Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Books

1 Corinthians Chapters

1 Corinthians 4 Verses

1 ਇਹੀ ਹੈ ਜੋ ਲੋਕਾਂ ਨੂੰ ਸਾਡੇ ਬਾਰੇ ਸੋਚਣਾ ਚਾਹੀਦਾ ਹੈ; ਕਿ ਅਸੀਂ ਮਸੀਹ ਦੇ ਸੇਵਕ ਹਾਂ। ਅਸੀਂ ਉਹ ਲੋਕ ਹਾਂ ਜਿਨ੍ਹਾਂ ਉੱਤੇ ਪਮੇਸ਼ੁਰ ਨੇ ਆਪਣੀਆਂ ਗੁਪਤ ਸੱਚਾਈਆਂ ਦਾ ਭਰੋਸਾ ਕੀਤਾ ਹੈ।
2 ਉਸ ਵਿਅਕਤੀ ਨੂੰ, ਜਿਸ ਉੱਤੇ ਕਿਸੇ ਕੰਮ ਦਾ ਭਰੋਸਾ ਕੀਤਾ ਜਾਂਦਾ ਹੈ, ਉਸਨੂੰ, ਸਾਬਿਤ ਕਰਨਾ ਚਾਹੀਦਾ ਹੈ ਕਿ ਉਹ ਉਸ ਭਰੋਸੇ ਦੇ ਯੋਗ ਹੈ।
3 ਮੈਨੂੰ ਕੋਈ ਪ੍ਰਵਾਹ ਨਹੀਂ ਭਾਵੇਂ ਤੁਸੀਂ ਮੇਰਾ ਨਿਰਣਾ ਕਰਨ ਜਾ ਰਹੇ ਹੋ। ਅਤੇ ਮੈਨੂੰ ਕੋਈ ਫ਼ਿਕਰ ਨਹੀਂ ਜੇਕਰ ਮੇਰਾ ਨਿਰਣਾ ਕਿਸੇ ਕਰਨ ਜਾ ਰਹੇ ਹੋ। ਅਤੇ ਮੈਨੂੰ ਕੋਈ ਫ਼ਿਕਰ ਨਹੀਂ ਜੇਕਰ ਮੇਰਾ ਨਿਰਣਾ ਕਿਸੇ ਮਨੁੱਖੀ ਕਚਿਹਰੀ ਦੁਆਰਾ ਕੀਤਾ ਜਾਂਦਾ ਹੈ। ਮੈਂ ਤਾਂ ਆਪਣੇ-ਆਪ ਦੀ ਪਰਖ ਵੀ ਨਹੀਂ ਕਰਦਾ।
4 ਮੈਂ ਨਹੀਂ ਜਾਣਦਾ ਕਿ ਮੈਂ ਕੋਈ ਬੁਰਾ ਕੰਮ ਕੀਤਾ ਹੈ। ਪਰ ਇਹ ਗੱਲ ਮੈਨੂੰ ਨਿਰਦੋਸ਼ ਸਿਧ੍ਧ ਨਹੀਂ ਕਰਦੀ ਇਹ ਪ੍ਰਭੂ ਹੀ ਹੈ ਜੋ ਮੇਰੀ ਪਰਖ ਕਰਦਾ ਹੈ।
5 ਇਸੇ ਲਈ ਸਹੀ ਵਕਤ ਤੋਂ ਪਹਿਲਾਂ ਕਿਸੇ ਦੀ ਵੀ ਪਰਖ ਨਾ ਕਰੋ। ਪ੍ਰਭੂ ਦੀ ਆਮਦ ਦਾ ਇੰਤਜ਼ਾਰ ਕਰੋ। ਉਹ ਉਨ੍ਹਾਂ ਚੀਜ਼ਾਂ ਨੂੰ ਪ੍ਰਕਾਸ਼ਮਾਨ ਕਰ ਦੇਵੇਗਾ ਜਿਹਡ਼ੀਆਂ ਅੰਧਕਾਰ ਵਿੱਚ ਲੁਕੀਆਂ ਹੋਈਆਂ ਹਨ। ਉਹ ਲੋਕਾਂ ਦੇ ਦਿਲਾਂ ਵਿੱਚ ਲੁਕੇ ਹੋਏ ਮਨੋਰਥਾਂ ਨੂੰ ਪ੍ਰਗਟ ਕਰ ਦੇਵੇਗਾ। ਫ਼ੇਰ ਪਰਮੇਸ਼ੁਰ ਹਰ ਵਿਅਕਤੀ ਨੂੰ ਉਸਦੇ ਯੋਗ ਉਸਤਤਿ ਦੇਵੇਗਾ।
6 ਭਰਾਵੋ ਅਤੇ ਭੈਣੋ, ਮੈਂ ਅਪੁਲੋਸ ਅਤੇ ਆਪਣੇ-ਆਪ ਦਾ ਇਨ੍ਹਾਂ ਗੱਲਾਂ ਦੀ ਮਿਸਾਲ ਵਜੋਂ ਜ਼ਿਕਰ ਕੀਤਾ ਹੈ। ਮੈਂ ਅਜਿਹਾ ਇਸ ਲਈ ਕੀਤਾ ਤਾਂ ਕਿ ਜੋ ਤੁਸੀਂ ਇਨ੍ਹਾਂ ਸ਼ਬਦਾਂ ਦੇ ਅਰਥ ਸਮਝ ਸਕੋਂ ਜਿਹਡ਼ੇ ਤੁਸੀਂ ਸਾਥੋਂ ਸਿਖ੍ਖੇ: “ਕੇਵਲ ਪੋਥੀਆਂ ਵਿੱਚ ਲਿਖੇ ਉੱਤੇ ਹੀ ਅਮਲ ਕਰੋ।” ਫ਼ੇਰ ਤੁਸੀਂ ਕਿਸੇ ਇੱਕ ਮਨੁੱਖ ਉੱਤੇ ਅਭਿਮਾਨ ਨਹੀਂ ਕਰੋਂਗੇ ਅਤੇ ਦੂਜੇ ਨੂੰ ਨਫ਼ਰਤ ਨਹੀਂ ਕਰੋਂਗੇ।
7 ਕੌਣ ਕਹਿੰਦਾ ਹੈ ਕਿ ਤੁਸੀਂ ਹੋਰਾਂ ਲੋਕਾਂ ਨਾਲੋਂ ਬਿਹਤਰ ਹੋ। ਇਸਲਈ ਜੇਕਰ ਜੋ ਤੁਹਾਡੇ ਕੋਲ ਹੈ ਉਹ ਤੁਹਾਨੂੰ ਦਿੱਤਾ ਗਿਆ ਹੈ, ਤਾਂ ਫ਼ੇਰ ਤੁਸੀਂ ਇਵੇਂ ਸ਼ੇਖੀ ਕਿਉਂ ਮਾਰਦੇ ਹੋ ਜਿਵੇਂ ਕਿ ਇਹ ਤੁਸੀਂ ਆਪਣੀ ਸ਼ਕਤੀ ਨਾਲ ਪ੍ਰਾਪਤ ਕੀਤਾ ਹੋਵੇ।
8 ਤੁਸੀਂ ਸੋਚਦੇ ਹੋ ਤੁਹਾਡੇ ਕੋਲ ਉਹ ਸਾਰਾ ਕੁਝ ਹੈ ਜੋ ਤੁਹਾਨੂੰ ਲੋਡ਼ੀਂਦਾ ਹੈ। ਤੁਸੀਂ ਸੋਚਦੇ ਹੋ ਤੁਸੀਂ ਅਮੀਰ ਹੋ। ਤੁਸੀਂ ਸੋਚਦੇ ਹੋ ਤੁਸੀਂ ਸਾਡੇ ਬਗੈਰ ਹੀ ਰਾਜੇ ਬਣ ਗਏ ਹੋ। ਮੇਰੀ ਤਮੰਨਾ ਹੈ ਕਿ ਤੁਸੀਂ ਸੱਚੀਂ ਰਾਜੇ ਹੁੰਦੇ। ਫ਼ੇਰ ਅਸੀਂ ਵੀ ਤੁਹਾਡੇ ਨਾਲ ਰਾਜੇ ਹੋ ਸਕਦੇ ਸਾਂ।
9 ਪਰ ਮੈਨੂੰ ਜਾਦਾ ਹੈ ਕਿ ਪਰਮੇਸ਼ੁਰ ਨੇ ਮੈਨੂੰ ਅਤੇ ਹੋਰਨਾਂ ਰਸੂਲਾਂ ਨੂੰ ਆਖਰੀ ਮੁਕਾਮ ਦਿੱਤਾ ਹੈ। ਅਸੀਂ ਵੀ ਮੌਤ ਦੀ ਹੋਣੀ ਭੋਗਣ ਵਾਲੇ ਮਨੁੱਖਾਂ ਵਰਗੇ ਹਾਂ ਜਿਹਡ਼ੇ ਦੁਨੀਆਂ, ਦੂਤਾ ਅਤੇ ਮਨੁੱਖਾਂ ਸਾਮ੍ਹਣੇ ਤਮਾਸ਼ੇ ਵਰਗੇ ਹਨ।
10 ਅਸੀਂ ਮਸੀਹ ਲਈ ਮੂਰਖ ਹਾਂ। ਪਰ ਤੁਸੀਂ ਸੋਚਦੇ ਹੋ ਕਿ ਤੁਸੀਂ ਮਸੀਹ ਲਈ ਬਡ਼ੇ ਸਿਆਣੇ ਹੋ। ਅਸੀਂ ਕਮਜ਼ੋਰ ਹਾਂ, ਪਰ ਤੁਸੀਂ ਸੋਚਦੇ ਹੋ ਕਿ ਤੁਸੀਂ ਬਲਵਾਨ ਹੋ। ਲੋਕੀਂ ਤੁਹਾਨੂੰ ਮਾਣ ਦਿੰਦੇ ਹਨ, ਪਰ ਉਹ ਸਾਨੂੰ ਮਾਣ ਨਹੀਂ ਦਿੰਦੇ।
11 ਇਸ ਘਡ਼ੀ ਤੱਕ ਵੀ, ਸਾਡੇ ਕੋਲ ਕਾਫ਼ੀ ਖਾਣ ਅਤੇ ਪੀਣ ਨੂੰ ਨਹੀਂ ਹੈ। ਸਾਡੇ ਕੋਲ ਲੋਡ਼ੀਂਦੇ ਕੱਪਡ਼ੇ ਤੱਕ ਵੀ ਨਹੀਂ। ਅਸੀਂ ਅਕਸਰ ਮਾਰ ਝੱਲਦੇ ਹਾਂ। ਸਾਡੇ ਘਰ ਨਹੀਂ ਹਨ।
12 ਅਸੀਂ ਆਪਣੇ ਹੱਥਾਂ ਨਾਲ ਸਖਤ ਮਿਹਨਤ ਕਰਦੇ ਹਾਂ। ਲੋਕੀਂ ਸਾਨੂੰ ਦੁਰਸੀਸਾਂ ਦਿੰਦੇ ਹਨ, ਪਰ ਅਸੀਂ ਉਨ੍ਹਾਂ ਨੂੰ ਦਇਆ ਦੇ ਸ਼ਬਦ ਬੋਲਦੇ ਹਾਂ। ਲੋਕੀਂ ਸਾਨੂੰ ਸਤਾਉਂਦੇ ਹਨ, ਪਰ ਅਸੀਂ ਇਸਨੂੰ ਸਹਿਜਤਾ ਨਾਲ ਸਹਿੰਦੇ ਹਾਂ।
13 ਲੋਕੀਂ ਸਾਡੇ ਬਾਰੇ ਮੰਦੀਆਂ ਗੱਲਾਂ ਬੋਲਦੇ ਹਨ, ਪਰ ਅਸੀਂ ਉਨ੍ਹਾਂ ਨੂੰ ਨਿਮ੍ਰਤਾ ਨਾਲ ਪੇਸ਼ ਆਉਂਦੇ ਹਾਂ। ਇਸ ਵੇਲੇ ਵੀ ਲੋਕੀਂ ਸਾਨੂੰ ਧਰਤੀ ਦੀ ਧੂਡ਼ ਅਤੇ ਗੰਦਗੀ ਵਾਂਗ ਸਮਝਦੇ ਹਨ।
14 ਮੈਂ ਤੁਹਾਨੂੰ ਸ਼ਰਮਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰ ਰਿਹਾ। ਪਰ ਮੈਂ ਇਹ ਸਾਰੀਆਂ ਗੱਲਾਂ ਤੁਹਾਨੂੰ ਆਪਣੇ ਪਿਆਰੇ ਬਚਿਆਂ ਵਾਂਗ ਸਮਝਕੇ, ਚਿਤਾਵਨੀ ਵਜੋਂ ਲਿਖ ਰਿਹਾ ਹਾਂ।
15 ਸ਼ਾਇਦ ਤੁਹਾਡੇ ਕੋਲ ਮਸੀਹ ਵਿੱਚ 10,000 ਗੁਰੂ ਹੋ ਸਕਦੇ ਹਨ, ਪਰ ਤੁਹਾਡੇ ਬਹੁਤ ਪਿਤਾ ਨਹੀਂ ਹਨ। ਖੁਸ਼-ਖਬਰੀ ਰਾਹੀ, ਮੈਂ ਮਸੀਹ ਯਿਸੂ ਵਿੱਚ ਤੁਹਾਡਾ ਪਿਤਾ ਬਣ ਗਿਆ।
16 ਇਸ ਲਈ ਮੈਂ ਬੇਨਤੀ ਕਰਦਾ ਹਾਂ ਕਿ ਮਿਹਰਬਾਨੀ ਕਰਕੇ ਮੇਰੇ ਜਿਹੇ ਬਣੋ।
17 ਇਸੇ ਲਈ ਮੈਂ ਤੁਹਾਡੇ ਕੋਲ ਤਿਮੋਥਿਉਸ ਨੂੰ ਭੇਜ ਰਿਹਾ ਹਾਂ। ਉਹ ਪ੍ਰਭੂ ਵਿੱਚ ਮੇਰਾ ਪੁੱਤਰ ਹੈ। ਮੈਂ ਤਿਮੋਥਿਉਸ ਨੂੰ ਪਿਆਰ ਕਰਦਾ ਹਾਂ ਅਤੇ ਉਹ ਵਫ਼ਾਦਾਰ ਹੈ। ਉਹ ਤੁਹਾਨੂੰ ਯਾਦ ਕਰਾਵੇਗਾ ਕਿ ਕਿਸ ਢੰਗ ਨਾਲ ਮੈਂ ਮਸੀਹ ਯਿਸੂ ਵਿੱਚ ਜਿਉਂਦਾ ਹਾਂ। ਇਹ ਹੀ ਜੀਵਨ ਦਾ ਮਾਰਗ ਹੈ ਜਿਸ ਬਾਰੇ ਮੈਂ ਹਰ ਥਾਂ ਦੀਆਂ ਸਮੂਹ ਕਲੀਸਿਯਾ ਨੂੰ ਪ੍ਰਚਾਰ ਕਰਦਾ ਹਾਂ।
18 ਤੁਹਾਡੇ ਵਿੱਚੋਂ ਕੁਝ ਅਭਿਮਾਨੀ ਹੋ ਗਏ ਹਨ। ਤੁਸੀਂ ਇਹ ਸੋਚਦੇ ਹੋਏ ਅਭਿਮਾਨੀ ਹੋ ਗਏ ਹੋਂ ਕਿ ਮੈਂ ਤੁਹਾਡੇ ਕੋਲ ਫ਼ੇਰ ਨਹੀਂ ਆਵਾਂਗਾ।
19 ਪਰ ਮੈਂ ਤੁਹਾਡੇ ਕੋਲ ਬਹੁਤ ਛੇਤੀ ਆਵਾਂਗਾ। ਜੇ ਪ੍ਰਭੂ ਦੀ ਰਜ਼ਾ ਹੋਈ, ਮੈਂ ਅਵਸ਼ ਹੀ ਆਵਾਂਗਾ। ਫ਼ੇਰ ਮੈਂ ਦੇਖਾਂਗਾ ਇਹ ਅਭਿਮਾਨੀ ਕੀ ਕਰ ਸਕਦੇ ਹਨ, ਇਹ ਨਹੀਂ, ਉਹ ਕੀ ਕਹਿ ਸਕਦੇ ਹਨ।
20 ਮੈਂ ਇਹ ਦੇਖਣਾ ਚਾਹਵਾਂਗਾ ਕਿਉਂਕਿ ਪਰਮੇਸ਼ੁਰ ਦਾ ਰਾਜ ਗੱਲਾਂ ਨਹੀਂ, ਸ਼ਕਤੀ ਹੈ।
21 ਤੁਹਾਨੂੰ ਕੀ ਚਾਹੀਦਾ: ਕਿ ਮੈਂ ਤੁਹਾਡੇ ਕੋਲ ਸਜ਼ਾ ਲੈਕੇ ਆਵਾਂ ਜਾਂ ਕਿ ਮੈਂ ਪ੍ਰੇਮ ਅਤੇ ਕੋਮਲਤਾ ਲੈਕੇ ਆਵਾਂ?
×

Alert

×