Bible Languages

Indian Language Bible Word Collections

Bible Versions

Books

Psalms Chapters

Psalms 96 Verses

Bible Versions

Books

Psalms Chapters

Psalms 96 Verses

1 ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ!
2 ਯਹੋਵਾਹ ਲਈ ਗਾਓ, ਉਹ ਦੇ ਨਾਮ ਨੂੰ ਮੁਬਾਰਕ ਆਖੋ, ਉਹ ਦੀ ਮੁਕਤੀ ਦਾ ਦਿਨੋ ਦਿਨ ਪਰਚਾਰ ਕਰੋ!
3 ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ, ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ ਕੰਮਾਂ ਦਾ ਵਰਨਣ ਕਰੋ
4 ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ ਹੈ, ਸਾਰੇ ਦੇਵਤਿਆਂ ਨਾਲੋਂ ਉਹ ਭੈ ਦਾਇਕ ਹੈ!
5 ਲੋਕਾਂ ਦੇ ਸਾਰੇ ਦੇਵਤੇ ਤਾਂ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ।
6 ਉਪਮਾ ਅਤੇ ਮਾਣ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਸੁਹੱਪਣ ਉਹ ਦੇ ਪਵਿੱਤਰ ਭਵਨ ਵਿੱਚ।।
7 ਲੋਕਾਂ ਦੀਓ ਕੁੱਲੋ, ਯਹੋਵਾਹ ਨੂੰ ਮੰਨੋ, ਹਾਂ, ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ,
8 ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਨਜ਼ਰਾਨਾ ਲੈ ਕੇ ਉਹ ਦੇ ਦਰਬਾਰ ਵਿੱਚ ਆਓ!
9 ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਟੇਕੋ। ਹੇ ਸਾਰੀ ਸਰਿਸ਼ਟੀ, ਉਹ ਦੇ ਸਨਮੁਖ ਥਰ ਥਰ ਕਰੋ!
10 ਕੌਮਾਂ ਵਿੱਚ ਆਖੋ ਭਈ ਯਹੋਵਾਹ ਰਾਜ ਕਰਦਾ ਹੈ, ਤਾਂ ਈ ਜਗਤ ਕਾਇਮ ਹੈ ਭਈ ਉਹ ਨਾ ਹਿਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਉਂ ਕਰੇਗਾ।
11 ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ,
12 ਮਦਾਨ ਅਤੇ ਜੋ ਕੁਝ ਉਹ ਦੇ ਵਿੱਚ ਹੈ ਬਾਗ਼ ਬਾਗ਼ ਹੋਵੇ! ਫੇਰ ਜੰਗਲ ਦੇ ਸਾਰੇ ਬਿਰਛ ਜੈਕਾਰਾ ਗਜਾਉਣਗੇ,
13 ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਉਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਉਂ ਕਰੇਗਾ।।

Psalms 96:1 Punjabi Language Bible Words basic statistical display

COMING SOON ...

×

Alert

×