Indian Language Bible Word Collections
Daniel 3:25
Daniel Chapters
Daniel 3 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Daniel Chapters
Daniel 3 Verses
1
|
ਨਬੂਕਦਨੱਸਰ ਰਾਜੇ ਨੇ ਇੱਕ ਸੋਨੇ ਦੀ ਮੂਰਤ ਬਣਵਾਈ ਜਿਹ ਦੀ ਉੱਚਿਆਈ ਸੱਠ ਹੱਥ ਤੇ ਚੁੜਾਈ ਛੇ ਹੱਥ ਸੀ ਅਤੇ ਉਹ ਨੂੰ ਦੂਰਾ ਦੇ ਮਦਾਨ ਬਾਬਲ ਦੇ ਸੂਬੇ ਵਿੱਚ ਖੜਾ ਕੀਤਾ |
2
|
ਤਦ ਨਬੂਕਦਨੱਸਰ ਰਾਜਾ ਨੇ ਲੋਕਾਂ ਨੂੰ ਘੱਲਿਆ ਕਿ ਸ਼ਜ਼ਾਦਿਆਂ, ਦੀਵਾਨਾਂ, ਸਰਦਾਰਾਂ ਨਿਆਉਂਕਾਰਾਂ, ਭੰਡਾਰਿਆਂ, ਸਲਾਹਕਾਰਾਂ, ਕਪਤਾਨਾਂ ਤੇ ਸੂਬਿਆਂ ਦੇ ਸਭਨਾਂ ਹਾਕਮਾਂ ਨੂੰ ਇੱਕਠਾ ਕਰਨ ਤਾਂ ਜੋ ਓਹ ਉਸ ਮੂਰਤ ਨੂੰ ਪਵਿੱਤ੍ਰ ਕਰ ਕੇ ਥਾਪਣ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਸੀ |
3
|
ਤਾਂ ਸ਼ਾਜ਼ਾਦੇ, ਦੀਵਾਨ, ਸਰਦਾਰ, ਨਿਆਉਂਕਾਰ, ਭੰਡਾਰੀ, ਸਲਾਹਕਾਰ, ਕਪਤਾਨ ਤੇ ਸੂਬਿਆਂ ਦੇ ਸਾਰੇ ਹਾਕਮ ਉਸ ਮੂਰਤ ਦੀ ਚੱਠ ਲਈ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਇਕੱਠੇ ਹੋਏ । ਓਹ ਉਸ ਮੂਰਤ ਦੇ ਅੱਗੇ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਸੀ ਖਲੋ ਗਏ |
4
|
ਤਦ ਇੱਕ ਢੰਡੋਰੀਏ ਨੇ ਉੱਚੀ ਹਾਕ ਦੇ ਕੇ ਪੁਕਾਰਿਆ, ਹੇ ਲੋਕੇ, ਹੇ ਕੌਮੋ, ਹੇ ਭਾਖਿਓ, ਤੁਹਾਨੂੰ ਏਹ ਹੁਕਮ ਹੈ ਭਈ |
5
|
ਜਿਸ ਵੇਲੇ ਤੁਰ੍ਹੀ, ਬਾਂਸਰੀ, ਤਾਊਸ, ਸਾਰੰਗੀ, ਬਰਬਤ, ਬੀਨ ਤੇ ਹਰ ਤਰਾਂ ਦੇ ਵਾਜਿਆਂ ਦੀ ਅਵਾਜ਼ ਸੁਣੋ ਤਦ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਹ ਨੂੰ ਨਬੂਕਦਨੱਸਰ ਰਾਜਾ ਨੇ ਖੜਾ ਕੀਤਾ ਹੈ ਡਿੱਗ ਕੇ ਮੱਥਾ ਟੇਕੋ! |
6
|
ਅਤੇ ਜਿਹੜਾ ਕੋਈ ਡਿੱਗ ਕੇ ਮੱਥਾ ਨਾ ਟੇਕੇ ਉਸੀ ਘੜੀ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ |
7
|
ਏਸ ਲਈ ਜਿਸ ਵੇਲੇ ਸਭਨਾਂ ਲੋਕਾਂ ਨੇ ਤੁਰ੍ਹੀ, ਬਾਂਸਰੀ, ਤਾਊਸ, ਸਰੰਗੀ, ਬਰਬਤ ਅਰ ਹਰ ਪਰਕਾਰ ਦੇ ਵਾਜਿਆਂ ਦੀ ਅਵਾਜ਼ ਸੁਣੀ ਤਦ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੇ ਡਿੱਗ ਕਿ ਉਸ ਦੀ ਮੂਰਤ ਦੇ ਅੱਗੇ ਜਿਹੜੀ ਨਬੁਕਦਨੱਸਰ ਰਾਜਾ ਨੇ ਖੜੀ ਕੀਤੀ ਸੀ ਮੱਥਾ ਟੇਕਿਆ।। |
8
|
ਉਪਰੰਤ ਉਸ ਵੇਲੇ ਕਈ ਕਸਦੀਆਂ ਨੇ ਨੇੜੇ ਆ ਕੇ ਯਹੂਦੀਆ ਉੱਤੇ ਦੋਸ਼ ਲਾਇਆ |
9
|
ਉਨ੍ਹਾਂ ਨੇ ਨਬੂਕਦਨੱਸਰ ਰਾਜਾ ਨੂੰ ਆਖਿਆ ਕਿ ਹੇ ਮਹਾਰਾਜ ਸਦੀ ਤਾਈਂ ਜਾਉਂਦੇ ਰਹੋ! |
10
|
ਹੇ ਮਹਾਰਾਜ, ਤੁਸਾਂ ਇੱਕ ਆਗਿਆ ਦਿੱਤੀ ਸੀ ਭਈ ਹਰ ਇੱਕ ਆਦਮੀ ਜੋ ਤੁਰ੍ਹੀ, ਬਾਂਸਰੀ, ਤਾਊਸ, ਸਰੰਗੀ, ਬਰਬਤ, ਬੀਨ ਤੇ ਹਰ ਪਰਕਾਰ ਦੇ ਵਾਜਿਆਂ ਦੀ ਅਵਾਜ਼ ਸੁਣੇ ਤਾਂ ਡਿੱਗ ਕੇ ਸੋਨੇ ਦੀ ਮੂਰਤ ਨੂੰ ਮੱਥਾ ਟੇਕੇ |
11
|
ਅਤੇ ਜੋ ਕੋਈ ਡਿੱਗ ਕੇ ਮੱਥਾ ਨਾ ਟੇਕੇ ਉਹ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ |
12
|
ਹੁਣ ਕਈ ਯਹੂਦੀ ਹਨ ਜਿਨ੍ਹਾਂ ਨੂੰ ਤੁਸਾਂ ਬਾਬਲ ਦੇ ਸੂਬੇ ਦੇ ਵਿਹਾਰ ਉੱਤੇ ਥਾਪਿਆ ਅਰਥਾਤ ਸ਼ਦਰਕ, ਮੇਸ਼ਕ ਤੇ ਅਬਦ-ਨਗੋ, - ਇਨ੍ਹਾਂ ਮਨੁੱਖਾਂ ਨੇ, ਹੇ ਮਹਾਰਾਜ ਤੁਹਾਡਾ ਆਦਰ ਨਹੀਂ ਕੀਤਾ । ਨਾ ਤਾਂ ਓਹ ਤੁਹਾਡੇ ਦੇਓਤਿਆਂ ਦੀ ਸੇਵਾ ਕਰਦੇ ਹਨ ਨਾ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਹ ਨੂੰ ਤੁਸਾਂ ਖੜਾ ਕੀਤਾ ਮੱਥਾ ਟੇਕਦੇ ਹਨ।। |
13
|
ਤਦ ਨਬੂਕਦਨੱਸਰ ਨੇ ਵੱਡੇ ਕ੍ਰੋਧ ਅਤੇ ਗੁੱਸੇ ਨਾਲ ਆਗਿਆ ਕੀਤੀ ਕਿ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਨੂੰ ਹਾਜ਼ਰ ਕਰੋ! ਤਦ ਉਨ੍ਹਾਂ ਨੇ ਓਹਨਾਂ ਆਦਮੀਆਂ ਨੂੰ ਰਾਜੇ ਦੇ ਦਰਬਾਰ ਹਾਜ਼ਰ ਕੀਤਾ |
14
|
ਨਬੂਕਦਨੱਸਰ ਨੇ ਓਹਨਾਂ ਨੂੰ ਆਖਿਆ, ਹੇ ਸ਼ਦਰਕ, ਮੇਸ਼ਕ ਤੇ ਅਬਦ-ਨਗੋ, ਕੀ ਏਹ ਸੱਚ ਹੈ ਕਿ ਤੁਸੀਂ ਮੇਰੇ ਦਿਓਤਾ ਦੀ ਸੇਵਾ ਨਹੀਂ ਕਰਦੇ ਹੋ ਅਤੇ ਨਾ ਉਸ ਸੋਨੇ ਦੀ ਮੂਰਤ ਨੂੰ ਜਿਹ ਨੂੰ ਮੈਂ ਖੜਾ ਕੀਤਾ ਮੱਥਾ ਟੇਕਦੇ ਹੋॽ |
15
|
ਹੁਣ ਜੇ ਤੁਸੀਂ ਤਿਆਰ ਹੋ ਭਈ ਜਿਸ ਵੇਲੇ ਤੁਸੀਂ ਤੁਰ੍ਹੀ, ਬਾਂਸਰੀ, ਤਾਊਸ, ਸਰੰਗੀ, ਬਰਬਤ, ਬੀਨ ਤੇ ਹਰ ਪਰਕਾਰ ਦੇ ਵਾਜਿਆਂ ਦੀ ਅਵਾਜ਼ ਸੁਣੋ ਤਾਂ ਤੁਸੀਂ ਡਿੱਗ ਕੇ ਮੂਰਤ ਨੂੰ ਜਿਹ ਨੂੰ ਮੈਂ ਖੜਾ ਕੀਤਾ ਹੈ ਮੱਥਾ ਟੇਕੋ ਤਾਂ ਚੰਗਾ, ਪਰ ਜੇ ਕਰ ਤੁਸੀਂ ਮੱਥਾ ਨਾ ਟੇਕੋ ਤਾਂ ਉਸੀ ਘੜੀ ਤੁਸੀਂ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਜਾਓਗੇ ਅਤੇ ਉਹ ਦਿਓਤਾ ਕਿਹੜਾ ਹੈ ਜਿਹੜਾ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇॽ |
16
|
ਤਾਂ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ ਅਸੀਂ ਏਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜਰੂਰੀ ਨਹੀਂ ਸਮਝਦੇ ਹਾਂ |
17
|
ਸਾਡਾ ਪਰਮੇਸ਼ੁਰ ਜਿਹ ਦੀ ਅਸੀਂ ਸੇਵਾ ਕਰਦੇ ਹਾਂ ਸਾਨੂੰ ਅੱਗ ਦੀ ਬਲਦੀ ਹੋਈ ਭੱਠੀ ਤੋਂ ਛੁਡਾਉਣ ਦੀ ਸ਼ਕਤੀ ਰੱਖਦਾ ਹੈ ਅਤੇ ਹੇ ਮਹਾਰਾਜ ਜੀ, ਓਹੀ ਸਾਨੂੰ ਤੁਹਾਡੇ ਹੱਥੋਂ ਛੁਡਾਵੇਗਾ |
18
|
ਨਹੀਂ ਤਾਂ ਹੇ ਮਹਾਰਾਜ, ਤੁਹਾਨੂੰ ਪਤਾ ਹੋਵੇ ਕਿ ਅਸੀਂ ਤੁਹਾਡੇ ਦਿਓਤਿਆਂ ਦੀ ਸੇਵਾ ਨਹੀਂ ਕਰਾਂਗੇ ਅਤੇ ਨਾ ਉਸ ਸੋਨੇ ਦੀ ਮੂਰਤ ਅੱਗੇ ਜਿਹ ਨੂੰ ਤੁਸਾਂ ਖੜਾ ਕੀਤਾ ਹੈ ਮੱਥਾ ਟੇਕਾਂਗੇ |
19
|
ਤਦ ਨਬੂਕਦਨੱਸਰ ਨੇ ਆਪਣੇ ਆਪ ਵਿੱਚ ਤਾਓ ਖਾਧਾ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਉੱਤੇ ਬਦਲ ਗਿਆ। ਤਾਂ ਉਹ ਨੇ ਹੁਕਮ ਦਿੱਤਾ ਕਿ ਭੱਠੀ ਨੂੰ ਦਸਤੂਰ ਨਾਲੋਂ ਸੱਤਗੁਣਾ ਹੋਰ ਤਾਓ ਦਿਓ |
20
|
ਅਤੇ ਉਹ ਨੇ ਆਪਣੀ ਫੌਜ ਵਿੱਚੋਂ ਤਕੜੇ ਪਹਿਲਵਾਨਾਂ ਨੂੰ ਹੁਕਮ ਕੀਤਾ ਕਿ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਬੰਨ੍ਹ ਕੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟ ਦੇਣ |
21
|
ਤਦ ਓਹ ਆਦਮੀ ਆਪਣੇ ਝੱਗਿਆ ਘਟੁਨਿਆਂ, ਪੱਗਾਂ ਤੇ ਲੀੜੀਆਂ ਸਣੇ ਬੰਨ੍ਹੇ ਗਏ ਅਤੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਗਏ |
22
|
ਏਸ ਲਈ ਭਈ ਰਾਜੇ ਦਾ ਹੁਕਮ ਵੱਢੀ ਤਕੀਦ ਨਾਲ ਸੀ ਅਤੇ ਭੱਠੀ ਦਾ ਤਾਓ ਅੱਤ ਵਧੀਕ ਸੀ ਏਸੇ ਕਾਰਨ ਅੱਗ ਦੀ ਲੋ ਨੇ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਦੇ ਚੁੱਕਣ ਵਾਲਿਆਂ ਨੂੰ ਸਾੜ ਸੁੱਟਿਆ |
23
|
ਅਤੇ ਏਹ ਤਿੰਨੇ ਮਨੁੱਖ ਅਰਥਾਤ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਬੱਧੇ ਹੋਏ ਅੱਗ ਦੀ ਬਲਦੀ ਭੱਠੀ ਵਿੱਚ ਪੈ ਗਏ |
24
|
ਤਾਂ ਨਬੂਕਦਨੱਸਰ ਰਾਜਾ ਹੱਕਾ ਬੱਕਾ ਹੋ ਕੇ ਝੱਟ ਖਲੋ ਗਿਆ । ਉਹ ਬੋਲ ਕੇ ਆਪਣੇ ਸਲਾਹਕਾਰਾਂ ਨੂੰ ਆਖਣ ਲੱਗਾ, ਕੀ ਅਸਾਂ ਤਿੰਨ ਬੰਦਿਆਂ ਨੂੰ ਬੰਨ੍ਹਵਾ ਕੇ ਅੱਗ ਵਿੱਚ ਨਹੀਂ ਸੁੱਟਵਾਇਆॽ ਉਨ੍ਹਾਂ ਨੇ ਉੱਤਰ ਦਿੱਤਾ ਕੇ ਹੇ ਰਾਜਨ, ਸੱਚ ਹੈ |
25
|
ਤਾਂ ਉਸ ਨੇ ਉੱਤਰ ਦੇ ਕੇ ਆਖਿਆ, ਭਈ ਵੇਖੋ, ਮੈਂ ਚਾਰ ਮਨੁੱਖ ਅੱਗ ਵਿੱਚ ਖੁੱਲ੍ਹੇ ਫਿਰਦੇ ਵੇਖਦਾ ਹਾਂ ਅਤੇ ਉਨ੍ਹਾਂ ਨੂੰ ਕੁਝ ਦੁਖ ਨਹੀਂ ਹੈ ਅਤੇ ਚੌਥੇ ਦਾ ਸਰੂਪ ਦਿਓਤਿਆਂ ਦੇ ਪੁੱਤ੍ਰ ਦਾ ਹੈ! |
26
|
ਫੇਰ ਨਬੂਕਦਨੱਸਰ ਅੱਗ ਦੀ ਬਲਦੀ ਹੋਈ ਭੱਠੀ ਦੇ ਬੂਹੇ ਦੇ ਨੇੜੇ ਆਇਆ। ਉਹ ਬੋਲਿਆ, ਹੇ ਸ਼ਦਰਕ, ਮੇਸ਼ਕ ਤੇ ਅਬਦ-ਨਗੋ, ਅੱਤ ਮਹਾਨ ਪਰਮੇਸ਼ੁਰ ਦੇ ਬੰਦਿਓ, ਬਾਹਰ ਨਿੱਕਲ ਕੇ ਐਧਰ ਆਓ! ਤਾਂ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਅੱਗ ਵਿੱਚੋਂ ਨਿੱਕਲ ਆਏ |
27
|
ਅਤੇ ਸ਼ਜ਼ਾਦਿਆਂ, ਦੀਵਾਨਾਂ, ਸਰਦਾਰਾਂ ਤੇ ਰਾਜੇ ਦੇ ਸਲਾਹਕਾਰਾਂ ਨੇ ਇਕੱਠੇ ਹੋ ਕੇ ਉਨ੍ਹਾਂ ਮਨੁੱਖਾਂ ਨੂੰ ਡਿੱਠਾ ਕਿ ਅੱਗ ਦਾ ਉਨ੍ਹਾਂ ਦੇ ਸਰੀਰਾਂ ਉੱਤੇ ਕੁਝ ਵੱਸ ਨਹੀਂ ਸੀ ਚੱਲਿਆ, ਨਾ ਉਨ੍ਹਾਂ ਦੇ ਸਿਰ ਦੇ ਵਾਲ ਝੁਲਸੇ, ਨਾ ਉਨ੍ਹਾਂ ਦੇ ਝੱਗਿਆਂ ਵਿੱਚ ਕੁਝ ਫਰਕ ਪਿਆ ਅਤੇ ਨਾ ਉਨ੍ਹਾਂ ਤੋਂ ਅੱਗ ਦੇ ਜਲਣ ਦੀ ਬੋ ਆਉਂਦੀ ਸੀ।। |
28
|
ਨਬੂਕਦਨੱਸਰ ਨੇ ਪੁਕਾਰ ਕੇ ਆਖਿਆ ਕਿ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਆਪਣੇ ਦੂਤ ਨੂੰ ਘੱਲਿਆ ਅਤੇ ਆਪਣੇ ਬੰਦਿਆਂ ਨੂੰ ਛੁਡਾ ਲਿਆ ਜਿਨ੍ਹਾਂ ਨੇ ਉਹ ਦੇ ਉੱਤੇ ਨਿਹਚਾ ਕੀਤੀ ਅਤੇ ਰਾਜੇ ਦੇ ਹੁਕਮ ਨੂੰ ਟਾਲ ਦਿੱਤਾ ਅਤੇ ਆਪਣੇ ਸਰੀਰਾਂ ਨੂੰ ਨਜ਼ਰ ਕੀਤਾ ਕਿ ਆਪਣੇ ਪਰਮੇਸ਼ੁਰ ਦੇ ਬਿਨਾ ਹੋਰ ਕਿਸੇ ਦਿਓਤੇ ਦੀ ਸੇਵਾ ਯਾ ਬੰਦਗੀ ਨਾ ਕਰਨ |
29
|
ਏਸ ਕਰਕੇ ਮੈਂ ਏਹ ਹੁਕਮ ਜਾਰੀ ਕਰਦਾ ਹਾਂ ਕਿ ਜੋ ਲੋਕ ਯਾ ਕੌਮਾਂ ਯਾ ਭਾਖਿਆਂ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੋਈ ਬੁਰੀ ਗੱਲ ਆਖਣਗੀਆਂ ਤਾਂ ਉਨ੍ਹਾਂ ਦੇ ਟੁਕੜੇ ਟੁਕੜੇ ਕੀਤੇ ਜਾਣਗੇ ਅਤੇ ਉਨ੍ਹਾਂ ਦੇ ਘਰ ਕੂੜੇ ਦੇ ਢੇਰ ਹੋ ਜਾਣਗੇ, ਕਿਉਂ ਜੋ ਹੋਰ ਕੋਈ ਦਿਓਤਾ ਨਹੀਂ ਜਿਹੜਾ ਏਸ ਪਰਕਾਰ ਬਚਾ ਸੱਕੇ! |
30
|
ਫੇਰ ਤਾਂ ਰਾਜੇ ਨੇ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਨੂੰ ਬਾਬਲ ਦੇ ਸੂਬੇ ਦੇ ਵਿੱਚ ਉੱਚਾ ਕੀਤਾ।। |