ ਹੈ, ਦੁਸ਼ਟ ਨੂੰ ਉਸੇ ਦੇ ਹੱਥ ਦੇ ਕੰਮ ਵਿੱਚ ਉਸ ਨੇ ਫਸਾ ਦਿੱਤਾ ਹੈ।। ਹਿੱਗਯੋਨ ਸਲਹ।।
17 ਦੁਸ਼ਟ ਪਤਾਲ ਵਿੱਚ ਮੁੜ ਜਾਣਗੇ ਓਹ ਸਾਰੀਆਂ ਕੌਮਾਂ ਜਿਹੜੀਆ ਪਰਮੇਸ਼ੁਰ ਨੂੰ ਵਿਸਾਰ ਦਿੰਦੀਆਂ ਹਨ।
18 ਕੰਗਾਲ ਤਾਂ ਸਦਾ ਵਿੱਸਰੇ ਨਹੀਂ ਰਹਿਣਗੇ, ਨਾ ਮਸਕੀਨਾਂ ਦੀ ਆਸ਼ਾ ਹਮੇਸ਼ਾ ਲਈ ਨਸ਼ਟ ਹੋਵੇਗੀ।
19 ਉੱਠ, ਹੇ ਯਹੋਵਾਹ, ਇਨਸਾਨ ਨੂੰ ਪਰਬਲ ਨਾ ਹੋਣ ਦੇਹ! ਤੇਰੇ ਸਨਮੁਖ ਪਰਾਈਆਂ ਕੌਮਾਂ ਦਾ ਨਿਆਉਂ ਕੀਤਾ ਜਾਵੇ।
20 ਹੇ ਯਹੋਵਾਹ, ਓਹਨਾਂ ਨੂੰ ਭੈਜਲ ਪਾ, ਪਰਾਈਆਂ ਕੌਮਾਂ ਆਪਣੇ ਆਪ ਨੂੰ ਨਿਰਾ ਇਨਸਾਨ ਹੀ ਜਾਣਨ ।। ਸਲਹ।।
×

Alert

×