Bible Languages

Indian Language Bible Word Collections

Bible Versions

Books

Psalms Chapters

Psalms 92 Verses

Bible Versions

Books

Psalms Chapters

Psalms 92 Verses

1 ਯਹੋਵਾਹ ਦਾ ਧੰਨਵਾਦ ਕਰਨਾ, ਅਤੇ, ਹੇ ਅੱਤ ਮਹਾਨ, ਤੇਰੇ ਨਾਮ ਦਾ ਗੁਣ ਗਾਉਣਾ ਭਲਾ ਹੈ,
2 ਨਾਲੇ ਸਵੇਰ ਨੂੰ ਤੇਰੀ ਦਯਾ ਦਾ, ਅਤੇ ਰਾਤ ਨੂੰ ਤੇਰੀ ਵਫ਼ਾਦਾਰੀ ਦਾ ਪਰਚਾਰ ਕਰਨਾ,
3 ਦਸਾਂ ਤਾਰਾਂ ਵਾਲੇ ਵਾਜੇ ਉੱਤੇ ਅਤੇ ਸਿਤਾਰ ਉੱਤੇ, ਅਤੇ ਬਰਬਤ ਦੇ ਬਿਹਾਗ ਦੇ ਸੁਰ ਉੱਤੇ।।
4 ਹੇ ਯਹੋਵਾਹ, ਤੈਂ ਤਾਂ ਆਪਣੀ ਕਾਰੀਗਰੀ ਨਾਲ ਮੈਨੂੰ ਅਨੰਦ ਕੀਤਾ ਹੈ, ਤੇਰੇ ਹੱਥ ਦਿਆਂ ਕੰਮਾਂ ਦੇ ਕਾਰਨ ਮੈਂ ਜੈਕਾਰਾ ਗਜਾਵਾਂਗਾ।
5 ਹੇ ਯਹੋਵਾਹ, ਤੇਰੇ ਕੰਮ ਕਿੰਨੇ ਵੱਡੇ ਹਨ! ਤੇਰੇ ਖਿਆਲ ਬਹੁਤ ਹੀ ਡੂੰਘੇ ਹਨ!
6 ਪਸੂ ਵੱਤ ਮਨੁੱਖ ਇਹ ਨਹੀਂ ਜਾਣਦਾ, ਨਾ ਮੂਰਖ ਇਸ ਗੱਲ ਨੂੰ ਸਮਝਦਾ,
7 ਕਿ ਜਦੋਂ ਦੁਸ਼ਟ ਘਾਹ ਵਾਂਙੁ ਫੁੱਟਦੇ ਹਨ ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ, ਏਹ ਇਸ ਕਰਕੇ ਹੈ ਭਈ ਓਹ ਸਦਾ ਲਈ ਨਾਸ ਹੋ ਜਾਣ।
8 ਪਰ ਤੂੰ, ਹੇ ਯਹੋਵਾਹ, ਜੁੱਗੋ ਜੁੱਗ ਮਹਾਨ ਹੈਂ।
9 ਵੇਖ, ਤੇਰੇ ਵੈਰੀ, ਹੇ ਯਹੋਵਾਹ, ਹਾਂ ਵੇਖ, ਤੇਰੇ ਵੈਰੀ ਨਸ਼ਟ ਹੋ ਜਾਣਗੇ, ਅਤੇ ਸਾਰੇ ਕੁਕਰਮੀ ਖਿੰਡ ਪੁੰਡ ਜਾਣਗੇ!
10 ਪਰ ਤੈਂ ਜੰਗਲੀ ਸਾਂਢ ਦੇ ਸਿੰਙ ਵਾਂਙੁ ਮੇਰੇ ਸਿੰਙ ਨੂੰ ਉੱਚਿਆਂ ਕੀਤਾ ਹੈ, ਮੈਂ ਸੱਜਰੇ ਤੇਲ ਨਾਲ ਮਲਿਆ ਗਿਆ।
11 ਮੇਰੀ ਅੱਖ ਨੇ ਮੇਰੇ ਘਾਤੀਆਂ ਉੱਤੇ ਨਜ਼ਰ ਕੀਤੀ, ਮੇਰੇ ਕੰਨ ਨੇ ਮੇਰੇ ਭੈੜੇ ਵਿਰੋਧੀਆਂ ਦਾ ਹਾਲ ਸੁਣਿਆ!
12 ਧਰਮੀ ਖਜੂਰ ਦੇ ਬਿਰਛ ਵਾਂਙੁ ਫਲਿਆ ਰਹੇਗਾ, ਲਬਾਨੋਨ ਦੇ ਦਿਆਰ ਵਾਂਙੁ ਵਧਦਾ ਜਾਵੇਗਾ।
13 ਜਿਹੜੇ ਯਹੋਵਾਹ ਦੇ ਭਵਨ ਵਿੱਚ ਲਾਏ ਹੋਏ ਹਨ, ਓਹ ਪਰਮੇਸ਼ੁਰ ਦੀਆਂ ਦਰਗਾਹਾਂ ਵਿੱਚ ਲਹਿ ਲਹਾਉਣਗੇ।
14 ਓਹ ਬੁਢੇਪੇ ਵਿੱਚ ਵੀ ਫਲ ਲਿਆਉਣਗੇ, ਓਹ ਹਰੇ ਤੇ ਰਸ ਭਰੇ ਰਹਿਣਗੇ,
15 ਭਈ ਓਹ ਪਰਗਟ ਕਰਨ ਕਿ ਯਹੋਵਾਹ ਸਤ ਹੈ, ਓਹ ਮੇਰੀ ਚਟਾਨ ਹੈ ਅਤੇ ਉਹ ਦੇ ਵਿੱਚ ਕੋਈ ਅਧਰਮੀ ਨਹੀਂ ਹੈ।।

Psalms 92:1 Punjabi Language Bible Words basic statistical display

COMING SOON ...

×

Alert

×