Indian Language Bible Word Collections
Jeremiah 23:21
Jeremiah Chapters
Jeremiah 23 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Jeremiah Chapters
Jeremiah 23 Verses
1
|
ਹਾਇ ਓਹਨਾਂ ਅਯਾਲੀਆਂ ਉੱਤੇ ਜਿਹੜੇ ਮੇਰੀ ਚਰਾਈ ਦੀਆਂ ਭੇਡਾਂ ਨੂੰ ਮਾਰ ਮੁਕਾਉਂਦੇ ਅਤੇ ਓਹਨਾਂ ਨੂੰ ਖੇਰੂੰ ਖੇਰੂੰ ਕਰਦੇ ਹਨ, ਯਹੋਵਾਹ ਦਾ ਵਾਕ ਹੈ! |
2
|
ਏਸ ਲਈ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ, - ਮੈਂ ਓਹਨਾਂ ਅਯਾਲੀਆਂ ਦੇ ਵਿਰੁੱਧ ਹਾਂ ਜਿਹੜੇ ਮੇਰੀ ਪਰਜਾ ਨੂੰ ਚਾਰਦੇ ਹਨ। ਤੁਸੀਂ ਮੇਰੇ ਇੱਜੜ ਨੂੰ ਖੇਰੂੰ ਖੇਰੂੰ ਕੀਤਾ ਅਤੇ ਉਹ ਨੂੰ ਹੱਕ ਕੇ ਕੱਢ ਦਿੱਤਾ ਅਤੇ ਓਹਨਾਂ ਦੀ ਪਰਵਾਹ ਨਹੀਂ ਕੀਤੀ। ਵੇਖੋ, ਮੈਂ ਤੁਹਾਡੇ ਕੰਮਾਂ ਦੀ ਬੁਰਿਆਈ ਤੁਹਾਡੇ ਉੱਤੇ ਲਿਆਵਾਂਗਾ, ਯਹੋਵਾਹ ਦਾ ਵਾਕ ਹੈ |
3
|
ਮੈਂ ਆਪਣੇ ਇੱਜੜ ਦੇ ਬੱਕੀਏ ਓਹਨਾਂ ਦੇਸਾਂ ਵਿੱਚੋਂ ਇਕੱਠੇ ਕਰਾਂਗਾ ਜਿੱਥੇ ਮੈਂ ਓਹਨਾਂ ਨੂੰ ਹੱਕ ਕੇ ਕੱਢ ਦਿੱਤਾ। ਮੈਂ ਓਹਨਾਂ ਨੂੰ ਓਹਨਾਂ ਦੇ ਵਾੜਿਆਂ ਵਿੱਚ ਮੋੜ ਲਿਆਵਾਂਗਾ ਅਤੇ ਓਹ ਫਲਣਗੇ ਅਤੇ ਵਧਣਗੇ |
4
|
ਮੈਂ ਓਹਨਾਂ ਉੱਤੇ ਅਯਾਲੀ ਖੜੇ ਕਰਾਂਗਾ ਜਿਹੜੇ ਓਹਨਾਂ ਨੂੰ ਚਾਰਨਗੇ। ਉਹ ਫੇਰ ਨਾ ਡਰਨਗੇ ਅਤੇ ਨਾ ਘਬਰਾਉਣਗੇ, ਨਾ ਓਹਨਾਂ ਵਿੱਚੋਂ ਕੋਈ ਗਵਾਚੇਗੀ, ਯਹੋਵਾਹ ਦਾ ਵਾਕ ਹੈ।। |
5
|
ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ। ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੋਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ |
6
|
ਉਹ ਦੇ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਇਸਰਾਏਲ ਸੁਖ ਨਾਲ ਵੱਸੇਗਾ ਅਤੇ ਉਹ ਦਾ ਏਹ ਨਾਮ ਹੋਵੇਗਾ ਜਿਹ ਦੇ ਨਾਲ ਉਹ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ”।। |
7
|
ਏਸ ਲਈ ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਓਹ ਫੇਰ ਨਾ ਆਖਣਗੇ, “ਯਹੋਵਾਹ ਦੀ ਸੌਂਹ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ” |
8
|
ਪਰ “ਯਹੋਵਾਹ ਦੀ ਸੌਂਹ ਜਿਹੜਾ ਉਤਾਹਾਂ ਲਿਆਇਆ ਅਤੇ ਜਿਹੜਾ ਇਸਰਾਏਲ ਦੇ ਘਰਾਣੇ ਦੀ ਨਸਲ ਨੂੰ ਉੱਤਰ ਦੇਸ ਵਿੱਚੋਂ ਅਤੇ ਓਹਨਾਂ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਉਸ ਓਹਨਾਂ ਨੂੰ ਹੱਕ ਦਿੱਤਾ ਸੀ ਬਾਹਰ ਲਿਆਇਆ”। ਤਾਂ ਓਹ ਆਪਣੀ ਭੂਮੀ ਵਿੱਚ ਵੱਸਣਗੇ।। |
9
|
ਨਬੀਆਂ ਦੇ ਲਈ ਮੇਰਾ ਦਿਲ ਮੇਰੇ ਅੰਦਰ ਟੁੱਟ ਗਿਆ ਹੈ, ਮੇਰੀਆਂ ਸਾਰੀਆਂ ਹੱਡੀਆਂ ਕੰਬਦੀਆਂ ਹਨ, ਮੈਂ ਇੱਕ ਸ਼ਰਾਬੀ ਮਨੁੱਖ ਵਾਂਙੁ ਹੋ ਗਿਆ ਹਾਂ, ਉਸ ਮਰਦ ਵਾਂਙੁ ਜਿਹ ਦੇ ਉੱਤੇ ਮੈ ਪਰਬਲ ਪਈ, - ਯਹੋਵਾਹ ਦੇ ਕਾਰਨ ਅਤੇ ਉਸ ਦੇ ਪਵਿੱਤਰ ਬਚਨਾਂ ਦੇ ਕਾਰਨ। |
10
|
ਕਿਉਂ ਜੋ ਦੇਸ ਜ਼ਨਾਹਕਾਰਾਂ ਨਾਲ ਭਰ ਗਿਆ ਹੈ, ਸਰਾਪ ਦੇ ਕਾਰਨ ਧਰਤੀ ਸੋਗ ਕਰਦੀ ਹੈ, ਅਤੇ ਉਜਾੜ ਦੀਆਂ ਚਰਾਂਦਾ ਸੁੱਕ ਗਈਆਂ ਹਨ। ਓਹਨਾਂ ਦਾ ਰਾਹ ਬੁਰਾ ਹੈ, ਓਹਨਾਂ ਦਾ ਗਭਰੇਟਾ ਚੰਗਾ ਨਹੀਂ, |
11
|
ਕਿਉਂ ਜੋ ਨਬੀ ਤੇ ਜਾਜਕ ਭਰਿਸ਼ਟ ਹਨ, ਨਾਲੇ ਮੇਰੇ ਭਵਨ ਵਿੱਚ ਮੈਂ ਓਹਨਾਂ ਦੀ ਬਦੀ ਪਾਈ, ਯਹੋਵਾਹ ਦਾ ਵਾਕ ਹੈ। |
12
|
ਏਸ ਲਈ ਓਹਨਾਂ ਦਾ ਰਾਹ ਓਹਨਾਂ ਲਈ ਅਨ੍ਹੇਰੇ ਦੇ ਵਿੱਚ ਤਿਲਕਣੀਆਂ ਥਾਵਾਂ ਵਾਂਙੁ ਹੋਵੇਗਾ, ਜਿਹ ਦੇ ਵਿੱਚ ਓਹ ਹੱਕੇ ਜਾਣਗੇ ਅਤੇ ਡਿੱਗ ਪੈਣਗੇ, ਕਿਉਂ ਜੋ ਮੈਂ ਓਹਨਾਂ ਉੱਤੇ ਬੁਰਿਆਈ ਲਿਆਵਾਂਗਾ, ਓਹਨਾਂ ਦੀ ਸਜ਼ਾ ਦੇ ਵਰ੍ਹੇ ਵਿੱਚ, ਯਹੋਵਾਹ ਦਾ ਵਾਕ ਹੈ। |
13
|
ਸਾਮਰਿਯਾ ਦੇ ਨਬੀਆਂ ਵਿੱਚ ਮੈਂ ਮੂਰਖਤਾਈ ਵੇਖੀ, ਓਹਨਾਂ ਨੇ ਬਆਲ ਵੱਲੋਂ ਅਗੰਮ ਵਾਚਿਆ, ਅਤੇ ਮੇਰੀ ਪਰਜਾ ਇਸਰਾਏਲ ਨੂੰ ਕੁਰਾਹੇ ਪਾਇਆ। |
14
|
ਪਰ ਯਰੂਸ਼ਲਮ ਦੇ ਨਬੀਆਂ ਵਿੱਚ ਮੈਂ ਇੱਕ ਡਰਾਉਣੀ ਗੱਲ ਵੇਖੀ! ਓਹ ਜ਼ਨਾਹ ਕਰਦੇ ਅਤੇ ਮਕਰ ਨਾਲ ਚੱਲਦੇ ਹਨ। ਓਹ ਕੁਕਰਮੀਆਂ ਦੇ ਹੱਥਾਂ ਨੂੰ ਤਕੜਾ ਕਰਦੇ ਹਨ, ਸੋ ਕੋਈ ਮਨੁੱਖ ਆਪਣੀ ਬੁਰੀਆਈ ਤੋਂ ਨਹੀਂ ਮੁੜਦਾ। ਓਹ ਸਾਰੇ ਮੇਰੇ ਲਈ ਸਦੂਮ ਵਰਗੇ ਹੋ ਗਏ ਹਨ, ਅਤੇ ਉਹ ਦੇ ਵਾਸੀ ਅਮੂਰਾਹ ਵਰਗੇ। |
15
|
ਏਸ ਲਈ ਸੈਨਾਂ ਦਾ ਯਹੋਵਾਹ ਨਬੀਆਂ ਦੇ ਵਿਖੇ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਓਹਨਾਂ ਨੂੰ ਨਾਗ ਦੌਣਾ ਖੁਆਵਾਂਗਾ, ਅਤੇ ਓਹਨਾਂ ਨੂੰ ਜ਼ਹਿਰ ਵਾਲਾ ਪਾਣੀ ਪਿਲਾਵਾਂਗਾ, ਕਿਉਂ ਜੋ ਯਰੂਸ਼ਲਮ ਦੇ ਨਬੀਆਂ ਤੋਂ ਸਾਰੀ ਧਰਤੀ ਵਿੱਚ ਪਲੀਤੀ ਖਿੱਲਰ ਗਈ ਹੈ।। |
16
|
ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ, - ਤੁਸੀਂ ਓਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਕ ਬੋਲਦੇ ਹਨ। ਓਹ ਵਿਅਰਥ ਦੱਸਦੇ ਹਨ, ਓਹ ਆਪਣੇ ਦਿਲ ਦੇ ਦਰਸ਼ਣ ਦੱਸਦੇ ਹਨ ਪਰ ਓਹ ਯਹੋਵਾਹ ਦੇ ਮੂੰਹੋਂ ਨਹੀਂ ਬੋਲਦੇ ਹਨ |
17
|
ਓਹ ਓਹਨਾਂ ਨੂੰ ਜਿਹੜੇ ਮੇਰੀ ਨਿਰਾਦਰੀ ਕਰਦੇ ਹਨ ਕਹਿੰਦੇ ਰਹਿੰਦੇ ਹਨ ਭਈ ਯਹੋਵਾਹ ਬੋਲਿਆ ਕਿ ਤੁਹਾਡੇ ਲਈ ਸ਼ਾਂਤੀ ਹੋਵੇਗੀ ਅਤੇ ਓਹਨਾਂ ਸਾਰਿਆਂ ਨੂੰ ਜਿਹੜੇ ਆਪਣੇ ਦਿਲ ਦੇ ਆਕੀਪੁਣੇ ਵਿੱਚ ਚੱਲਦੇ ਹਨ ਓਹ ਆਖਦੇ ਹਨ, ਤੁਹਾਡੇ ਉੱਤੇ ਬੁਰਿਆਈ ਨਾ ਆਵੇਗੀ।। |
18
|
ਕੌਣ ਹੈ ਜੋ ਯਹੋਵਾਹ ਦੀ ਸੰਗਤ ਵਿੱਚ ਖਲੋਤਾ ਰਿਹਾ, ਭਈ ਉਹ ਦੇ ਬਚਨ ਨੂੰ ਵੇਖੇ ਅਤੇ ਸੁਣੇ?! ਯਾ ਕਿਸ ਉਹ ਦੇ ਬਚਨ ਉੱਤੇ ਧਿਆਨ ਦਿੱਤਾ ਅਤੇ ਸੁਣਿਆ? |
19
|
ਵੇਖੋ, ਯਹੋਵਾਹ ਦਾ ਤੁਫਾਨ! ਉਹ ਦਾ ਗੁੱਸਾ ਬਾਹਰ ਨਿੱਕਲਿਆ ਹੈ, ਹਾਂ, ਇੱਕ ਵਾਵਰੋਲੇ ਦਾ ਤੁਫਾਨ, ਜਿਹੜਾ ਦੁਸ਼ਟਾਂ ਦੇ ਸਿਰ ਉੱਤੇ ਵਗੇਗਾ! |
20
|
ਯਹੋਵਾਹ ਦਾ ਕ੍ਰੋਧ ਨਾ ਮੁੜੇਗਾ, ਜਦ ਤੀਕ ਉਹ ਆਪਣੇ ਦਿਲ ਦੇ ਪਰੋਜਨ ਨੂੰ ਪੂਰੀ ਤਰਾਂ ਕਾਇਮ ਨਾ ਕਰੇ। ਓੜਕ ਦੇ ਦਿਨਾਂ ਵਿੱਚ ਤੁਸੀਂ ਏਹ ਨੂੰ ਸਫਾਈ ਨਾਲ ਸਮਝੋਗੇ।। |
21
|
ਮੈਂ ਏਹਨਾਂ ਨਬੀਆਂ ਨੂੰ ਨਹੀਂ ਘੱਲਿਆ, ਤਦ ਵੀ ਓਹ ਦੌੜੇ ਫਿਰਦੇ ਹਨ। ਮੈਂ ਓਹਨਾਂ ਨਾਲ ਗੱਲ ਨਹੀਂ ਕੀਤੀ, ਤਦ ਵੀ ਓਹ ਅਗੰਮ ਵਾਕ ਬੋਲਦੇ ਹਨ। |
22
|
ਪਰ ਜੇ ਓਹ ਮੇਰੀ ਸੰਗਤ ਵਿੱਚ ਖਲੋਂਦੇ, ਤਾਂ ਓਹ ਮੇਰੀਆਂ ਗੱਲਾਂ ਮੇਰੀ ਪਰਜਾ ਨੂੰ ਸੁਣਾਉਂਦੇ ਅਤੇ ਓਹ ਓਹਨਾਂ ਦੇ ਬੁਰਿਆਂ ਰਾਹਾਂ ਤੋਂ, ਅਰ ਓਹਨਾਂ ਦੀਆਂ ਬੁਰੀਆਂ ਕਰਤੂਤਾਂ ਤੋਂ ਮੋੜਦੇ।। |
23
|
ਕੀ ਮੈਂ ਨੇੜੇ ਦਾ ਹੀ ਪਰਮੇਸ਼ੁਰ ਹਾਂ ਅਤੇ ਦੂਰ ਦਾ ਪਰਮੇਸ਼ੁਰ ਨਹੀਂ ਹਾਂ? ਯਹੋਵਾਹ ਦਾ ਵਾਕ ਹੈ |
24
|
ਕੀ ਕੋਈ ਮਨੁੱਖ ਆਪਣੇ ਆਪ ਨੂੰ ਪੜਦੇ ਵਿੱਚ ਲੁੱਕਾ ਲਵੇਗਾ ਕਿ ਮੈ ਉਹ ਨੂੰ ਨਾ ਵੇਖਾਂ? ਯਹੋਵਾਹ ਦਾ ਵਾਕ ਹੈ। ਕੀ ਅਕਾਸ਼ ਅਤੇ ਧਰਤੀ ਮੇਰੇ ਨਾਲ ਨਹੀਂ ਭਰੇ ਹੋਏ? ਯਹੋਵਾਹ ਦਾ ਵਾਕ ਹੈ |
25
|
ਜੋ ਕੁਝ ਨਬੀਆਂ ਨੇ ਆਖਿਆ ਹੈ, ਓਹ ਮੈਂ ਸੁਣਿਆ ਹੈ। ਓਹ ਮੇਰੇ ਨਾਮ ਉੱਤੇ ਏਹ ਆਖ ਕੇ ਝੂਠੇ ਅਗੰਮ ਵਾਕ ਬੋਲਦੇ ਹਨ ਕਿ ਮੈਂ ਸੁਫਨਾ ਵੇਖਿਆ ਹੈ, ਮੈਂ ਸੁਫਨਾ ਵੇਖਿਆ ਹੈ! |
26
|
ਕਦ ਤੀਕ ਏਹ ਝੂਠੇ ਅਗੰਮ ਵਾਕ ਨਬੀਆਂ ਦੇ ਦਿਲ ਦੇ ਵਿੱਚ ਹੋਣਗੇ ਕਿ ਓਹ ਆਪਣੇ ਦਿਲ ਦੇ ਭੁਲੇਖੇ ਦੇ ਅੰਗਮ ਵਾਕ ਬੋਲਣ? |
27
|
ਜਿਹੜੇ ਸੋਚਦੇ ਹਨ ਭਈ ਓਹ ਮੇਰੀ ਪਰਜਾ ਨੂੰ ਮੇਰਾ ਨਾਮ ਆਪਣੇ ਸੁਫਨਿਆਂ ਨਾਲ ਭੁਲਾ ਦੇਣ, ਜਿਨ੍ਹਾਂ ਨੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਦੱਸਦਾ ਹੈ ਜਿਵੇਂ ਓਹਨਾਂ ਦੇ ਪਿਉ ਦਾਦੇ ਮੇਰਾ ਨਾਮ ਬਆਲ ਦੇ ਕਾਰਨ ਭੁੱਲ ਗਏ ਹਨ |
28
|
ਉਹ ਨਬੀ ਜਿਹ ਦੇ ਕੋਲ ਸੁਫਨਾ ਹੈ ਉਹ ਸੁਫਨਾ ਦੱਸੇ, ਅਤੇ ਜਿਹ ਦੇ ਕੋਲ ਮੇਰਾ ਬਚਨ ਹੈ ਉਹ ਇਮਾਨਦਾਰੀ ਨਾਲ ਮੇਰਾ ਬਚਨ ਬੋਲੇ। ਤੂੜੀ ਦਾ ਕਣਕ ਨਾਲ ਕੀ ਮੇਲ! ਯਹੋਵਾਹ ਦਾ ਵਾਕ ਹੈ |
29
|
ਕੀ ਮੇਰਾ ਬਚਨ ਅੱਗ ਵਾਂਙੁ ਨਹੀਂ? ਯਹੋਵਾਹ ਦਾ ਵਾਕ ਹੈ, ਅਤੇ ਵਦਾਣ ਵਾਂਙੁ ਜਿਹੜਾ ਚਟਾਨ ਨੂੰ ਚੂਰ ਚੂਰ ਕਰ ਸੁੱਟਦਾ ਹੈ? |
30
|
ਏਸ ਲਈ ਵੇਖੋ, ਮੈਂ ਨਬੀਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਮੇਰੇ ਬਚਨ ਇੱਕ ਦੂਜੇ ਤੋਂ ਚੁਰਾ ਲੈਂਦੇ ਹਨ, |
31
|
ਵੇਖੋ, ਮੈਂ ਓਹਨਾਂ ਨਬੀਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਆਪਣੀਆਂ ਜੀਭਾਂ ਵਰਤਦੇ ਹਨ ਅਤੇ ਕਹਿੰਦੇ, “ਯਹੋਵਾਹ ਦਾ ਵਾਕ” |
32
|
ਵੇਖੋ, ਮੈਂ ਝੂਠੇ ਸੁਫਨਿਆਂ ਦੇ ਅਗੰਮ ਵਾਚਣ ਵਾਲਿਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਓਹਨਾਂ ਨੂੰ ਦੱਸਦੇ ਅਤੇ ਮੇਰੀ ਪਰਜਾ ਨੂੰ ਆਪਣਿਆਂ ਝੂਠਾਂ ਅਤੇ ਫੋਕੀ ਘੁਮੰਡ ਨਾਲ ਕੁਰਾਹੇ ਪਾਉਂਦੇ ਹਨ। ਪਰ ਨਾ ਮੈਂ ਓਹਨਾਂ ਨੂੰ ਘੱਲਿਆ, ਨਾ ਓਹਨਾਂ ਨੂੰ ਹੁਕਮ ਦਿੱਤਾ, ਨਾ ਹੀ ਓਹ ਏਸ ਪਰਜਾ ਨੂੰ ਕੋਈ ਲਾਭ ਪੁਚਾਉਂਦੇ ਹਨ, ਯਹੋਵਾਹ ਦਾ ਵਾਕ ਹੈ।। |
33
|
ਜਦ ਤੈਨੂੰ ਏਹ ਪਰਜਾ ਯਾ ਨਬੀ ਯਾ ਜਾਜਕ ਪੁੱਛਣ ਕਿ ਯਹੋਵਾਹ ਦਾ ਭਾਰ ਕੀ ਹੈ? ਤਦ ਤੂੰ ਓਹਨਾਂ ਨੂੰ ਆਖੀਂ, ਤੁਸੀਂ ਉਹ ਭਾਰ ਹੋ! ਮੈਂ ਤੁਹਾਨੂੰ ਸੁੱਟ ਦਿਆਂਗਾ! ਯਹੋਵਾਹ ਦਾ ਵਾਕ ਹੈ |
34
|
ਓਹ ਨਬੀ ਅਤੇ ਜਾਜਕ ਅਤੇ ਪਰਜਾ ਜਿਹੜੇ ਆਖਣ, “ਯਹੋਵਾਹ ਦਾ ਭਾਰ”, ਮੈਂ ਉਸ ਨੂੰ ਅਤੇ ਉਸ ਦੇ ਘਰਾਣੇ ਨੂੰ ਸਜ਼ਾ ਦਿਆਂਗਾ |
35
|
ਤੁਸੀਂ ਹਰੇਕ ਆਪਣੀ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਆਖੋ, ਯਹੋਵਾਹ ਨੇ ਕੀ ਉੱਤਰ ਦਿੱਤਾ ਹੈ? ਅਤੇ ਯਹੋਵਾਹ ਕੀ ਬੋਲਿਆ ਹੈ? |
36
|
ਯਹੋਵਾਹ ਦੇ ਭਾਰ ਦਾ ਤੁਸੀਂ ਫੇਰ ਚੇਤਾ ਨਾ ਕਰੋਗੇ ਕਿਉਂ ਜੋ ਯਹੋਵਾਹ ਦਾ ਭਾਰ ਹਰ ਮਨੁੱਖ ਦੀ ਆਪਣੀ ਗੱਲ ਹੈ। ਤੁਸਾਂ ਜੀਉਂਦੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਚਨ ਵਿਗਾੜ ਦਿੱਤਾ ਹੈ |
37
|
ਤੂੰ ਨਬੀ ਨੂੰ ਇਉਂ ਆਖ, ਤੈਨੂੰ ਯਹੋਵਾਹ ਨੇ ਕੀ ਉੱਤਰ ਦਿੱਤਾ? ਅਤੇ ਯਹੋਵਾਹ ਦਾ ਕੀ ਬਚਨ ਹੈ? |
38
|
ਪਰ ਜੇ ਤੁਸੀਂ ਆਖੋ, “ਯਹੋਵਾਹ ਦਾ ਭਾਰ”, ਤਾਂ ਯਹੋਵਾਹ ਇਉਂ ਆਖਦਾ ਹੈ, ਏਸ ਲਈ ਕਿ ਤੁਸੀਂ ਏਹ ਗੱਲ ਕਹਿੰਦੇ ਹੋ, “ਯਹੋਵਾਹ ਦਾ ਭਾਰ”, ਅਤੇ ਮੈਂ ਤੁਹਾਨੂੰ ਅਖਵਾ ਘੱਲਿਆ ਕਿ “ਯਹੋਵਾਹ ਦਾ ਭਾਰ” ਨਾ ਆਖੋ |
39
|
ਤਾਂ ਵੇਖੋ, ਮੈਂ ਸੱਚੀ ਮੁੱਚੀ ਤੁਹਾਨੂੰ ਚੁੱਕ ਸੁਟਾਂਗਾ ਅਤੇ ਤੁਹਾਨੂੰ ਅਤੇ ਏਸ ਸ਼ਹਿਰ ਨੂੰ ਜਿਹੜਾ ਮੈਂ ਤੁਹਾਨੂੰ ਅਤੇ ਤੁਹਾਡੇ ਪਿਉ ਦਾਦਿਆਂ ਨੂੰ ਦਿੱਤਾ ਆਪਣੀ ਹਜ਼ੂਰੀ ਤੋਂ ਰੱਦ ਕਰ ਦਿਆਂਗਾ |
40
|
ਅਤੇ ਮੈਂ ਸਦਾ ਦਾ ਉਲਾਹਮਾ ਅਤੇ ਸਦਾ ਦੀ ਸ਼ਰਮਿੰਦਗੀ ਤੁਹਾਡੇ ਉੱਤੇ ਲਿਆਵਾਂਗਾ ਜਿਹੜੀ ਕਦੀ ਵੀ ਨਾ ਭੁੱਲੇਗੀ।। |