1
|
ਯਹੋਵਾਹ ਰਾਜ ਕਰਦਾ ਹੈ, ਧਰਤੀ ਖੁਸ਼ ਹੋਵੇ, ਟਾਪੂ ਜਿਹੜੇ ਬਹੁਤ ਸਾਰੇ ਹਨ ਅਨੰਦ ਹੋਣ! |
2
|
ਬੱਦਲ ਅਤੇ ਅਨ੍ਹੇਰਾ ਉਹ ਦੇ ਆਲੇ ਦੁਆਲੇ ਹਨ, ਧਰਮ ਅਤੇ ਨਿਆਉਂ ਉਹ ਦੀ ਰਾਜ ਗੱਦੀ ਦੀ ਨੀਂਹ ਹਨ। |
3
|
ਅੱਗ ਉਹ ਦੇ ਅੱਗੇ ਅੱਗੇ ਚੱਲਦੀ ਹੈ, ਅਤੇ ਉਹ ਦੇ ਵਿਰੋਧੀਆਂ ਨੂੰ ਚੁਫੇਰਿਓਂ ਭਸਮ ਕਰ ਦਿੰਦੀ ਹੈ। |
4
|
ਉਹ ਦੀਆਂ ਬਿਜਲੀਆਂ ਜਗਤ ਨੂੰ ਲਿਸ਼ਕਾਉਂਦੀਆਂ ਹਨ, ਧਰਤੀ ਵੇਖ ਕੇ ਕੰਬ ਉੱਠਦੀ ਹੈ! |
5
|
ਯਹੋਵਾਹ ਦੀ ਹਜ਼ੂਰੀ ਵਿੱਚ ਪਹਾੜ ਮੋਮ ਵਾਂਙੁ ਪੰਘਰ ਜਾਂਦੇ ਹਨ, ਹਾਂ, ਸਾਰੀ ਧਰਤੀ ਦੇ ਪ੍ਰਭੁ ਦੀ ਹਜ਼ੂਰੀ ਵਿੱਚ! |
6
|
ਅਕਾਸ਼ ਉਹ ਦੇ ਧਰਮ ਦਾ ਨਿਰਨਾ ਕਰਦੇ ਹਨ, ਅਤੇ ਸਾਰੇ ਲੋਕ ਉਹ ਦਾ ਪਰਤਾਪ ਵੇਖਦੇ ਹਨ। |
7
|
ਉੱਕਰੀਆਂ ਹੋਈਆਂ ਮੂਰਤਾਂ ਦੇ ਸਾਰੇ ਪੁਜਾਰੀ, ਜਿਹੜੇ ਬੁੱਤਾਂ ਉੱਤੇ ਫੁੱਲਦੇ ਹਨ ਸ਼ਰਮਿੰਦੇ ਹੋਣ, ਸਾਰੇ ਦਿਉਂਤੇ ਉਹ ਨੂੰ ਮੱਥਾ ਟੇਕਣ! |
8
|
ਹੇ ਯਹੋਵਾਹ, ਤੇਰਿਆਂ ਨਿਆਵਾਂ ਦੇ ਕਾਰਨ, ਸੀਯੋਨ ਨੇ ਸੁਣਿਆ ਅਤੇ ਅਨੰਦ ਹੋਇਆ, ਅਤੇ ਯਹੂਦਾਹ ਦੀਆਂ ਧੀਆਂ ਨੇ ਖੁਸ਼ੀ ਮਨਾਈ। |
9
|
ਸਾਰੀ ਧਰਤੀ ਉੱਤੇ, ਹੇ ਯਹੋਵਾਹ, ਤੂੰ ਤਾਂ ਅੱਤ ਮਹਾਨ ਹੈਂ, ਤੂੰ ਸਾਰਿਆਂ ਦਿਓਤਿਆਂ ਨਾਲੋਂ ਬਹੁਤ ਮਹਾਨ ਹੈਂ! |
10
|
ਹੇ ਯਹੋਵਾਹ ਦੇ ਪ੍ਰੇਮੀਓ, ਬੁਰਿਆਈ ਤੋਂ ਘਿਣ ਕਰੋ! ਉਹ ਆਪਣੇ ਸੰਤਾਂ ਦੀਆਂ ਜਾਨਾਂ ਦੀ ਰੱਖਿਆ ਕਰਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਦੇ ਹੱਥੋਂ ਛੁਡਾਉਂਦਾ ਹੈ। |
11
|
ਧਰਮੀਆਂ ਲਈ ਚਾਨਣ ਬੀਜਿਆ ਗਿਆ ਹੈ, ਅਤੇ ਸਿੱਧੇ ਮਨ ਵਾਲਿਆਂ ਲਈ ਅਨੰਦ। |
12
|
ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ, ਅਤੇ ਉਹ ਦੀ ਪਵਿੱਤਰ ਯਾਦਗਾਰ ਦਾ ਧੰਨਵਾਦ ਕਰੋ!।। |
Psalms 97:4 Punjabi Language Bible Words basic statistical display
COMING SOON ...