1
|
ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ ਉਹ ਸਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ। |
2
|
ਮੈਂ ਯਹੋਵਾਹ ਦੇ ਵਿਖੇ ਆਖਾਂਗਾ, ਕਿ ਉਹ ਮੇਰੀ ਪਨਾਹ ਅਤੇ ਮੇਰਾ ਗੜ੍ਹ ਹੈ, ਮੇਰਾ ਪਰਮੇਸ਼ੁਰ ਜਿਹ ਦੇ ਉੱਤੇ ਮੈਂ ਭਰੋਸਾ ਰੱਖਦਾ ਹਾਂ। |
3
|
ਉਹ ਤਾਂ ਤੈਨੂੰ ਫਾਂਧੀ ਦੀ ਫਾਹੀ ਵਿੱਚੋਂ, ਅਤੇ ਘਾਤਕ ਮਰੀ ਤੋਂ ਛੁਟਕਾਰਾ ਦੇਵੇਗਾ। |
4
|
ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ ਅਤੇ ਫਰੀ ਹੈ। |
5
|
ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ, ਨਾ ਦਿਨ ਦੇ ਉੱਡਦੇ ਬਾਣ ਤੋਂ, |
6
|
ਨਾ ਉਸ ਮਰੀ ਤੋਂ ਜਿਹੜੀ ਅਨ੍ਹੇਰੇ ਵਿੱਚ ਚੱਲਦੀ ਹੈ, ਨਾ ਉਸ ਤਬਾਹੀ ਤੋਂ ਜਿਹੜੀ ਦੁਪਹਿਰ ਨੂੰ ਉਜਾੜਦੀ ਹੈ। |
7
|
ਤੇਰੇ ਮੁੱਢ ਹਜ਼ਾਰ ਅਤੇ ਤੇਰੇ ਸੱਜੇ ਹੱਥ ਦਸ ਹਜ਼ਾਰ ਡਿੱਗਣਗੇ, ਪਰ ਉਹ ਤੇਰੇ ਨੇੜੇ ਨਾ ਆਵੇਗੀ। |
8
|
ਕੇਵਲ ਤੂੰ ਆਪਣੀਆਂ ਅੱਖਾਂ ਨਾਲ ਨਿਗਾਹ ਕਰੇਂਗਾ, ਅਤੇ ਦੁਸ਼ਟਾਂ ਦਾ ਬਦਲਾ ਵੇਖੇਂਗਾ।। |
9
|
ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਹ ਹੈਂ, - ਤੈਂ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ। |
10
|
ਤੇਰੇ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਨਾ ਕੋਈ ਬਵਾ ਤੇਰੇ ਡੇਰੇ ਕੋਲ ਅੱਪੜੇਗੀ। |
11
|
ਉਹ ਤਾਂ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਭਈ ਓਹ ਤੇਰੀਆਂ ਸਾਰਿਆਂ ਰਾਹਾਂ ਵਿੱਚ ਤੇਰੀ ਰੱਛਿਆ ਕਰਨ। |
12
|
ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ। |
13
|
ਤੂੰ ਸ਼ੀਂਹ ਅਤੇ ਸੱਪ ਨੂੰ ਮਿਧੇਂਗਾ, ਤੂੰ ਜੁਆਨ ਸ਼ੀਂਹ ਅਤੇ ਨਾਗ ਨੂੰ ਲਤਾੜੇਂਗਾ।। |
14
|
ਉਸ ਨੇ ਤਾਂ ਮੇਰੇ ਨਾਲ ਪ੍ਰੀਤ ਲਾਈ ਹੈ, ਸੋ ਮੈਂ ਉਹ ਨੂੰ ਛੁਡਾਵਾਂਗਾ, ਮੈਂ ਉਹ ਨੂੰ ਉੱਚਾ ਕਰਾਂਗਾ, ਉਹ ਨੇ ਮੇਰਾ ਨਾਮ ਜੋ ਜਾਤਾ ਹੈ। |
15
|
ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਹ ਨੂੰ ਉੱਤਰ ਦਿਆਂਗਾ, ਦੁਖ ਵਿੱਚ ਮੈਂ ਉਹ ਦੇ ਅੰਗ ਸੰਗ ਹੋਵਾਂਗਾ, ਮੈਂ ਉਹ ਨੂੰ ਛੁਡਾਵਾਂਗਾ ਅਤੇ ਉਹ ਨੂੰ ਆਦਰ ਦਿਆਂਗਾ |
16
|
ਆਰਜਾ ਦੇ ਵਾਧੇ ਨਾਲ ਮੈਂ ਉਹ ਦੀ ਨਿਸ਼ਾ ਕਰਾਂਗਾ, ਅਤੇ ਉਹ ਨੂੰ ਆਪਣੀ ਮੁਕਤੀ ਵਿਖਾਵਾਂਗਾ।। |
Psalms 91:3 Punjabi Language Bible Words basic statistical display
COMING SOON ...