1
|
ਯਹੋਵਾਹ ਰਾਜ ਕਰਦਾ ਹੈ ਓਨ ਪਰਤਾਪ ਪਹਿਨਿਆ ਹੋਇਆ ਹੈ, ਯਹੋਵਾਹ ਪਹਿਨਿਆ ਹੋਇਆ ਹੈ, ਓਨ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਈ ਜਗਤ ਕਾਇਮ ਹੈ ਭਈ ਉਹ ਨਾ ਹਿਲੇ। |
2
|
ਤੇਰੀ ਰਾਜ ਗੱਦੀ ਆਦ ਤੋਂ ਕਾਇਮ ਹੈ, ਅਨਾਦੀ ਕਾਲ ਤੋਂ ਤੂੰ ਹੀ ਹੈਂ।। |
3
|
ਹੜ੍ਹਾਂ ਨੇ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਆਪਣੀ ਗਰਜ ਮਚਾਉਂਦੇ ਹਨ! |
4
|
ਬਾਹਲਿਆਂ ਪਾਣੀਆਂ ਦੇ ਸ਼ੋਰ ਨਾਲੋਂ ਸ਼ਾਨਦਾਰ, ਸਮੁੰਦਰ ਦੀਆਂ ਠਾਠਾਂ ਨਾਲੋਂ ਵੀ, ਯਹੋਵਾਹ ਉਚਾਈ ਵਿੱਚ ਸ਼ਾਨਦਾਰ ਹੈ। |
5
|
ਤੇਰੀਆਂ ਸਾਖੀਆਂ ਅੱਤ ਸੱਚੀਆਂ ਹਨ, ਹੇ ਯਹੋਵਾਹ, ਪਵਿੱਤਰਤਾਈ ਤੇਰੇ ਭਵਨ ਨੂੰ ਅਨੰਤ ਕਾਲ ਤੀਕ ਫੱਬਦੀ ਹੈ।। |
Psalms 93:1 Punjabi Language Bible Words basic statistical display
COMING SOON ...