Bible Languages

Indian Language Bible Word Collections

Bible Versions

Books

Romans Chapters

Romans 13 Verses

Bible Versions

Books

Romans Chapters

Romans 13 Verses

1 ਹਰੇਕ ਪ੍ਰਾਣੀ ਹਕੂਮਤਾਂ ਦੇ ਅਧੀਨ ਰਹੇ ਕਿਉਂਕਿ ਅਜਿਹੀ ਕੋਈ ਹਕੂਮਤ ਨਹੀਂ ਜਿਹੜੀ ਪਰਮੇਸ਼ੁਰ ਦੀ ਵੱਲੋਂ ਨਾ ਹੋਵੇ ਅਤੇ ਜਿੰਨੀਆਂ ਹਕੂਮਤਾਂ ਹਨ ਓਹ ਪਰਮੇਸ਼ੁਰ ਦੀਆਂ ਠਹਿਰਾਈਆ ਹੋਈਆਂ ਹਨ
2 ਇਸ ਲਈ ਜਿਹੜਾ ਹਕੂਮਤ ਦਾ ਸਾਹਮਣਾ ਕਰਦਾ ਹੈ ਉਹ ਪਰਮੇਸ਼ੁਰ ਦੇ ਇੰਤਜਾਮ ਦਾ ਸਾਹਮਣਾ ਕਰਦਾ ਹੈ ਅਤੇ ਜਿਹੜੇ ਸਾਹਮਣਾ ਕਰਦੇ ਹਨ ਓਹ ਦੰਡ ਭੋਗਣਗੇ
3 ਹਾਕਮ ਤਾਂ ਚੰਗੇ ਕੰਮ ਤੋਂ ਨਹੀਂ ਪਰ ਬੁਰੇ ਕੰਮ ਤੋਂ ਡਰਾਉਣ ਵਾਲੇ ਹੁੰਦੇ ਹਨ। ਕੀ ਤੂੰ ਹਾਕਮ ਤੋਂ ਡਰਿਆ ਨਹੀਂ ਚਾਹੁੰਦਾॽ ਤਾਂ ਭਲਾ ਕਰ ਫੇਰ ਉਹ ਦੀ ਵੱਲੋਂ ਤੇਰੀ ਸੋਭਾ ਹੋਵੇਗੀ
4 ਕਿਉਂ ਜੋ ਉਹ ਪਰਮੇਸ਼ੁਰ ਦਾ ਸੇਵਕ ਤੇਰੀ ਭਲਿਆਈ ਲਈ ਹੈ। ਪਰ ਜੇਕਰ ਤੂੰ ਬੁਰਾ ਕਰੇਂ ਤਾਂ ਡਰ ਇਸ ਲਈ ਜੋ ਉਹ ਐਵੇਂ ਤਲਵਾਰ ਲਾਏ ਹੋਏ ਨਹੀਂ । ਉਹ ਤਾਂ ਪਰਮੇਸ਼ੁਰ ਦਾ ਸੇਵਕ ਹੈ ਭਈ ਕੁਕਰਮੀ ਨੂੰ ਸਜ਼ਾ ਦੇਵੇ
5 ਇਸ ਲਈ ਨਿਰਾ ਕ੍ਰੋਧ ਹੀ ਦੇ ਕਾਰਨ ਨਹੀਂ ਸਗੋਂ ਅੰਤਹਕਰਨ ਵੀ ਦੇ ਕਾਰਨ ਅਧੀਨ ਹੋਣਾ ਲੋੜੀਦਾ ਹੈ
6 ਤੁਸੀਂ ਇਸੇ ਕਾਰਨ ਹਾਲਾਂ ਭੀ ਦਿੰਦੇ ਹੋ ਕਿ ਓਹ ਇਸੇ ਕੰਮ ਵਿੱਚ ਰੁੱਝੇ ਰਹਿੰਦੇ ਹਨ ਅਤੇ ਪਰਮੇਸ਼ੁਰ ਦੇ ਖਾਦਮ ਹਨ
7 ਸਭਨਾਂ ਦਾ ਹੱਕ ਭਰ ਦਿਓ । ਜਿਹ ਨੂੰ ਹਾਲਾ ਚਾਹੀਦਾ ਹੈ ਹਾਲਾ ਦਿਓ, ਜਿਹ ਨੂੰ ਮਸੂਲ ਚਾਹੀਦਾ ਹੈ ਮਸੂਲ ਦਿਓ, ਜਿਹ ਦੇ ਕੋਲੋਂ ਡਰਨਾ ਚਾਹਦਾ ਹੈ ਡਰੋ, ਜਿਹ ਦਾ ਆਦਰ ਚਾਹੀਦਾ ਹੈ, ਆਦਰ ਕਰੋ।।
8 ਇੱਕ ਦੂਏ ਨਾਲ ਪਿਆਰ ਕਰਨ ਤੋਂ ਬਿਨਾ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜਿਹੜਾ ਦੂਏ ਦੇ ਨਾਲ ਪਿਆਰ ਕਰਦਾ ਹੈ ਉਹ ਨੇ ਸ਼ਰਾ ਨੂੰ ਪੂਰਿਆਂ ਕੀਤਾ ਹੈ
9 ਏਹ, ਭਈ ਜ਼ਨਾਹ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਲੋਭ ਨਾ ਕਰ ਅਤੇ ਜੇ ਕੋਈ ਹੋਰ ਹੁਕਮ ਭੀ ਹੋਵੇ ਤਾਂ ਸਭਨਾਂ ਦਾ ਤਾਤਪਰਜ ਐੱਨੀ ਗੱਲ ਵਿੱਚ ਹੈ ਭਈ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ
10 ਪਿਆਰ ਗੁਆਂਢੀ ਦਾ ਕੁਝ ਬੁਰਾ ਨਹੀਂ ਕਰਦਾ, ਇਸ ਕਰਕੇ ਪਿਆਰ ਸ਼ਰਾ ਦਾ ਪੂਰਾ ਕਰਨਾ ਹੈ।।
11 ਅਤੇ ਤੁਸੀਂ ਸਮਾ ਜਾਣਦੇ ਹੋ ਜੋ ਹੁਣ ਨੀਂਦਰ ਤੋਂ ਤੁਹਾਡੇ ਜਾਗਣ ਦਾ ਵੇਲਾ ਆ ਪੁੱਜਿਆ ਹੈ ਕਿਉਂ ਜੋ ਜਿਸ ਵੇਲੇ ਅਸੀਂ ਨਿਹਚਾ ਕੀਤੀ ਓਸ ਵੇਲੇ ਨਾਲੋਂ ਸਾਡੀ ਮੁਕਤੀ ਹੁਣ ਨੇੜੇ ਹੈ
12 ਰਾਤ ਬਹੁਤ ਬੀਤ ਗਈ ਅਤੇ ਦਿਨ ਚੜ੍ਹਨ ਵਾਲਾ ਹੈ ਇਸ ਲਈ ਅਨ੍ਹੇਰੇ ਦੇ ਕੰਮ ਛੱਡ ਦੇਈਏ ਅਤੇ ਚਾਨਣ ਦੀ ਸੰਜੋ ਪਹਿਨ ਲਈਏ
13 ਭਲਮਣਸਾਊ ਨਾਲ ਚੱਲੀਏ ਜਿੱਕੁਰ ਦਿਨੇ ਚੱਲੀਦਾ ਹੈ, ਨਾ ਬਦਮਸਤੀਆਂ ਅਤੇ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਹਸਦ ਵਿੱਚ
14 ਸਗੋਂ ਪ੍ਰਭੁ ਯਿਸੂ ਮਸੀਹ ਨੂੰ ਪਹਿਨ ਲਓ ਅਤੇ ਸਰੀਰ ਦੇ ਵਿਸ਼ਿਆਂ ਲਈ ਕੋਈ ਤਰੱਦਦ ਨਾ ਕਰੋ।।

Romans 13:1 Punjabi Language Bible Words basic statistical display

COMING SOON ...

×

Alert

×