1
|
ਹੇ ਯਹੋਵਾਹ, ਬਦਲਾ ਲੈਣ ਵਾਲੇ ਪਰਮੇਸ਼ੁਰ, ਹੇ ਬਦਲਾ ਲੈਣ ਵਾਲੇ ਪਰਮੇਸ਼ੁਰ, ਆਪਣਾ ਤੇਜ ਵਿਖਾ! |
2
|
ਹੇ ਧਰਤੀ ਦੇ ਨਿਆਈ, ਆਪਣੇ ਆਪ ਨੂੰ ਉਠਾ, ਹੰਕਾਰੀਆਂ ਦੇ ਜੋਗ ਬਦਲਾ ਦੇਹ! |
3
|
ਹੇ ਯਹੋਵਾਹ, ਕਦੋਂ ਤੋੜੀ ਦੁਸ਼ਟ, ਕਦੋਂ ਤੋੜੀ ਦੁਸ਼ਟ ਬਗਲਾਂ ਵਜਾਉਣਗੇॽ |
4
|
ਓਹ ਡਕਾਰਦੇ, ਓਹ ਨੱਕ ਚੜ੍ਹਾ ਕੇ ਬੋਲਦੇ ਹਨ, ਸਾਰੇ ਬਦਕਾਰ ਵੱਡੇ ਬੋਲ ਬੋਲਦੇ ਹਨ! |
5
|
ਹੇ ਯਹੋਵਾਹ, ਓਹ ਤੇਰੀ ਪਰਜਾ ਨੂੰ ਚੂਰ ਚੂਰ ਕਰਦੇ ਹਨ, ਓਹ ਤੇਰੀ ਮਿਰਾਸ ਨੂੰ ਦੁਖ ਦਿੰਦੇ ਹਨ। |
6
|
ਓਹ ਵਿਧਵਾ ਅਤੇ ਪਰਦੇਸੀ ਨੂੰ ਵੱਢ ਸੱਟਦੇ ਹਨ, ਅਤੇ ਯਤੀਮਾਂ ਦਾ ਘਾਤ ਕਰਦੇ ਹਨ, |
7
|
ਅਤੇ ਓਹ ਆਖਦੇ ਹਨ ਕਿ ਯਹੋਵਾਹ ਨਾ ਵੇਖੂਗਾ, ਅਤੇ ਯਾਕੂਬ ਦਾ ਪਰਮੇਸ਼ੁਰ ਕੁਝ ਪਰਵਾ ਨਾ ਕਰੂਗਾ! |
8
|
ਹੇ ਪਸੂ ਵੱਤ ਲੋਕੋ, ਸਮਝੋ! ਹੇ ਮੂਰਖੋ, ਤੁਸੀਂ ਕਦੋ ਬੁੱਧਵਾਨ ਬਣੋਗੇॽ |
9
|
ਜਿਸ ਨੇ ਕੰਨ ਲਾਇਆ, ਭਲਾ, ਉਹ ਨਹੀਂ ਸੁਣੇਗਾॽ ਜਿਸ ਨੇ ਅੱਖ ਰਚੀ, ਭਲਾ, ਉਹ ਨਹੀਂ ਵੇਖੇਗਾॽ |
10
|
ਜਿਹੜਾ ਕੌਮਾਂ ਨੂੰ ਤਾੜਦਾ ਹੈ, ਜਿਹੜਾ ਆਦਮੀ ਨੂੰ ਵਿੱਦਿਆ ਸਿਖਾਉਂਦਾ ਹੈ, ਭਲਾ, ਉਹ ਨਾ ਝਿੜਕੇਗਾॽ |
11
|
ਯਹੋਵਾਹ ਆਦਮੀ ਦੀਆਂ ਸੋਚਾਂ ਨੂੰ ਜਾਣਦਾ ਹੈ, ਭਈ ਓਹ ਅਵਿਰਥੀਆਂ ਹਨ।। |
12
|
ਹੇ ਯਹੋਵਾਹ, ਧੰਨ ਹੈ ਉਹ ਪੁਰਖ ਜਿਹ ਨੂੰ ਤਾੜਦਾ ਹੈਂ, ਅਤੇ ਆਪਣੀ ਬਿਵਸਥਾ ਤੋਂ ਸਿਖਿਆ ਦਿੰਦਾ ਹੈਂ! |
13
|
ਤਾਂ ਜੋ ਤੂੰ ਉਹ ਨੂੰ ਬੁਰਿਆਂ ਦਿਨਾਂ ਤੋਂ ਚੈਨ ਦੇਵੇਂ, ਜਦ ਤੀਕ ਦੁਸ਼ਟਾਂ ਦੇ ਲਈ ਟੋਆ ਨਾ ਪੁੱਟਿਆ ਜਾਵੇ। |
14
|
ਯਹੋਵਾਹ ਤਾਂ ਆਪਣੀ ਪਰਜਾ ਨੂੰ ਨਾ ਛੱਡੇਗਾ, ਨਾ ਆਪਣੀ ਮਿਰਾਸ ਨੂੰ ਤਿਆਗੇਗਾ। |
15
|
ਜਾਂ ਨਿਆਉਂ ਧਰਮ ਵੱਲ ਮੁੜ ਆਵੇਗਾ, ਤਾਂ ਸਾਰੇ ਸੁੱਧ ਮਨ ਵਾਲੇ ਉਹ ਦੇ ਮਗਰ ਲੱਗਣਗੇ।। |
16
|
ਮੇਰੇ ਲਈ ਬੁਰਿਆਰਾਂ ਉੱਤੇ ਕੌਣ ਉੱਠੇਗਾ, ਅਤੇ ਮੇਰੇ ਲਈ ਬਦਕਾਰਾਂ ਦਾ ਸਾਹਮਣਾ ਕੌਣ ਕਰੇਗਾॽ |
17
|
ਜੇ ਯਹੋਵਾਹ ਮੇਰਾ ਸਹਾਇਕ ਨਾ ਹੁੰਦਾ, ਤਾਂ ਮੇਰੀ ਜਾਨ ਝੱਟ ਖਾਮੋਸ਼ੀ ਵਿੱਚ ਜਾ ਵੱਸਦੀ। |
18
|
ਜਦ ਮੈਂ ਆਖਿਆ, ਮੇਰਾ ਪੈਰ ਡੋਲਦਾ ਹੈ, ਤਾਂ, ਹੇ ਯਹੋਵਾਹ, ਤੇਰੀ ਦਯਾ ਮੈਨੂੰ ਸਮਾਲ੍ਹਦੀ ਸੀ। |
19
|
ਜਾਂ ਮੇਰੇ ਅੰਦਰ ਬਹੁਤ ਚਿੰਤਾ ਹੁੰਦੀ ਹੈ, ਤਾਂ ਤੇਰੀਆਂ ਤਸੱਲੀਆਂ ਮੇਰੇ ਜੀ ਨੂੰ ਖੁਸ਼ ਕਰਦੀਆਂ ਹਨ। |
20
|
ਕੀ ਬਰਬਾਦੀ ਦੀ ਰਾਜ ਗੱਦੀ ਤੇਰੇ ਨਾਲ ਸਾਂਝ ਰੱਖੇਗੀ, ਜੋ ਬਿਧੀ ਦੀ ਓਟ ਵਿੱਚ ਸ਼ਰਾਰਤ ਘੜਦੀ ਹੈॽ |
21
|
ਓਹ ਧਰਮੀ ਦੀ ਜਾਨ ਦੇ ਵਿਰੁੱਧ ਚੜ੍ਹ ਆਉਂਦੇ ਹਨ, ਅਤੇ ਨਿਰਦੋਸ਼ੀ ਲਹੂ ਨੂੰ ਦੋਸ਼ੀ ਬਣਾਉਂਦੇ ਹਨ। |
22
|
ਪਰ ਯਹੋਵਾਹ ਮੇਰਾ ਉੱਚਾ ਗੜ੍ਹ ਹੈ, ਅਤੇ ਮੇਰਾ ਪਰਮੇਸ਼ੁਰ ਮੇਰੀ ਪਨਾਹ ਦੀ ਚਟਾਨ, |
23
|
ਅਤੇ ਉਹ ਉਨ੍ਹਾਂ ਦੀ ਬਦੀ ਮੁੜ ਉਨ੍ਹਾਂ ਹੀ ਦੇ ਪੱਲੇ ਪਾਵੇਗਾ, ਅਤੇ ਓਨ੍ਹਾਂ ਦੀ ਬੁਰਿਆਈ ਵਿੱਚ ਹੀ ਉਨ੍ਹਾਂ ਨੂੰ ਮਿਟਾ ਦੇਵੇਗਾ, ਹਾਂ, ਯਹੋਵਾਹ ਸਾਡਾ ਪਰਮੇਸ਼ੁਰ ਉਨ੍ਹਾਂ ਨੂੰ ਮਿਟਾ ਦੇਵੇਗਾ!।। |
Psalms 94:22 Punjabi Language Bible Words basic statistical display
COMING SOON ...