English Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Assamese

Books

Jeremiah Chapters

Jeremiah 29 Verses

1 ਏਹ ਉਸ ਪੱਤ੍ਰੀ ਦੀਆਂ ਗੱਲਾਂ ਹਨ ਜਿਹੜੀ ਯਿਰਮਿਯਾਹ ਨਬੀ ਨੇ ਯਰੂਸ਼ਲਮ ਤੋਂ ਅਸੀਰੀ ਦੇ ਰਹਿੰਦੇ ਬਜ਼ੁਰਗਾਂ, ਜਾਜਕਾਂ ਨਬੀਆਂ ਅਤੇ ਸਾਰੇ ਲੋਕਾਂ ਨੂੰ ਘੱਲੀ ਜਿਨ੍ਹਾਂ ਨੂੰ ਨਬੂਕਦਰੱਸਰ ਯਰੂਸ਼ਲਮ ਵਿੱਚੋਂ ਬਾਬਲ ਨੂੰ ਅਸੀਰ ਕਰ ਕੇ ਲੈ ਗਿਆ
2 ਏਸ ਤੋਂ ਪਿੱਛੇ ਕਿ ਯਕਾਨਯਾਹ ਪਾਤਸ਼ਾਹ, ਰਾਜ ਮਾਤਾ, ਤੇ ਖੁਸਰੇ ਤੇ ਸਰਦਾਰ, ਲੋਹਾਰ ਤੇ ਤਰਖਾਣ ਯਹੂਦਾਹ ਤੇ ਯਰੂਸ਼ਲਮ ਵਿੱਚੋਂ ਨਿੱਕਲ ਗਏ ਸਨ
3 ਉਸ ਨੇ ਸ਼ਾਫਾਨ ਦੇ ਪੁੱਤ੍ਰ ਅਲਆਸਾਹ ਅਤੇ ਹਿਲਕੀਯਾਹ ਦੇ ਪੁੱਤ੍ਰ ਗਮਰਯਾਹ ਦੇ ਹੱਥੀਂ ਏਹ ਪੱਤ੍ਰੀ ਘੱਲੀ ਜਿਨ੍ਹਾਂ ਨੂੰ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੇ ਬਾਬਲ ਵਿੱਚ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਕੋਲ ਘੱਲਿਆ
4 ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਓਹਨਾਂ ਸਾਰਿਆਂ ਅਸੀਰਾਂ ਨੂੰ ਜਿਨ੍ਹਾਂ ਨੂੰ ਮੈਂ ਯਰੂਸ਼ਲਮ ਵਿੱਚੋਂ ਅਸੀਰ ਕਰ ਕੇ ਬਾਬਲ ਨੂੰ ਘੱਲਿਆ ਹੈ ਐਉਂ ਫ਼ਰਮਾਉਂਦਾ ਹੈ, -
5 ਤੁਸੀਂ ਘਰ ਬਣਾਓ ਅਤੇ ਓਹਨਾਂ ਵਿੱਚ ਵੱਸੋ ਅਤੇ ਬਾਗ ਲਾਓ ਅਤੇ ਓਹਨਾਂ ਦੇ ਮੇਵੇ ਖਾਓ
6 ਤੁਸੀਂ ਤੀਵੀਆਂ ਵਿਆਹੋ ਅਤੇ ਪੁੱਤ੍ਰ ਧੀਆਂ ਪੈਦਾ ਕਰੋ ਅਤੇ ਆਪਣੇ ਪੁੱਤ੍ਰਾਂ ਲਈ ਤੀਵੀਆਂ ਵਿਆਹੋ ਅਤੇ ਆਪਣੀਆਂ ਧੀਆਂ ਨੂੰ ਮਨੁੱਖਾਂ ਨੂੰ ਦਿਓ ਕਿ ਓਹ ਪੁੱਤ੍ਰ ਧੀਆਂ ਜਣਨ ਅਤੇ ਉੱਥੇ ਤੁਸੀਂ ਵੱਧ ਜਾਓ ਅਤੇ ਘਟੋ ਨਾ
7 ਅਤੇ ਉਸ ਸ਼ਹਿਰ ਲਈ ਸ਼ਾਂਤੀ ਭਾਲੋ ਜਿੱਥੇ ਮੈਂ ਤੁਹਾਨੂੰ ਅਸੀਰ ਕਰ ਕੇ ਘੱਲਿਆ ਹੈ ਅਤੇ ਉਸ ਦੇ ਕਾਰਨ ਯਹੋਵਾਹ ਅੱਗੇ ਪ੍ਰਾਰਥਨਾ ਕਰੋ ਕਿਉਂ ਜੋ ਉਹ ਦੀ ਸ਼ਾਂਤੀ ਵਿੱਚ ਤੁਹਾਡੀ ਸ਼ਾਂਤੀ ਹੈ
8 ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਤੁਹਾਡੇ ਨਬੀ ਜਿਹੜੇ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਫ਼ਾਲ ਪਾਉਣ ਵਾਲੇ ਜਿਹੜੇ ਕੁਰਾਹੇ ਨਾ ਪਾਉਣ ਅਤੇ ਆਪਣੇ ਸੁਫ਼ਨੇ ਜਿਹੜੇ ਤੁਸੀਂ ਵੇਖਦੇ ਹੋ ਨਾ ਮੰਨੋ
9 ਕਿਉਂ ਜੋ ਓਹ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ, ਮੈਂ ਓਹਨਾਂ ਨੂੰ ਨਹੀ ਘੱਲਿਆ, ਯਹੋਵਾਹ ਦਾ ਵਾਕ ਹੈ।।
10 ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਜਦ ਬਾਬਲ ਲਈ ਸੱਤਰ ਵਰ੍ਹੇ ਪੂਰੇ ਹੋ ਜਾਣਗੇ ਮੈਂ ਤੁਹਾਡੀ ਘ਼ਬਰ ਲਵਾਂਗਾ ਅਤੇ ਮੈਂ ਤੁਹਾਨੂੰ ਏਸ ਏਸਥਾਨ ਉੱਤੇ ਫੇਰ ਲਿਆ ਕੇ ਆਪਣੀ ਭਲਿਆਈ ਦੀ ਗੱਲ ਪੂਰੀ ਕਰਾਂਗਾ
11 ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਵਿਖੇ ਸੋਚਦਾ ਹਾਂ ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ
12 ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ
13 ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ
14 ਮੈਂ ਤੁਹਾਨੂੰ ਲੱਭਾਂਗਾ, ਯਹੋਵਾਹ ਦਾ ਵਾਕ ਹੈ। ਮੈਂ ਤੁਹਾਡੀ ਅਸੀਰੀ ਨੂੰ ਮੁਕਾ ਦਿਆਂਗਾ ਅਤੇ ਮੈਂ ਤੁਹਾਨੂੰ ਸਾਰੀਆਂ ਕੌਮਾਂ ਵਿੱਚੋਂ ਅਤੇ ਸਾਰਿਆਂ ਥਾਵਾਂ ਵਿੱਚੋਂ ਜਿੱਥੇ ਮੈਂ ਤੁਹਾਨੂੰ ਹੱਕ ਦਿੱਤਾ ਸੀ ਇਕੱਠਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਏਸ ਥਾਂ ਨੂੰ ਮੋੜ ਲਿਆਵਾਂਗਾ ਜਿੱਥੇ ਮੈਂ ਤੁਹਾਨੂੰ ਅਸੀਰ ਕਰਵਾਇਆ ਸੀ।।
15 ਤੁਸੀਂ ਜੋ ਆਖਿਆ ਹੈ ਕਿ ਯਹੋਵਾਹ ਨੇ ਸਾਡੇ ਲਈ ਬਾਬਲ ਵਿੱਚ ਨਬੀ ਕਾਇਮ ਕੀਤੇ ਹਨ
16 ਏਸ ਲਈ ਯਹੋਵਾਹ ਉਸ ਪਾਤਸ਼ਾਹ ਦੇ ਵਿਖੇ ਜਿਹੜਾ ਦਾਊਦ ਦੇ ਸਿੰਘਾਸਣ ਉੱਤੇ ਬਿਰਾਜਮਾਨ ਹੈ ਅਤੇ ਸਾਰੀ ਪਰਜਾ ਦੇ ਵਿਖੇ ਜਿਹੜੀ ਏਸ ਸ਼ਹਿਰ ਵਿੱਚ ਵੱਸਦੀ ਹੈ ਅਤੇ ਤੁਹਾਡੇ ਭਰਾਵਾਂ ਦੇ ਵਿਖੇ ਜਿਹੜੇ ਤੁਹਾਡੇ ਨਾਲ ਅਸੀਰ ਹੋ ਕੇ ਬਾਹਰ ਨਹੀਂ ਗਏ ਐਉਂ ਫ਼ਰਮਾਉਂਦਾ ਹੈ
17 ਵੇਖੋ, ਮੈਂ ਓਹਨਾਂ ਵਿੱਚ ਤਲਵਾਰ, ਕਾਲ ਅਤੇ ਬਵਾ ਨੂੰ ਘੱਲਾਂਗਾ, ਸੈਨਾਂ ਦਾ ਯਹੋਵਾਹ ਐਉਂ ਆਖਦਾ ਹੈ, ਮੈਂ ਓਹਨਾਂ ਨੂੰ ਸੜੀਆਂ ਹੋਈਆਂ ਹਜੀਰਾਂ ਵਾਂਙੁ ਬਣਾਵਾਂਗਾ ਜਿਹੜੀਆਂ ਖਰਾਬ ਹੋਣ ਦੇ ਕਾਰਨ ਖਾਧੀਆਂ ਨਹੀਂ ਜਾਂਦੀਆਂ
18 ਮੈਂ ਤਲਵਾਰ, ਕਾਲ ਅਤੇ ਬਵਾ ਨਾਲ ਓਹਨਾਂ ਦਾ ਪਿੱਛਾ ਕਰਾਂਗਾ। ਮੈਂ ਓਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਲਈ ਇੱਕ ਭੈ ਬਣਾਵਾਂਗਾ ਅਤੇ ਓਹ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿਨ੍ਹਾਂ ਵਿੱਚ ਮੈਂ ਓਹਨਾਂ ਨੂੰ ਹੱਕ ਦਿਆਂਗਾ ਸਰਾਪ, ਹੌਲ ਅਤੇ ਨੱਕ ਚੜ੍ਹਾਉਣ ਅਰ ਨਿੰਦਿਆ ਦੀ ਕਾਰਨ ਹੋਣਗੇ
19 ਏਸ ਲਈ ਜੋ ਓਹਨਾਂ ਮੇਰੀਆਂ ਗੱਲਾਂ ਨਹੀਂ ਸੁਣੀਆਂ, ਯਹੋਵਾਹ ਦਾ ਵਾਕ ਹੈ, ਮੈਂ ਆਪਣੇ ਦਾਸਾਂ, ਆਪਣੇ ਨਬੀਆਂ ਨੂੰ ਉਹਨਾਂ ਕੋਲ ਘੱਲਿਆ, ਸਗੋਂ ਜਤਨ ਨਾਲ ਉਨ੍ਹਾਂ ਨੂੰ ਘੱਲਿਆ, ਪਰ ਤੁਸਾਂ ਨਾ ਸੁਣਿਆ, ਯਹੋਵਾਹ ਦਾ ਵਾਕ ਹੈ
20 ਸੋ ਹੇ ਸਾਰੇ ਅਸੀਰੋ, ਜਿਨ੍ਹਾਂ ਨੂੰ ਮੈਂ ਯਰੂਸ਼ਲਮ ਵਿੱਚੋਂ ਬਾਬਲ ਨੂੰ ਘੱਲਿਆ, ਯਹੋਵਾਹ ਦਾ ਬਚਨ ਸੁਣੋ
21 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਕੋਲਾਯਾਹ ਦੇ ਪੁੱਤ੍ਰ ਅਹਾਬ ਨੂੰ ਅਤੇ ਮਆਸਯਾਹ ਦੇ ਪੁੱਤ੍ਰ ਸਿਦਕੀਯਾਹ ਨੂੰ ਜਿਹੜੇ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਤੁਹਾਡੇ ਵੇਖਦਿਆਂ ਓਹਨਾਂ ਨੂੰ ਮਾਰ ਸੁੱਟੇਗਾ!
22 ਯਹੂਦਾਹ ਦੇ ਸਾਰੇ ਅਸੀਰਾਂ ਨਾਲ ਜਿਹੜੇ ਬਾਬਲ ਵਿੱਚ ਹਨ ਓਹਨਾਂ ਦੇ ਕਾਰਨ ਏਹ ਸਰਾਪ ਵਰਤਿਆ ਜਾਵੇਗਾ ਕਿ “ਯਹੋਵਾਹ ਤੈਨੂੰ ਸਿਦਕੀਯਾਹ ਅਤੇ ਅਹਾਬ ਵਾਂਙੁ ਕਰੇ ਜਿਨ੍ਹਾਂ ਨੂੰ ਬਾਬਲ ਦੇ ਪਾਤਸ਼ਾਹ ਨੇ ਅੱਗ ਉੱਤੇ ਭੁੰਨ ਸੁੱਟਿਆ”!
23 ਕਿਉਂ ਜੋ ਓਹਨਾਂ ਇਸਾਰਏਲ ਵਿੱਚ ਮੂਰਖਪੁਣਾ ਕੀਤਾ ਅਤੇ ਆਪਣੇ ਗੁਆਂਢੀਆਂ ਦੀਆਂ ਤੀਵੀਆਂ ਨਾਲ ਜ਼ਨਾਹ ਕੀਤਾ ਅਤੇ ਮੇਰੇ ਨਾਮ ਉੱਤੇ ਝੂਠੀਆਂ ਗੱਲਾਂ ਬੋਲੇ ਜਿਨ੍ਹਾਂ ਦਾ ਮੈਂ ਓਹਨਾਂ ਨੂੰ ਹੁਕਮ ਨਹੀਂ ਦਿੱਤਾ ਸੀ। ਮੈਂ ਓਹੋ ਹਾਂ ਜੋ ਜਾਣਦਾ ਹਾਂ ਅਤੇ ਮੈਂ ਗਵਾਹ ਹਾਂ, ਯਹੋਵਾਹ ਦਾ ਵਾਕ ਹੈ।।
24 ਤੂੰ ਸ਼ਮਅਯਾਹ ਨਹਲਾਮੀ ਨੂੰ ਆਖ ਕਿ
25 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਤੈਂ ਆਪਣੇ ਨਾਉਂ ਉੱਤੇ ਸਾਰੀ ਪਰਜਾ ਨੂੰ ਜਿਹੜੀ ਯਰੂਸ਼ਲਮ ਵਿੱਚ ਹੈ ਅਤੇ ਮਆਸੇਯਾਹ ਦੇ ਪੁੱਤ੍ਰ ਸਫ਼ਨਯਾਹ ਜਾਜਕ ਨੂੰ ਅਤੇ ਸਾਰੇ ਜਾਜਕਾਂ ਨੂੰ ਪੱਤ੍ਰੀਆਂ ਲਿਖ ਘੱਲੀਆਂ ਹਨ ਕਿ
26 ਯਹੋਵਾਹ ਨੇ ਯਹੋਯਾਦਾ ਜਾਜਕ ਦੇ ਥਾਂ ਤੈਨੂੰ ਜਾਜਕ ਬਣਾ ਦਿੱਤਾ ਭਈ ਯਹੋਵਾਹ ਦੇ ਭਵਨ ਉੱਤੇ ਜੁੰਮੇਵਾਰੀ ਹੋਵੇ ਅਤੇ ਹਰੇਕ ਜਿਹੜਾ ਕਮਲਪੁਣਾ ਕਰਦਾ ਹੈ ਅਤੇ ਅਗੰਮ ਵਾਚਦਾ ਹੈ ਤੂੰ ਉਹ ਨੂੰ ਕਾਠ ਅਤੇ ਸੰਗਲਾਂ ਵਿੱਚ ਪਾਵੇਂ
27 ਹੁਣ ਤੈਂ ਅਨਥੋਥੀ ਯਿਰਮਿਯਾਹ ਨੂੰ ਕਿਉਂ ਨਹੀਂ ਘੁਰਕਿਆ ਜਿਹੜਾ ਤੁਹਾਡੇ ਲਈ ਆਪਣੇ ਆਪ ਨੂੰ ਨਬੀ ਬਣਾ ਬੈਠਾ ਹੈ?
28 ਕਿਉਂ ਜੋ ਉਸ ਨੇ ਸਾਨੂੰ ਬਾਬਲ ਵਿੱਚ ਏਹ ਅਖਵਾ ਘੱਲਿਆ ਹੈ ਕਿ ਤੁਹਾਡੀ ਅਸੀਰੀ ਲੰਮੀ ਹੈ। ਤੁਸੀਂ ਘਰ ਬਣਾਓ ਅਤੇ ਵੱਸੋ, ਬਾਗ ਲਾਓ ਅਤੇ ਉਹ ਦਾ ਫਲ ਖਾਓ
29 ਤਾਂ ਸਫ਼ਨਯਾਹ ਜਾਜਕ ਨੇ ਏਹ ਪੱਤ੍ਰੀ ਵਾਚ ਕੇ ਯਿਰਮਿਯਾਹ ਨਬੀ ਦੇ ਕੰਨਾਂ ਵਿੱਚ ਸੁਣਾਇਆ।।
30 ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ
31 ਸਭ ਅਸੀਰਾਂ ਨੂੰ ਅਖਵਾ ਘੱਲ ਕਿ ਯਹੋਵਾਹ ਨਹਲਾਮ ਦੇ ਸ਼ਮਅਯਾਹ ਵਿਖੇ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਸ਼ਮਅਯਾਹ ਨੇ ਤੁਹਾਡੇ ਲਈ ਅਗੰਮ ਵਾਚਿਆ ਅਤੇ ਮੈਂ ਉਹ ਨੂੰ ਨਹੀਂ ਘੱਲਿਆ ਉਸ ਨੇ ਤੁਹਾਨੂੰ ਝੂਠ ਉੱਤੇ ਆਸ ਦੁਆਈ, -
32 ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਨਹਲਾਮੀ ਸ਼ਅਮਯਾਹ ਅਤੇ ਉਸ ਦੀ ਨਸਲ ਦੀ ਖਬਰ ਲੈਂਦਾ ਹਾਂ ਅਤੇ ਉਹ ਦਾ ਕੋਈ ਮਨੁੱਖ ਇਸ ਪਰਜਾ ਵਿੱਚ ਨਾ ਵੱਸੇਗਾ ਜੋ ਉਸ ਭਲਿਆਈ ਨੂੰ ਜਿਹੜੀ ਮੈਂ ਆਪਣੀ ਪਰਜਾ ਨਾਲ ਕਰਾਂਗਾ ਵੇਖੇਗਾ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਉਹ ਯਹੋਵਾਹ ਦੇ ਵਿਰੁੱਧ ਬਗਾਵਤ ਬੋਲਿਆ ਹੈ।।
×

Alert

×