1
|
ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ। |
2
|
ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ। |
3
|
ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰੇ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ।। |
4
|
ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਰ ਕਰੋ, ਭਜਨ ਗਾਓ, |
5
|
ਬਰਬਤ ਵਜਾ ਕੇ ਯਹੋਵਾਹ ਲਈ ਭਜਨ ਗਾਓ, ਰਸੀਲੇ ਸੁਰ ਨਾਲ ਬਰਬਤ ਵਜਾ ਕੇ |
6
|
ਤੁਰ੍ਹੀਆਂ ਅਤੇ ਨਰਸਿੰਗੇ ਦੀ ਅਵਾਜ਼ ਨਾਲ ਯਹੋਵਾਹ ਪਾਤਸ਼ਾਹ ਦੇ ਅੱਗੇ ਲਲਕਾਰੋ। |
7
|
ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ, ਜਗਤ ਅਤੇ ਉਹ ਦੇ ਵਾਸੀ ਵੀ। |
8
|
ਨਦੀਆਂ ਤਾਲ ਦੇਣ, ਪਹਾੜ ਰਲ ਕੇ ਜੈ ਜੈ ਕਾਰ ਕਰਨ, |
9
|
ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਉਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਉਂ ਕਰੇਗਾ। |
Psalms 98:3 Punjabi Language Bible Words basic statistical display
COMING SOON ...