Indian Language Bible Word Collections
Jeremiah 49:1
Jeremiah Chapters
Jeremiah 49 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Jeremiah Chapters
Jeremiah 49 Verses
1
|
ਅੰਮੋਨੀਆਂ ਦੇ ਵਿਖੇ, ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕੀ ਇਸਰਾਏਲ ਦਾ ਕੋਈ ਪੁੱਤ੍ਰ ਨਹੀਂ? ਕੀ ਉਹ ਦਾ ਕੋਈ ਵਾਰਸ ਨਹੀਂ? ਫੇਰ ਕਿਉਂ ਮਲਕਾਮ ਨੇ ਗਾਦ ਨੂੰ ਕਬਜ਼ੇ ਵਿੱਚ ਕਰ ਲਿਆ? ਅਤੇ ਕਿਉਂ ਉਹ ਦੇ ਕੋਲ ਉਸ ਦੇ ਸ਼ਹਿਰਾਂ ਵਿੱਚ ਵੱਸਦੇ ਹਨ? |
2
|
ਏਸ ਲਈ ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਲੜਾਈ ਦਾ ਰੌਲਾ ਸੁਣਾਵਾਂਗਾ, ਅੰਮੋਨੀਆਂ ਦੇ ਰੱਬਾਹ ਦੇ ਵਿਰੁੱਧ। ਉਹ ਇੱਕ ਵਿਰਾਨ ਥੇਹ ਹੋ ਜਾਵੇਗਾ, ਉਹ ਦੀਆਂ ਬਸਤੀਆਂ ਅੱਗ ਨਾਲ ਸਾੜੀਆਂ ਜਾਣਗੀਆਂ, ਤਦ ਇਸਰਾਏਲ ਓਹਨਾਂ ਦੇ ਉੱਤੇ ਕਬਜ਼ਾ ਕਰੇਗਾ ਜਿਨ੍ਹਾਂ ਉਹ ਦੇ ਉੱਤੇ ਕਬਜਾ ਕੀਤਾ, ਯਹੋਵਾਹ ਆਖਦਾ ਹੈ।। |
3
|
ਹੇ ਹਸ਼ਬੋਨ, ਰੋ! ਕਿਉਂ ਜੋ ਅਈ ਲੁੱਟਿਆ ਗਿਆ। ਹੇ ਰੱਬਾਹ ਦੀਓ ਧੀਓ, ਦੁਹਾਈ ਦਿਓ! ਆਪਣੇ ਤੇੜ ਤੱਪੜ ਪਾਓ, ਸੋਗ ਕਰੋ, ਵਾੜਿਆਂ ਵਿੱਚ ਏੱਧਰ ਉੱਧਰ ਦੌੜੋ! ਕਿਉਂ ਜੋ ਮਲਕਾਮ ਅਸੀਰੀ ਵਿੱਚ ਜਾਵੇਗਾ, ਆਪਣਿਆਂ ਜਾਜਕਾਂ ਅਤੇ ਆਪਣਿਆਂ ਸਰਦਾਰਾਂ ਨਾਲ। |
4
|
ਤੂੰ ਆਪਣੀਆਂ ਵਾਦੀਆਂ ਦਾ ਕਿਉਂ ਮਾਣ ਕਰਦੀ ਹੈਂ? ਹੇ ਫਿਰਤੂ ਧੀਏ, ਤੇਰੀ ਵਾਦੀ ਵਗਣ ਵਾਲੀ ਹੈ, ਤੇਰਾ ਭਰੋਸਾ ਤੇਰੇ ਖ਼ਜਾਨਿਆਂ ਉੱਤੇ ਹੈ, - ਮੇਰੇ ਵਿਰੁੱਧ ਕੌਣ ਆਵੇਗਾ? |
5
|
ਵੇਖ, ਮੈਂ ਤੇਰੇ ਉੱਤੇ ਭੌ ਲਿਆਵਾਂਗਾ, ਸੈਨਾਂ ਦੇ ਯਹੋਵਾਹ ਪ੍ਰਭੁ ਦਾ ਵਾਕ ਹੈ, ਓਹਨਾਂ ਸਾਰਿਆਂ ਤੋਂ ਜਿਹੜੇ ਤੇਰੇ ਆਲੇ ਦੁਆਲੇ ਹਨ, ਤੁਸੀਂ ਹਰੇਕ ਮਨੁੱਖ ਉਹ ਦੇ ਅੱਗੋਂ ਹੱਕੇ ਜਾਓਗੇ, ਭਗੌੜਿਆਂ ਨੂੰ ਇਕੱਠਾ ਕਰਨ ਲਈ ਕੋਈ ਨਾ ਹੋਵੇਗਾ। |
6
|
ਪਰ ਓੜਕ ਨੂੰ ਮੈਂ ਪੇਰ ਅੰਮੋਨੀਆਂ ਦੀ ਅਸੀਰੀ ਨੂੰ ਮੁਕਾ ਦਿਆਂਗਾ, ਯਹੋਵਾਹ ਦਾ ਵਾਕ ਹੈ।। |
7
|
ਅਦੋਮ ਦੇ ਵਿਖੇ, ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕੀ ਤੇਮਾਨ ਵਿੱਚ ਹੋਰ ਬੁੱਧੀ ਨਾ ਰਹੀਂ? ਕੀ ਸਮਝ ਵਾਲਿਆਂ ਵਿੱਚੋਂ ਸਲਾਹ ਦਾ ਨਾਸ ਹੋ ਗਿਆ? ਕੀ ਓਹਨਾਂ ਦੀ ਬੁੱਧੀ ਮਿਟ ਗਈ? |
8
|
ਤੁਸੀਂ ਨੱਠੋ, ਮੁੜੋ ਅਤੇ ਡੁੰਘਿਆਈਆਂ ਵਿੱਚ ਵੱਸੋ, ਹੇ ਦਦਾਨ ਦੇ ਵਾਸੀਓ, ਮੈਂ ਉਹ ਦੇ ਉੱਤੇ ਤਾਂ ਏਸਾਓ ਦੀ ਬਿਪਤਾ ਲਿਆਵਾਂਗਾ, ਉਸ ਵੇਲੇ ਜਦ ਮੈਂ ਉਹ ਨੂੰ ਸਜ਼ਾ ਦਿਆਂ! |
9
|
ਜੇ ਅੰਗੂਰ ਤੋੜਨ ਵਾਲੇ ਤੇਰੇ ਕੋਲ ਆਉਣ, ਕੀ ਓਹ ਦਾਣੇ ਨਾ ਛੱਡਣਗੇ? ਜੇ ਰਾਤ ਨੂੰ ਚੋਰ ਆਉਣ, ਕੀ ਓਹ ਆਪਣੀ ਲੋੜ ਪੂਰੀ ਕਰਨ ਲਈ ਹੀ ਨਾ ਲੁੱਟਣਗੇ? |
10
|
ਪਰ ਮੈਂ ਏਸਾਓ ਨੂੰ ਨੰਗਾ ਕੀਤਾ, ਉਸ ਦੇ ਲੁਕੇ ਹੋਏ ਥਾਵਾਂ ਨੂੰ ਬੇਪੜਦਾ ਕੀਤਾ, ਉਹ ਆਪਣੇ ਆਪ ਨੂੰ ਨਾ ਲੁੱਕਾ ਸੱਕੇਗਾ, ਉਸ ਦੀ ਨਸਲ ਬਰਬਾਦ ਹੋ ਜਾਵੇਗੀ ਅਤੇ ਉਸ ਦੇ ਭਰਾ ਵੀ, ਅਤੇ ਉਸ ਦੇ ਗੁਆਂਢੀ ਅਤੇ ਉਹ ਹੈ ਨਹੀਂ। |
11
|
ਆਪਣੇ ਅਨਾਥਾਂ ਨੂੰ ਛੱਡ, ਮੈਂ ਓਹਨਾਂ ਨੂੰ ਜੀਉਂਦੇ ਰੱਖਾਂਗਾ, ਅਤੇ ਤੇਰੀਆਂ ਵਿੱਧਵਾਂ ਮੇਰੇ ਉੱਤੇ ਭਰੋਸਾ ਰੱਖਣ।। |
12
|
ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, - ਵੇਖ ਜਿਨ੍ਹਾਂ ਦਾ ਹੱਕ ਨਹੀਂ ਸੀ ਭਈ ਕਟੋਰਾ ਪੀਣ, ਓਹਨਾਂ ਨੇ ਜ਼ਰੂਰ ਪੀਣਾ ਹੈ। ਕੀ ਤੂੰ ਉਹ ਹੈਂ ਜਿਹੜਾ ਸੱਚ ਮੁੱਚ ਬੇਦੋਸ਼ਾ ਹੈਂ? ਤੂੰ ਬੇਦੋਸ਼ਾ ਨਾ ਰਹੇਂਗਾ, ਤੂੰ ਸੱਚ ਮੁੱਚ ਪੀਵੇਂਗਾ |
13
|
ਕਿਉਂ ਜੋ ਮੈਂ ਆਪਣੀ ਹੀ ਸੌਂਹ ਖਾਧੀ ਹੈ, ਯਹੋਵਾਹ ਦਾ ਵਾਕ ਹੈ, ਕਿ ਬਾਸਰਾਹ ਹੈਰਾਨੀ ਅਰ ਤਾਹਨੇ ਅਰ ਖਰਾਬੀ ਅਰ ਸਰਾਪ ਲਈ ਹੋਵੇਗਾ ਅਤੇ ਉਹ ਦੇ ਸਾਰੇ ਸ਼ਹਿਰ ਸਦਾ ਲਈ ਵਿਰਾਨ ਰਹਿਣਗੇ।। |
14
|
ਮੈਂ ਇੱਕ ਅਵਾਈ ਯਹੋਵਾਹ ਤੋਂ ਸੁਣੀ, ਭਈ ਕੌਮਾਂ ਵਿੱਚ ਏਲਚੀ ਘੱਲਿਆ ਗਿਆ, - ਇੱਕਠੇ ਹੋਵੋ ਅਤੇ ਉਹ ਦੇ ਵਿਰੁੱਧ ਨਿੱਕਲੋ, ਲੜਾਈ ਲਈ ਉੱਠੋ! |
15
|
ਵੇਖ ਤਾਂ, ਮੈਂ ਕੌਮਾਂ ਵਿੱਚ ਤੈਨੂੰ ਨਿੱਕਾ ਕਰ ਕੇ, ਅਤੇ ਆਦਮੀਆਂ ਵਿੱਚ ਤੁੱਛ ਕਰ ਕੇ ਦਿੱਤਾ ਹੈ। |
16
|
ਤੇਰੇ ਭਿਆਣਕ ਰੂਪ ਨੇ ਤੈਨੂੰ ਧੋਖਾ ਦਿੱਤਾ, ਨਾਲੇ ਤੇਰੇ ਦਿਲ ਦੇ ਹੰਕਾਰ ਨੇ, ਤੂੰ ਜਿਹੜਾ ਚਟਾਨਾਂ ਦੀਆਂ ਤੇੜਾਂ ਵਿੱਚ ਰਹਿੰਦਾ ਹੈਂ, ਅਤੇ ਪਹਾੜੀਆਂ ਦੀਆਂ ਉੱਚਿਆਈਆਂ ਨੂੰ ਫੜਦਾ ਹੈਂ, ਭਾਵੇਂ ਤੂੰ ਆਪਣਾ ਆਹਲਣਾ ਉਕਾਬ ਵਾਂਙੁ ਉੱਚਾ ਬਣਾਵੇਂ, ਪਰ ਮੈਂ ਤੈਨੂੰ ਉੱਥੋਂ ਹੇਠਾਂ ਲਾਹ ਲਵਾਂਗਾ, ਯਹੋਵਾਹ ਦਾ ਵਾਕ ਹੈ।। |
17
|
ਆਦੋਮ ਹੈਰਾਨੀ ਲਈ ਹੋਵੇਗਾ, ਹਰੇਕ ਜਿਹੜਾ ਉਹ ਦੇ ਅੱਗੇ ਦੀ ਲੰਘੇਗਾ ਉਹ ਹੈਰਾਨ ਹੋਵੇਗਾ ਅਤੇ ਉਹ ਦੀਆਂ ਬਵਾਂ ਦੇ ਕਾਰਨ ਸੁਸਕਾਰੇਗਾ |
18
|
ਜਿਵੇਂ ਸਦੂਮ ਅਤੇ ਅਮੂਰਾਹ ਅਤੇ ਓਹਨਾਂ ਦੇ ਵਾਸ ਉੱਲਦੇ ਗਏ, ਯਹੋਵਾਹ ਆਖਦਾ ਹੈ, ਉੱਥੇ ਕੋਈ ਨਾ ਵੱਸੇਗਾ, ਨਾ ਉਹ ਦੇ ਵਿੱਚ ਕੋਈ ਮਨੁੱਖ ਵੱਸੇਗਾ, ਨਾ ਆਦਮ ਵੰਸ ਉਹ ਦੇ ਵਿੱਚ ਟਿਕੇਗਾ |
19
|
ਵੇਖ, ਉਹ ਬਬਰ ਸ਼ੇਰ ਵਾਂਙੁ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਆਵੇਗਾ ਕਿਉਂ ਜੋ ਮੈਂ ਅਚਾਣਕ ਉੱਤੋਂ ਓਹਨਾਂ ਨੂੰ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਮੁਕੱਰਰ ਕਰਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸੱਕੇਗਾ? |
20
|
ਏਸ ਲਈ ਤੁਸੀਂ ਯਹੋਵਾਹ ਦੀ ਸਲਾਹ ਸੁਣੋ ਜਿਹੜੀ ਉਸਨੇ ਆਦੋਮ ਦੇ ਵਿਖੇ ਸੋਚੀ ਹੋਈ ਹੈ ਅਤੇ ਉਹ ਦੀਆਂ ਵਿਚਾਰਾਂ ਨੂੰ ਜਿਹੜੀਆਂ ਉਸਨੇ ਤੇਮਾਨ ਦੇ ਵਾਸੀਆਂ ਦੇ ਵਿਖੇ ਕੀਤੀਆਂ ਹਨ। ਸੱਚ ਮੁੱਚ ਓਹਨਾਂ ਦੇ ਇੱਜੜ ਦੇ ਨਿੱਕੇ ਨਿੱਕੇ ਵੀ ਧੂ ਕੇ ਲੈ ਜਾਏ ਜਾਣਗੇ, ਸੱਚ ਮੁੱਚ ਓਹਨਾਂ ਦੀਆਂ ਚਰਾਂਦਾਂ ਵੀ ਓਹਨਾਂ ਲਈ ਵਿਰਾਨ ਹੋਣਗੀਆਂ |
21
|
ਓਹਨਾਂ ਦੇ ਡਿੱਗਣ ਦੀ ਅਵਾਜ਼ ਨਾਲ ਧਰਤੀ ਕੰਬੇਗੀ, ਓਹਨਾਂ ਦੀ ਦੁਹਾਈ ਦੀ ਅਵਾਜ਼ ਨਾਲ ਸਮੁੰਦਰ ਤੀਕ ਸੁਣਾਈ ਦੇਵੇਗੀ! |
22
|
ਵੇਖੋ, ਉਹ ਉਕਾਬ ਵਾਂਙੁ ਚੜ੍ਹੇਗਾ ਅਤੇ ਉੱਡੇਗਾ ਅਤੇ ਆਪਣੇ ਪਰਾਂ ਨੂੰ ਬਾਸਰਾਹ ਦੇ ਉੱਤੇ ਖਲਾਰੇਗਾ ਅਤੇ ਆਦੋਮ ਦੇ ਸੂਰਮਿਆਂ ਦਾ ਦਿਲ ਉਸ ਦਿਨ ਉਸ ਤੀਵੀਂ ਦੇ ਦਿਲ ਵਾਂਙੁ ਹੋਵੇਗਾ ਜਿਹ ਨੂੰ ਪੀੜਾਂ ਲੱਗੀਆਂ ਹਨ।। |
23
|
ਦੰਮਿਸਕ ਦੇ ਵਿਖੇ, ਹਮਾਥ ਅਰ ਅਰਪਾਦ ਘਾਬਰ ਗਏ, ਕਿਉਂ ਜੋ ਓਹਨਾਂ ਨੇ ਬੁਰੀਆਂ ਅਵਾਈਆਂ ਸੁਣੀਆਂ, ਓਹ ਪੰਘਰ ਗਏ, ਸਮੁੰਦਰ ਵਿੱਚ ਹਲਚਲ ਹੈ, ਉਹ ਅਰਮਾਨ ਨਹੀਂ ਕਰ ਸੱਕਦਾ। |
24
|
ਦੰਮਿਸਕ ਨਿਰਬਲ ਹੋ ਗਿਆ, ਉਸ ਆਪਣਾ ਮੂੰਹ ਮੋੜ ਲਿਆ, ਕੰਬਣੀ ਨੇ ਉਹ ਨੂੰ ਆ ਫੜਿਆ, ਪੀੜ ਨੇ ਅਤੇ ਗ਼ਮ ਨੇ ਉਹ ਨੂੰ ਫੜ ਲਿਆ ਜਣਨ ਵਾਲੀ ਤੀਵੀਂ ਵਾਂਙੁ। |
25
|
ਉਸਤਤ ਜੋਗ ਸ਼ਹਿਰ, ਮੇਰਾ ਅਨੰਦ ਦਾ ਨਗਰ, ਕਿਵੇਂ ਤਿਆਗਿਆ ਹੋਇਆ ਹੈ! |
26
|
ਏਸ ਲਈ ਉਹ ਦੇ ਗਭਰੂ ਉਹ ਦਿਆਂ ਚੌਂਕਾਂ ਵਿੱਚ ਡਿੱਗ ਪੈਣਗੇ, ਅਤੇ ਸਾਰੇ ਜੋਧੇ ਉਸ ਦਿਨ ਮਿਟ ਜਾਣਗੇ, ਸੈਨਾਂ ਦੇ ਯਹੋਵਾਹ ਦਾ ਵਾਕ ਹੈ। |
27
|
ਮੈਂ ਦੰਮਿਸਕ ਦੀ ਸਫੀਲ ਵਿੱਚ ਅੱਗ ਜਲਾਵਾਂਗਾ, ਉਹ ਬਨ-ਹਦਦ ਦੇ ਮਹਿਲਾਂ ਨੂੰ ਖਾ ਜਾਵੇਗੀ।। |
28
|
ਕੇਦਾਰ ਦੇ ਵਿਖੇ ਅਤੇ ਹਾਸੋਰ ਦਿਆਂ ਰਾਜਿਆਂ ਦੇ ਵਿਖੇ ਜਿਨ੍ਹਾਂ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਮਾਰਿਆ, - ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਉੱਠੋ ਅਤੇ ਕੇਦਾਰ ਨੂੰ ਚੜ੍ਹੋ ਚੜ੍ਹਦੇ ਪਾਸੇ ਦੇ ਲੋਕਾਂ ਨੂੰ ਬਰਬਾਦ ਕਰੋ! |
29
|
ਓਹਨਾਂ ਦੇ ਤੰਬੂ ਅਤੇ ਓਹਨਾਂ ਦੇ ਇੱਜੜ ਲਏ ਜਾਣਗੇ, ਓਹਨਾਂ ਦੇ ਪੜਦੇ, ਓਹਨਾਂ ਦੇ ਸਾਰੇ ਭਾਂਡੇ, ਓਹਨਾਂ ਦੇ ਊਠ ਓਹ ਆਪਣੇ ਲਈ ਲੈ ਜਾਣਗੇ, ਓਹ ਓਹਨਾਂ ਦੇ ਉੱਤੇ ਪੁਕਾਰਨਗੇ, ਭਈ ਆਲੇ ਦੁਆਲੇ ਭੈ ਹੈ! |
30
|
ਤੁਸੀਂ ਨੱਠੋ, ਬਹੁਤ ਦੂਰ ਖਿਸਕ ਜਾਓ ਅਤੇ ਡੁੰਘਿਆਈ ਵਿੱਚ ਵੱਸੋ, ਹੇ ਹਾਸੋਰ ਦੇ ਵਾਸੀਓ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਤੁਹਾਡੇ ਵਿਰੁੱਧ ਸਲਾਹ ਕੀਤੀ ਹੈ, ਅਤੇ ਤੁਹਾਡੇ ਵਿਰੁੱਧ ਮਤਾ ਪਕਾਇਆ ਹੈ।। |
31
|
ਉੱਠੋ, ਇੱਕ ਨਿਚਿੰਤ ਕੌਮ ਉੱਤੇ ਚੜ੍ਹਾਈ ਕਰੋ, ਜਿਹੜੀ ਭਰੋਸੇ ਨਾਲ ਵੱਸਦੀ ਹੈ, ਯਹੋਵਾਹ ਦਾ ਵਾਕ ਹੈ, ਨਾ ਉਹ ਦੇ ਦਰ ਹਨ ਨਾ ਅਰਲ, ਉਹ ਇਕੱਲੀ ਵੱਸਦੀ ਹੈ। |
32
|
ਓਹਨਾਂ ਦੇ ਊਠ ਲੁੱਟ ਦਾ ਮਾਲ ਹੋਣਗੇ, ਓਹਨਾਂ ਦੇ ਵੱਗਾਂ ਦੀ ਵਾਫਰੀ ਮਾਰ ਧਾੜ ਲਈ ਹੋਵੇਗੀ, ਮੈਂ ਓਹਨਾਂ ਨੂੰ ਸਾਰੀਆਂ ਹਵਾਵਾਂ ਵੱਲ ਖਿਲਾਰ ਦਿਆਂਗਾ, ਜਿਹੜੇ ਆਪਣੀਆਂ ਦਾੜ੍ਹੀਆਂ ਦੀਆਂ ਨੁੱਕਰਾਂ ਮੁਨਾਉਂਦੇ ਹਨ, ਮੈਂ ਓਹਨਾਂ ਦੇ ਹਰ ਪਾਸੇ ਤੋਂ ਬਿਪਤਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ। |
33
|
ਹਾਸੋਰ ਗਿੱਦੜਾਂ ਦੀ ਖੋਹ ਹੋਵੇਗਾ, ਉਹ ਸਦਾ ਤੀਕ ਵਿਰਾਨ ਰਹੇਗਾ, ਉੱਥੇ ਕੋਈ ਮਨੁੱਖ ਨਾ ਵੱਸੇਗਾ, ਕੋਈ ਆਦਮ ਵੰਸ ਉਹ ਦੇ ਵਿੱਚ ਨਾ ਟਿੱਕੇਗਾ।। |
34
|
ਯਹੋਵਾਹ ਦਾ ਬਚਨ ਜਿਹੜਾ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਏਲਾਮ ਦੇ ਵਿਖੇ ਯਿਰਮਿਯਾਹ ਨਬੀ ਕੋਲ ਆਇਆ ਕਿ |
35
|
ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ ਮੈਂ ਏਲਾਮ ਦੇ ਧਣੁਖ ਨੂੰ ਤੋੜ ਸੁੱਟਾਂਗਾ ਜਿਹੜਾ ਓਹਨਾਂ ਦੀ ਸੂਰਮਗਤੀ ਦਾ ਮੁੱਢ ਹੈ |
36
|
ਮੈਂ ਏਲਾਮ ਉੱਤੇ ਚੌਂਹ ਹਵਾਵਾਂ ਨੂੰ ਅਕਾਸ਼ ਦੀਆਂ ਚੌਂਹ ਕੂੰਟਾਂ ਤੋਂ ਲਿਆਵਾਂਗਾ ਅਤੇ ਮੈਂ ਓਹਨਾਂ ਨੂੰ ਉਨ੍ਹਾਂ ਸਾਰੀਆਂ ਹਵਾਵਾਂ ਵੱਲ ਖਿਲਾਰ ਦਿਆਂਗਾ ਅਤੇ ਕੋਈ ਕੌਮ ਨਾ ਹੋਵੇਗੀ ਜਿੱਥੇ ਏਲਾਮ ਦੇ ਹੱਕੇ ਹੋਏ ਨਾ ਜਾਣ |
37
|
ਮੈਂ ਏਲਾਮ ਨੂੰ ਓਹਨਾਂ ਦੇ ਵੈਰੀਆਂ ਦੇ ਅੱਗੇ ਅਤੇ ਉਨ੍ਹਾਂ ਦੇ ਅੱਗੇ ਜਿਹੜੇ ਓਹਨਾਂ ਦੀਆਂ ਜਾਨਾਂ ਦੇ ਗਾਹਕ ਹਨ ਹੱਕਾ ਬੱਕਾ ਕਰਾਂਗਾ, ਮੈਂ ਓਹਨਾਂ ਉੱਤੇ ਆਪਣੇ ਵੱਡੇ ਕ੍ਰੋਧ ਦੀ ਬੁਰਿਆਈ ਲਿਆਵਾਂਗਾ, ਯਹੋਵਾਹ ਦਾ ਵਾਕ ਹੈ। ਮੈਂ ਓਹਨਾਂ ਦੇ ਪਿੱਛੇ ਤਲਵਾਰ ਘੱਲਾਂਗਾ ਏੱਥੋਂ ਤੀਕ ਕਿ ਓਹਨਾਂ ਦਾ ਸੱਤਿਆ ਨਾਸ ਕਰ ਦਿੱਤਾ |
38
|
ਮੈਂ ਏਲਾਮ ਵਿੱਚ ਆਪਣਾ ਸਿੰਘਾਸਣ ਰੱਖਾਂਗਾ ਅਤੇ ਉੱਥੋਂ ਰਾਜਾ ਅਤੇ ਸਰਦਾਰਾਂ ਨੂੰ ਨਾਸ ਕਰਾਂਗਾ, ਯਹੋਵਾਹ ਦਾ ਵਾਕ ਹੈ |
39
|
ਪਰ ਅੰਤ ਦੇ ਦਿਨਾਂ ਐਉਂ ਹੋਵੇਗਾ ਕਿ ਮੈਂ ਏਲਾਮ ਨੂੰ ਅਸੀਰੀ ਤੋਂ ਮੋੜ ਲਿਆਵਾਂਗਾ, ਯਹੋਵਾਹ ਦਾ ਵਾਕ ਹੈ।। |