Indian Language Bible Word Collections
John 11:33
John Chapters
John 11 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
John Chapters
John 11 Verses
1
|
ਮਰਿਯਮ ਅਰ ਉਹ ਦੀ ਭੈਣ ਮਾਰਥਾ ਦੀ ਨਗਰੀ ਬੈਤਅਨਿਯਾ ਦਾ ਲਾਜ਼ਰ ਨਾਮੇ ਇੱਕ ਮਨੁੱਖ ਬਿਮਾਰ ਸੀ |
2
|
ਇਹ ਉਹੋ ਮਰਿਯਮ ਸੀ ਜਿਨ੍ਹ ਪ੍ਰਭੁ ਨੂੰ ਅਤਰ ਮਲਿਆ ਅਰ ਆਪਣਿਆਂ ਵਾਲਾਂ ਨਾਲ ਉਹ ਦੇ ਚਰਨ ਪੂੰਝੇ ਸਨ । ਉਸੇ ਦਾ ਭਰਾ ਲਾਜ਼ਰ ਬਿਮਾਰ ਸੀ |
3
|
ਇਸ ਲਈ ਦੋਹਾਂ ਭੈਣਾਂ ਨੇ ਉਹ ਨੂੰ ਕਹਾ ਭੇਜਿਆ ਕਿ ਪ੍ਰਭੁ ਜੀ ਵੇਖ ਜਿਸ ਨਾਲ ਤੂੰ ਹਿਤ ਕਰਦਾ ਹੈਂ ਸੋ ਬਿਮਾਰ ਹੈ |
4
|
ਯਿਸੂ ਨੇ ਸੁਣ ਕੇ ਕਿਹਾ, ਇਹ ਬਿਮਾਰੀ ਮੌਤ ਦੀ ਨਹੀਂ ਸਗੋਂ ਪਰਮੇਸ਼ੁਰ ਦੀ ਵਡਿਆਈ ਦੇ ਨਿਮਿੱਤ ਹੈ ਜੋ ਇਸ ਤੋਂ ਪਰਮੇਸ਼ੁਰ ਦੇ ਪੁੱਤ੍ਰ ਦੀ ਵਡਿਆਈ ਹੋਵੇ |
5
|
ਯਿਸੂ ਮਾਰਥਾ ਨੂੰ ਅਤੇ ਉਹ ਦੀ ਭੈਣ ਅਰ ਲਾਜ਼ਰ ਨੂੰ ਪਿਆਰ ਕਰਦਾ ਸੀ |
6
|
ਸੋ ਜਾਂ ਉਸ ਨੇ ਸੁਣਿਆ ਭਈ ਉਹ ਬਿਮਾਰ ਹੈ ਤਾਂ ਉਹ ਜਿੱਥੇ ਸੀ ਉਸ ਵੇਲੇ ਦੋ ਦਿਨ ਉੱਥੇ ਹੀ ਰਿਹਾ |
7
|
ਤਦ ਇਹ ਦੇ ਪਿੱਛੇ ਉਸ ਨੇ ਚੇਲਿਆਂ ਨੂੰ ਆਖਿਆ, ਆਓ ਅਸੀਂ ਫੇਰ ਯਹੂਦਿਯਾ ਨੂੰ ਚੱਲੀਏ |
8
|
ਚੇਲਿਆਂ ਨੇ ਉਸ ਨੂੰ ਆਖਿਆ, ਸੁਆਮੀਂ ਜੀ ਯਹੂਦੀ ਤੈਨੂੰ ਹੁਣੇ ਪਥਰਾਹ ਕਰਨਾ ਚਾਹੁੰਦੇ ਸਨ ਅਤੇ ਤੂੰ ਫੇਰ ਉੱਥੇ ਜਾਂਦਾ ਹੈਂॽ |
9
|
ਯਿਸੂ ਨੇ ਉੱਤਰ ਦਿੱਤਾ, ਕੀ ਦਿਨ ਭਰ ਦੇ ਬਾਰਾਂ ਘੰਟੇ ਨਹੀਂ ਹਨॽ ਜੇ ਕੋਈ ਦਿਨ ਨੂੰ ਤੁਰੇ ਤਾਂ ਉਹ ਠੋਕਰ ਨਹੀਂ ਖਾਂਦਾ ਕਿਉਂ ਜੋ ਉਹ ਇਸ ਜਗਤ ਦਾ ਚਾਨਣ ਵੇਖਦਾ ਹੈ |
10
|
ਪਰ ਜੇ ਕੋਈ ਰਾਤ ਨੂੰ ਤੁਰੇ ਤਾਂ ਠੋਕਰ ਖਾਂਦਾ ਹੈ ਕਿਉਂ ਜੋ ਉਹ ਦੇ ਵਿੱਚ ਚਾਨਣ ਨਹੀਂ ਹੈ |
11
|
ਉਸ ਨੇ ਇਹ ਗੱਲਾਂ ਆਖੀਆਂ ਅਤੇ ਇਹ ਦੇ ਮਗਰੋਂ ਉਨ੍ਹਾਂ ਨੂੰ ਕਿਹਾ ਕਿ ਸਾਡਾ ਮਿੱਤ੍ਰ ਲਾਜ਼ਰ ਸੌ ਗਿਆ ਹੈ ਪਰ ਮੈਂ ਜਾਂਦਾ ਹਾਂ ਭਈ ਉਹ ਨੂੰ ਜਗਾਵਾਂ |
12
|
ਉਪਰੰਤ ਚੇਲਿਆਂ ਨੇ ਉਸ ਨੂੰ ਆਖਿਆ, ਪ੍ਰਭੁ ਜੀ ਜੇ ਉਹ ਸੌ ਗਿਆ ਹੈ ਤਾਂ ਬਚ ਜਾਊ |
13
|
ਯਿਸੂ ਨੇ ਤਾਂ ਉਹ ਦੀ ਮੌਤ ਦੀ ਗੱਲ ਕੀਤੀ ਸੀ ਪਰ ਓਹ ਸਮਝੇ ਜੇ ਉਹ ਨੇ ਨੀਂਦ ਦੇ ਅਰਾਮ ਦੀ ਗੱਲ ਆਖੀ ਹੈ |
14
|
ਉਪਰੰਤ ਯਿਸੂ ਨੇ ਉਨ੍ਹਾਂ ਨੂੰ ਸਾਫ਼ ਸਾਫ਼ ਆਖ ਦਿੱਤਾ ਜੋ ਲਾਜ਼ਰ ਮਰ ਗਿਆ ਹੈ |
15
|
ਅਤੇ ਮੈਂ ਤੁਹਾਡੀ ਖਾਤਰ ਪਰਸਿੰਨ ਹਾਂ ਜੋ ਮੈਂ ਉੱਥੇ ਨਾ ਸਾਂ ਤਾਂ ਜੋ ਤੁਸੀਂ ਨਿਹਚਾ ਕਰੋ । ਪਰ ਆਓ, ਉਸ ਕੋਲ ਚੱਲੀਏ |
16
|
ਤਾਂ ਥੋਮਾਂ ਨੇ ਜਿਹੜਾ ਦੀਦੁਮੁਸ ਕਰਕੇ ਸੱਦੀਦਾ ਹੈ ਆਪਣੇ ਗੁਰਭਾਈਆਂ ਨੂੰ ਕਿਹਾ, ਆਓ ਅਸੀਂ ਭੀ ਚੱਲੀਏ ਭਈ ਉਹ ਦੇ ਨਾਲ ਮਰੀਏ।। |
17
|
ਫੇਰ ਯਿਸੂ ਨੇ ਆਣ ਕੇ ਮਲੂਮ ਕੀਤਾ ਜੋ ਉਹ ਨੂੰ ਕਬਰ ਵਿੱਚ ਪਏ ਚਾਰ ਦਿਨ ਹੋ ਚੁੱਕੇ ਹਨ |
18
|
ਬੈਤਅਨਿਯਾ ਯਰੂਸ਼ਲਮ ਦੇ ਨੇੜੇ ਕੋਹਕੁ ਵਾਟ ਸੀ |
19
|
ਅਰ ਬਹੁਤ ਸਾਰੇ ਯਹੂਦੀ ਮਾਰਥਾ ਅਤੇ ਮਰਿਯਮ ਦੇ ਕੋਲ ਆਏ ਹੋਏ ਸਨ ਜੋ ਉਨ੍ਹਾਂ ਦੇ ਭਰਾ ਦੇ ਵਿਖੇ ਉਨ੍ਹਾਂ ਦਾ ਮਨ ਧਰਾਵਾ ਕਰਨ |
20
|
ਉਪਰੰਤ ਮਾਰਥਾ ਨੇ ਜਾਂ ਸੁਣਿਆ ਕਿ ਯਿਸੂ ਆਉਂਦਾ ਹੈ ਤਾਂ ਉਸ ਨੂੰ ਮਿਲਣ ਗਈ ਪਰ ਮਰਿਯਮ ਘਰ ਵਿਚ ਬੈਠੀ ਰਹੀ |
21
|
ਤਦ ਮਾਰਥਾ ਨੇ ਯਿਸੂ ਨੂੰ ਆਖਿਆ, ਪ੍ਰਭੁ ਜੀ ਜੇ ਤੂੰ ਐਥੇ ਹੁੰਦਾ ਤਾਂ ਮੇਰਾ ਭਰਾ ਨਾ ਮਰਦਾ |
22
|
ਅਤੇ ਮੈਂ ਹੁਣ ਭੀ ਜਾਣਦੀ ਹਾਂ ਭਈ ਜੋ ਕੁਝ ਤੂੰ ਪਰਮੇਸ਼ੁਰ ਤੋਂ ਮੰਗੇਂ ਸੋ ਪਰਮੇਸ਼ੁਰ ਤੈਨੂੰ ਦੇਊ |
23
|
ਯਿਸੂ ਨੇ ਉਹ ਨੂੰ ਆਖਿਆ, ਤੇਰਾ ਭਰਾ ਜੀ ਉੱਠੇਗਾ |
24
|
ਮਾਰਥਾ ਨੇ ਉਸ ਨੂੰ ਆਖਿਆ, ਮੈਂ ਜਾਣਦੀ ਹਾਂ ਜੋ ਕਿਆਮਤ ਨੂੰ ਅੰਤ ਦੇ ਦਿਨ ਉਹ ਜੀ ਉੱਠੂ |
25
|
ਯਿਸੂ ਨੇ ਉਹ ਨੂੰ ਕਿਹਾ ਕਿਆਮਤ ਅਤੇ ਜੀਉਣ ਮੈਂ ਹਾਂ। ਜੋ ਮੇਰੇ ਉੱਤੇ ਨਿਹਚਾ ਕਰਦਾ ਹੈ ਭਾਵੇਂ ਉਹ ਮਰ ਜਾਵੇ ਤਾਂ ਵੀ ਜੀਵੇਗਾ |
26
|
ਅਤੇ ਹਰ ਕੋਈ ਜਿਹੜਾ ਜੀਉਂਦਾ ਹੈ ਅਰ ਮੇਰੇ ਉੱਤੇ ਨਿਹਚਾ ਕਰਦਾ ਹੈ ਸੋ ਸਦੀਪਕਾਲ ਤੀਕੁ ਕਦੇ ਨਾ ਮਰੇਗਾ।। ਕੀ ਤੂੰ ਇਸ ਗੱਲ ਦੀ ਪਰਤੀਤ ਕਰਦੀ ਹੈਂॽ |
27
|
ਉਨ ਉਸ ਨੂੰ ਆਖਿਆ, ਹਾਂ, ਪ੍ਰਭੁ ਮੈਂ ਪਰਤੀਤ ਕੀਤੀ ਹੈ ਜੋ ਤੂੰ ਹੀ ਮਸੀਹ ਹੈਂ ਪਰਮੇਸ਼ੁਰ ਦਾ ਪੁੱਤ੍ਰ ਜਿਹੜਾ ਜਗਤ ਵਿੱਚ ਆਉਣ ਵਾਲਾ ਸੀ |
28
|
ਇਹ ਕਹਿ ਕੇ ਉਹ ਚੱਲੀ ਗਈ ਅਤੇ ਆਪਣੀ ਭੈਣ ਮਰਿਯਮ ਨੂੰ ਚੁੱਪ ਕੀਤੀ ਸੱਦ ਕੇ ਬੋਲੀ, ਗੁਰੂ ਆਇਆ ਹੋਇਆ ਹੈ ਅਤੇ ਤੈਨੂੰ ਸੱਦਦਾ ਹੈ |
29
|
ਜਾਂ ਉਹ ਨੇ ਇਹ ਗੱਲ ਸੁਣੀ ਤਾਂ ਝੱਟ ਉੱਠ ਕੇ ਉਸ ਦੇ ਕੋਲ ਗਈ |
30
|
ਯਿਸੂ ਅਜੇ ਪਿੰਡ ਵਿੱਚ ਨਹੀਂ ਸੀ ਆਇਆ ਪਰ ਉਸੇ ਥਾਂ ਸੀ ਜਿੱਥੇ ਮਾਰਥਾ ਉਸ ਨੂੰ ਮਿਲੀ ਸੀ |
31
|
ਫੇਰ ਓਹ ਯਹੂਦੀ ਜਿਹੜੇ ਉਹ ਦੇ ਨਾਲ ਘਰ ਵਿੱਚ ਸਨ ਅਤੇ ਉਹ ਦਾ ਮਨ ਧਰਾਉਂਦੇ ਸਨ ਜਾਂ ਮਰਿਯਮ ਨੂੰ ਵੇਖਿਆ ਜੋ ਉਹ ਛੇਤੀ ਨਾਲ ਉੱਠ ਕੇ ਬਾਹਰ ਨੂੰ ਚੱਲੀ ਗਈ ਹੈ ਤਾਂ ਇਹ ਸਮਝ ਕੇ ਭਈ ਉਹ ਕਬਰ ਉੱਤੇ ਰੋਣ ਜਾਂਦੀ ਹੈ ਉਹ ਦੇ ਮਗਰ ਹੋ ਤੁਰੇ |
32
|
ਸੋ ਜਾਂ ਮਰਿਯਮ ਉਸ ਥਾਂ ਆਈ ਜਿੱਥੇ ਯਿਸੂ ਸੀ ਤਾਂ ਉਸ ਨੂੰ ਵੇਖ ਕੇ ਉਸ ਦੇ ਪੈਰੀਂ ਪਈ ਅਤੇ ਉਸ ਨੂੰ ਆਖਿਆ, ਪ੍ਰਭੁ ਜੀ ਜੇ ਤੂੰ ਐਥੇ ਹੁੰਦਾ ਤਾਂ ਮੇਰਾ ਭਰਾ ਨਾ ਮਰਦਾ |
33
|
ਉਪਰੰਤ ਜਾਂ ਯਿਸੂ ਨੇ ਉਹ ਨੂੰ ਰੋਦਿਆਂ ਅਤੇ ਉਨ੍ਹਾਂ ਯਹੂਦੀਆਂ ਨੂੰ ਵੀ ਜੋ ਉਹ ਦੇ ਨਾਲ ਆਏ ਸਨ ਰੋਂਦੇ ਵੇਖਿਆ ਤਾਂ ਆਤਮਾ ਵਿੱਚ ਕਲਪਿਆ ਅਤੇ ਘਬਰਾਇਆ |
34
|
ਅਰ ਆਖਿਆ, ਤੁਸੀਂ ਉਹ ਨੂੰ ਕਿੱਥੇ ਰੱਖਿਆ ਹੈॽ ਉਨ੍ਹਾਂ ਉਸ ਨੂੰ ਆਖਿਆ, ਪ੍ਰਭੁ ਜੀ ਆ ਵੇਖ |
36
|
ਇਸ ਤੇ ਯਹੂਦੀ ਬੋਲੇ ਵੇਖੋ ਇਹ ਉਸ ਨਾਲ ਕੇਡਾ ਹਿਤ ਕਰਦਾ ਸੀ! |
37
|
ਪਰ ਕਈ ਉਨ੍ਹਾਂ ਵਿੱਚੋਂ ਬੋਲੇ, ਕੀ ਇਹ ਜਿਹ ਨੇ ਅੰਨ੍ਹੇ ਦੀਆਂ ਅੱਖਾਂ ਖੋਲ੍ਹੀਆਂ ਐੱਨਾ ਭੀ ਨਾ ਕਰ ਸੱਕਿਆ ਜੋ ਇਹ ਮਨੁੱਖ ਨਾ ਮਰਦਾॽ |
38
|
ਤਾਂ ਯਿਸੂ ਆਪਣੇ ਜੀ ਵਿੱਚ ਫਿਰ ਕਲਪਦਾ ਹੋਇਆ ਕਬਰ ਉੱਤੇ ਆਇਆ। ਉਹ ਇੱਕ ਗੁਫ਼ਾ ਸੀ ਅਤੇ ਉਸ ਉੱਤੇ ਇੱਕ ਪੱਥਰ ਧਰਿਆ ਹੋਇਆ ਸੀ |
39
|
ਯਿਸੂ ਨੇ ਆਖਿਆ, ਇਸ ਪੱਥਰ ਨੂੰ ਹਟਾ ਦਿਓ। ਉਸ ਮੁਰਦੇ ਦੀ ਭੈਣ ਮਾਰਥਾ ਨੇ ਉਸ ਨੂੰ ਆਖਿਆ, ਪ੍ਰਭੁ ਜੀ ਉਸ ਕੋਲੋਂ ਤਾਂ ਹੁਣ ਸੜਿਹਾਨ ਆਉਂਦੀ ਹੈ ਕਿਉਂ ਜੋ ਉਹ ਨੂੰ ਚਾਰ ਦਿਨ ਹੋਏ ਹਨ |
40
|
ਯਿਸੂ ਨੇ ਉਹ ਨੂੰ ਕਿਹਾ, ਕੀ ਮੈਂ ਤੈਨੂੰ ਨਹੀਂ ਆਖਿਆ ਭਈ ਜੇ ਤੂੰ ਪਰਤੀਤ ਕਰੇਂ ਤਾਂ ਪਰਮੇਸ਼ੁਰ ਦੀ ਵਡਿਆਈ ਵੇਖੇਂਗੀॽ |
41
|
ਸੋ ਉਨ੍ਹਾਂ ਉਸ ਪੱਥਰ ਨੂੰ ਹਟਾ ਦਿੱਤਾ ਅਤੇ ਯਿਸੂ ਨੇ ਅੱਖਾਂ ਉਤਾਹਾਂ ਕਰ ਕੇ ਆਖਿਆ, ਹੇ ਪਿਤਾ, ਮੈਂ ਤੇਰਾ ਸ਼ੁਕਰ ਕਰਦਾ ਹਾਂ ਜੋ ਤੈਂ ਮੇਰੀ ਸੁਣੀ |
42
|
ਅਤੇ ਮੈਂ ਜਾਣਿਆ ਜੋ ਤੂੰ ਮੇਰੀ ਸਦਾ ਸੁਣਦਾ ਹੈਂ ਪਰ ਇਨਾਂ ਲੋਕਾਂ ਦੇ ਕਾਰਨ ਜਿਹੜੇ ਆਲੇ ਦੁਆਲੇ ਖੜੇ ਹਨ ਮੈਂ ਇਹ ਆਖਿਆ ਤਾਂ ਓਹ ਪਰਤੀਤ ਕਰਨ ਜੋ ਤੈਂ ਮੈਨੂੰ ਘੱਲਿਆ |
43
|
ਇਹ ਕਹਿ ਕੇ ਉੱਚੀ ਅਵਾਜ਼ ਮਾਰੀ ਕਿ ਲਾਜ਼ਰ, ਬਾਹਰ ਆ! |
44
|
ਉਹ ਜਿਹੜਾ ਮੋਇਆ ਹੋਇਆ ਸੀ ਕਫ਼ਨ ਨਾਲ ਹੱਥ ਪੈਰ ਬੱਧੇ ਹੋਏ ਬਾਹਰ ਨਿੱਕਲ ਆਇਆ ਅਰ ਉਹ ਦੇ ਮੂੰਹ ਉੱਤੇ ਰੁਮਾਲ ਵਲ੍ਹੇਟਿਆ ਹੋਇਆ ਸੀ! ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਨੂੰ ਖੋਲ੍ਹੋ ਅਤੇ ਜਾਣ ਦਿਓ।। |
45
|
ਤਦੋਂ ਬਥੇਰਿਆਂ ਨੇ ਉਨ੍ਹਾਂ ਯਹੂਦੀਆਂ ਵਿੱਚੋਂ ਜਿਹੜੇ ਮਰਿਯਮ ਕੋਲ ਆਏ ਸਨ ਇਹ ਜੋ ਕੁਝ ਯਿਸੂ ਨੇ ਕੀਤਾ ਵੇਖ ਕੇ ਉਸ ਉੱਤੇ ਨਿਹਚਾ ਕੀਤੀ |
46
|
ਪਰ ਉਨ੍ਹਾਂ ਵਿੱਚੋਂ ਕਈਆਂ ਨੇ ਫ਼ਰੀਸੀਆਂ ਦੇ ਕੋਲ ਜਾ ਕੇ ਓਹ ਕੰਮ ਜਿਹੜੇ ਯਿਸੂ ਨੇ ਕੀਤੇ ਸਨ ਦੱਸ ਦਿੱਤੇ।। |
47
|
ਇਸ ਲਈ ਪਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਮਹਾ ਸਭਾ ਇਕੱਠੀ ਕਰ ਕੇ ਕਿਹਾ, ਅਸੀਂ ਕੀ ਕਰਦੇ ਹਾਂ, ਕਿਉਂ ਜੋ ਇਹ ਮਨੁੱਖ ਬਹੁਤ ਨਿਸ਼ਾਨ ਵਿਖਾਉਂਦਾ ਹੈॽ |
48
|
ਜੇ ਅਸੀਂ ਉਸ ਨੂੰ ਐਵੇਂ ਛੱਡ ਦੇਈਏ ਤਾਂ ਸਭ ਉਸ ਉੱਤੇ ਨਿਹਚਾ ਕਰਨਗੇ ਅਤੇ ਰੋਮੀ ਆ ਜਾਣਗੇ ਅਤੇ ਨਾਲੇ ਸਾਡੀ ਜਗ੍ਹਾ ਅਰ ਨਾਲੇ ਸਾਡੀ ਕੌਮ ਭੀ ਲੈ ਲੈਣਗੇ |
49
|
ਅਰ ਉਨ੍ਹਾਂ ਵਿੱਚੋਂ ਕਯਾਫਾ ਨਾਮੇ ਇੱਕ ਨੇ ਜਿਹੜਾ ਉਸ ਸਾਲ ਸਰਦਾਰ ਜਾਜਕ ਸੀ ਉਨ੍ਹਾਂ ਨੂੰ ਆਖਿਆ, ਤੁਸੀਂ ਕੁਝ ਨਹੀਂ ਜਾਣਦੇ |
50
|
ਅਤੇ ਨਹੀਂ ਸੋਚਦੇ ਹੋ ਭਈ ਤੁਹਾਡੇ ਲਈ ਇਹੋ ਚੰਗਾ ਹੈ ਜੋ ਇੱਕ ਮਨੁੱਖ ਲੋਕਾਂ ਦੇ ਬਦਲੇ ਮਰੇ, ਨਾ ਕਿ ਸਾਰੀ ਕੌਮ ਦਾ ਨਾਸ ਹੋਵੇ |
51
|
ਪਰ ਇਹ ਉਸ ਨੇ ਆਪਣੀ ਵੱਲੋਂ ਨਹੀਂ ਕਿਹਾ ਪਰ ਇਸ ਕਾਰਨ ਜੋ ਉਹ ਉਸ ਸਾਲ ਸਰਦਾਰ ਜਾਜਕ ਸੀ ਅਗੰਮ ਗਿਆਨ ਨਾਲ ਖਬਰ ਦਿੱਤੀ ਜੋ ਯਿਸੂ ਉਸ ਕੌਮ ਦੇ ਬਦਲੇ ਮਰਨ ਨੂੰ ਸੀ |
52
|
ਅਤੇ ਨਿਰਾ ਉਸੇ ਕੌਮ ਦੇ ਬਦਲੇ ਨਹੀਂ ਸਗੋਂ ਇਸ ਲਈ ਵੀ ਜੋ ਉਹ ਪਰਮੇਸ਼ੁਰ ਦਿਆਂ ਬਾਲਕਾਂ ਨੂੰ ਜੋ ਖਿੰਡੇ ਹੋਏ ਹਨ ਇਕੱਠਿਆਂ ਕਰ ਕੇ ਇੱਕੋ ਬਣਾਵੇ |
53
|
ਸੋ ਉਨ੍ਹਾਂ ਨੇ ਉਸੇ ਦਿਨ ਤੋਂ ਮਤਾ ਪਕਾਇਆ ਭਈ ਉਸ ਨੂੰ ਜਾਨੋਂ ਮਾਰਨ।। |
54
|
ਇਸ ਕਾਰਨ ਯਿਸੂ ਫੇਰ ਯਹੂਦੀਆਂ ਵਿੱਚ ਖੁਲ੍ਹਮਖੁਲ੍ਹਾ ਨਾ ਫਿਰਿਆ ਪਰ ਉੱਥੋਂ ਉਜਾੜ ਦੇ ਲਾਗੇ ਦੇ ਦੇਸ ਵਿੱਚ ਇਫ਼ਰਾਈਮ ਕਰਕੇ ਇੱਕ ਨਗਰ ਨੂੰ ਗਿਆ। ਅਤੇ ਚੇਲਿਆਂ ਸਣੇ ਉੱਥੇ ਰਿਹਾ |
55
|
ਪਰ ਯਹੂਦੀਆਂ ਦਾ ਪਸਾਹ ਨਾਮੇ ਤਿਉਹਾਰ ਨੇੜੇ ਸੀ ਅਤੇ ਅਨੇਕ ਲੋਕ ਆਪ ਨੂੰ ਸ਼ੁੱਧ ਕਰਨ ਲਈ ਤਿਉਹਾਰ ਤੋਂ ਪਹਿਲਾਂ ਪਿੰਡ ਪਿੰਡ ਤੋਂ ਯਰੂਸ਼ਲਮ ਨੂੰ ਗਏ |
56
|
ਸੋ ਉਨ੍ਹਾਂ ਨੇ ਯਿਸੂ ਦੀ ਭਾਲ ਕੀਤੀ ਅਤੇ ਹੈਕਲ ਵਿੱਚ ਖੜੇ ਹੋ ਕੇ ਆਪੋ ਵਿੱਚੀਂ ਕਹਿਣ ਲੱਗੇ, ਤੁਸੀਂ ਕੀ ਸਮਝਦੇ ਹੋ ਕਿ ਉਹ ਇਸ ਤਿਉਹਾਰ ਉੱਤੇ ਨਹੀਂ ਆਊਗਾॽ |
57
|
ਅਤੇ ਪਰਧਾਨ ਜਾਜਕਾਂ ਅਰ ਫ਼ਰੀਸੀਆਂ ਨੇ ਹੁਕਮ ਕੀਤਾ ਸੀ ਕਿ ਜੇ ਕੋਈ ਜਾਣਦਾ ਹੋਵੇ ਜੋ ਉਹ ਕਿੱਥੇ ਹੈ ਤਾਂ ਦੱਸ ਦੇਵੇ ਭਈ ਓਹ ਉਸ ਨੂੰ ਫੜ ਲੈਣ।। |