1
|
ਆਓ, ਅਸੀਂ ਯਹੋਵਾਹ ਲਈ ਜੈਕਾਰਾ ਗਜਾਈਏ, ਅਤੇ ਆਪਣੀ ਮੁਕਤ ਦੀ ਚਟਾਨ ਲਈ ਨਾਰਾ ਮਾਰੀਏ! |
2
|
ਧੰਨਵਾਦ ਕਰਦਿਆਂ ਉਹ ਦੇ ਹਜ਼ੂਰ ਵਿੱਚ, ਉਹ ਦੇ ਲਈ ਭਜਨਾਂ ਦੇ ਨਾਰੇ ਮਾਰਦਿਆਂ ਚੱਲੀਏ! |
3
|
ਯਹੋਵਾਹ ਤਾਂ ਮਹਾਨ ਪਰਮੇਸ਼ੁਰ ਹੈ, ਅਤੇ ਸਾਰੇ ਦੇਵਤਿਆਂ ਉੱਤੇ ਵੱਡਾ ਪਾਤਸ਼ਾਹ ਹੈ, |
4
|
ਜਿਹ ਦੇ ਹੱਥ ਵਿੱਚ ਧਰਤੀ ਦੇ ਥੱਲੇ ਹਨ, ਪਹਾੜਾਂ ਦੀਆਂ ਟੀਸੀਆਂ ਵੀ ਉਹ ਦੀਆਂ ਹਨ, |
5
|
ਸਮੁੰਦਰ ਉਹ ਦਾ ਹੈ ਅਤੇ ਉਹ ਨੇ ਉਸ ਨੂੰ ਬਣਾਇਆ, ਅਤੇ ਉਹ ਦੇ ਹੱਥਾਂ ਨੇ ਖੁਸ਼ਕੀ ਨੂੰ ਵੀ ਸਾਜਿਆ।। |
6
|
ਆਓ, ਅਸੀਂ ਮੱਥਾ ਟੇਕੀਏ ਅਤੇ ਨਿਉਂ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ! |
7
|
ਉਹ ਤਾਂ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਦੀ ਜੂਹ ਦੀ ਪਰਜਾ ਅਤੇ ਉਹ ਦੇ ਹੱਥ ਦੀਆਂ ਭੇਡਾ ਹਾਂ। ਕਾਸ਼ ਕਿ ਤੁਸੀਂ ਅੱਜ ਉਸ ਦੀ ਅਵਾਜ਼ ਸੁਣਦੇ! |
8
|
ਤੁਸੀਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਮਰੀਬਾਹ ਤੇ ਮੱਸਾਹ ਦੇ ਵੇਲੇ ਉਜਾੜ ਵਿੱਚ ਕੀਤਾ, |
9
|
ਜਦ ਤੁਹਾਡੇ ਪਿਉ ਦਾਦਿਆਂ ਨੇ ਮੈਨੂੰ ਪਰਤਾਇਆ, ਮੇਰੀ ਜਾਚ ਕੀਤੀ ਅਤੇ ਮੇਰਾ ਕੰਮ ਵੇਖਿਆ। |
10
|
ਚਾਲੀ ਵਰ੍ਹਿਆਂ ਤੀਕ ਮੈਂ ਉਸ ਪੀੜ੍ਹੀ ਤੋਂ ਘਿਣ ਕਰਦਾ ਰਿਹਾ, ਤਾਂ ਮੈਂ ਆਖਿਆ ਭਈ ਏਹ ਤਾਂ ਫਿਰਤੂ ਮਨ ਦੇ ਲੋਕ ਹਨ, ਜਿਨ੍ਹਾਂ ਨੇ ਮੇਰਿਆਂ ਰਾਹਾਂ ਨੂੰ ਨਹੀਂ ਜਾਣਿਆ, |
11
|
ਜਿਨ੍ਹਾਂ ਲਈ ਮੈਂ ਆਪਣੇ ਕ੍ਰੋਧ ਵਿੱਚ ਸੌਂਹ ਖਾਧੀ, ਕਿ ਏਹ ਮੇਰੇ ਅਰਾਮ ਵਿੱਚ ਨਾ ਵੜਨਗੇ।। |
Psalms 95:2 Punjabi Language Bible Words basic statistical display
COMING SOON ...