English Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Assamese

Books

1 Kings Chapters

1 Kings 14 Verses

1 ਉਸ ਵੇਲੇ ਯਾਰਾਬੁਆਮ ਦਾ ਪੁੱਤ੍ਰ ਅਬੀਯਾਹ ਬੀਮਾਰ ਪੈ ਗਿਆ
2 ਤਾਂ ਯਾਰਾਬੁਆਮ ਨੇ ਆਪਣੀ ਰਾਣੀ ਨੂੰ ਆਖਿਆ, ਉੱਠ ਕੇ ਜ਼ਰਾ ਆਪਣਾ ਭੇਸ ਬਦਲਾ ਲੈ ਭਈ ਕੋਈ ਨਾ ਜਾਣੇ ਕਿ ਤੂੰ ਯਾਰਾਬੁਆਮ ਦੀ ਰਾਣੀ ਹੈਂ ਅਤੇ ਸ਼ੀਲੋਹ ਨੂੰ ਤੁਰ ਜਾਹ। ਵੇਖ, ਓਥੇ ਅਹੀਯਾਹ ਨਬੀ ਹੈ ਜੋ ਮੈਨੂੰ ਬੋਲਿਆ ਸੀ ਕਿ ਤੂੰ ਇਨ੍ਹਾਂ ਲੋਕਾਂ ਦਾ ਪਾਤਸ਼ਾਹ ਹੋਵੇਂਗਾ
3 ਅਤੇ ਆਪਣੇ ਹੱਥ ਵਿੱਚ ਦਸ ਰੋਟੀਆਂ, ਚੂਰਮਾ ਅਤੇ ਸ਼ਹਿਤ ਦਾ ਮਰਤਬਾਨ ਲੈ ਕੇ ਉਹ ਦੇ ਕੋਲ ਜਾਹ। ਉਹ ਤੈਨੂੰ ਦੱਸੇਗਾ ਕਿ ਮੁੰਡੇ ਨੂੰ ਕੀ ਹੋਵੇਗਾ
4 ਸੋ ਯਾਰਾਬੁਆਮ ਦੀ ਰਾਣੀ ਨੇ ਤਿਵੇਂ ਹੀ ਕੀਤਾ। ਉਹ ਉੱਠ ਕੇ ਸ਼ੀਲੋਹ ਨੰ ਗਈ ਅਤੇ ਅਹੀਯਾਹ ਦੇ ਘਰ ਅੱਪੜੀ ਪਰ ਅਹੀਯਾਹ ਵੇਖ ਨਹੀਂ ਸੱਕਦਾ ਸੀ ਕਿਉਂ ਜੋ ਉਸ ਦੀਆਂ ਅੱਖਾਂ ਬੁਢਾਪੇ ਦੇ ਕਾਰਨ ਰੁਕ ਗਈਆਂ ਸਨ।।
5 ਤਾਂ ਯਹੋਵਾਹ ਨੇ ਅਹੀਯਾਹ ਨੂੰ ਆਖਿਆ, ਕਿ ਵੇਖ, ਯਾਰਾਬੁਆਮ ਦੀ ਰਾਣੀ ਆਪਣੇ ਪੁੱਤ੍ਰ ਲਈ ਤੈਥੋਂ ਪੁੱਛਣ ਆਉਂਦੀ ਹੈ ਕਿਉਂ ਜੋ ਉਹ ਬੀਮਾਰ ਹੈ ਸੋ ਤੂੰ ਉਹ ਨੂੰ ਐਉਂ ਐਉਂ ਬੋਲੀਂ ਕਿਉਂ ਜੋ ਐਉਂ ਹੋਵੇਗਾ ਕਿ ਜਦ ਉਹ ਅੰਦਰ ਆਵੇਗੀ ਤਾਂ ਆਪ ਨੂੰ ਹੋਰ ਤੀਵੀਂ ਬਣਾਵੇਗੀ
6 ਤਾਂ ਐਉਂ ਹੋਇਆ ਕਿ ਜਦ ਅਹੀਯਾਹ ਨੇ ਉਹ ਦੇ ਪੈਰਾਂ ਦੀ ਪੈਛੜ ਉਹ ਬੂਹੇ ਦੇ ਅੰਦਰ ਫੜੀ ਸੁਣੀ ਤਾਂ ਉਸ ਆਖਿਆ, ਹੇ ਯਾਰਾਬੁਆਮ ਦੀ ਰਾਣੀ ਅੰਦਰ ਲੰਘ ਆ। ਤੂੰ ਆਪ ਨੂੰ ਹੋਰ ਤੀਵੀਂ ਕਿਉਂ ਬਣਾਉਂਦੀ ਹੈ? ਮੈਂ ਤੇਰੇ ਕੋਲ ਸਖਤ ਗੱਲਾਂ ਲਈ ਘੱਲਿਆ ਗਿਆ ਹਾਂ
7 ਤੂੰ ਚੱਲੀ ਜਾਹ ਅਤੇ ਯਾਰਾਬੁਆਮ ਨੂੰ ਆਖ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਮੈਂ ਤੈਨੂੰ ਲੋਕਾਂ ਵਿੱਚ ਉੱਚਾ ਕੀਤਾ ਅਤੇ ਮੈਂ ਤੈਨੂੰ ਆਪਣੀ ਪਰਜਾ ਇਸਰਾਏਲ ਉੱਤੇ ਪਰਧਾਨ ਚੁਣਿਆ
8 ਅਤੇ ਰਾਜ ਦਾਊਦ ਦੇ ਘਰਾਣੇ ਤੋਂ ਪਾੜ ਕੇ ਤੈਨੂੰ ਦਿੱਤਾ ਤਾਂ ਭੀ ਤੂੰ ਮੇਰੇ ਦਾਸ ਦਾਊਦ ਵਰਗਾ ਨਾ ਹੋਇਆ ਜਿਸ ਮੇਰੇ ਹੁਕਮਾਂ ਦੀ ਪਾਲਨਾ ਕੀਤੀ ਅਤੇ ਸਾਰੇ ਮਨ ਨਾਲ ਮੇਰੇ ਮਗਰ ਚੱਲਿਆ ਅਤੇ ਉਹੋ ਹੀ ਕੀਤਾ ਜੋਂ ਮੇਰੀ ਨਿਗਾਹ ਵਿੱਚ ਠੀਕ ਸੀ
9 ਪਰ ਤੈਂ ਉਨ੍ਹਾਂ ਸਭਨਾਂ ਨਾਲੋਂ ਜੋ ਤੈਥੋਂ ਅੱਗੇ ਸਨ ਵੱਧ ਬੁਰਿਆਈ ਕੀਤੀ ਅਤੇ ਤੈਂ ਮੈਨੂੰ ਕ੍ਰੋਧ ਚੜ੍ਹਾਉਣ ਲਈ ਆਪਣੇ ਲਈ ਓਪਰੇ ਦੇਵਤੇ ਅਤੇ ਢਲਵੀਆਂ ਮੂਰਤਾਂ ਬਣਾਈਆਂ ਅਤੇ ਤੈਂ ਮੈਨੂੰ ਆਪਣੀ ਪਿੱਠ ਪਿੱਛੇ ਸੁੱਟਿਆ
10 ਏਸੇ ਲਈ ਵੇਖ ਮੈਂ ਯਾਰਾਬੁਆਮ ਦੇ ਘਰਾਣੇ ਉੱਤੇ ਬੁਰਿਆਈ ਲਿਆਵਾਂਗਾ ਅਤੇ ਯਾਰਾਬੁਆਮ ਦੇ ਹਰ ਨਰ ਨੂੰ ਅਤੇ ਇਸਰਾਏਲ ਦੇ ਬੰਧੂਏ ਅਤੇ ਆਜ਼ਾਦ ਨੂੰ ਨਾਸ ਕਰ ਦਿਆਂਗਾ ਅਤੇ ਯਾਰਾਬੁਆਮ ਦੇ ਘਰਾਣੇ ਨੂੰ ਨਾਸ ਕਰ ਦਿਆਂਗਾ ਅਤੇ ਯਾਰਾਬੁਆਮ ਦੇ ਘਰਾਣੇ ਦੇ ਪਿੱਛੇ ਐਉਂ ਝਾੜੂ ਲਈ ਫਿਰਾਂਗਾ ਜਿਉਂ ਗੰਦ ਚੁੱਕ ਲੈਣ ਦੇ ਪਿੱਛੋਂ ਕੁਝ ਬਾਕੀ ਨਹੀਂ ਰਹਿ ਜਾਂਦਾ
11 ਅਤੇ ਯਾਰਾਬੁਆਮ ਦਾ ਜੋ ਕੋਈ ਸ਼ਹਿਰ ਵਿੱਚ ਮਰੇਗਾ ਉਹ ਨੂੰ ਕੁੱਤੇ ਖਾਣਗੇ ਅਤੇ ਜੋ ਰੜ ਵਿੱਚ ਮਰੇਗਾ ਉਹ ਅਕਾਸ਼ ਦੇ ਪੰਛੀ ਖਾਣਗੇ ਕਿਉਂ ਜੋ ਯਹੋਵਾਹ ਇਊਂ ਬੋਲਿਆ ਹੈ
12 ਸੋ ਤੂੰ ਉੱਠ ਅਤੇ ਆਪਣੇ ਘਰ ਜਾਹ। ਤੇਰੇ ਸ਼ਹਿਰ ਵਿੱਚ ਪੈਰ ਰੱਖਦਿਆਂ ਸਾਰ ਮੁੰਡਾ ਮਰ ਜਾਵੇਗਾ
13 ਤਾਂ ਸਾਰਾ ਇਸਾਰਏਲ ਉਹ ਦਾ ਸੋਗ ਕਰਨਗੇ ਅਤੇ ਉਹ ਨੂੰ ਦੱਬਣਗੇ ਕਿਉਂ ਜੋ ਯਾਰਾਬੁਆਮ ਦਾ ਉਹੋ ਇਕੱਲਾ ਕਬਰ ਵਿੱਚ ਪਏਗਾ ਏਸ ਲਈ ਕਿ ਯਾਰਾਬੁਆਮ ਦੇ ਘਰਾਣੇ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਉਸ ਵਿੱਚ ਹੀ ਕੁਝ ਚੰਗੀ ਗੱਲ ਲੱਭੀ
14 ਅਤੇ ਯਹੋਵਾਹ ਆਪਣੀ ਵੱਲੋਂ ਇਸਰਾਏਲ ਉੱਤੇ ਇੱਕ ਪਾਤਸ਼ਾਹ ਖੜਾ ਕਰੇਗਾ ਜਿਹੜਾ ਉੱਸੇ ਦਿਨ ਯਾਰਾਬੁਆਮ ਦੇ ਘਰਾਣੇ ਨੂੰ ਨਾਸ ਕਰੇਗਾ। ਕੀ ਏਹ ਅੱਜ ਦੇ ਦਿਨ ਹੀ? ਹਾਂ ਹੁਣੇ ਹੀ
15 ਅਤੇ ਯਹੋਵਾਹ ਇਸਰਾਏਲ ਨੂੰ ਐਉਂ ਮਾਰੇਗਾ ਜਿਵੇਂ ਪਾਣੀ ਵਿੱਚ ਕਾਨਾ ਹਿਲਾਇਆ ਜਾਂਦਾ ਹੈ ਅਤੇ ਉਹ ਇਸਰਾਏਲ ਨੂੰ ਏਸ ਚੰਗੀ ਭੂਮੀ ਵਿੱਚੋਂ ਉਖੇੜ ਦੇਵੇਗਾ ਜੋ ਉਸਨੇ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਦਿੱਤੀ ਸੀ ਅਤੇ ਉਨ੍ਹਾਂ ਨੂੰ ਦਰਿਆ ਦੇ ਪਾਰ ਖਿਲਾਰ ਦੇਵੇਗਾ ਕਿਉਂ ਜੋ ਉਨ੍ਹਾਂ ਨੇ ਆਪਣੇ ਲਈ ਟੁੰਡ ਦੇਵ ਬਣਾ ਕੇ ਯਹੋਵਾਹ ਨੂੰ ਕ੍ਰੋਧਵਾਨ ਕੀਤਾ
16 ਅਤੇ ਉਹ ਇਸਰਾਏਲ ਨੂੰ ਯਾਰਾਬੁਆਮ ਦੇ ਪਾਪਾਂ ਦੇ ਕਾਰਨ ਤਿਆਗ ਦੇਵੇਗਾ ਕਿਉਂ ਜੋ ਉਹ ਪਾਪੀ ਬਣਿਆ ਅਤੇ ਇਸਰਾਏਲ ਨੂੰ ਪਾਪੀ ਬਣਾਇਆ
17 ਤਾਂ ਯਾਰਾਬੁਆਮ ਦੀ ਰਾਣੀ ਉੱਠੀ ਅਤੇ ਚੱਲ ਪਈ ਅਰ ਤਿਰਜ਼ਾਹ ਨੂੰ ਆਈ। ਉਹ ਘਰ ਦੀ ਦਲੀਜ਼ ਕੋਲ ਅੱਪੜੀ ਹੀ ਸੀ ਕਿ ਮੁੰਡਾ ਮਰ ਗਿਆ
18 ਤਾਂ ਸਾਰੇ ਇਸਰਾਏਲ ਨੇ ਉਸ ਨੂੰ ਦੱਬਿਆ ਅਤੇ ਉਸ ਦਾ ਸੋਗ ਕੀਤਾ ਜਿਵੇਂ ਯਹੋਵਾਹ ਦਾ ਬਚਨ ਸੀ ਜੋ ਉਹ ਆਪਣੇ ਦਾਸ ਅਹੀਯਾਹ ਨਬੀ ਦੇ ਰਾਹੀਂ ਬੋਲਿਆ ਸੀ
19 ਅਤੇ ਯਾਰਾਬੁਆਮ ਦੀਆਂ ਬਾਕੀ ਗੱਲਾਂ ਭਈ ਕਿਵੇਂ ਉਹ ਲੜਿਆ ਅਤੇ ਕਿਵੇਂ ਉਸ ਰਾਜ ਕੀਤਾ ਸੋ ਵੇਖੋ, ਓਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੀਆਂ ਹੋਇਆ ਹਨ
20 ਅਤੇ ਓਹ ਦਿਨ ਜਿਨ੍ਹਾਂ ਵਿੱਚ ਯਾਰਾਬੁਆਮ ਨੇ ਰਾਜ ਕੀਤਾ ਬਾਈ ਵਰਹੇ ਸਨ ਤਾਂ ਉਹ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਉਹ ਦਾ ਪੁੱਤ੍ਰ ਨਾਦਾਬ ਉਹ ਦੇ ਥਾਂ ਰਾਜ ਕਰਨ ਲੱਗਾ।।
21 ਸੁਲੇਮਾਨ ਦਾ ਪੁੱਤ੍ਰ ਰਹਬੁਆਮ ਯਹੂਦਾਹ ਵਿੱਚ ਪਾਤਸ਼ਾਹ ਸੀ ਅਤੇ ਰਹਬੁਆਮ ਇੱਕਤਾਲੀਆਂ ਵਰਿਹਾਂ ਦਾ ਸੀ ਜਦ ਰਾਜ ਕਰਨ ਲੱਗਾ ਅਤੇ ਉਸ ਨੇ ਯਰੂਸ਼ਲਮ ਸ਼ਹਿਰ ਵਿੱਚ ਜਿਹ ਨੂੰ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣਿਆ ਸੀ ਕਿ ਆਪਣਾ ਨਾਮ ਓਥੇ ਰੱਖੇ ਸਤਾਰਾਂ ਵਰਿਹਾਂ ਤੀਕ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਉਂ ਨਆਮਾਹ ਸੀ ਜੋ ਅੰਮੋਨਣ ਸੀ
22 ਅਤੇ ਯਹੂਦਾਹ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ ਤੇ ਉਨ੍ਹਾਂ ਨੇ ਉਸ ਦੀ ਅਣਖ ਨੂੰ ਭੜਕਾਇਆ ਉਨ੍ਹਾਂ ਸਾਰਿਆਂ ਪਾਪਾਂ ਦੇ ਕਾਰਨ ਜੋ ਉਨ੍ਹਾਂ ਆਪਣੇ ਪਿਉ ਦਾਦਿਆਂ ਤੋਂ ਵੱਧ ਪਾਪ ਕੀਤਾ
23 ਉਨ੍ਹਾਂ ਨੇ ਆਪਣੇ ਲਈ ਉੱਚਿਆਂ ਥਾਵਾਂ ਨੂੰ ਬਣਾਇਆ ਅਤੇ ਹਰ ਉੱਚੇ ਪਹਾੜ ਉੱਤੇ ਅਤੇ ਹਰ ਬਿਰਛ ਦੇ ਹੇਠ ਉੱਚੇ ਥਾਵਾਂ ਨੂੰ ਅਤੇ ਮੂਰਤਾਂ ਨੂੰ ਅਤੇ ਟੁੰਡਾਂ ਨੂੰ ਖੜਾ ਕੀਤਾ
24 ਅਤੇ ਦੇਸ ਵਿੱਚ ਗਾਂਡੂ ਵੀ ਸਨ। ਉਨ੍ਹਾਂ ਨੇ ਓਹਨਾਂ ਕੌਮਾਂ ਦੇ ਘਿਣਾਉਣੇ ਕੰਮ ਕੀਤੇ ਜਿਨ੍ਹਾਂ ਨੂੰ ਯਹੋਵਾਹ ਨੇ ਇਸਾਏਲੀਆਂ ਅੱਗੋਂ ਧੱਕ ਦਿੱਤਾ ਸੀ
25 ਤਾਂ ਐਉਂ ਹੋਇਆ ਕਿ ਰਹਬੁਆਮ ਦੇ ਰਾਜ ਦੇ ਪੰਜਵੇਂ ਵਰਹੇ ਮਿਸਰ ਦਾ ਪਾਤਸ਼ਾਹ ਸੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ
26 ਉਹ ਨੇ ਯਹੋਵਾਹ ਦੇ ਭਵਨ ਦਾ ਖਜ਼ਾਨਾ ਅਤੇ ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਲੈ ਲਿਆ ਸਗੋਂ ਉਹ ਨੇ ਸਭ ਕੁਝ ਲੈ ਲਿਆ ਅਤੇ ਉਹ ਨੇ ਓਹ ਸਭ ਸੋਨੇ ਦੀਆਂ ਢਾਲਾਂ ਜੋ ਸੁਲੇਮਾਨ ਨੇ ਬਣਵਾਈਆਂ ਸਨ ਲੈ ਲਈਆਂ
27 ਤਾਂ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਦੇ ਥਾਂ ਪਿੱਤਲ ਦੀਆਂ ਢਾਲਾਂ ਬਣਾਈਆਂ ਅਤੇ ਉਨ੍ਹਾਂ ਨੂੰ ਸ਼ਾਹੀ ਨਿਗਾਹਬਾਨਾਂ ਦੇ ਸਰਦਾਰਾਂ ਦੇ ਹੱਥ ਵਿੱਚ ਸੌਂਪ ਦਿੱਤਾ ਜਿਹੜੇ ਪਾਤਸ਼ਾਹ ਦੇ ਮਹਿਲ ਦੇ ਦਰਵੱਜੇ ਦੀ ਰਾਖੀ ਕਰਦੇ ਸਨ
28 ਐਉਂ ਹੁੰਦਾ ਸੀ ਕਿ ਜਦ ਪਾਤਸ਼ਾਹ ਯਹੋਵਾਹ ਦੇ ਭਵਨ ਨੂੰ ਜਾਂਦਾ ਸੀ ਤਾਂ ਨਿਗਾਹਬਾਨ ਓਹਨਾਂ ਨੂੰ ਚੁੱਕ ਲੈਂਦੇ ਸਨ ਅਤੇ ਫੇਰ ਓਹਨਾਂ ਨੂੰ ਨਿਗਾਹਬਾਨਾਂ ਦੀ ਕੋਠੜੀ ਵਿੱਚ ਰੱਖ ਦਿੰਦੇ ਸਨ
29 ਅਤੇ ਰਹਬੁਆਮ ਦੀਆਂ ਬਾਕੀ ਗੱਲਾਂ ਅਤੇ ਉਹ ਜੋ ਕੁਝ ਉਸ ਨੇ ਕੀਤਾ ਕਿ ਓਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿੱਖੀਆਂ ਹੋਈਆਂ ਨਹੀਂ ਹਨ?
30 ਐਉਂ ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਉਨ੍ਹਾਂ ਦੇ ਸਭ ਦਿਨ ਲੜਾਈ ਲੱਗੀ ਰਹੀ
31 ਤਾਂ ਰਹਬੁਆਮ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਆਪਣੇ ਪਿਉ ਦਾਦਿਆਂ ਦੇ ਨਾਲ ਦੱਬਿਆ ਗਿਆ। ਉਸ ਦੀ ਮਾਤਾ ਦਾ ਨਾਉਂ ਨਆਮਾਹ ਸੀ ਜੋ ਅੰਮੋਨਣ ਸੀ ਅਤੇ ਉਸ ਦਾ ਪੁੱਤ੍ਰ ਅਬੀਯਾਮ ਉਸ ਦੇ ਥਾਂ ਰਾਜ ਕਰਨ ਲੱਗਾ।।
×

Alert

×