English Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Assamese

Books

2 Chronicles Chapters

2 Chronicles 7 Verses

1 ਜਦ ਸੁਲੇਮਾਨ ਪ੍ਰਾਰਥਨਾ ਕਰ ਚੁੱਕਿਆ ਤਾਂ ਅਕਾਸ਼ ਉੱਤੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਤੇ ਬਲੀਆਂ ਨੂੰ ਭਖ ਲਿਆ ਅਤੇ ਉਹ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ
2 ਤਾਂ ਜਾਜਕ ਯਹੋਵਾਹ ਦੇ ਭਵਨ ਦੇ ਅੰਦਰ ਨਾ ਜਾ ਸੱਕੇ ਕਿਉਂ ਜੋ ਯਹੋਵਾਹ ਦਾ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਸੀ
3 ਅਤੇ ਜਦੋਂ ਅੱਗ ਉੱਤਰੀ ਅਤੇ ਯਹੋਵਾਹ ਦਾ ਪਰਤਾਪ ਉਸ ਭਵਨ ਉੱਤੇ ਸੀ ਤਾਂ ਸਾਰੇ ਇਸਰਾਏਲੀ ਵੇਖ ਰਹੇ ਸਨ ਸੋ ਉਨ੍ਹਾਂ ਨੇ ਉੱਥੇ ਹੀ ਧਰਤੀ ਉੱਤੇ ਮੂੰਹ ਪਰਨੇ ਫਰਸ਼ ਤੇ ਡਿੱਗ ਕੇ ਮੱਥਾ ਟੇਕਿਆ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ ਉਹ ਭਲਾ ਹੈ, ਉਸ ਦੀ ਦਯਾ ਜੋ ਸਦਾ ਦੀ ਹੈ!
4 ਤਦ ਪਾਤਸ਼ਾਹ ਤੇ ਸਾਰੀ ਪਰਜਾ ਨੇ ਯਹੋਵਾਹ ਦੇ ਸਾਹਮਣੇ ਬਲੀਆਂ ਚੜ੍ਹਾਈਆਂ
5 ਅਤੇ ਸੁਲਮੇਮਾਨ ਪਾਤਸ਼ਾਹ ਨੇ ਬਾਈ ਹਜ਼ਾਰ ਬਲਦਾਂ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਬੱਕਰੀਆਂ ਦੀ ਭੇਟ ਚੜ੍ਹਾਈ ਐਉਂ ਪਾਤਸ਼ਾਹ ਨੇ ਅਤੇ ਸਾਰੀ ਪਰਜਾ ਨੇ ਪਰਮੇਸ਼ੁਰ ਦੇ ਭਵਨ ਨੂੰ ਅਰਪਣ ਕੀਤਾ
6 ਅਤੇ ਜਾਜਕ ਆਪਣੇ ਕੰਮਾ ਅਨੁਸਾਰ ਖਲੋਤੇ ਸਨ ਅਤੇ ਲੇਵੀ ਵੀ ਯਹੋਵਾਹ ਲਈ ਗਾਉਣ ਵਜਾਉਣ ਦੇ ਸਾਜ਼ ਲੈ ਕੇ ਖਲੋਤੇ ਸਨ ਜਿਨਾਂ ਨੂੰ ਦਾਊਦ ਪਾਤਸ਼ਾਹ ਨੇ ਯਹੋਵਾਹ ਦਾ ਧੰਨਵਾਦ ਕਰਨ ਲਈ ਬਣਾਇਆ ਸੀ ਤਾਂ ਜੋ ਉਨ੍ਹਾਂ ਸਲਾਹੁਤਾਂ ਦੇ ਰਾਹੀਂ ਪਰਮੇਸ਼ੁਰ ਦਾ ਧੰਨਵਾਦ ਕੀਤਾ ਜਾਵੇ ਕਿਉਂ ਜੋ ਉਸ ਦੀ ਦਯਾ ਸਦਾ ਦੀ ਹੈ ਅਤੇ ਜਾਜਕ ਉਨ੍ਹਾਂ ਦੇ ਅੱਗੇ ਨਰਸਿੰਗੇ ਫੂਕਦੇ ਰਹੇ ਅਤੇ ਸਾਰੇ ਇਸਰਾਏਲੀ ਖਲੋਤੇ ਰਹੇ
7 ਤਾਂ ਸੁਲੇਮਾਨ ਨੇ ਉਸ ਵਿਹੜੇ ਦੇ ਵਿਚਲੇ ਹਿੱਸੇ ਨੂੰ ਜੋ ਯਹੋਵਾਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਕੀਤਾ ਕਿਉਂਕਿ ਜੋ ਉਸ ਨੇ ਉੱਥੇ ਹੋਮ ਦੀਆਂ ਬਲੀਆਂ ਤੇ ਸੁਖ ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ ਏਸ ਲਈ ਜੋ ਉਸ ਪਿੱਤਲ ਦੀ ਜਗਵੇਦੀ ਉੱਤੇ ਜਿਸ ਨੂੰ ਸੁਲੇਮਾਨ ਨੇ ਬਣਾਇਆ ਸੀ ਹੋਮ ਬਲੀ ਅਤੇ ਮੈਦੇ ਦੀ ਭੇਟ ਅਤੇ ਚਰਬੀ ਲਈ ਥਾਂ ਨਹੀਂ ਸੀ
8 ਐਉਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਹਮਾਥ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੀਕ ਉਸ ਪਰਬ ਨੂੰ ਸੱਤਾਂ ਦਿਨਾਂ ਤੀਕ ਮਨਾਇਆ
9 ਅਤੇ ਅੱਠਵੇਂ ਦਿਨ ਉਨ੍ਹਾਂ ਨੇ ਇੱਕ ਸ਼੍ਰੋਮਨੀ ਸਭਾ ਕੀਤੀ ਏਸ ਲਈ ਜੋ ਓਹ ਸੱਤ ਦਿਨ ਤੀਕ ਉਸ ਜਗਵੇਦੀ ਦਾ ਅਰਪਣ ਕਰਦੇ ਰਹੇ ਅਤੇ ਪਰਬ ਮਨਾਉਂਦੇ ਰਹੇ
10 ਅਤੇ ਸੱਤਵੇਂ ਮਹੀਨੇ ਦੀ ਤੇਈਵੀਂ ਤਰੀਖ ਨੂੰ ਉਸ ਨੇ ਲੋਕਾਂ ਨੂੰ ਉਨ੍ਹਾਂ ਦੇ ਤੰਬੂਆਂ ਨੂੰ ਤੋਰ ਦਿੱਤਾ ਸੋ ਓਹ ਉਸ ਭਲਿਆਈ ਦੇ ਕਾਰਨ ਜੋ ਯਹੋਵਾਹ ਨੇ ਦਾਊਦ ਅਤੇ ਸੁਲੇਮਾਨ ਅਤੇ ਆਪਣੀ ਪਰਜਾ ਇਸਰਾਏਲ ਨਾਲ ਕੀਤੀ ਸੀ ਖੁਸ਼ ਤੇ ਪਰਸੰਨ ਹੋਏ।।
11 ਏਸ ਤਰਾਂ ਸੁਲੇਮਾਨ ਨੇ ਯਹੋਵਾਹ ਦੇ ਭਵਨ ਅਤੇ ਪਾਤਸ਼ਾਹ ਦੇ ਮਹਿਲ ਨੂੰ ਸੰਪੂਰਨ ਕੀਤਾ ਅਤੇ ਜੋ ਕੁਝ ਸੁਲੇਮਾਨ ਦੇ ਦਿਲ ਵਿੱਚ ਆਇਆ ਕਿ ਯਹੋਵਾਹ ਦੇ ਭਵਨ ਅਤੇ ਆਪਣੇ ਮਹਿਲ ਲਈ ਬਣਾਵੇ ਸੋ ਚੰਗੀ ਤਰਾਂ ਸੁਫਲ ਹੋਇਆ
12 ਤਾਂ ਯਹੋਵਾਹ ਨੇ ਰਾਤ ਨੂੰ ਸੁਲੇਮਾਨ ਨੂੰ ਦਰਸ਼ਣ ਦਿੱਤਾ ਅਤੇ ਉਸਨੂੰ ਆਖਿਆ ਕਿ ਮੈਂ ਤੇਰੀ ਪ੍ਰਾਰਥਨਾ ਸੁਣ ਲਈ ਅਤੇ ਏਸ ਥਾਂ ਨੂੰ ਆਪਣੇ ਲਈ ਚੁਣ ਲਿਆ ਹੈ ਕਿ ਏਹ ਬਲੀਦਾਨ ਲਈ ਭਵਨ ਹੋਵੇ
13 ਜੇ ਮੈਂ ਕਦੀ ਅਕਾਸ਼ ਨੂੰ ਬੰਦ ਕਰ ਦਿਆਂ ਕਿ ਮੀਂਹ ਨਾ ਪਵੇ ਯਾ ਸਲਾ ਨੂੰ ਹੁਕਮ ਦਿਆਂ ਦੇਸ਼ ਨੂੰ ਚੱਟ ਲਵੇ ਯਾ ਆਪਣੀ ਪਰਜਾ ਦੇ ਵਿੱਚ ਬਵਾ ਘੱਲਾਂ
14 ਅਤੇ ਜੇ ਮੇਰੀ ਪਰਜਾ ਜੋ ਮੇਰੇ ਨਾਮ ਤੇ ਅਖਵਾਉਂਦੀ ਹੈ ਅਧੀਨ ਹੋ ਕੇ ਪ੍ਰਾਰਥਨਾ ਕਰੇ ਅਤੇ ਮੇਰੇ ਦਰਸ਼ਣ ਦੀ ਚਾਹਵੰਦ ਹੋਵੇ ਅਤੇ ਆਪਣੇ ਭੈੜੇ ਰਾਹ ਤੋਂ ਮੁੜੇ ਤਾਂ ਮੈਂ ਸੁਰਗ ਉੱਤੋਂ ਸੁਣ ਕੇ ਉਨ੍ਹਾਂ ਦੇ ਪਾਪ ਖਿਮਾ ਕਰਾਂਗਾ ਅਤੇ ਉਨ੍ਹਾਂ ਦੇ ਦੇਸ ਨੂੰ ਬਹਾਲ ਕਰ ਦਿਆਂਗਾ
15 ਹੁਣ ਜਿਹੜੀ ਪ੍ਰਾਰਥਨਾ ਏਸ ਥਾਂ ਕੀਤੀ ਜਾਵੇਗੀ ਉਸ ਉੱਥੇ ਮੇਰੀਆਂ ਅੱਖਾਂ ਖੁਲ੍ਹੀਆਂ ਰਹਿਣਗੀਆਂ ਅਤੇ ਮੇਰੇ ਕੰਨ ਲੱਗੇ ਰਹਿਣਗੇ
16 ਕਿਉਂ ਜੋ ਹੁਣ ਮੈਂ ਏਸ ਭਵਨ ਨੂੰ ਚੁਣਿਆ ਤੇ ਪਵਿੱਤਰ ਕੀਤਾ ਹੈ ਤਾਂ ਜੋ ਮੇਰਾ ਨਾਮ ਸਦਾ ਉੱਥੇ ਰਹੇ ਅਤੇ ਮੇਰੀਆਂ ਅੱਖਾਂ ਅਤੇ ਮੇਰਾ ਦਿਲ ਸਾਰੇ ਦਿਨਾਂ ਤੀਕ ਉੱਥੇ ਲੱਗੇ ਰਹਿਣਗੇ
17 ਅਤੇ ਜੇ ਤੂੰ ਮੇਰੇ ਸਨਮੁੱਖ ਉਸੇ ਤਰਾਂ ਚਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਜੋ ਹੁਕਮ ਮੈਂ ਤੈਨੂੰ ਦਿੱਤਾ ਉਸ ਦੇ ਅਨੁਸਾਰ ਕੰਮ ਕਰੇਂ ਅਤੇ ਮੇਰੀਆਂ ਬਿਧੀਆਂ ਅਤੇ ਨਿਆਵਾਂ ਦੀ ਪਾਲਨਾ ਕਰੇਂ
18 ਤਾਂ ਮੈਂ ਤੇਰੀ ਰਾਜ ਗੱਦੀ ਨੂੰ ਕਾਇਮ ਰੱਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਊਦ ਨਾਲ ਨੇਮ ਕੀਤਾ ਕਿ ਇਸਰਾਏਲ ਵਿੱਚ ਹਾਕਮ ਬਣਨ ਲਈ ਤੈਨੂੰ ਮਨੁੱਖ ਦੀ ਥੁੜ ਕਦੇ ਨਾ ਹੋਵੇਗੀ
19 ਪਰ ਜੇ ਤੁਸੀਂ ਬੇਮੁੱਖ ਹੋ ਜਾਓ ਅਤੇ ਮੇਰੀਆਂ ਬਿਧੀਆਂ ਤੇ ਹੁਕਮਾਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੇ ਹਨ ਛੱਡ ਦਿਓ ਅਤੇ ਜਾਕੇ ਦੂਜੇ ਦੇਵਤਿਆਂ ਦੀ ਪੂਜਾ ਕਰੋ ਅਤੇ ਉਨ੍ਹਾਂ ਨੂੰ ਮੱਥਾ ਟੇਕੋ
20 ਤਾਂ ਮੈਂ ਉਨ੍ਹਾਂ ਨੂੰ ਮੇਰੀ ਭੂਮੀ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ੍ਹ ਤੋਂ ਪੁੱਟ ਸੁੱਟਾਂਗਾ ਅਤੇ ਏਸ ਭਵਨ ਨੂੰ ਜਿਹ ਨੂੰ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਏਸ ਨੂੰ ਸਾਰਿਆਂ ਲੋਕਾਂ ਵਿੱਚ ਇੱਕ ਕਹਾਉਤ ਤੇ ਮਖੌਲ ਬਣਾ ਦਿਆਂਗਾ
21 ਭਾਵੇਂ ਏਹ ਭਵਨ ਅੱਤ ਉੱਚਾ ਹੈ ਪਰ ਹਰ ਲੰਗਣ ਵਾਲਾ ਅਚਰਜ ਹੋ ਕੇ ਆਖੇਗਾ ਕਿ ਯਹੋਵਾਹ ਨੇ ਏਸ ਦੇਸ ਅਤੇ ਏਸ ਭਵਨ ਨਾਲ ਏਹੋ ਜਿਹਾ ਕਿਉਂ ਕੀਤਾ?
22 ਤਦ ਓਹ ਆਖਣਗੇ, ਏਸ ਲਈ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੂੰ ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਮਗਰ ਲੱਗ ਗਏ ਅਤੇ ਓਹਨਾਂ ਨੂੰ ਮੱਥਾ ਟੇਕਿਆ ਅਤੇ ਓਹਨਾਂ ਦੀ ਪੂਜਾ ਕੀਤੀ ਏਸ ਲਈ ਯਹੋਵਾਹ ਉਨ੍ਹਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ।।
×

Alert

×