Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Books

Romans Chapters

Romans 16 Verses

1 ਮੈਂ ਤੁਹਾਨੂੰ ਫ਼ੀਬੀ ਦੀ ਸੌਂਪਣਾ ਕਰਦਾ ਹਾਂ ਜਿਹੜੀ ਸਾਡੀ ਭੈਣ ਅਤੇ ਉਸ ਕਲੀਸਿਯਾ ਦੀ ਸੇਵਕਾ ਹੈ ਜੋ ਕੰਖਰਿਯਾ ਵਿੱਚ ਹੈ
2 ਭਈ ਤੁਸੀਂ ਉਹ ਦਾ ਪ੍ਰਭੁ ਵਿੱਚ ਆਦਰ ਭਾਉ ਕਰੋ ਜਿਸ ਤਰਾਂ ਸੰਤਾਂ ਨੂੰ ਜੋਗ ਹੈ ਅਤੇ ਜਿਸ ਕੰਮ ਵਿੱਚ ਉਹ ਨੂੰ ਤੁਹਾਡੀ ਲੋੜ ਪਵੇ ਤੁਸੀਂ ਉਹ ਦੀ ਸਹਾਇਤਾ ਕਰੋ ਕਿਉਂ ਜੋ ਉਹ ਆਪ ਵੀ ਬਹੁਤਿਆਂ ਦੀ ਸਗੋਂ ਮੇਰੀ ਵੀ ਉਪਕਾਰਣ ਬਣ ਚੁੱਕੀ ਹੈ।।
3 ਪਰਿਸਕਾ ਅਤੇ ਅਕੂਲਾ ਨੂੰ ਸੁਖ ਸਾਂਦ ਆਖਣਾ ਜਿਹੜੇ ਮਸੀਹ ਯਿਸੂ ਵਿੱਚ ਮੇਰੇ ਨਾਲ ਦੇ ਕੰਮ ਕਰਨ ਵਾਲੇ ਹਨ
4 ਜਿਨ੍ਹਾਂ ਮੇਰੀ ਜਾਨ ਦੇ ਬਦਲੇ ਆਪਣੀ ਹੀ ਧੌਣ ਡਾਹ ਦਿੱਤੀ ਅਤੇ ਨਿਰਾ ਮੈਂ ਹੀ ਤਾਂ ਨਹੀਂ ਸਗੋਂ ਪਰਾਈਆਂ ਕੌਮਾਂ ਦੀਆਂ ਸਾਰੀਆਂ ਕਲੀਸਿਯਾਂ ਓਹਨਾਂ ਦਾ ਧੰਨਵਾਦ ਕਰਦੀਆਂ ਹਨ
5 ਅਤੇ ਉਸ ਕਲੀਸਿਯਾ ਨੂੰ ਜਿਹੜੀ ਓਹਨਾਂ ਦੇ ਘਰ ਵਿੱਚ ਹੈ ਸੁਖ ਸਾਂਦ ਆਖਣਾ। ਮੇਰੇ ਪਿਆਰੇ ਇਪੈਨੇਤੁਸ ਨੂੰ ਜਿਹੜਾ ਮਸੀਹ ਦੇ ਲਈ ਅਸਿਯਾ ਦਾ ਪਹਿਲਾ ਫਲ ਹੈ ਸੁਖ ਸਾਂਦ ਆਖੋ
6 ਮਰਿਯਮ ਨੂੰ ਜਿਹ ਨੇ ਤੁਹਾਡੇ ਲਈ ਬਾਹਲੀ ਮਿਹਨਤ ਕੀਤੀ ਸੁਖ ਸਾਂਦ ਆਖੋ
7 ਅੰਦਰੁਨਿਕੁਸ ਅਤੇ ਯੂਨਿਆਸ ਮੇਰੇ ਸਾਕਾਂ ਨੂੰ ਸੁਖ ਸਾਂਦ ਆਖੋ ਜਿਹੜੇ ਕੈਦ ਵਿੱਚ ਮੇਰੇ ਸਾਥੀ ਸਨ ਅਤੇ ਰਸੂਲਾਂ ਵਿੱਚ ਪਰਸਿੱਧ ਹਨ ਅਤੇ ਮੈਥੋਂ ਪਹਿਲਾਂ ਮਸੀਹੀ ਵੀ ਹੋਏ
8 ਅੰਪਲਿਯਾਤੁਸ ਨੂੰ ਜਿਹੜਾ ਪ੍ਰਭੁ ਵਿੱਚ ਮੇਰਾ ਪਿਆਰਾ ਹੈ ਸੁਖ ਸਾਂਦ ਆਖੋ
9 ਉਰਬਾਨੁਸ ਨੂੰ ਜਿਹੜਾ ਮਸੀਹ ਵਿੱਚ ਸਾਡੇ ਨਾਲ ਦਾ ਕੰਮ ਕਰਨ ਵਾਲਾ ਹੈ ਅਤੇ ਮੇਰੇ ਪਿਆਰੇ ਸਤਾਖੁਸ ਨੂੰ ਸੁਖ ਸਾਂਦ ਆਖੋ
10 ਅਪਿੱਲੇਸ ਨੂੰ ਜਿਹੜਾ ਮਸੀਹ ਵਿੱਚ ਹੋਕੇ ਪਰਵਾਨ ਹੈ ਸੁਖ ਸਾਂਦ ਆਖੋ। ਅਰਿਸਤੁਬੂਲੁਸ ਦੇ ਘਰ ਦਿਆਂ ਨੂੰ ਸੁਖ ਸਾਂਦ ਆਖੋ
11 ਹੇਰੋਦਿਯੋਨ ਮੇਰੇ ਸਾਕ ਨੂੰ ਸੁਖ ਸਾਂਦ ਆਖੋ ਨਰਕਿੱਸੁਸ ਦੇ ਘਰ ਦਿਆਂ ਨੂੰ ਜਿਹੜੇ ਜਿਹੜੇ ਪ੍ਰਭੁ ਵਿੱਚ ਹਨ ਸੁਖ ਸਾਂਦ ਆਖੋ
12 ਤਰੁਫ਼ੈਨਾ ਅਤੇ ਤਰੁਫ਼ੋਸਾ ਨੂੰ ਜੋ ਪ੍ਰਭੁ ਵਿੱਚ ਮਿਹਨਤ ਕਰਦੀਆਂ ਹਨ ਸੁਖ ਸਾਂਦ ਆਖੋ। ਪਿਆਰੀ ਪਰਸੀਸ ਨੂੰ ਜਿਨ੍ਹ ਪ੍ਰਭੁ ਵਿੱਚ ਬਾਹਲੀ ਮਿਹਨਤ ਕੀਤੀ ਸੁਖ ਸਾਂਦ ਆਖੋ
13 ਰੂਫ਼ੁਸ ਨੂੰ ਜਿਹੜਾ ਪ੍ਰਭੁ ਵਿੱਚ ਚੁਣਿਆ ਹੋਇਆ ਹੈ ਅਤੇ ਉਹ ਦੀ ਮਾਤਾ ਨੂੰ ਜੋ ਮੇਰੀ ਵੀ ਮਾਤਾ ਹੈ ਸੁਖ ਸਾਂਦ ਆਖੋ
14 ਅਸੁੰਕਰਿਤੁਸ, ਫਲੇਗੋਨ, ਹਰਮੇਸ, ਪਤੁਰਬਾਸ ਅਤੇ ਹਿਰਮਾਸ ਨੂੰ, ਨਾਲੇ ਉਨ੍ਹਾਂ ਭਰਾਵਾਂ ਨੂੰ ਜਿਹੜੇ ਓਹਨਾਂ ਦੇ ਨਾਲ ਹਨ ਸੁਖ ਸਾਂਦ ਆਖੋ
15 ਫਿਲੁਲੁਗੁਸ ਅਤੇ ਯੂਲੀਆ ਅਤੇ ਨੇਰਿਯੁਸ ਅਤੇ ਉਹ ਦੀ ਭੈਣ ਅਤੇ ਉਲੁੰਪਾਸ ਨੂੰ ਅਤੇ ਸਭਨਾਂ ਸੰਤਾਂ ਨੂੰ ਜਿਹੜੇ ਓਹਨਾਂ ਦੇ ਨਾਲ ਹਨ ਸੁਖ ਸਾਂਦ ਆਖੋ
16 ਤੁਸੀਂ ਪਵਿੱਤਰ ਚੂੰਮੇ ਨਾਲ ਇੱਕ ਦੂਏ ਦੀ ਸੁਖ ਸਾਂਦ ਪੁੱਛੋ । ਮਸੀਹ ਦੀਆਂ ਸਾਰੀਆਂ ਕਲੀਸਿਯਾਂ ਤੁਹਾਡੀ ਸੁਖ ਸਾਂਦ ਪੁੱਛਦੀਆਂ ਹਨ ।।
17 ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਅਰਦਾਸ ਕਰਦਾ ਹਾਂ ਭਈ ਤੁਸੀਂ ਓਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਓਹਨਾਂ ਤੋਂ ਲਾਂਭੇ ਰਹੋ
18 ਕਿਉਂ ਜੋ ਏਹੋ ਜੇਹੇ ਸਾਡੇ ਪ੍ਰਭੁ ਮਸੀਹ ਦੀ ਨਹੀਂ ਸਗੋਂ ਆਪਣੇ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ
19 ਤੁਹਾਡੀ ਆਗਿਆਕਾਰੀ ਦਾ ਜਸ ਤਾਂ ਸਭਨਾਂ ਤੋੜੀ ਅੱਪੜ ਪਿਆ ਹੈ ਇਸ ਕਰਕੇ ਮੈਂ ਤੁਹਾਡੇ ਉੱਤੇ ਪਰਸੰਨ ਹਾਂ ਪਰ ਇਹ ਚਾਹੁੰਦਾ ਹਾਂ ਜੋ ਤੁਸੀਂ ਨੇਕੀ ਵਿੱਚ ਸਿਆਣੇ ਅਤੇ ਬਦੀ ਵਿੱਚ ਨਿਆਣੇ ਬਣੇ ਰਹੋ
20 ਅਰ ਸ਼ਾਂਤੀ ਦਾਤਾ ਪਰਮੇਸ਼ੁਰ ਸ਼ਤਾਨ ਨੂੰ ਝਬਦੇ ਤੁਹਾਡੇ ਪੈਰਾਂ ਦੇ ਹੇਠ ਮਿੱਧੇਗਾ।। ਸਾਡੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ।।
21 ਤਿਮੋਥਿਉਸ ਜੋ ਮੇਰੇ ਨਾਲ ਦਾ ਕੰਮ ਕਰਨ ਵਾਲਾ ਹੈ ਅਤੇ ਲੁਕਿਯੁਸ ਅਤੇ ਯਸੋਨ ਅਤੇ ਸੋਸਪਤਰੁਸ ਜੋ ਮੇਰੇ ਸਾਕ ਹਨ ਤੁਹਾਡੀ ਸੁਖ ਸਾਂਦ ਪੁੱਛਦੇ ਹਨ
22 ਮੈਂ ਤਰਤਿਯੁਸ ਜਿਹੜਾ ਇਸ ਪੱਤ੍ਰੀ ਦਾ ਲਿਖਣ ਵਾਲਾ ਹਾਂ ਤੁਹਾਨੂੰ ਪ੍ਰਭੁ ਵਿੱਚ ਸੁਖ ਸਾਂਦ ਆਖਦਾ ਹਾਂ
23 ਗਾਯੂਸ ਜੋ ਮੇਰਾ ਅਤੇ ਸਾਰੀ ਕਲੀਸਿਯਾ ਦਾ ਪਰਾਹੁਣਚਾਰੀ ਕਰਨ ਵਾਲਾ ਹੈ ਤੁਹਾਡੀ ਸੁਖ ਸਾਂਦ ਪੁੱਛਦਾ ਹੈ । ਇਰਸਤੁਸ ਜਿਹੜਾ ਸ਼ਹਿਰ ਦਾ ਖਜ਼ਾਨਚੀ ਹੈ ਅਤੇ ਭਈ ਕੁਆਰਤੁਸ ਤੁਹਾਡੀ ਸੁਖ ਸਾਂਦ ਪੁੱਛਦੇ ਹਨ।।
25 ਹੁਣ ਉਸ ਦੀ ਜੋ ਮੇਰੀ ਇੰਜੀਲ ਦੇ ਅਤੇ ਯਿਸੂ ਮਸੀਹ ਦੀ ਮਨਾਦੀ ਦੇ ਅਨੁਸਾਰ ਤੁਹਾਨੂੰ ਇਸਥਿਰ ਕਰ ਸੱਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ
26 ਪਰ ਹੁਣ ਪਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਧਰਮ ਪੁਸਤਕਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪਰਸਿੱਧ ਕੀਤਾ ਗਿਆ ਤਾਂ ਜੋ ਓਹਨਾਂ ਵਿੱਚ ਨਿਹਚਾ ਦੀ ਆਗਿਆਕਾਰੀ ਹੋ ਜਾਵੇ
27 ਉਸ ਅਦੁਤੀ ਬੁੱਧੀਵਾਨ ਪਰਮੇਸ਼ੁਰ ਦੀ, ਹਾਂ, ਉਸੇ ਦੀ ਯਿਸੂ ਮਸੀਹ ਦੇ ਦੁਆਰਾ ਜੁੱਗੋ ਜੁੱਗ ਮਹਿਮਾ ਹੋਵੇ।। ਆਮੀਨ ।।
×

Alert

×