Indian Language Bible Word Collections
Daniel 7:19
Daniel Chapters
Daniel 7 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Daniel Chapters
Daniel 7 Verses
1
|
ਬਾਬਲ ਦੇ ਰਾਜਾ ਬੇਲਸ਼ੱਸਰ ਦੇ ਪਹਿਲੇ ਵਰ੍ਹੇ ਵਿੱਚ ਦਾਨੀਏਲ ਨੇ ਆਪਣੇ ਪਲੰਘ ਉੱਤੇ ਇੱਕ ਸੁਫ਼ਨਾ ਅਤੇ ਆਪਣੇ ਸਿਰ ਦੀਆਂ ਦਰਿਸ਼ਟਾਂ ਡਿੱਠੀਆਂ, ਤਦ ਉਹ ਨੇ ਉਸ ਸੁਫ਼ਨੇ ਨੂੰ ਲਿਖਿਆ ਅਤੇ ਉਨ੍ਹਾਂ ਗੱਲਾਂ ਦਾ ਸਾਰਾ ਹਾਲ ਕਥਣ ਕੀਤਾ |
2
|
ਦਾਨੀਏਲ ਨੇ ਆਖਿਆ ਭਈ ਰਾਤ ਨੂੰ ਮੈਂ ਇੱਕ ਦਰਿਸ਼ਟ ਡਿੱਠੀ ਅਤੇ ਕੀ ਵੇਖਦਾਂ ਹਾਂ ਜੋ ਅਕਾਸ਼ ਦੀਆਂ ਚਾਰੇ ਪੌਣਾਂ ਵੱਡੇ ਸਮੁੰਦਰ ਉੱਤੇ ਜ਼ੋਰ ਨਾਲ ਵਗੀਆਂ |
3
|
ਅਤੇ ਸਮੁੰਦਰ ਵਿੱਚੋਂ ਚਾਰ ਵੱਡੇ ਵੱਡੇ ਦਰਿੰਦੇ ਜੋ ਇੱਕ ਦੂਜੇ ਨਾਲੋਂ ਵੱਖੋ ਵੱਖ ਸਨ ਨਿੱਕਲੇ |
4
|
ਪਹਿਲਾ ਸ਼ੇਰ ਬਬਰ ਵਰਗਾ ਸੀ ਅਤੇ ਉਕਾਬ ਜਿਹੇ ਖੰਭਾਂ ਵਾਲਾ ਸੀ ਅਰ ਮੈਂ ਵੇਖਦਾ ਰਿਹਾ ਜਦੋਂ ਤੀਕੁਰ ਉਹ ਦੇ ਖੰਭ ਨਾ ਪੁੱਟੇ ਗਏ ਅਤੇ ਉਹ ਧਰਤੀ ਉੱਤੋਂ ਚੁੱਕਿਆ ਗਿਆ ਅਤੇ ਮਨੁੱਖ ਵਾਂਙੁ ਪੈਰਾ ਦੇ ਭਾਰ ਖੜਾ ਕੀਤਾ ਗਿਆ ਅਤੇ ਮਨੁੱਖ ਦਾ ਦਿਲ ਉਸ ਨੂੰ ਦਿੱਤਾ ਗਿਆ |
5
|
ਅਤੇ ਫੇਰ ਕੀ ਵੇਖਦਾ ਹਾਂ ਦੂਜਾ ਦਰਿੰਦਾ ਰਿੱਛ ਵਰਗਾ ਸੀ । ਉਹ ਇੱਕ ਪਾਸੇ ਵੱਲ ਖਲੋ ਗਿਆ ਅਤੇ ਉਹ ਦੇ ਮੂੰਹ ਵਿੱਚ ਉਹ ਦਿਆਂ ਦੰਦਾਂ ਦੇ ਵਿਚਕਾਰ ਤਿੰਨ ਪਸਲੀਆਂ ਸਨ। ਉਨ੍ਹਾਂ ਨੇ ਉਸ ਨੂੰ ਆਖਿਆ ਕਿ ਉੱਠ ਅਰ ਢੇਰ ਸਾਰਾ ਮਾਸ ਖਾਹ! |
6
|
ਉਹ ਦੇ ਪਿੱਛੋਂ ਮੈਂ ਡਿੱਠਾ ਅਤੇ ਕੀ ਵੇਖਦਾ ਹਾਂ ਕਿ ਇੱਕ ਹੋਰ ਦਰਿੰਦਾ ਚਿੱਤਰੇ ਵਰਗਾ ਉੱਠਿਆ ਜਿਹ ਦੀ ਕੰਡ ਉੱਤੇ ਪੰਛੀ ਜਿਹੇ ਚਾਰ ਖੰਭ ਸਨ ਅਤੇ ਉਸ ਦਰਿੰਦੇ ਦੇ ਚਾਰ ਸਿਰ ਸਨ ਅਤੇ ਉਹ ਨੂੰ ਰਾਜ ਦਿੱਤਾ ਗਿਆ |
7
|
ਇਹ ਦੇ ਪਿੱਛੋਂ ਮੈਂ ਰਾਤ ਦੀਆਂ ਦਰਿਸ਼ਟੀਆਂ ਵਿੱਚ ਡਿੱਠਾ ਅਤੇ ਕੀ ਵੇਖਦਾ ਹਾਂ ਜੋ ਚੌਥਾ ਦਰਿੰਦਾ ਭਿਆਣਕ ਅਤੇ ਡਰਾਉਣਾ ਅਤੇ ਡਾਢਾ ਬਲਵਾਨ ਅਤੇ ਉਹ ਦੇ ਦੰਦ ਲੋਹੇ ਦੇ ਸਨ ਅਤੇ ਵੱਡੇ ਵੱਡੇ ਸਨ। ਉਹ ਨਿਗਲੀ ਜਾਂਦਾ ਅਤੇ ਟੋਟੇ ਟੋਟੇ ਕਰ ਦਿੰਦਾ ਅਤੇ ਵੱਧਦੇ ਨੂੰ ਆਪਣੇ ਪੈਰਾਂ ਹੇਠ ਲਤਾੜਦਾ ਸੀ ਅਤੇ ਇਹ ਉਨ੍ਹਾਂ ਸਭਨਾਂ ਦਰਿੰਦਿਆਂ ਨਾਲੋਂ ਜੋ ਉਸ ਦੇ ਪਹਿਲਾਂ ਸਨ ਵੱਖਰਾ ਸੀ ਅਤੇ ਉਹ ਦੇ ਦਸ ਸਿੰਙ ਸਨ |
8
|
ਮੈਂ ਉਨ੍ਹਾਂ ਸਿੰਙਾਂ ਨੂੰ ਧਿਆਨ ਲਾ ਕੇ ਡਿੱਠਾ ਅਤੇ ਕੀ ਵੇਖਦਾ ਹਾਂ ਕਿ ਉਨ੍ਹਾਂ ਵਿੱਚੋਂ ਇੱਕ ਹੋਰ ਨਿੱਕਾ ਜਿਹਾ ਸਿੰਙ ਨਿੱਕਲਿਆ ਜਿਹ ਦੇ ਅੱਗੇ ਪਹਿਲਿਆਂ ਵਿੱਚੋਂ ਤਿੰਨ ਸਿੰਙ ਮੁਢੋਂ ਪੁੱਟੇ ਗਏ ਅਤੇ ਕੀ ਵੇਖਦਾ ਹਾਂ ਕਿ ਉਸ ਸਿੰਙ ਵਿੱਚ ਅੱਖਾਂ ਮਨੁੱਖ ਦੀਆਂ ਅੱਖਾਂ ਵਰਗੀਆਂ ਸਨ ਅਤੇ ਇੱਕ ਮੂੰਹ ਸੀ ਜੋ ਵੱਡੀਆਂ ਵੱਡੀਆਂ ਗੱਲਾਂ ਬੋਲ ਰਿਹਾ ਸੀ।। |
9
|
ਮੈ ਐਥੋਂ ਤੀਕ ਵੇਖਦਾ ਰਿਹਾ ਕਿ ਸਿੰਘਾਸਣ ਰੱਖੇ ਗਏ, ਅਤੇ ਅੱਤ ਪਰਾਚੀਨ ਬੈਠ ਗਿਆ। ਉਹ ਦਾ ਬਸਤ੍ਰ ਬਰਫ਼ ਵਰਗਾ ਚਿੱਟਾ ਸੀ, ਅਤੇ ਉਹ ਦੇ ਸਿਰ ਦੇ ਵਾਲ ਉੱਨ ਵਾਂਗਰ ਸੁਥਰੇ, ਉਹ ਦਾ ਸਿੰਘਾਸਣ ਅੱਗ ਦੀ ਲਾਟ ਵਰਗਾ ਸੀ, ਅਤੇ ਉਸ ਦੇ ਪਹੀਏ ਬਲਦੀ ਅੱਗ ਵਰਗੇ ਸਨ। |
10
|
ਇੱਕ ਅੱਗ ਵਾਲੀ ਨਦੀ ਨਿੱਕਲੀ, ਜੋ ਉਹ ਦੇ ਅੱਗੇ ਦੀ ਵਗਦੀ ਸੀ। ਹਜ਼ਾਰਾਂ ਹੀ ਹਜ਼ਾਰ ਉਹ ਦੀ ਟਹਿਲ ਕਰਦੇ ਸਨ, ਅਤੇ ਲੱਖਾਂ ਦਰ ਲੱਖ ਉਹ ਦੇ ਅੱਗੇ ਖਲੋਤੇ ਸਨ! ਨਿਆਉਂ ਹੁੰਦਾ ਸੀ ਅਤੇ ਪੋਥੀਆਂ ਖੁਲ੍ਹੀਆਂ ਹੋਈਆਂ ਸਨ।। |
11
|
ਮੈਂ ਉਸ ਵੇਲੇ ਉਸ ਸਿੰਙ ਦੀ ਅਵਾਜ਼ ਦੇ ਕਾਰਨ ਜੋ ਵੱਡੀਆਂ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਡਿੱਠਾ, ਹਾਂ, ਮੈਂ ਐਥੋਂ ਤੀਕ ਵੇਖਦਾ ਰਿਹਾ ਕਿ ਉਹ ਦਰਿੰਦਾ ਮਾਰਿਆ ਗਿਆ ਅਤੇ ਉਹ ਦਾ ਸਰੀਰ ਨਾਸ ਹੋ ਗਿਆ ਅਤੇ ਬਲਦੇ ਭਾਂਬੜ ਵਿੱਚ ਸੁੱਟਿਆ ਗਿਆ |
12
|
ਅਤੇ ਬਾਕੀ ਦਰਿੰਦਿਆਂ ਦਾ ਰਾਜ ਵੀ ਉਨ੍ਹਾਂ ਤੋਂ ਲਿਆ ਗਿਆ ਪਰ ਇੱਕ ਵੇਲੇ ਅਤੇ ਇੱਕ ਸਮੇਂ ਤੋੜੀ ਉਨ੍ਹਾਂ ਨੂੰ ਜਿੰਦ ਦਿੱਤੀ ਗਈ |
13
|
ਮੈਂ ਰਾਤ ਦੀਆਂ ਦਰਿਸ਼ਟੀਆਂ ਵਿੱਚ ਡਿੱਠਾ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤ੍ਰ ਵਰਗਾ ਅਕਾਸ਼ ਦੇ ਬਦਲਾਂ ਸਣੇ ਆਇਆ, ਅਤੇ ਅੱਤ ਪਰਾਚੀਨ ਤੀਕ ਅੱਪੜਿਆ, ਅਤੇ ਓਹ ਉਹ ਨੂੰ ਉਸ ਦੇ ਅੱਗੇ ਲਿਆਏ। |
14
|
ਪਾਤਸ਼ਾਹੀ ਅਰ ਪਰਤਾਪ ਅਰ ਰਾਜ ਉਹ ਨੂੰ ਦਿੱਤਾ ਗਿਆ, ਭਈ ਸੱਭੇ ਕੌਮਾਂ ਅਰ ਲੋਕ ਅਰ ਬੋਲੀਆਂ, ਉਹ ਦੀ ਟਹਿਲ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ।। |
15
|
ਮੈਂ ਦਾਨੀਏਲ ਆਪਣੇ ਸਰੀਰ ਦੇ ਵਿਚਕਾਰ ਆਪਣੇ ਆਤਮਾ ਵਿੱਚ ਉਦਾਸ ਹੋਇਆ ਅਤੇ ਮੇਰੇ ਸਿਰ ਦੀਆਂ ਦਰਿਸ਼ਟੀਆਂ ਨੇ ਮੈਨੂ ਓਦਰਾ ਦਿੱਤਾ |
16
|
ਅਤੇ ਜਿਹੜੇ ਨੇੜੇ ਤੇੜੇ ਖਲੋਤੇ ਸਨ ਮੈਂ ਉਨ੍ਹਾਂ ਵਿੱਚੋਂ ਇੱਕ ਜਣੇ ਕੋਲ ਗਿਆ ਅਤੇ ਉਹ ਨੂੰ ਇਨ੍ਹਾਂ ਸਾਰੀਆਂ ਗੱਲਾਂ ਦੀ ਅਸਲੀਅਤ ਪੁੱਛੀ। ਉਸ ਨੇ ਮੈਨੂੰ ਦੱਸਿਆ ਅਤੇ ਇਨ੍ਹਾਂ ਗੱਲਾਂ ਦਾ ਅਰਥ ਮੈਨੂੰ ਸਮਝਾਇਆ |
17
|
ਏਹ ਚਾਰ ਵੱਡੇ ਦਰਿੰਦੇ ਚਾਰ ਰਾਜੇ ਹਨ ਜੋ ਧਰਤੀ ਉੱਤੇ ਉੱਠਣਗੇ |
18
|
ਪਰ ਅੱਤ ਮਹਾਨ ਦੇ ਸੰਤ ਰਾਜ ਲੈ ਲੈਣਗੇ ਅਤੇ ਜੁੱਗਾਂ ਤੀਕ, ਹਾਂ, ਜੁੱਗੋ ਜੁੱਗ ਤੀਕ ਉਸ ਰਾਜ ਦੇ ਮਾਲਕ ਹੋਣਗੇ |
19
|
ਤਾਂ ਮੈਂ ਚਾਹਿਆ ਕਿ ਚੌਥੇ ਦਰਿੰਦੇ ਦੀ ਵਾਰਤਾਂ ਵੀ ਜਾਣਾਂ ਜਿਹੜਾ ਉਨ੍ਹਾਂ ਸਭਨਾਂ ਨਾਲੋਂ ਵੱਖਰਾ ਸੀ ਜੋ ਡਾਢਾ ਡਰਾਉਣਾ ਸੀ ਜਿਹ ਦੇ ਦੰਦ ਲੋਹੇ ਦੇ ਅਤੇ ਨਹੁੰ ਪਿੱਤਲ ਦੇ, ਜੋ ਨਿਗਲਦਾ ਅਤੇ ਟੋਟੇ ਟੋਟੇ ਕਰਦਾ ਅਤੇ ਵੱਧਦੇ ਨੂੰ ਆਪਣੇ ਪੈਰਾਂ ਹੇਠ ਲਿਤਾੜਦਾ ਸੀ |
20
|
ਅਤੇ ਦਸਾਂ ਸਿੰਙਾਂ ਦੀ, ਜੋ ਉਸ ਦੇ ਸਿਰ ਉੱਤੇ ਸਨ ਅਤੇ ਉਸ ਇੱਕ ਦੀ ਜੋ ਨਿੱਕਲਿਆ ਅਤੇ ਜਿਹ ਦੇ ਅੱਗੇ ਤਿੰਨ ਡਿੱਗ ਪਏ ਸਨ ਹਾਂ, ਉਸ ਸਿੰਙ ਦੀ ਜਿਹ ਦੀਆਂ ਅੱਖਾਂ ਸਨ ਅਤੇ ਇੱਕ ਮੂੰਹ ਜੋ ਵੱਡੇ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਅਤੇ ਉਹ ਦੇ ਸਾਥੀਆਂ ਨਾਲੋਂ ਵੱਧ ਡਰਾਉਣਾ ਸੀ |
21
|
ਮੈਂ ਡਿੱਠਾ ਕਿ ਉਹੋ ਸਿੰਙ ਸੰਤਾਂ ਨਾਲ ਲੜਦਾ ਸੀ ਅਤੇ ਉਨ੍ਹਾਂ ਉੱਤੇ ਜ਼ੋਰ ਪਾ ਲੈਂਦਾ ਸੀ |
22
|
ਜਦ ਤੀਕ ਅੱਤ ਪਰਾਚੀਨ ਨਾ ਆਇਆ ਅਤੇ ਅੱਤ ਮਹਾਨ ਦੇ ਸੰਤਾਂ ਦਾ ਨਿਆਉਂ ਨਾ ਦਿੱਤਾ ਗਿਆ ਅਤੇ ਵੇਲਾ ਨਾ ਆ ਪੁੱਜਾ ਕਿ ਸੰਤ ਰਾਜ ਵਾਲੇ ਹੋਣ |
23
|
ਉਹ ਇਉਂ ਬੋਲਿਆ ਕਿ ਚੌਥਾ ਦਰਿੰਦਾ ਚੌਥਾ ਰਾਜਾ ਹੈ ਜੋ ਧਰਤੀ ਵਿੱਚ ਹੋਵੇਗਾ। ਉਹ ਸਭਨਾਂ ਰਾਜਾਂ ਨਾਲੋਂ ਵੱਖਰਾ ਹੋਵੇਗਾ ਅਤੇ ਸਾਰੀ ਪਿਰਥਵੀ ਨੂੰ ਨਿਗਲ ਜਾਏਗਾ ਅਤੇ ਉਹ ਨੂੰ ਲਿਤਾੜੇਗਾ ਅਤੇ ਉਹ ਨੂੰ ਟੋਟੇ ਟੋਟੇ ਕਰੇਗਾ |
24
|
ਅਤੇ ਓਹ ਦਸ ਸਿੰਙ ਜੋ ਹਨ ਸੋ ਦਸ ਰਾਜੇ ਹਨ ਜੋ ਉਸ ਦੇ ਵਿੱਚ ਉੱਠਣਗੇ ਅਤੇ ਉਨ੍ਹਾਂ ਦੇ ਪਿੱਛੋਂ ਇੱਕ ਹੋਰ ਉੱਠੇਗਾ ਅਤੇ ਉਹ ਪਹਿਲਿਆਂ ਨਾਲੋਂ ਵੱਖਰਾ ਹੋਵੇਗਾ। ਉਹ ਤਿੰਨਾਂ ਰਾਜਿਆਂ ਉੱਤੇ ਜ਼ੋਰ ਪਾ ਲਵੇਗਾ |
25
|
ਉਹ ਅੱਤ ਮਹਾਨ ਦੇ ਵਿਰੁੱਧ ਹੰਕਾਰ ਦੀਆਂ ਗੱਲਾਂ ਬੋਲੇਗਾ ਅਤੇ ਅੱਤ ਮਹਾਨ ਦੇ ਸੰਤਾਂ ਨੂੰ ਦੁਖਾਵੇਗਾ ਅਰ ਚਾਹੇਗਾ ਕਿ ਮੁੱਕਰਰ ਸਮਿਆਂ ਅਤੇ ਬਿਵਸਥਾ ਨੂੰ ਬਦਲ ਦੇਵੇ ਅਤੇ ਓਹ ਇਹ ਦੇ ਹੱਥ ਵਿੱਚ ਦਿੱਤੇ ਜਾਣਗੇ ਐਥੋਂ ਤੀਕ ਜੋ ਇੱਕ ਸਮਾ ਅਤੇ ਸਮੇ ਅਰ ਅੱਧਾ ਸਮਾ ਲੰਘ ਜਾਏਗਾ |
26
|
ਫੇਰ ਨਿਆਉਂ ਸਭਾ ਬੈਠੇਗੀ ਅਤੇ ਉਹ ਉਹ ਦਾ ਰਾਜ ਉਸ ਤੋਂ ਲੈ ਲਵੇਗੀ ਇਸ ਲਈ ਜੋ ਓੜਕ ਤੀਕਰ ਉਹ ਦਾ ਨਾਸ ਅਤੇ ਨਿਸ਼ਟ ਕਰ ਸੁੱਟਣ |
27
|
ਅਤੇ ਸਾਰੇ ਅਕਾਸ਼ ਦੇ ਹੇਠਲੇ ਸਭਨਾਂ ਦੇਸ਼ਾਂ ਦੇ ਰਾਜਾਂ ਦਾ ਪਰਤਾਪ ਅਰ ਪਾਤਸ਼ਾਹੀ ਅਤੇ ਰਾਜ ਅੱਤ ਮਹਾਨ ਦੇ ਸੰਤਾਂ ਦੇ ਲੋਕਾਂ ਨੂੰ ਦਿੱਤੇ ਜਾਣਗੇ। ਉਹ ਦਾ ਰਾਜ ਇੱਕ ਸਦਾ ਦਾ ਰਾਜ ਹੈ ਅਤੇ ਸਾਰੀਆਂ ਪਾਤਸ਼ਾਹੀਆਂ ਉਹ ਦੀ ਉਪਾਸਨਾ ਕਰਨਗੀਆਂ ਅਤੇ ਆਗਿਆਕਾਰ ਹੋਣਗੀਆਂ |
28
|
ਉਹ ਗੱਲ ਐਥੇ ਤੀਕ ਮੁੱਕ ਗਈ। ਮੈਂ ਜੋ ਦਾਨੀਏਲ ਹਾਂ, ਮੇਰੀਆਂ ਚਿੰਤਾਂ ਨੇ ਮੈਨੂੰ ਡਾਢਾ ਓਦਰਾ ਦਿੱਤਾ ਅਤੇ ਮੇਰੇ ਮੂੰਹ ਦਾ ਰੰਗ ਬਦਲ ਗਿਆ ਪਰ ਮੈਂ ਏਹ ਗੱਲਾਂ ਆਪਣੇ ਮਨ ਵਿੱਚ ਰੱਖੀਆਂ।। |