Bible Languages

Indian Language Bible Word Collections

Bible Versions

Books

Revelation Chapters

Revelation 18 Verses

Bible Versions

Books

Revelation Chapters

Revelation 18 Verses

1 ਇਹ ਦੇ ਮਗਰੋਂ ਮੈਂ ਇੱਕ ਹੋਰ ਦੂਤ ਨੂੰ ਅਕਾਸ਼ੋਂ ਉਤਰਦਾ ਡਿੱਠਾ ਜਿਹ ਦਾ ਵੱਡਾ ਇਖ਼ਤਿਆਰ ਸੀ ਅਤੇ ਉਹ ਦੇ ਤੇਜ ਨਾਲ ਧਰਤੀ ਚਾਨਣੀ ਹੋ ਗਈ
2 ਅਤੇ ਉਹ ਨੇ ਡਾਢੀ ਉੱਚੀ ਹਾਕ ਮਾਰ ਕੇ ਆਖਿਆ, - ਢਹਿ ਪਈ ਬਾਬੁਲ, ਵੱਡੀ ਨਗਰੀ ਢਹਿ ਪਈ! ਉਹ ਭੂਤਾਂ ਦਾ ਟਿਕਾਣਾ ਹੋ ਗਿਆ, ਨਾਲੇ ਹਰ ਭ੍ਰਿਸ਼ਟ ਆਤਮਾ ਦਾ ਅੱਡਾ, ਹਰ ਭ੍ਰਿਸ਼ਟ ਅਰ ਘਿਣਾਉਣੇ ਪੰਛੀ ਦਾ ਅੱਡਾ ।
3 ਕਿਉਂ ਜੋ ਉਹ ਦੀ ਹਰਾਮਕਾਰੀ ਦੇ ਕ੍ਰੋਧ ਦੀ ਮੈ ਤੋਂ ਸਾਰੀਆਂ ਕੌਮਾਂ ਨੇ ਪੀਤਾ, ਅਤੇ ਧਰਤੀ ਦੇ ਰਾਜਿਆਂ ਨੇ ਉਹ ਦੇ ਨਾਲ ਹਰਾਮਕਾਰੀ ਕੀਤੀ, ਅਤੇ ਧਰਤੀ ਦੇ ਬੁਪਾਰੀ ਉਹ ਦੇ ਤਰਾਤਰੀ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ ।।
4 ਮੈਂ ਇੱਕ ਹੋਰ ਅਵਾਜ਼ ਅਕਾਸ਼ੋਂ ਇਹ ਆਖਦੇ ਸੁਣੀ, - ਹੇ ਮੇਰੀ ਪਰਜਾ, ਉਹ ਦੇ ਵਿੱਚੋਂ ਨਿੱਕਲ ਆਓ! ਮਤੇ ਤੁਸੀਂ ਉਹ ਦਿਆਂ ਪਾਪਾਂ ਦੇ ਭਾਗੀ ਬਣੋ, ਮਤੇ ਤੁਸੀਂ ਉਹ ਦਿਆਂ ਬਵਾਂ ਵਿੱਚ ਸਾਂਝੀ ਹੋਵੋ!
5 ਉਹ ਦੇ ਪਾਪ ਤਾਂ ਅਕਾਸ਼ ਨੂੰ ਅੱਪੜ ਪਏ ਹਨ, ਅਤੇ ਪਰਮੇਸ਼ੁਰ ਨੇ ਉਹ ਦੇ ਕੁਧਰਮ ਚੇਤੇ ਕੀਤੇ ਹਨ ।
6 ਜਿਵੇਂ ਉਹ ਨੇ ਵਰਤਿਆਂ ਤਿਵੇਂ ਤੁਸੀਂ ਉਹ ਦੇ ਨਾਲ ਵੀ ਵਰਤੋਂ, ਸਗੋਂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਦੂਣਾ ਬਦਲਾ ਦਿਓ, - ਜਿਹੜਾ ਪਿਆਲਾ ਉਹ ਨੇ ਭਰਿਆ, ਤੁਸੀਂ ਉਸ ਵਿੱਚ ਉਹ ਦੇ ਲਈ ਦੂਣਾ ਭਰੋ ।
7 ਜਿੰਨੀ ਉਹ ਨੇ ਆਪਣੀ ਵਡਿਆਈ ਕੀਤੀ, ਅਤੇ ਭੋਗ ਬਿਲਾਸ ਕੀਤਾ, ਉੱਨਾ ਹੀ ਉਹ ਨੂੰ ਕਸ਼ਟ ਅਤੇ ਸੋਗ ਪੁਚਾਓ, ਕਿਉਂ ਜੋ ਉਹ ਆਪਣੇ ਜੀ ਵਿੱਚ ਇਹ ਆਖਦੀ ਹੈ, ਮੈਂ ਰਾਣੀ ਹੋ ਬੈਠੀ ਹਾਂ, ਮੈਂ ਵਿਧਵਾ ਨਹੀਂ, ਨਾ ਕਦੇ ਸੋਗ ਵੇਖਾਂਗੀ!
8 ਇਸ ਕਰਕੇ ਉਹ ਦੀਆਂ ਬਵਾਂ ਇੱਕੋ ਦਿਨ ਵਿੱਚ ਆ ਪੈਣਗੀਆਂ, ਮੌਤ ਅਤੇ ਸੋਗ ਅਤੇ ਕਾਲ, ਅਤੇ ਉਹ ਅੱਗ ਨਾਲ ਭਸਮ ਕੀਤੀ ਜਾਵੇਗੀ, ਕਿਉਂ ਜੋ ਬਲਵੰਤ ਹੈ ਪ੍ਰਭੁ ਪਰਮੇਸ਼ੁਰ ਜੋ ਉਹ ਦਾ ਨਿਆਉਂ ਕਰਦਾ!।।
9 ਧਰਤੀ ਦੇ ਰਾਜੇ ਜਿਨ੍ਹਾਂ ਉਹ ਦੇ ਨਾਲ ਹਰਾਮਕਾਰੀ ਅਤੇ ਭੋਗ ਬਿਲਾਸ ਕੀਤਾ ਜਿਸ ਵੇਲੇ ਉਹ ਦੇ ਸੜਨ ਦਾ ਧੂੰਆਂ ਵੇਖਣਗੇ ਤਾਂ ਉਹ ਦੇ ਉੱਤੇ ਰੋਣਗੇ ਅਤੇ ਪਿੱਟਣਗੇ
10 ਅਤੇ ਉਹ ਦੇ ਕਸ਼ਟ ਤੋਂ ਡਰ ਦੇ ਮਾਰੇ ਓਹ ਦੂਰ ਖਲੋ ਕੇ ਆਖਣਗੇ, - ਹਾਇ, ਹਾਇ! ਹੇ ਵੱਡੀ ਨਗਰੀ, ਮਜ਼ਬੂਤ ਨਗਰੀ ਬਾਬੁਲ! ਇੱਕੋ ਘੰਟੇ ਵਿੱਚ ਤੇਰਾ ਨਿਬੇੜਾ ਹੋ ਗਿਆ!
11 ਧਰਤੀ ਦੇ ਬੁਪਾਰੀ ਉਹ ਨੂੰ ਰੋਂਦੇ ਅਤੇ ਕੁਰਲਾਉਂਦੇ ਹਨ ਕਿਉਂ ਜੋ ਹੁਣ ਉਨ੍ਹਾਂ ਦਾ ਮਾਲ ਕੋਈ ਨਹੀਂ ਲੈਂਦਾ
12 ਅਰਥਾਤ ਮਾਲ ਸੋਨੇ ਦਾ ਅਤੇ ਚਾਂਦੀ, ਜਵਾਹਰ, ਮੌਤੀਆਂ ਅਤੇ ਕਤਾਨ ਦਾ ਅਤੇ ਬੈਂਗਨੀ ਰੇਸ਼ਮੀ ਅਤੇ ਕਿਰਮਚੀ ਕੱਪੜੇ ਦਾ ਅਤੇ ਹਰ ਪਰਕਾਰ ਦੀ ਸੁਗੰਧ ਵਾਲੀ ਲੱਕੜੀ ਅਤੇ ਹਾਥੀ ਦੰਦ ਦੀ ਹਰੇਕ ਵਸਤ ਅਤੇ ਭਾਰੇ ਮੁੱਲ ਦੇ ਕਾਠ, ਪਿੱਤਲ, ਲੋਹੇ ਅਤੇ ਸੰਖ ਮਰਮਰ ਦੀ ਹਰੇਕ ਵਸਤ
13 ਅਤੇ ਦਾਲਚੀਨੀ, ਮਸਾਲੇ, ਧੂਪ, ਮੁਰ, ਲੁਬਾਣ, ਮੈ, ਤੇਲ, ਮੈਦਾ, ਕਣਕ, ਡੰਗਰ, ਭੇਡਾਂ, ਘੋੜੇ ਅਤੇ ਰੱਥ, ਗੁਲਾਮ ਅਤੇ ਮਨੁੱਖਾਂ ਦੀਆਂ ਜਾਨਾਂ।।
14 ਤੇਰੇ ਮਨ ਭਾਉਂਦੇ ਫਲ ਤੈਥੋਂ ਦੂਰ ਹੋ ਗਏ, ਸਾਰੀਆਂ ਥੰਧੀਆਂ ਅਤੇ ਭੜਕੀਲੀਆਂ ਵਸਤਾਂ ਤੈਥੋਂ ਜਾਂਦੀਆਂ ਰਹੀਆਂ, ਅਤੇ ਹੁਣ ਕਦੇ ਨਾ ਲੱਭਣਗੀਆਂ!।।
15 ਇਨ੍ਹਾਂ ਵਸਤਾਂ ਦੇ ਬੁਪਾਰੀ ਜਿਹੜੇ ਉਹ ਦੇ ਰਾਹੀਂ ਧਨਵਾਨ ਹੋਏ ਸਨ ਓਹ ਦੇ ਦੁਖ ਤੋਂ ਡਰ ਦੇ ਮਾਰੇ ਦੂਰ ਖਲੋ ਜਾਣਗੇ ਅਤੇ ਰੋਂਦਿਆਂ ਕੁਰਲਾਉਂਦਿਆਂ ਆਖਣਗੇ, -
16 ਹਾਇ ਹਾਇ ਇਸ ਵੱਡੀ ਨਗਰੀ ਨੂੰ! ਜਿਹੜੀ ਕਤਾਨ, ਬੈਂਗਨੀ ਅਤੇ ਕਿਰਮਚੀ ਬਸਤਰ ਪਹਿਨੇ ਸੀ, ਅਤੇ ਸੋਨੇ, ਜਵਾਹਰਾਂ ਅਤੇ ਮੌਤੀਆਂ ਦੇ ਨਾਲ ਸਿੰਗਾਰੀ ਹੋਈ ਸੀ,
17 ਕਿਉਂ ਜੋ ਐੱਨਾ ਸਾਰਾ ਧਨ ਇੱਕੋ ਘੰਟੇ ਵਿੱਚ ਬਰਬਾਦ ਹੋ ਗਿਆ ਹੈ!।। ਹਰੇਕ ਮਲਾਹਾਂ ਦਾ ਸਿਰਕਰਦਾ ਅਤੇ ਹਰ ਕੋਈ ਜਿਹੜਾ ਜਹਾਜ਼ਾਂ ਵਿੱਚ ਕਿਧਰੇ ਕਿਧਰੇ ਫਿਰਦਾ ਹੈ ਅਤੇ ਮਲਾਹ ਅਤੇ ਸਮੁੰਦਰ ਉੱਤੇ ਜਿੰਨੇ ਰੋਜੀ ਕਮਾਉਂਦੇ ਹਨ ਸੱਭੇ ਦੂਰ ਖਲੋਤੇ
18 ਅਤੇ ਉਹ ਦੇ ਸੜਨ ਦਾ ਧੂੰਆਂ ਵੇਖ ਕੇ ਚੀਕਾਂ ਮਾਰ ਉੱਠੇ ਅਤੇ ਬੋਲੇ ਭਈ ਕਿਹੜਾ ਇਸ ਵੱਡੀ ਨਗਰੀ ਦੇ ਤੁੱਲ ਹੈ ॽ
19 ਅਤੇ ਓਹਨਾਂ ਆਪਣਿਆਂ ਸਿਰਾਂ ਵਿੱਚ ਖੇਹ ਪਾਈ ਅਤੇ ਰੋਂਦਿਆਂ ਕੁਰਲਾਉਂਦਿਆਂ ਚੀਕਾਂ ਮਾਰ ਮਾਰ ਕੇ ਆਖਿਆ, - ਹਾਇ ਹਾਇ ਇਸ ਵੱਡੀ ਨਗਰੀ ਨੂੰ! ਜਿੱਥੇ ਸਾਰੇ ਸਮੁੰਦਰੀ ਜ਼ਹਾਜ ਵਾਲੇ ਉਹ ਦੇ ਧਨ ਦੇ ਰਾਹੀਂ ਧਨੀ ਹੋ ਗਏ! ਉਹ ਤਾਂ ਇੱਕ ਘੰਟੇ ਵਿੱਚ ਬਰਬਾਦ ਹੋ ਗਈ!
20 ਹੇ ਸੁਰਗ ਅਤੇ ਹੇ ਸੰਤੋਂ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਉਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲਿਆ!।।
21 ਤਾਂ ਇੱਕ ਬਲੀ ਦੂਤ ਨੇ ਇੱਕ ਪੱਥਰ ਵੱਡੇ ਖਰਾਸ ਦੇ ਪੁੜ ਜਿਹਾ ਚੁੱਕ ਕੇ ਸਮੁੰਦਰ ਵਿੱਚ ਸੁੱਟਿਆ ਅਤੇ ਆਖਿਆ, ਇਸੇ ਤਰਾਂ ਉਹ ਵੱਡੀ ਨਗਰੀ ਬਾਬੁਲ ਜ਼ੋਰ ਨਾਲ ਡੇਗੀ ਜਾਵੇਗੀ, ਅਤੇ ਫੇਰ ਕਦੇ ਉਹ ਦਾ ਪਤਾ ਨਾ ਲੱਗੇਗਾ!
22 ਰਬਾਬੀਆਂ ਦੀ ਅਵਾਜ਼, ਨਾਲੇ ਗਵੱਯਾਂ ਦੀ, ਵੰਜਲੀ ਵਜਾਉਣ ਵਾਲਿਆਂ ਦੀ ਅਤੇ ਤੁਰ੍ਹੀ ਫੂਕਣ ਵਾਲਿਆਂ ਦੀ, ਤੇਰੇ ਵਿੱਚ ਫੇਰ ਕਦੀ ਨਾ ਸੁਣੀ ਜਾਵੇਗੀ । ਕਿਸੇ ਪੇਸ਼ੇ ਦਾ ਕੋਈ ਕਾਰੀਗਰ ਤੇਰੇ ਵਿੱਚ ਫੇਰ ਕਦੀ ਨਾ ਲੱਭੇਗਾ। ਚੱਕੀ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ,
23 ਅਤੇ ਦੀਵੇ ਦੀ ਲੋ ਤੇਰੇ ਵਿੱਚ ਫੇਰ ਕਦੀ ਨਾ ਚਮਕੇਗੀ, ਲਾੜੀ ਅਤੇ ਲਾੜੇ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ । ਤੇਰੇ ਬੁਪਾਰੀ ਤਾਂ ਧਰਤੀ ਦੇ ਮਹਾਂ ਪੁਰਖ ਸਨ, ਅਤੇ ਸਾਰੀਆਂ ਕੌਮਾਂ ਤੇਰੀ ਜਾਦੂਗਰੀ ਨਾਲ ਭਰਮਾਈਆਂ ਗਈਆਂ,
24 ਨਾਲੇ ਨਬੀਆਂ, ਸੰਤਾਂ ਅਤੇ ਓਹਨਾਂ ਸਭਨਾਂ ਦਾ ਲਹੂ ਜਿਹੜੇ ਧਰਤੀ ਉੱਤੇ ਕੋਹੇ ਗਏ ਸਨ, ਉਹ ਦੇ ਵਿੱਚ ਪਾਇਆ ਗਿਆ!।।

Revelation 18:1 Punjabi Language Bible Words basic statistical display

COMING SOON ...

×

Alert

×