Indian Language Bible Word Collections
John 4:11
John Chapters
John 4 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
John Chapters
John 4 Verses
1
|
ਫ਼ਰੀਸੀਆਂ ਨੂੰ ਇਹ ਪਤਾ ਲੱਗਾ ਕਿ ਯੂਹੰਨਾ ਨਾਲੋਂ ਯਿਸੂ ਦੇ ਵਧ੍ਧ ਚੇਲੇ ਬਣ ਰਹੇ ਹਨ ਤੇ ਉਹ ਬਪਤਿਸਮਾ ਵੀ ਲੈ ਰਹੇ ਹਨ। |
2
|
ਭਾਵੇਂ ਯਿਸੂ ਖੁਦ ਬਪਤਿਸਮਾ ਨਹੀਂ ਦੇ ਰਿਹਾ ਸੀ ਸਗੋਂ ਉਸਦੇ ਚੇਲੇ ਲੋਕਾਂ ਨੂੰ ਬਪਤਿਸਮਾ ਦੇ ਰਹੇ ਸਨ। ਯਿਸੂ ਇਹ ਜਾਣਦਾ ਸੀ ਕਿ ਫ਼ਰੀਸੀਆਂ ਨੇ ਉਸ ਬਾਰੇ ਸੁਣ ਲਿਆ ਸੀ। |
3
|
ਇਸਲਈ ਯਿਸੂ ਨੇ ਯਹੂਦਿਯਾ ਛੱਡ ਦਿੱਤਾ ਅਤੇ ਮੁਡ਼ ਗਲੀਲੀ ਨੂੰ ਚਲਿਆ ਗਿਆ। |
4
|
ਗਲੀਲੀ ਨੂੰ ਜਾਣ ਲਗਿਆਂ ਯਿਸੂ ਨੂੰ ਸਾਮਰਿਯਾ ਦੇ ਇਲਾਕੇ ਵਿੱਚੋਂ ਲੰਘਣਾ ਪੈਂਦਾ ਸੀ। |
5
|
ਸਾਮਰਿਯਾ ਵਿੱਚ ਯਿਸੂ ਸੁਖਾਰ ਨਗਰ ਵਿੱਚ ਆਇਆ। ਇਹ ਨਗਰ ਉਸ ਜ਼ਮੀਨ ਦੇ ਨੇਡ਼ੇ ਸੀ ਜੋ ਯਾਕੂਬ ਨੇ ਆਪਣੇ ਪੁੱਤਰ ਯੂਸੁਫ਼ ਨੂੰ ਦਿੱਤੀ ਸੀ। |
6
|
ਯਾਕੂਬ ਦਾ ਖੂਹ ਉਥੇ ਸੀ। ਯਿਸੂ ਆਪਣੀ ਲੰਮੀ ਯਾਤਰਾ ਤੋਂ ਥੱਕ ਚੁੱਕਾ ਸੀ। ਇਸ ਲਈ ਉਹ ਖੂਹ ਕੋਲ ਬੈਠ ਗਿਆ। ਲਗਭਗ ਦੁਪਿਹਰ ਦਾ ਸਮਾਂ ਸੀ। |
7
|
ਇੱਕ ਸਾਮਰੀ ਔਰਤ ਖੂਹ ਤੇ ਪਾਣੀ ਖਿਚ੍ਚਣ ਲਈ ਆਈ। ਯਿਸੂ ਨੇ ਉਸ ਔਰਤ ਨੂੰ ਆਖਿਆ, “ਮੈਨੂੰ ਥੋਡ਼ਾ ਪਾਣੀ ਪੀਣ ਲਈ ਦੇ।” |
8
|
ਇਹ ਗੱਲ ਉਦੋਂ ਵਾਪਰੀ ਜਦੋਂ ਯਿਸੂ ਦੇ ਚੇਲੇ ਨਗਰ ਅੰਦਰ ਕੁਝ ਭੋਜਨ ਖਰੀਦਣ ਗਏ ਹੋਏ ਸਨ। |
9
|
ਉਸ ਸਾਮਰੀ ਔਰਤ ਨੇ ਆਖਿਆ, “ਮੈਂ ਵਿਸਮਤ ਹਾਂ ਕਿ ਤੁਸੀਂ ਮੈਥੋਂ ਪੀਣ ਲਈ ਪਾਣੀ ਮੰਗ ਰਹੇ ਹੋ। ਤੁਸੀਂ ਇੱਕ ਯਹੂਦੀ ਹੋ ਅਤੇ ਮੈਂ ਇੱਕ ਸਾਮਰੀ।” ਯਹੂਦੀਆਂ ਦੀ ਸਾਮਰਿਯਾ ਨਾਲ ਕੋਈ ਮਿੱਤਰਤਾ ਨਹੀਂ ਹੈ। |
10
|
ਯਿਸੂ ਨੇ ਆਖਿਆ, “ਤੂੰ ਨਹੀਂ ਜਾਣਦੀ ਪਰਮੇਸ਼ੁਰ ਕੀ ਦਿੰਦਾ ਹੈ। ਤੇ ਇਹ ਵੀ ਨਹੀਂ ਜਾਣਦੀ ਕਿ ਮੈਂ ਜਿਸਨੇ ਪਾਣੀ ਮੰਗਿਆ ਹੈ, ਕੌਣ ਹਾਂ। ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅਮ੍ਰਿਤ ਜਲ ਦਿੱਤਾ ਹੁੰਦਾ।” |
11
|
ਉਸ ਔਰਤ ਨੇ ਆਖਿਆ, ‘ਸ਼੍ਰੀ ਮਾਨ ਜੀ, ਤੁਸੀਂ ਇਹ ਅਮ੍ਰਿਤ ਜਲ ਕਿਵੇਂ ਪ੍ਰਾਪਤ ਕਰੋਂਗੇ? ਖੂਹ ਬਹੁਤ ਡੂੰਘਾ ਹੈ ਅਤੇ ਤੁਹਾਡੇ ਕੋਲ ਪਾਣੀ ਖਿਚ੍ਚਣ ਲਈ ਕੋਈ ਭਾਂਡਾ ਵੀ ਨਹੀਂ ਹੈ। |
12
|
ਕੀ ਤੁਸੀਂ ਸਾਡੇ ਪੂਰਵਜ ਯਾਕੂਬ ਨਾਲੋਂ ਵੀ ਵਧ੍ਧ ਮਹਾਨ ਹੋ। ਯਾਕੂਬ ਨੇ ਸਾਨੂੰ ਇਹ ਖੂਹ ਦਿੱਤਾ ਹੈ। ਉਸਨੇ ਇਸਦਾ ਪਾਣੀ ਪੀਤਾ ਸੀ ਅਤੇ ਉਸਦੇ ਪੁੱਤਰਾਂ ਤੇ ਜਾਨਵਰਾਂ ਨੇ ਵੀ ਇਸੇ ਖੂਹ ਤੋਂ ਪਾਣੀ ਪੀਤਾ।” |
13
|
ਯਿਸੂ ਨੇ ਜਵਾਬ ਦਿੱਤਾ, “ਕੋਈ ਵੀ ਵਿਅਕਤੀ ਜੋ ਇਸ ਖੂਹ ਤੋਂ ਪਾਣੀ ਪੀਂਦਾ ਫ਼ੇਰ ਪਿਆਸਾ ਹੋ ਜਾਵੇਗਾ। |
14
|
ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸਦੀ ਜਗ੍ਹਾ ਉਹ ਪਾਣੀ ਜੋ ਮੈਂ ਉਸਨੂੰ ਦਿੰਦਾ ਹਾਂ ਉਸਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸਨੂੰ ਸਦੀਵੀ ਜੀਵਨ ਦੇਵੇਗਾ।” |
15
|
ਉਸ ਔਰਤ ਨੇ ਯਿਸੂ ਨੂੰ ਆਖਿਆ, “ਸ਼੍ਰੀ ਮਾਨ ਜੀ, ਮੈਨੂੰ ਉਹ ਪਾਣੀ ਦਿਓ। ਫ਼ਿਰ ਮੈਂ ਵੀ ਪਿਆਸੀ ਨਹੀਂ ਰਹਾਂਗੀ ਅਤੇ ਮੈਨੂੰ ਇਸ ਖੂਹ ਤੇ ਪਾਣੀ ਖਿਚ੍ਚਣ ਲਈ ਫ਼ੇਰ ਆਉਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ।” |
16
|
ਯਿਸੂ ਨੇ ਉਸਨੂੰ ਆਖਿਆ, “ਜਾਹ ਆਪਣੇ ਪਤੀ ਨੂੰ ਇਥੇ ਸੱਦ ਲਿਆ।” |
17
|
ਉਸ ਔਰਤ ਨੇ ਉੱਤਰ ਦਿੱਤਾ, “ਮੇਰਾ ਪਤੀ ਨਹੀਂ ਹੈ।” ਯਿਸੂ ਨੇ ਉਸਨੂੰ ਆਖਿਆ, “ਤੂੰ ਸੱਚ ਆਖਿਆ ਜਦੋਂ ਤੂੰ ਕਿਹਾ ਤੇਰਾ ਪਤੀ ਨਹੀਂ ਹੈ। |
18
|
ਅਸਲ ਵਿੱਚ ਤੇਰੇ ਪੰਜ ਪਤੀ ਸਨ ਅਤੇ ਤੂੰ ਜਿਸ ਆਦਮੀ ਨਾਲ ਹੁਣ ਰਹਿੰਦੀ ਏਂ ਉਹ ਤੇਰਾ ਪਤੀ ਨਹੀਂ ਹੈ। ਤੂੰ ਮੈਨੂੰ ਸੱਚ ਆਖਿਆ ਹੈ।” |
19
|
ਉਸ ਔਰਤ ਨੇ ਕਿਹਾ, “ਸ਼੍ਰੀ ਮਾਨ ਜੀ, ਮੈਨੂੰ ਲੱਗਦਾ ਹੈ ਕਿ ਤੁਸੀਂ ਇੱਕ ਨਬੀ ਹੋ। |
20
|
ਸਾਡੇ ਪਿਉ-ਦਾਦੇ ਇਸ ਪਰਬਤ ਤੇ ਉਪਾਸਨਾ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਯਰੂਸ਼ਲਮ ਹੀ ਉਹ ਥਾਂ ਹੈ ਜਿਥੇ ਲੋਕਾਂ ਨੂੰ ਉਪਾਸਨਾ ਕਰਨੀ ਚਾਹੀਦੀ ਹੈ।” |
21
|
ਯਿਸੂ ਨੇ ਆਖਿਆ, “ਔਰਤ, ਮੇਰੇ ਤੇ ਵਿਸ਼ਵਾਸ ਕਰ! “ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਉਪਾਸਨਾ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ। |
22
|
ਤੁਸੀਂ ਸਾਮਰੀ ਲੋਕ ਉਸਦੀ ਉਪਾਸਨਾ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ। ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਉਪਾਸਨਾ ਕਰਦੇ ਹਾਂ ਕਿਉਂ ਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ। |
23
|
ਉਹ ਸਮਾਂ ਆ ਰਿਹਾ ਹੈ ਜਦੋਂ ਸੱਚੇ ਉਪਾਸਕ ਆਤਮਾ ਅਤੇ ਸੱਚ ਨਾਲ ਪਿਤਾ ਦੀ ਉਪਾਸਨਾ ਕਰਨਗੇ। ਉਹ ਸਮਾਂ ਆਣ ਪੁਜ੍ਜਾ ਹੈ। ਪਰਮੇਸ਼ੁਰ ਅਜਿਹੇ ਉਪਾਸਕਾਂ ਨੂੰ ਲਭ ਰਿਹਾ ਹੈ। |
24
|
ਪਰਮੇਸ਼ੁਰ ਆਤਮਾ ਹੈ। ਇਸ ਲਈ ਜੋ ਲੋਕ ਪਰਮੇਸ਼ੁਰ ਦੀ ਉਪਾਸਨਾ ਕਰਦੇ ਹਨ ਉਨ੍ਹਾਂ ਨੂੰ ਉਸਦੀ ਆਤਮਾ ਅਤੇ ਸਚਿਆਈ ਨਾਲ ਉਪਾਸਨਾ ਕਰਨੀ ਚਾਹੀਦੀ ਹੈ।” |
25
|
ਉਸ ਔਰਤ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਮਸੀਹ ਅਖਵਾਉਣ ਵਾਲਾ ਮਸੀਹ ਆ ਰਿਹਾ ਹੈ। ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕਾਸੇ ਦੀ ਵਿਆਖਿਆ ਕਰੇਗਾ।” |
26
|
ਤਾਂ ਯਿਸੂ ਨੇ ਆਖਿਆ, “ਮੈਂ, ਜੋ ਤੇਰੇ ਨਾਲ ਗੱਲ ਕਰ ਰਿਹਾ ਹਾਂ, ਮਸੀਹ ਹਾਂ।” |
27
|
ਐਨ ਉਸ ਸਮੇਂ ਯਿਸੂ ਦੇ ਚੇਲੇ ਨਗਰ ਤੋਂ ਪਰਤ ਆਏ ਉਹ ਹੈਰਾਨ ਹੋ ਗਏ ਕਿ ਯਿਸੂ ਇੱਕ ਔਰਤ ਨਾਲ ਗੱਲ ਕਰ ਰਿਹਾ ਸੀ। ਪਰ ਕਿਸੇ ਨੇ ਵੀ ਇਹ ਨਾ ਪੁੱਛਿਆ, “ਤੂੰ ਕੀ ਚਾਹੁੰਦਾ ਹੈ?” “ਤੂੰ ਉਸ ਔਰਤ ਨਾਲ ਕਿਉਂ ਗੱਲ ਕਰ ਰਿਹਾ ਹੈਂ?” |
28
|
ਉਹ ਔਰਤ ਆਪਣਾ ਘਡ਼ਾ ਉਥੇ ਛੱਡਕੇ ਨਗਰ ਨੂੰ ਪਰਤ ਗਈ ਅਤੇ ਲੋਕਾਂ ਨੂੰ ਆਖਿਆ। |
29
|
“ਇੱਕ ਆਦਮੀ ਨੇ ਮੈਨੂੰ ਉਹ ਕੁਝ ਦਸਿਆ, ਜੋ ਕੁਝ ਹੁਣ ਤੱਕ ਮੈਂ ਕੀਤਾ ਹੈ। ਆਓ, ਉਸਦੇ ਦਰਸ਼ਨ ਕਰੋ। ਕੀ ਉਹ ਸੰਭਾਵਿਤ ਹੀ ਮਸੀਹਾ ਹੋ ਸਕਦਾ?” |
30
|
ਲੋਕਾਂ ਨੇ ਪਿੰਡ ਛੱਡ ਦਿੱਤਾ ਅਤੇ ਯਿਸੂ ਨੂੰ ਵੇਖਣ ਗਏ। |
31
|
ਇੰਨੇ ਸਮੇਂ ਵਿੱਚ ਯਿਸੂ ਦੇ ਚੇਲੇ ਉਨ੍ਹਾਂ ਨੂੰ ਬੇਨਤੀ ਕਰ ਰਹੇ ਸਨ, “ਗੁਰੂ, ਭੋਜਨ ਖਾ ਲਓ।” |
32
|
ਪਰ ਯਿਸੂ ਨੇ ਆਖਿਆ, “ਮੇਰੇ ਕੋਲ ਖਾਣ ਲਈ ਉਹ ਭੋਜਨ ਹੈ ਅਤੇ ਤੁਹਾਨੂੰ ਇਸ ਬਾਰੇ ਕੁਝ ਨਹੀਂ ਪਤਾ।” |
33
|
ਤਾਂ ਚੇਲਿਆਂ ਨੇ ਆਪਸ ਵਿੱਚ ਪੁੱਛਿਆ, “ਸ਼ਾਇਦ ਉਸ ਲਈ ਕਿਸੇ ਨੇ ਭੋਜਨ ਲਿਆਂਦਾ ਹੋਵੇਗਾ?” |
34
|
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨਾ ਹੈ ਜਿਸਨੇ ਮੈਨੂੰ ਭੇਜਿਆ ਹੈ। ਜੋ ਕਾਰਜ ਉਸਨੇ ਮੈਨੂੰ ਕਰਨ ਲਈ ਦਿੱਤਾ, ਉਸਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ। |
35
|
ਜਦੋਂ ਤੁਸੀਂ ਕੁਝ ਬੀਜਦੇ ਹੋ, ਤੁਸੀਂ ਹਮੇਸ਼ਾ ਇਹ ਕਹਿੰਦੇ ਹੋ, ‘ਸਾਨੂੰ ਫ਼ਸਲ ਵੱਢਣ ਲਈ ਅਜੇ ਹੋਰ ਚਾਰ ਮਹੀਨੇ ਉਡੀਕਣਾ ਪਵੇਗਾ।’ ਪਰ ਮੈਂ ਤੁਹਾਨੂੰ ਦੱਸਦਾ ਹਾਂ ਆਪਣੀਆਂ ਅਖਾਂ ਖੋਲੋ ਅਤੇ ਲੋਕਾਂ ਨੂੰ ਵੇਖੋ, ਉਹ ਪੈਲੀਆਂ ਵਾਂਗ ਹਨ ਜੋ ਵਾਢੀ ਲਈ ਤਿਆਰ ਹਨ। |
36
|
ਜੋ ਵਿਅਕਤੀ ਫ਼ਸਲ ਵਢਦਾ ਉਹ ਆਪਣੀ ਮਜਦੂਰੀ ਪਾਉਂਦਾ ਅਤੇ ਸਦੀਵੀ ਜੀਵਨ ਲਈ ਫ਼ਸਲ ਇਕਠੀ ਕਰਦਾ ਹੈ। ਇਸ ਲਈ ਉਹ ਵੀ ਪ੍ਰਸੰਨ ਹੈ ਜੋ ਫ਼ਸਲ ਬੀਜਦਾ ਹੈ ਤੇ ਉਹ ਵੀ ਜੋ ਫ਼ਸਲ ਦੀ ਵਾਢੀ ਕਰਦਾ ਹੈ। |
37
|
ਇਹ ਕਹਾਵਤ ਨਿਸ਼ਚਿਤ ਸੱਚੀ ਹੈ, “ਇੱਕ ਬੀਜਦਾ ਹੈ, ‘ਪਰ ਦੂਜਾ ਆਦਮੀ ਫਸਲ ਦੀ ਵਾਢੀ ਕਰਦਾ ਹੈ।’ |
38
|
ਮੈਂ ਤੁਹਾਨੂੰ ਇਸ ਫ਼ਸਲ ਦਾ ਫ਼ਲ ਪ੍ਰਾਪਤ ਕਰਨ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ, ਹੋਰਾਂ ਲੋਕਾਂ ਨੇ ਇਸ ਲਈ ਕੰਮ ਕੀਤਾ ਅਤੇ ਤੁਸੀਂ ਉਨ੍ਹਾਂ ਦੀ ਮਿਹਨਤ ਦਾ ਹੀ ਲਾਭ ਕਰ ਰਹੇ ਹੋ।” |
39
|
ਉਸ ਸ਼ਹਿਰ ਦੇ ਕਈ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ। ਕਿਉਂਕਿ ਔਰਤ ਨੇ ਇਹ ਗਵਾਹੀ ਦਿੱਤੀ, “ਉਸਨੇ ਮੈਨੂੰ ਉਹ ਸਭ ਕੁਝ ਦਸਿਆ ਜੋ ਮੈਂ ਕੀਤਾ ਹੈ।” |
40
|
ਇਸ ਲਈ ਇਹ ਲੋਕ ਯਿਸੂ ਕੋਲ ਆਏ ਉਨ੍ਹਾਂ ਨੇ ਉਸਨੂੰ ਉਨ੍ਹਾਂ ਦੇ ਨਾਲ ਠਹਿਰਣ ਲਈ ਬੇਨਤੀ ਕੀਤੀ। ਇਸ ਲਈ ਯਿਸੂ ਉਥੇ ਦੋ ਦਿਨ ਠਹਿਰਿਆ। |
41
|
ਉਸਦੇ ਸ਼ਬਦਾਂ ਕਾਰਣ ਹੋਰ ਵਧੇਰੇ ਲੋਕਾਂ ਨੇ ਵਿਸ਼ਵਾਸ ਕੀਤਾ। |
42
|
ਉਨ੍ਹਾਂ ਲੋਕਾਂ ਨੇ ਉਸ ਔਰਤ ਨੂੰ ਆਖਿਆ, “ਅਸੀਂ ਯਿਸੂ ਵਿੱਚ ਤੇਰੇ ਸ਼ਬਦਾਂ ਕਾਰਣ ਵਿਸ਼ਵਾਸ ਨਹੀਂ ਕਰਦੇ, ਸਗੋਂ ਇਸ ਲਈ ਕਿਉਂ ਜੋ ਤੁਸੀਂ ਖੁਦ ਉਸਦੇ ਸ਼ਬਦ ਸੁਣੇ ਹਨ। ਹੁਣ ਅਸੀਂ ਜਾਣ ਗਏ ਹਾਂ ਕਿ ਉਹ ਸੱਚ ਮੁੱਚ ਦੁਨੀਆਂ ਦਾ ਮੁਕਤੀ ਦਾਤਾ ਹੈ।” |
43
|
ਉਨ੍ਹਾਂ ਦੋ ਦਿਨਾਂ ਬਾਦ, ਯਿਸੂ ਉਥੋਂ ਵਿਦਾ ਹੋਕੇ ਗਲੀਲੀ ਨੂੰ ਚਲਿਆ ਗਿਆ। |
44
|
ਪਹਿਲਾਂ ਯਿਸੂ ਇਹ ਕਹਿ ਚੁਕਿਆ ਸੀ ਕਿ ਨਬੀ ਦਾ ਉਸਦੇ ਆਪਣੇ ਦੇਸ਼ ਵਿੱਚ ਸਤਿਕਾਰ ਨਹੀਂ ਹੁੰਦਾ। |
45
|
ਜਦੋਂ ਯਿਸੂ ਗਲੀਲੀ ਪਹੁੰਚਿਆ ਤਾਂ ਲੋਕਾਂ ਨੇ ਉਸਦਾ ਸਵਾਗਤ ਕੀਤਾ। ਕਿਉਂਕਿ ਇਹ ਲੋਕ ਉਹ ਸਾਰੀਆਂ ਗੱਲਾਂ ਦੇਖ ਚੁੱਕੇ ਸਨ ਜੋ ਯਿਸੂ ਨੇ ਯਰੂਸ਼ਲਮ ਵਿੱਚ ਪਸਾਹ ਦੇ ਤਿਉਹਾਰ ਤੇ ਕੀਤੀਆਂ ਸਨ। ਕਿਉਂਕਿ ਇਹ ਲੋਕ ਵੀ ਉਸ ਤਿਉਹਾਰ ਤੇ ਗਏ ਹੋਏ ਸਨ। |
46
|
ਇੱਕ ਵਾਰ ਫ਼ੇਰ ਯਿਸੂ ਗਲੀਲ ਵਿੱਚ ਕਾਨਾ ਨੂੰ ਗਿਆ। ਕਾਨਾ ਉਹ ਥਾਂ ਹੈ ਜਿਥੇ ਯਿਸੂ ਨੇ ਪਾਣੀ ਨੂੰ ਮੈ ਵਿੱਚ ਤਬਦੀਲ ਕੀਤਾ ਸੀ। ਬਾਦਸ਼ਾਹ ਦਾ ਇੱਕ ਮਹੱਤਵਪੂਰਣ ਅਧਿਕਾਰੀ ਕਫ਼ਰਨਾਹੂਮ ਵਿੱਚ ਰਹਿੰਦਾ ਸੀ। ਉਸਦਾ ਪੁੱਤਰ ਬਿਮਾਰ ਸੀ। |
47
|
ਉਸਨੇ ਸੁਣਿਆ ਕਿ ਯਿਸੂ ਯਹੂਦਿਯਾ ਤੋਂ ਆਇਆ ਹੈ ਅਤੇ ਹੁਣ ਗਲੀਲੀ ਵਿੱਚ ਸੀ। ਤਾਂ ਉਹ ਆਦਮੀ ਕਾਨਾ ਵਿੱਚ ਯਿਸੂ ਕੋਲ ਗਿਆ ਅਤੇ ਉਸਨੇ ਯਿਸੂ ਨੂੰ ਕਫ਼ਰਨਾਹੂਮ ਵਿੱਚ ਦਰਸ਼ਨ ਦੇਣ ਅਤੇ ਉਸਦੇ ਪੁੱਤਰ ਨੂੰ ਤੰਦਰੁਸਤ ਕਰਨ ਦੀ ਬੇਨਤੀ ਕੀਤੀ। ਉਸਦਾ ਪੁੱਤਰ ਮਰਨ ਲਾਗੇ ਸੀ। |
48
|
ਯਿਸੂ ਨੇ ਉਸਨੂੰ ਆਖਿਆ, “ਜਦੋਂ ਤੱਕ ਤੁਸੀਂ ਕਰਿਸ਼ਮੇ ਅਤੇ ਅਚੰਭੇ ਨਹੀਂ ਵੇਖੋਂਗੇ ਤੁਸੀਂ ਮੇਰੇ ਵਿੱਚ ਵਿਸ਼ਵਾਸ ਨਹੀਂ ਕਰੋਂਗੇ।” |
49
|
ਬਾਦਸ਼ਾਹ ਦੇ ਅਧਿਕਾਰੀ ਨੇ ਆਖਿਆ, “ਸ਼੍ਰੀ ਮਾਨ ਜੀ, ਮੇਰੇ ਪੁੱਤਰ ਦੇ ਮਰਨ ਤੋਂ ਪਹਿਲਾਂ ਮੇਰੇ ਘਰ ਚਰਨ ਪਾਓ।” |
50
|
ਯਿਸੂ ਨੇ ਉੱਤਰ ਦਿੱਤਾ, “ਜਾ, ਤੇਰਾ ਪੁੱਤਰ ਜੀਵੇਗਾ।” ਉਸ ਆਦਮੀ ਨੇ ਯਿਸੂ ਦੇ ਸ਼ਬਦਾਂ ਵਿੱਚ ਵਿਸ਼ਵਾਸ ਕੀਤਾ ਅਤੇ ਘਰ ਚਲਾ ਗਿਆ। |
51
|
ਜਦੋਂ ਉਹ ਘਰ ਜਾ ਰਿਹਾ ਸੀ ਤਾਂ ਰਾਹ ਵਿੱਚ ਉਸਦੇ ਨੌਕਰ ਉਸਨੂੰ ਮਿਲੇ। ਅਤੇ ਉਨ੍ਹਾਂ ਨੇ ਉਸਨੂੰ ਆਖਿਆ, “ਤੇਰਾ ਪੁੱਤਰ ਚੰਗਾ ਹੋ ਗਿਆ ਹੈ।” |
52
|
ਉਸ ਆਦਮੀ ਨੇ ਪੁੱਛਿਆ, “ਮੇਰਾ ਪੁੱਤਰ ਕਿਸ ਵਕਤ ਠੀਕ ਹੋਣਾ ਸ਼ੁਰੂ ਹੋਇਆ ਸੀ?” ਨੌਕਰ ਨੇ ਜਵਾਬ ਦਿੱਤਾ, “ਇਹ ਕੱਲ ਇੱਕ ਵਜੇ ਦੇ ਆਸ-ਪਾਸ ਦਾ ਸਮਾਂ ਸੀ, ਜਦੋਂ ਉਸਦਾ ਬੁਖਾਰ ਲਥ ਗਿਆ।” |
53
|
ਉਸ ਆਦਮੀ ਨੂੰ ਪਤਾ ਸੀ ਕਿ ਐਨ ਇੱਕ ਵਜੇ ਦਾ ਹੀ ਸਮਾਂ ਸੀ ਜਦੋਂ ਯਿਸੂ ਨੇ ਆਖਿਆ ਸੀ, “ਤੇਰਾ ਪੁੱਤਰ ਜੀਵੇਗਾ।” ਇਉਂ ਉਹ ਅਤੇ ਉਸਦੇ ਘਰ ਵਿੱਚ ਰਹਿੰਦੇ ਸਭ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ। |
54
|
ਇਹ ਦੂਜਾ ਕਰਿਸ਼ਮਾ ਸੀ ਜੋ ਯਿਸੂ ਨੇ ਯਹੂਦਿਯਾ ਤੋਂ ਗਲੀਲ ਆਉਣ ਤੋਂ ਬਾਦ ਕੀਤਾ ਸੀ। |