Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Books

Mark Chapters

Mark 11 Verses

1 ਯਿਸੂ ਅਤੇ ਉਸਦੇ ਚੇਲੇ ਯਰੂਸ਼ਲਮ ਦੇ ਨੇਡ਼ੇ ਪਹੁੰਚ ਰਹੇ ਸਨ। ਉਹ ਜੈਤੂਨ ਦੇ ਪਹਾਡ਼ ਕੋਲ ਬੈਤਫ਼ਗਾ ਅਤੇ ਬੈਤਅਨੀਆ ਤੀਕਰ ਪਹੁੰਚੇ, ਉਥੇ ਉਸਨੇ ਆਪਣੇ ਦੋ ਚੇਲਿਆਂ ਨੂੰ ਭੇਜਿਆ।
2 ਉਸਨੇ ਚੇਲਿਆਂ ਨੂੰ ਕਿਹਾ, “ਉਹ ਪਿੰਡ ਜਿਹਡ਼ਾ ਤੁਹਾਡੇ ਸਾਮ੍ਹਣੇ ਹੈ ਉਥੇ ਜਾਓ, ਜਦੋਂ ਤੁਸੀਂ ਉਥੇ ਦਾਖਲ ਹੋਵੋਂਗੇ ਤਾਂ ਉਥੇ ਤੁਸੀਂ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਂਗੇ, ਜਿਸ ਉੱਪਰ ਕਦੇ ਕੋਈ ਸਵਾਰ ਨਹੀਂ ਹੋਇਆ। ਉਸਨੂੰ ਉਥੋਂ ਖੋਲ੍ਹਕੇ ਮੇਰੇ ਕੋਲ ਲੈ ਆਓ।
3 ਜੇਕਰ ਕੋਈ ਮਨੁੱਖ ਤੁਹਾਨੂੰ ਆਖੇ ਕਿ ਇਸਨੂੰ ਕਿਥੇ ਲੈ ਜਾ ਰਹੇ ਹੋ, ਤਾਂ ਉਸ ਬੰਦੇ ਨੂੰ ਕਹਿਣਾ, ‘ਪ੍ਰਭੂ ਜੀ, ਨੂੰ ਇਸਦੀ ਲੋਡ਼ ਹੈ। ਉਹ ਜਲਦੀ ਹੀ ਇਸਨੂੰ ਵਾਪਸ ਭੇਜ ਦੇਵੇਗਾ।’
4 ਚੇਲੇ ਪਿੰਡ ਨੂੰ ਚਲੇ ਗਏ। ਉਨ੍ਹਾਂ ਨੇ ਇੱਕ ਗਧੀ ਦੇ ਬੱਚੇ ਨੂੰ ਇੱਕ ਗਲੀ ਵਿਚ ਘਰ ਦੇ ਦਰਵਾਜ਼ੇ ਕੋਲ ਬਝਾ ਹੋਇਆ ਵੇਖਿਆ। ਚੇਲਿਆਂ ਨੇ ਉਸਨੂੰ ਖੋਲ੍ਹਿਆ।
5 ਕੁਝ ਲੋਕ ਉਥੇ ਖਡ਼ੇ ਸਨ ਅਤੇ ਉਨ੍ਹਾਂ ਨੇ ਜਦੋਂ ਇਹ ਵੇਖਿਆ ਤਾਂ ਆਖਿਆ, “ਤੁਸੀਂ ਕੀ ਕਰ ਰਹੇ ਹੋ? ਤੁਸੀਂ ਇਸ ਗਧੀ ਦੇ ਬੱਚੇ ਨੂੰ ਕਿਉਂ ਖੋਲ੍ਹ ਰਹੇ ਹੋ?”
6 ਚੇਲਿਆਂ ਨੇ ਉਨ੍ਹਾਂ ਨੂੰ ਉਹੀ ਉੱਤਰ ਦਿੱਤਾ ਜੋ ਯਿਸੂ ਨੇ ਉਨ੍ਹਾਂ ਨੂੰ ਕਿਹਾ ਸੀ। ਤਾਂ ਲੋਕਾਂ ਨੇ ਉਨ੍ਹਾਂ ਨੂੰ ਉਸ ਗਧੀ ਦੇ ਬੱਚੇ ਨੂੰ ਲੈ ਜਾਣ ਦਿੱਤਾ।
7 ਅਤੇ ਉਹ ਗਧੀ ਦੇ ਬੱਚੇ ਨੂੰ ਯਿਸੂ ਕੋਲ ਲੈ ਆਏ। ਉਨ੍ਹਾਂ ਨੇ ਆਪਣੇ ਕੱਪਡ਼ੇ ਗਧੇ ਉੱਤੇ ਵਿਛਾਏ ਅਤੇ ਯਿਸੂ ਉਸ ਉੱਪਰ ਬੈਠ ਗਿਆ।
8 ਬਹੁਤ ਸਾਰੇ ਲੋਕਾਂ ਨੇ ਆਪਣੇ ਕੱਪਡ਼ੇ ਰਾਹ ਤੇ ਵਿਛਾ ਦਿੱਤੇ। ਕੁਝ ਲੋਕਾਂ ਨੇ ਰਾਹ ਵਿੱਚ ਹਰੀਆਂ ਟਹਿਣੀਆਂ ਵਿਛਾ ਦਿੱਤੀਆਂ, ਜਿਹਡ਼ੀਆਂ ਉਨ੍ਹਾਂ ਨੇ ਖੇਤਾਂ ਵਿੱਚੋਂ ਵਢੀਆਂ ਸਨ।
9 ਉਹ ਲੋਕ ਜਿਹਡ਼ੇ ਉਸਦੇ ਅੱਗੇ ਅਤੇ ਪਿਛੇ ਚਲੇ ਆ ਰਹੇ ਸਨ, ਸਾਰੇ ਉੱਚੀ-ਉੱਚੀ ਰੌਲਾ ਪਾ ਰਹੇ ਸਨ, “‘ਉਸਦੀ ਉਸਤਤਿ ਕਰੋ!’ ‘ਧੰਨ ਹੈ ਜੋ ਪ੍ਰਭੂ ਦੇ ਨਾਂ ਤੇ ਆਉਂਦਾ ਹੈ!’ਜ਼ਬੂਰ 118:25-26
10 ਸਾਡੇ ਪਿਤਾ ਦਾਊਦ ਦਾ ਰਾਜ ਜੋ ਆਉਂਦਾ ਹੈ, ਉਸ ਉੱਤੇ ਪ੍ਰਭੂ ਦੀ ਕਿਰਪਾ ਰਹੇ! ਸਵਰਗ ‘ਚ ਪ੍ਰਭੂ ਦੀ ਉਸਤਤਿ ਹੋਵੇ!”
11 ਯਿਸੂ ਯਰੂਸ਼ਲਮ ਵਿੱਚ ਜਾਕੇ ਮੰਦਰ ਨੂੰ ਗਿਆ ਅਤੇ ਉਸਨੇ ਮੰਦਰ ਦੇ ਚਾਰੇ ਪਾਸੇ ਹਰ ਚੀਜ਼ ਤੇ ਨਿਗਾਹ ਮਾਰੀ। ਪਹਿਲਾਂ ਹੀ ਦੇਰ ਹੋ ਚੁੱਕੀ ਸੀ। ਇਸ ਲਈ ਉਹ ਬਾਰ੍ਹਾਂ ਰਸੂਲਾਂ ਦੇ ਨਾਲ ਬੈਤਅਨੀਆ ਨੂੰ ਗਿਆ।
12 ਅਗਲੇ ਦਿਨ, ਜਦੋਂ ਉਹ ਬੈਤਅਨੀਆ ਨੂੰ ਛੱਡ ਰਹੇ ਸਨ, ਯਿਸੂ ਨੂੰ ਭੁਖ ਲੱਗੀ ਸੀ।
13 ਉਸਨੇ ਥੋਡ਼ੀ ਵਿਥ ਤੇ ਇੱਕ ਪਤਿਆਂ ਵਾਲਾ ਅੰਜੀਰ ਦਾ ਦ੍ਰਖਤ ਵੇਖਿਆ। ਉਹ ਦ੍ਰਖਤ ਦੇ ਕੋਲ ਗਿਆ, ਇਹ ਵੇਖਾਣ ਲਈ ਕਿ ਕੀ ਇਸ ਤੇ ਕੋਈ ਫ਼ਲ ਲੱਗਾ ਹੋਇਆ ਹੈ। ਪਰ ਉਸਨੇ ਵੇਖਿਆ ਉਸਤੇ ਕੋਈ ਅੰਜੀਰ ਨਹੀਂ ਸੀ, ਸਿਰਫ਼ ਪਤ੍ਤੇ ਹੀ ਸਨ। ਕਿਉਂਕਿ ਅਜੇ ਅੰਜੀਰ ਲੱਗਣ ਦਾ ਮੌਸਮ ਨਹੀਂ ਸੀ।
14 ਤਾਂ ਉਸਨੇ ਦ੍ਰਖਤ ਨੂੰ ਕਿਹਾ “ਫ਼ਿਰ ਤੋਂ ਕੋਈ ਤੇਰਾ ਫ਼ਲ ਨਾ ਖਾਵੇ।” ਉਸਦੇ ਚੇਲਿਆਂ ਨੇ ਉਸਨੂੰ ਇਹ ਕਹਿੰਦੇ ਸੁਣਿਆ।
15 ਯਿਸੂ ਯਰੂਸ਼ਲਮ ਜਾਕੇ ਮੰਦਰ ਅੰਦਰ ਗਿਆ। ਜੋ ਲੋਕ ਮੰਦਰ ਵਿੱਚ ਵੇਚ ਅਤੇ ਖਰੀਦ ਰਹੇ ਸਨ ਉਨ੍ਹਾਂ ਨੂੰ ਬਾਹਰ ਕਢਣ ਲੱਗਾ। ਉਸਨੇ ਉਨ੍ਹਾਂ ਦੀਆਂ ਮੇਜ਼ਾਂ ਵੀ ਉਲਟਾ ਦਿੱਤੀਆਂ ਜਿਨ੍ਹਾਂ ਨੇ ਧਨ ਦੀ ਅਦਲਾ-ਬਦਲੀ ਕੀਤੀ। ਅਤੇ ਉਹ ਚੌਕੀਆਂ ਵੀ ਉਲਟਾ ਦਿੱਤੀਆਂ ਜਿਥੇ ਲੋਕ ਘੁੱਗੀਆਂ ਵੇਚ ਰਹੇ ਸਨ।
16 ਯਿਸੂ ਨੇ ਕਿਸੇ ਨੂੰ ਵੀ ਮੰਦਰ ਰਾਹੀਂ ਕੁਝ ਲੈ ਜਾਣ ਦੀ ਆਗਿਆ ਨਾ ਦਿੱਤੀ।
17 ਫ਼ੇਰ ਉਸਨੇ ਲੋਕਾਂ ਨੂੰ ਸਮਝਾਇਆ ਅਤੇ ਆਖਿਆ, “ਇਹ ਪੋਥੀਆਂ ਵਿੱਚ ਲਿਖਿਆ ਹੈ, ‘ਮੇਰਾ ਘਰ ਸਾਰੀਆਂ ਕੌਮਾਂ ਵਾਸਤੇ ਪ੍ਰਾਰਥਨਾ ਦਾ ਅਸਥਾਨ ਕਹਾਵੇਗਾ,’ ਪਰ ਤੁਸੀਂ ਇਸ ਨੂੰ ‘ਡਾਕੂਆਂ ਦੇ ਲੁਕਣ ਦੀ ਜਗ੍ਹਾ ਬਾਣਾ ਦਿੱਤਾ ਹੈ।”‘
18 ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਜਦੋਂ ਇਹ ਸਭ ਸੁਣਿਆ ਤਾਂ ਉਹ ਯਿਸੂ ਨੂੰ ਜਾਨੋ ਮਾਰਨ ਦੀ ਵਿਉਂਤ ਬਨਾਉਣ ਲੱਗੇ। ਪਰ ਉਹ ਉਸਤੋਂ ਡਰ ਰਹੇ ਸਨ ਕਿਉਂਕਿ ਲੋਕ ਉਸਦੇ ਉਪਦੇਸ਼ ਤੇ ਹੈਰਾਨ ਸਨ।
19 ਉਸ ਰਾਤ ਯਿਸੂ ਅਤੇ ਉਸਦੇ ਚੇਲਿਆਂ ਨੇ ਉਹ ਸ਼ਹਿਰ ਛੱਡ ਦਿੱਤਾ।
20 ਅਗਲੀ ਸਵੇਰ, ਜਦ ਯਿਸੂ ਆਪਣੇ ਚੇਲਿਆਂ ਨਾਲ ਜਾ ਰਿਹਾ ਸੀ, ਉਨ੍ਹਾਂ ਨੇ ਉਹ ਰੁੱਖ ਵੇਖਿਆ ਜਿਸਨੂੰ ਯਿਸੂ ਨੇ ਪਿਛਲੇ ਦਿਨ ਸਰਾਪ ਦਿੱਤਾ ਸੀ। ਉਹ ਸੁੱਕ ਗਿਆ ਸੀ ਅਤੇ ਉਸ ਦੀਆਂ ਜਢ਼ਾ ਵੀ ਸਡ਼ ਗਈਆਂ ਸਨ।
21 ਤਦ ਪਤਰਸ ਨੇ ਚੇਤੇ ਕਰਕੇ ਉਸਨੂੰ ਕਿਹਾ, “ਗੁਰੂ ਜੀ ਵੇਖੋ, ਕੱਲ ਤੁਸੀਂ ਇਸ ਰੁੱਖ ਨੂੰ ਸਰਾਪ ਦਿੱਤਾ ਸੀ ਤੇ ਉਹ ਸੁੱਕ ਗਿਆ ਹੈ।”
22 ਯਿਸੂ ਨੇ ਆਖਿਆ, “ਪ੍ਰਭੂ ਤੇ ਆਸਥਾ ਰਖੋ।
23 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਜੇਕਰ ਤੁਸੀਂ ਇਸ ਪਹਾਡ਼ ਨੂੰ ਕਹੋ, ਖਡ਼ਾ ਹੋ ਅਤੇ ਆਪਣੇ-ਆਪ ਨੂੰ ਸਮੁੰਦਰ ਵਿੱਚ ਸੁੱਟ ਲੈ। ਅਤੇ ਜੇਕਰ ਤੁਸੀਂ ਮਨ ਵਿੱਚ ਬਿਨਾ ਕਿਸੇ ਸ਼ੰਕਾ ਆਸਥਾ ਰਖੋ ਕਿ ਤੁਸੀਂ ਜੋ ਆਖਿਆ ਉਹ ਵਾਪਰੇਗਾ, ਤਾਂ ਤੁਹਾਡੇ ਲਈ ਉਹ ਜ਼ਰੂਰ ਹੀ ਵਾਪਰੇਗਾ।
24 ਇਸੇ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋ ਤਾਂ ਪ੍ਰਭੂ ਤੇ ਭਰੋਸਾ ਰਖੋ ਕਿ ਜੋ ਤੁਸੀਂ ਮੰਗਿਆ ਹੈ, ਉਹ ਤੁਹਾਨੂੰ ਮਿਲ ਗਿਆ ਹੈ, ਤਾਂ ਤੁਹਾਨੂੰ ਜ਼ਰੂਰ ਮਿਲੇਗਾ।
25 ਜਦੋਂ ਤੁਸੀਂ ਪ੍ਰਾਰਥਨਾ ਕਰੋ, ਜੇਕਰ ਤੁਹਾਨੂੰ ਯਾਦ ਆਵੇ ਕਿ ਤੁਸੀਂ ਕਿਸੇ ਨਾਲ ਗੁੱਸੇ ਹੋ, ਤੁਸੀਂ ਮਨੁੱਖ ਨੂੰ ਮਾਫ਼ ਕਰ ਦੇਵੋ। ਜੇਕਰ ਤੁਸੀਂ ਉਸ ਇੰਝ ਕਰੋਂਗੇ, ਸੁਰਗ ਵਿੱਚ ਬੈਠਾ ਤੁਹਾਡਾ ਪਿਤਾ ਵੀ ਤੁਹਾਡੇ ਪਾਪ ਮਾਫ਼ ਕਰ ਦੇਵੇਗਾ।”
26 [This verse may not be a part of this translation]
27 ਯਿਸੂ ਅਤੇ ਉਸਦੇ ਚੇਲੇ ਫ਼ਿਰ ਯਰੂਸ਼ਲਮ ਨੂੰ ਆਏ ਅਤੇ ਜਦੋਂ ਉਹ ਮੰਦਰ ਵਿੱਚ ਘੁੰਮ ਰਿਹਾ ਸੀ, ਪ੍ਰਧਾਣ ਜਾਜਕ, ਨੇਮ ਦੇ ਉਪਦੇਸ਼ਕ ਅਤੇ ਬਜ਼ੁਰਗ ਯਹੂਦੀ ਆਗੂ ਉਸ ਕੋਲ ਆਏ।
28 ਉਨ੍ਹਾਂ ਉਸ ਨੂੰ ਕਿਹਾ, “ਸਾਨੂੰ ਦੱਸੋ, ਇਹ ਸਭ ਕੁਝ ਕਰਨ ਦਾ ਤੇਰੇ ਕੋਲ ਕੀ ਅਧਿਕਾਰ ਹੈ? ਇਹ ਗੱਲਾਂ ਕਰਨ ਦਾ ਅਧਿਕਾਰ ਤੈਨੂੰ ਕਿਸਨੇ ਦਿੱਤਾ?”
29 ਉਸਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਨੂੰ ਇੱਕ ਸਵਾਲ ਕਰਦਾ ਹਾਂ, ਮੈਨੂੰ ਉਸਦਾ ਜਵਾਬ ਦੇਵੋ। ਤਾਂ ਫ਼ੇਰ ਮੈਂ ਤੁਹਾਨੂੰ ਦੱਸਾਂਗਾ ਕਿ ਇਹ ਸਭ ਕਰਨ ਦਾ ਅਧਿਕਾਰ ਮੈਨੂੰ ਕਿਸਨੇ ਦਿੱਤਾ ਹੈ।
30 ਮੇਰੇ ਸਵਾਲ ਦਾ ਉੱਤਰ ਦਿਓ, ਕੀ ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖ ਵੱਲੋਂ?”
31 ਇਨ੍ਹਾਂ ਯਹੂਦੀ ਆਗੂਆਂ ਨੇ ਉਸਦੇ ਸਵਾਲ ਬਾਰੇ ਆਪਸ ਵਿੱਚ ਵਿਚਾਰ ਕੀਤੀ ਅਤੇ, ਇੱਕ-ਦੂਜੇ ਨੂੰ ਕਿਹਾ, “ਜੇਕਰ ਅਸੀਂ ਇਹ ਕਹੀਏ ਕਿ ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਤਾਂ ਉਹ ਕਹੇਗਾ, ‘ਤੇ, ਫ਼ੇਰ ਤੁਸੀਂ ਯੂਹੰਨਾ ਨੂੰ ਕਿਉਂ ਨਹੀਂ ਮੰਨਦੇ?’
32 ਪਰ ਜੇਕਰ ਅਸੀਂ ਕਹਿੰਦੇ ਹਾਂ, ‘ਉਸਦਾ ਬਪਤਿਸਮਾ ਮਨੁੱਖ ਵੱਲੋਂ ਸੀ ਤਾਂ ਲੋਕ ਸਾਡੇ ਤੇ ਨਰਾਜ਼ ਹੋਣਗੇ’ ਕਿਉਂਕਿ ਸਭ ਲੋਕਾਂ ਦਾ ਵਿਸ਼ਵਾਸ ਸੀ ਕਿ ਯੂਹੰਨਾ ਇੱਕ ਸੱਚਾ ਨਬੀ ਸੀ, ਇਸ ਲਈ ਆਗੂ ਉਨ੍ਹਾਂ ਤੋਂ ਡਰਦੇ ਸਨ।
33 ਇਸ ਲਈ ਆਗੂਆਂ ਨੇ ਯਿਸੂ ਨੂੰ ਕਿਹਾ, “ਸਾਨੂੰ ਇਸਦਾ ਜਵਾਬ ਨਹੀਂ ਪਤਾ।” ਯਿਸੂ ਨੇ ਆਖਿਆ, “ਤਾਂ ਨਾ ਹੀ ਮੈਂ ਤੁਹਾਨੂੰ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਗੱਲਾਂ ਕਰ ਰਿਹਾ ਹਾਂ।”
×

Alert

×