Indian Language Bible Word Collections
Mark 16:20
Mark Chapters
Mark 16 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Mark Chapters
Mark 16 Verses
1
|
ਜਾਂ ਸਬਤ ਦਾ ਦਿਨ ਬੀਤ ਗਿਆ ਤਾਂ ਮਰਿਯਮ ਮਗਦਲੀਨੀ ਅਰ ਯਾਕੂਬ ਦੀ ਮਾਤਾ ਮਰਿਯਮ ਅਰ ਸਲੋਮੀ ਨੇ ਸੁਗੰਧਾ ਮੁੱਲ ਲਈਆਂ ਭਈ ਜਾ ਕੇ ਉਸ ਉੱਤੇ ਮਲਨ |
2
|
ਅਤੇ ਹਫ਼ਤੇ ਦੇ ਪਹਿਲੇ ਦਿਨ ਬਹੁਤ ਤੜਕੇ ਸੂਰਜ ਚੜ੍ਹਦੇ ਹੀ ਓਹ ਕਬਰ ਉੱਤੇ ਆਈਆਂ |
3
|
ਅਤੇ ਆਪੋਂ ਵਿੱਚ ਕਹਿਣ ਲੱਗੀਆਂ ਜੋ ਸਾਡੇ ਲਈ ਪੱਥਰ ਨੂੰ ਕਬਰ ਦੇ ਮੂੰਹੋਂ ਕੌਣ ਰੇੜ ਕੇ ਲਾਂਭੇ ਕਰੂ? |
4
|
ਜਾਂ ਓਹਨਾਂ ਨੇ ਨਿਗਾਹ ਕੀਤੀ ਤਾਂ ਵੇਖਿਆ ਜੋ ਪੱਥਰ ਲਾਂਭੇ ਰਿੜਿਆ ਪਿਆ ਹੈ ਕਿਉਂ ਜੋ ਉਹ ਬਹੁਤ ਭਾਰਾ ਸੀ |
5
|
ਅਤੇ ਕਬਰ ਵਿੱਚ ਜਾ ਕੇ ਉਨ੍ਹਾਂ ਇੱਕ ਜੁਆਨ ਨੂੰ ਚਿੱਟਾ ਬਸਤ੍ਰ ਪਹਿਨੀਂ ਸੱਜੇ ਪਾਸੇ ਬੈਠਾ ਵੇਖਿਆ ਅਤੇ ਓਹ ਹੈਰਾਨ ਹੋਈਆਂ |
6
|
ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਭਾਲਦੀਆਂ ਹੋ ਜਿਹੜਾ ਸਲੀਬ ਉੱਤੇ ਚੜਾਇਆ ਗਿਆ ਸੀ । ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਹੈ ਨਹੀਂ। ਲਓ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ |
7
|
ਪਰ ਜਾਓ, ਉਹ ਦੇ ਚੇਲਿਆਂ ਅਤੇ ਪਤਰਸ ਨੂੰ ਆਖੋ ਜੋ ਉਹ ਤੁਹਾਥੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈ। ਤੁਸੀਂ ਉਹ ਨੂੰ ਉੱਥੇ ਵੇਖੋਗੇ ਜਿਵੇਂ ਉਹ ਨੇ ਤੁਹਾਨੂੰ ਆਖਿਆ ਸੀ |
8
|
ਅਤੇ ਓਹ ਨਿੱਕਲ ਕੇ ਕਬਰ ਪਾਸੋਂ ਨੱਸੀਆਂ ਕਿਉਂ ਜੋ ਓਹ ਕੰਬਦੀਆਂ ਅਤੇ ਘਬਰਾਉਂਦੀਆਂ ਸਨ, ਅਤੇ ਡਰ ਦੀਆਂ ਮਾਰੀਆਂ ਕਿਸੇ ਨਾਲ ਕੁਝ ਨਾ ਬੋਲੀਆਂ ।। |
9
|
[ਹਫ਼ਤੇ ਦੇ ਪਹਿਲੇ ਦਿਨ ਉਹ ਨੇ ਤੜਕੇ ਜੀ ਉੱਠ ਕੇ ਪਹਿਲਾਂ ਮਰਿਯਮ ਮਗਦਲੀਨੀ ਨੂੰ ਜਿਹ ਦੇ ਵਿੱਚੋਂ ਉਹ ਨੇ ਸੱਤ ਭੂਤ ਕੱਢੇ ਸਨ ਵਿਖਾਲੀ ਦਿੱਤੀ |
10
|
ਉਸ ਨੇ ਜਾ ਕੇ ਉਹ ਦੇ ਸਾਥੀਆਂ ਨੂੰ ਜਿਹੜੇ ਸੋਗ ਕਰਦੇ ਅਤੇ ਰੋਂਦੇ ਸਨ ਖਬਰ ਦਿੱਤੀ |
11
|
ਪਰ ਉਨ੍ਹਾਂ ਨੇ ਇਹ ਸੁਣ ਕੇ ਜੋ ਉਹ ਜੀਉਂਦਾ ਹੈ ਅਤੇ ਉਸ ਨੂੰ ਵਿਖਾਲੀ ਦਿੱਤੀ ਸਤ ਨਾ ਮੰਨਿਆ।। |
12
|
ਇਹ ਦੇ ਪਿੱਛੋਂ ਉਹ ਨੇ ਹੋਰ ਰੂਪ ਵਿੱਚ ਹੋ ਕੇ ਉਨ੍ਹਾਂ ਵਿੱਚੋਂ ਦੋ ਜਣਿਆ ਨੂੰ ਜਾਂ ਓਹ ਚੱਲਦੇ ਅਤੇ ਪਿੰਡ ਦੀ ਵੱਲ ਤੁਰੇ ਜਾਂਦੇ ਸਨ ਵਿਖਾਲੀ ਦਿੱਤੀ |
13
|
ਅਤੇ ਇਨ੍ਹਾਂ ਨੇ ਜਾ ਕੇ ਬਾਕੀ ਦਿਆਂ ਨੂੰ ਖਬਰ ਦਿੱਤੀ ਪਰ ਉਨ੍ਹਾਂ ਨੇ ਇਨ੍ਹਾਂ ਦੀ ਵੀ ਪਰਤੀਤ ਨਾ ਕੀਤੀ।। |
14
|
ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰਾਂ ਨੂੰ ਜਾਂ ਓਹ ਖਾਣ ਬੈਠੇ ਸਨ ਵਿਖਾਲੀ ਦਿੱਤੀ ਅਤੇ ਉਨ੍ਹਾਂ ਦੀ ਬੇਪਰਤੀਤੀ ਅਰ ਸਖ਼ਤ ਦਿਲੀ ਦਾ ਓਲਾਂਭਾ ਦਿੱਤਾ ਇਸ ਲਈ ਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦੀ ਪਰਤੀਤ ਨਾ ਕੀਤੀ। |
15
|
ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਜਗਤ ਵਿੱਚ ਜਾ ਕੇ ਸਰਬੱਤ ਸਰਿਸ਼ਟ ਦੇ ਸਾਹਮਣੇ ਖੁਸਖਬਰੀ ਦਾ ਪਰਚਾਰ ਕਰੋ |
16
|
ਜਿਹੜਾ ਨਿਹਚਾ ਕਰੇ ਅਤੇ ਬਪਤਿਸਮਾ ਲਵੇ ਅਤੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ |
17
|
ਅਤੇ ਨਿਹਚਾ ਕਰਨ ਵਾਲਿਆਂ ਦੇ ਨਾਲ ਨਾਲ ਏਹ ਨਿਸ਼ਾਨ ਹੋਣਗੇ ਜੋ ਓਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਓਹ ਨਵੀਆਂ ਨਵੀਆਂ ਬੋਲੀਆਂ ਬੋਲਣਗੇ, |
18
|
ਓਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁਝ ਨਹੀਂ ਵਿਚਲੇਗਾ । ਓਹ ਰੋਗੀਆਂ ਉੱਤੇ ਹੱਥ ਰੱਖਣਗੇ ਤਾਂ ਉਹ ਚੰਗੇ ਹੋ ਜਾਣਗੇ ।। |
19
|
ਫੇਰ ਪ੍ਰਭੁ ਯਿਸੂ ਉਨ੍ਹਾਂ ਨਾਲ ਬਚਨ ਕਰ ਹਟਿਆ ਅਕਾਸ਼ ਉੱਤੇ ਉਠਾ ਲਿਆਗਾ ਅਤੇ ਪਰਮੇਸ਼ੁਰ ਦੇ ਸੱਜੇ ਹੱਥ ਜਾ ਬੈਠਾ। |
20
|
ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੁ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਰ ਬਚਨ ਨੂੰ ਉਨ੍ਹਾਂ ਨਿਸ਼ਾਨਿਆਂ ਦੀ ਰਾਹੀਂ ਜਿਹੜੇ ਨਾਲ ਨਾਲ ਹੁੰਦੇ ਸਨ ਸਾਬਤ ਕਰਦਾ ਸੀ ।। ] |