Indian Language Bible Word Collections
Acts 9:5
Acts Chapters
Acts 9 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Acts Chapters
Acts 9 Verses
1
|
ਪਰ ਸੌਲੁਸ ਅਜੇ ਪ੍ਰਭੁ ਤੇ ਚੇਲਿਆਂ ਦੇ ਦਬਕਾਉਣ ਅਤੇ ਕਤਲ ਕਰਨ ਤੇ ਦਮ ਮਾਰਦਾ ਹੋਇਆ ਸਰਦਾਰ ਜਾਜਕ ਦੇ ਕੋਲ ਗਿਆ |
2
|
ਅਤੇ ਉਸ ਕੋਲੋਂ ਦੰਮਿਸਕ ਦੀਆਂ ਸਮਾਜਾਂ ਦੇ ਨਾਉਂ ਇਸ ਪਰਕਾਰ ਦੀਆਂ ਚਿੱਠੀਆਂ ਮੰਗੀਆਂ ਭਈ ਜੋ ਇਸ ਪੰਥ ਦੇ ਮੈਨੂੰ ਮਿਲਣ ਭਾਵੇਂ ਮਨੁੱਖ ਭਾਵੇਂ ਤੀਵੀਂ ਤਾਂ ਓਹਨਾਂ ਨੂੰ ਬੱਧੇ ਹੋਏ ਯਰੂਸ਼ਲਮ ਵਿੱਚ ਲਿਆਵਾਂ |
3
|
ਜਾਂ ਉਹ ਚੱਲਿਆ ਜਾਂਦਾ ਸੀ ਤਾਂ ਐਉਂ ਹੋਇਆ ਜੋ ਉਹ ਦੰਮਿਸਕ ਦੇ ਨੇੜੇ ਆ ਢੁੱਕਿਆ ਅਤੇ ਅਚਾਣਕ ਅਕਾਸ਼ੋਂ ਇੱਕ ਜੋਤ ਉਹ ਉਹ ਦੇ ਚੁਫੇਰੇ ਚਮਕੀ |
4
|
ਤਾਂ ਉਹ ਭੂਞੇਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ ਜੋ ਉਹ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂॽ |
5
|
ਉਹ ਨੇ ਆਖਿਆ, ਪ੍ਰਭੁ ਜੀ, ਤੂੰ ਕੌਣ ਹੈਂॽ ਉਸ ਨੇ ਕਿਹਾ, ਮੈਂ ਯਿਸੂ ਹਾਂ ਜਿਹ ਨੂੰ ਤੂੰ ਸਤਾਉਂਦਾ ਹੈਂ |
6
|
ਪਰ ਉੱਠ ਅਤੇ ਸ਼ਹਿਰ ਵਿੱਚ ਜਾਹ ਅਰ ਜੋ ਕੁਝ ਤੈਨੂੰ ਕਰਨਾ ਚਾਹੀਦਾ ਹੈ ਸੋ ਤੈਨੂੰ ਦੱਸਿਆ ਜਾਵੇਗਾ |
7
|
ਜਿਹੜੇ ਪੁਰਖ ਉਹ ਦੇ ਨਾਲ ਪੈਂਡਾ ਕਰਦੇ ਸਨ ਓਹ ਚੁੱਪ ਚਾਪ ਖੜੇ ਰਹੇ ਕਿ ਉਨ੍ਹਾਂ ਅਵਾਜ਼ ਤਾਂ ਸੁਣੀ ਪਰ ਕਿਸੇ ਨੂੰ ਡਿੱਠਾ ਨਾ ਸੀ |
8
|
ਸੌਲੁਸ ਭੋਂ ਉੱਤੋਂ ਉੱਠਿਆ ਪਰ ਜਾਂ ਆਪਣੀਆਂ ਅੱਖਾਂ ਖੋਲ੍ਹੀਆਂ ਤਾਂ ਉਹ ਨੂੰ ਕੁਝ ਨਾ ਦਿੱਸਿਆ ਅਰ ਉਹ ਦਾ ਹੱਥ ਫੜ ਕੇ ਦੰਮਿਸਕ ਵਿੱਚ ਲਿਆਏ |
9
|
ਅਤੇ ਉਹ ਤਿੰਨ ਦਿਨ ਅੰਨ੍ਹਾ ਰਿਹਾ ਅਤੇ ਨਾ ਕੁਝ ਖਾਧਾ ਨਾ ਪੀਤਾ।। |
10
|
ਦੰਮਿਸਕ ਵਿੱਚ ਹਨਾਨਿਯਾਹ ਨਾਉਂ ਦਾ ਇੱਕ ਚੇਲਾ ਸੀ । ਉਹ ਨੂੰ ਪ੍ਰਭੁ ਨੇ ਦਰਸ਼ਣ ਦੇ ਕੇ ਕਿਹਾ, ਹੇ ਹਨਾਨਿਯਾਹ। ਓਸ ਆਖਿਆ, ਪ੍ਰਭੁ ਜੀ ਵੇਖ, ਮੈਂ ਹਾਜ਼ਰ ਹਾਂ |
11
|
ਤਾਂ ਪ੍ਰਭੁ ਨੇ ਉਹ ਨੂੰ ਕਿਹਾ, ਉੱਠ ਅਤੇ ਉਸ ਗਲੀ ਵਿੱਚ ਜੋ ਸਿੱਧੀ ਕਹਾਉਂਦੀ ਹੈ ਜਾਹ ਅਤੇ ਯਹੂਦਾ ਦੇ ਘਰ ਵਿੱਚ ਸੌਲੁਸ ਨਾਮੇ ਤਰਸੁਸ ਦੇ ਰਹਿਣ ਵਾਲੇ ਦੇ ਲਈ ਪੁੱਛ ਕਿਉਂਕਿ ਵੇਖ ਉਹ ਪ੍ਰਾਰਥਨਾ ਕਰਦਾ ਹੈ |
12
|
ਅਤੇ ਉਹ ਨੇ ਹਨਾਨਿਯਾਹ ਨਾਮੇ ਇੱਕ ਮਨੁੱਖ ਨੂੰ ਅੰਦਰ ਆਉਂਦਿਆਂ ਅਤੇ ਆਪਣੇ ਉੱਤੇ ਹੱਥ ਰੱਖਦਿਆਂ ਡਿੱਠਾ ਹੈ ਤਾਂ ਜੋ ਫੇਰ ਸੁਜਾਖਾ ਹੋਵੇ |
13
|
ਪਰ ਹਨਾਨਿਯਾਹ ਨੇ ਉੱਤਰ ਦਿੱਤਾ ਕਿ ਪ੍ਰਭੁ ਜੀ ਮੈਂ ਬਹੁਤਿਆਂ ਕੋਲੋਂ ਏਸ ਮਨੁੱਖ ਦੀ ਗੱਲ ਸੁਣੀ ਹੈ ਜੋ ਇਹ ਨੇ ਯਰੂਸ਼ਲਮ ਵਿੱਚ ਤੇਰੇ ਸੰਤਾਂ ਨਾਲ ਕੇਡੀ ਬੁਰਿਆਈ ਕੀਤੀ ਹੈ! |
14
|
ਅਤੇ ਉਸ ਨੇ ਪਰਧਾਨ ਜਾਜਕਾਂ ਦੀ ਵੱਲੋਂ ਇਸ ਗੱਲ ਦੀ ਮੁਖ਼ਤਿਆਰੀ ਪਾਈ ਹੈ ਭਈ ਏਥੇ ਵੀ ਤੇਰੇ ਨਾਮ ਲੈਣ ਵਾਲਿਆਂ ਸਭਨਾਂ ਨੂੰ ਬੰਨ੍ਹ ਲਵੇ |
15
|
ਪਰ ਪ੍ਰਭੁ ਨੇ ਉਹ ਨੂੰ ਆਖਿਆ, ਤੂੰ ਚੱਲਿਆ ਜਾਹ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ ਭਈ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਅੰਸ ਅੱਗੇ ਮੇਰਾ ਨਾਮ ਪੁਚਾਵੇ |
16
|
ਕਿਉਂਕਿ ਮੈਂ ਉਸ ਨੂੰ ਵਿਖਾਵਾਂਗਾ ਜੋ ਮੇਰੇ ਨਾਮ ਦੇ ਬਦਲੇ ਉਸ ਨੂੰ ਕੀ ਕੁੱਝ ਝੱਲਣਾ ਪਵੇਗਾ |
17
|
ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਰ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੁ ਅਰਥਾਤ ਯਿਸੂ ਨੇ ਜੋ ਤੈਨੂੰ ਰਾਹ ਵਿੱਚ ਜਿਸ ਤੋਂ ਤੂੰ ਆਇਆ ਸੀ ਵਿਖਾਈ ਦਿੱਤਾ ਮੈਨੂੰ ਘੱਲਿਆ ਹੈ ਭਈ ਤੂੰ ਸੁਜਾਖਾ ਹੋ ਜਾਵੇਂ ਅਰ ਪਵਿੱਤ੍ਰ ਆਤਮਾ ਨਾਲ ਭਰ ਜਾਵੇਂ |
18
|
ਓਵੇਂ ਉਹ ਦੀਆਂ ਅੱਖਾਂ ਤੋਂ ਛਿਲਕੇ ਜੇਹੇ ਡਿੱਗੇ ਅਤੇ ਉਹ ਸੁਜਾਖਾ ਹੋ ਗਿਆ ਅਤੇ ਉੱਠ ਕੇ ਬਪਤਿਸਮਾ ਲਿਆ ਅਰ ਪਰਸ਼ਾਦ ਛੱਕ ਕੇ ਤਕੜਾ ਹੋ ਗਿਆ।। |
19
|
ਫੇਰ ਉਹ ਕਈ ਦਿਨ ਦੰਮਿਸਕ ਵਿੱਚ ਚੇਲਿਆਂ ਦੇ ਨਾਲ ਰਿਹਾ |
20
|
ਅਰ ਉਹ ਤੁਰਤ ਸਮਾਜਾਂ ਵਿੱਚ ਯਿਸੂ ਦਾ ਪਰਚਾਰ ਕਰਨ ਲੱਗਾ ਭਈ ਉਹ ਪਰਮੇਸ਼ੁਰ ਦਾ ਪੁੱਤ੍ਰ ਹੈ |
21
|
ਅਤੇ ਸਭ ਸੁਣਨ ਵਾਲੇ ਅਚਰਜ ਹੋ ਕੇ ਬੋਲੇ, ਕੀ ਇਹ ਉਹੋ ਨਹੀਂ ਜਿਹੜਾ ਯਰੂਸ਼ਲਮ ਵਿੱਚ ਇਸ ਨਾਮ ਦੇ ਲੈਣ ਵਾਲਿਆਂ ਦਾ ਨਾਸ ਕਰਦਾ ਸੀ ਅਤੇ ਉਹ ਇਸੇ ਗੱਲ ਲਈ ਐਥੇ ਆਇਆ ਸੀ ਭਈ ਉਨ੍ਹਾਂ ਨੂੰ ਬੱਧੇ ਹੋਏ ਪਰਧਾਨ ਜਾਜਕਾਂ ਦੇ ਅੱਗੇ ਲੈ ਜਾਵੇॽ |
22
|
ਪਰ ਸੌਲੁਸ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਇਸ ਗੱਲ ਨੂੰ ਸਾਬਤ ਕਰ ਕੇ ਭਈ ਮਸੀਹ ਇਹੋ ਹੈ ਉਨ੍ਹਾਂ ਯਹੂਦੀਆਂ ਨੂੰ ਜਿਹੜੇ ਦੰਮਿਸਕ ਵਿੱਚ ਰਹਿੰਦੇ ਸਨ ਘਬਰਾ ਦਿੱਤਾ।। |
23
|
ਜਾਂ ਬਹੁਤ ਦਿਨ ਬੀਤ ਗਏ ਤਾਂ ਯਹੂਦੀਆਂ ਨੇ ਉਹ ਦੇ ਮਾਰ ਘੱਤਣ ਦਾ ਮਤਾ ਪਕਾਇਆ |
24
|
ਪਰ ਉਨ੍ਹਾਂ ਦਾ ਮਤਾ ਸੌਲੁਸ ਨੂੰ ਮਲੂਮ ਹੋ ਗਿਆ ਅਤੇ ਉਨ੍ਹਾਂ ਨੇ ਰਾਤ ਦਿਨ ਦਰਵੱਜਾਂ ਦੀ ਵੀ ਰਾਖੀ ਕੀਤੀ ਭਈ ਉਹ ਨੂੰ ਮਾਰ ਸੁੱਟਣ |
25
|
ਪਰ ਉਹ ਦੇ ਚੇਲਿਆਂ ਨੇ ਰਾਤ ਦੇ ਵੇਲੇ ਉਹ ਨੂੰ ਲਿਆ ਅਤੇ ਟੋਕਰੇ ਵਿੱਚ ਬਹਾਲ ਕੇ ਸਫ਼ੀਲ ਉੱਪਰੋਂ ਉਤਾਰ ਦਿੱਤਾ।। |
26
|
ਜਾਂ ਉਹ ਯਰੂਸ਼ਲਮ ਵਿੱਚ ਆਇਆ ਤਾਂ ਚੇਲਿਆਂ ਵਿੱਚ ਰਲ ਜਾਣ ਦਾ ਜਤਨ ਕੀਤਾ ਪਰ ਸਭ ਉਸ ਤੋਂ ਡਰਦੇ ਸਨ ਕਿਉਂ ਜੋ ਉਹ ਦੇ ਚੇਲੇ ਹੋਣ ਨੂੰ ਸਤ ਨਾ ਮੰਨਿਆ |
27
|
ਪਰ ਬਰਨਬਾਸ ਉਹ ਨੂੰ ਰਸੂਲਾਂ ਦੇ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਭਈ ਉਹ ਨੇ ਕਿਸ ਪਰਕਾਰ ਰਾਹ ਵਿੱਚ ਪ੍ਰਭੁ ਨੂੰ ਡਿੱਠਾ ਸੀ ਅਤੇ ਉਸ ਨੇ ਉਹ ਦੇ ਨਾਲ ਗੱਲਾਂ ਕੀਤੀਆਂ ਅਤੇ ਉਹ ਕਿਸ ਤਰਾਂ ਦੰਮਿਸਕ ਵਿੱਚ ਯਿਸੂ ਦੇ ਨਾਮ ਉੱਤੇ ਬੇਧੜਕ ਬਚਨ ਕਰਦਾ ਸੀ |
28
|
ਤਦ ਉਹ ਉਨ੍ਹਾਂ ਦੇ ਨਾਲ ਯਰੂਸ਼ਲਮ ਵਿੱਚ ਆਉਂਦਾ ਜਾਂਦਾ ਰਿਹਾ |
29
|
ਅਤੇ ਪ੍ਰਭੁ ਦੇ ਨਾਮ ਤੇ ਬੇਧੜਕ ਬਚਨ ਕਰਦਾ ਸੀ ਅਤੇ ਯੂਨਾਨੀ-ਯਹੂਦੀਆਂ ਨਾਲ ਗੱਲਾਂ ਅਤੇ ਬਹਿਸ ਕਰਦਾ ਸੀ ਪਰ ਉਨ੍ਹਾਂ ਉਹ ਦੇ ਮਾਰ ਸੁੱਟਣ ਨੂੰ ਲੱਕ ਬੱਧਾ |
30
|
ਜਾਂ ਭਾਈਆਂ ਨੂੰ ਇਹ ਮਲੂਮ ਹੋਇਆ ਤਾਂ ਓਹ ਉਸ ਨੂੰ ਕੈਸਰਿਯਾ ਵਿੱਚ ਲਿਆਏ ਅਤੇ ਤਰਸੁਸ ਦੀ ਵੱਲ ਤੋਰ ਦਿੱਤਾ।। |
31
|
ਸੋ ਸਾਰੇ ਯਹੂਦਿਯਾ ਅਤੇ ਗਲੀਲ ਅਤੇ ਸਾਮਰਿਯਾ ਵਿੱਚ ਕਲੀਸਿਯਾ ਨੇ ਸੁੱਖ ਪਾਇਆ ਅਤੇ ਬਣਦੀ ਗਈ ਅਤੇ ਪ੍ਰਭੁ ਦੇ ਭੌ ਅਤੇ ਪਵਿੱਤ੍ਰ ਆਤਮਾ ਦੀ ਤਸੱਲੀ ਵਿੱਚ ਚੱਲਦਿਆਂ ਹੋਇਆਂ ਵਧਦੀ ਜਾਂਦੀ ਸੀ।। |
32
|
ਤਾਂ ਐਉਂ ਹੋਇਆ ਕਿ ਪਤਰਸ ਸਭਨਾਂ ਪਾਸੀਂ ਫਿਰਦਾ ਫਿਰਦਾ ਉਨ੍ਹਾਂ ਸੰਤਾਂ ਕੋਲ ਵੀ ਆਇਆ ਜਿਹੜੇ ਲੁੱਦਾ ਵਿੱਚ ਰਹਿੰਦੇ ਸਨ |
33
|
ਅਰ ਉੱਥੇ ਐਨਿਯਾਸ ਨਾਮੇ ਇੱਕ ਮਨੁੱਖ ਉਹ ਨੂੰ ਮਿਲਿਆ ਜਿਹੜਾ ਅੱਠਾਂ ਵਰਿਹਾਂ ਤੋਂ ਅਧਰੰਗ ਦੇ ਮਾਰੇ ਮੰਜੇ ਉੱਤੇ ਪਿਆ ਹੋਇਆ ਸੀ |
34
|
ਪਤਰਸ ਨੇ ਉਸ ਨੂੰ ਆਖਿਆ, ਐਨਿਯਾਸ, ਯਿਸੂ ਮਸੀਹ ਤੈਨੂੰ ਚੰਗਾ ਕਰਦਾ ਹੈ, ਉੱਠ ਅਤੇ ਆਪਣਾ ਵਿਛਾਉਣਾ ਸੁਧਾਰ ਅਤੇ ਉਹ ਝੱਟ ਉੱਠਿਆ! |
35
|
ਤਾਂ ਲੁੱਦਾ ਅਤੇ ਸ਼ਰੋਨ ਦੇ ਸਾਰੇ ਵਾਸਿਆਂ ਨੇ ਉਸ ਨੂੰ ਵੇਖਿਆ ਅਤੇ ਪ੍ਰਭੁ ਦੀ ਵੱਲ ਫਿਰੇ ।। |
36
|
ਯਾੱਪਾ ਵਿੱਚ ਤਬਿਥਾ ਕਰਕੇ ਜਿਹ ਦਾ ਅਰਥ ਹਰਨੀ ਹੈ ਇੱਕ ਚੇਲੀ ਸੀ । ਇਹ ਤੀਵੀਂ ਸ਼ੁਭ ਕਰਮਾਂ ਅਤੇ ਪੁੰਨ ਦਾਨ ਕਰਨ ਵਿੱਚ ਰੁੱਝੀ ਰਹਿੰਦੀ ਸੀ |
37
|
ਤਾਂ ਐਉਂ ਹੋਇਆ ਕਿ ਉਨ੍ਹੀਂ ਦਿਨੀਂ ਬਿਮਾਰ ਹੋ ਕੇ ਉਹ ਮਰ ਗਈ ਅਤੇ ਉਸ ਨੂੰ ਨੁਲ੍ਹਾ ਧੁਲਾ ਕੇ ਇੱਕ ਚੁਬਾਰੇ ਵਿੱਚ ਰੱਖ ਦਿੱਤਾ |
38
|
ਅਰ ਇਸ ਲਈ ਜੋ ਲੁੱਦਾ ਯਾੱਪਾ ਦੇ ਨੇੜੇ ਸੀ ਚੇਲਿਆਂ ਨੇ ਇਹ ਸੁਣ ਕੇ ਜੋ ਪਤਰਸ ਉੱਥੇ ਹੀ ਹੈ ਦੋ ਮਨੁੱਖ ਭੇਜ ਕੇ ਉਹ ਦੀ ਮਿੰਨਤ ਕੀਤੀ ਭਈ ਸਾਡੇ ਕੋਲ ਆਉਣ ਵਿੱਚ ਢਿੱਲ ਨਾ ਕਰਿਓ |
39
|
ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਰ ਜਾਂ ਉੱਥੇ ਪੁੱਜਿਆ ਤਾਂ ਓਹ ਉਹ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਓਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਓਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ |
40
|
ਪਰ ਪਤਰਸ ਨੇ ਸਭਨਾਂ ਨੂੰ ਬਾਹਰ ਕੱਢਿਆ ਅਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ ਅਰ ਲੋਥ ਦੀ ਵੱਲ ਮੁੜ ਕੇ ਕਿਹਾ, ਹੇ ਤਬਿਥਾ, ਉੱਠ! ਤਾਂ ਉਹ ਨੇ ਆਪਣੀਆਂ ਅੱਖੀਆਂ ਖੋਲ੍ਹੀਆਂ ਅਤੇ ਪਤਰਸ ਨੂੰ ਵੇਖ ਕੇ ਉੱਠ ਬੈਠੀ! |
41
|
ਉਹ ਨੇ ਹੱਥ ਦੇ ਕੇ ਉਸ ਨੂੰ ਉਠਾਲਿਆ ਅਤੇ ਸੰਤਾਂ ਅਰ ਵਿਧਵਾਂ ਨੂੰ ਸੱਦ ਕੇ ਉਸ ਨੂੰ ਉਨ੍ਹਾਂ ਦੇ ਅੱਗੇ ਜੀਉਂਦੀ ਹਾਜ਼ਰ ਕੀਤਾ |
42
|
ਇਹ ਗੱਲ ਸਾਰੇ ਯਾੱਪਾ ਵਿੱਚ ਉਜਾਗਰ ਹੋ ਗਈ ਅਰ ਬਥੇਰਿਆਂ ਨੇ ਪ੍ਰਭੁ ਉੱਤੇ ਨਿਹਚਾ ਕੀਤੀ |
43
|
ਫੇਰ ਐਉਂ ਹੋਇਆ ਕਿ ਉਹ ਬਹੁਤ ਦਿਨ ਯਾੱਪਾ ਵਿੱਚ ਸ਼ਮਊਨ ਨਾਮੇ ਇੱਕ ਖਟੀਕ ਦੇ ਘਰ ਟਿਕਿਆ।। |