Indian Language Bible Word Collections
Matthew 9:20
Matthew Chapters
Matthew 9 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Matthew Chapters
Matthew 9 Verses
1
|
ਉਹ ਬੇੜੀ ਉੱਤੇ ਚੜ੍ਹ ਕੇ ਪਾਰ ਲੰਘਿਆ ਅਰ ਆਪਣੇ ਨਗਰ ਵਿੱਚ ਆਇਆ |
2
|
ਅਤੇ ਵੇਖੋ ਇੱਕ ਮੰਜੀ ਉੱਤੇ ਪਏ ਹੋਏ ਅਧਰੰਗੀ ਨੂੰ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੀ ਨਿਹਚਾ ਵੇਖ ਕੇ ਉਸ ਅਧਰੰਗੀ ਨੂੰ ਆਖਿਆ, ਹੇ ਪੁੱਤ੍ਰ ਹੌਂਸਲਾ ਰੱਖ! ਤੇਰੇ ਪਾਪ ਮਾਫ਼ ਹੋਏ |
3
|
ਅਤੇ ਵੇਖੋ ਕਈਆਂ ਗ੍ਰੰਥੀਆਂ ਨੇ ਆਪਣੇ ਮਨ ਵਿੱਚ ਕਿਹਾ ਜੋ ਇਹ ਕੁਫ਼ਰ ਬਕਦਾ ਹੈ |
4
|
ਤਾਂ ਯਿਸੂ ਨੇ ਉਨ੍ਹਾਂ ਦੀ ਸੋਚ ਵਿਚਾਰ ਮਲੂਮ ਕਰ ਕੇ ਆਖਿਆ, ਤੁਸੀਂ ਕਾਹਨੂੰ ਆਪਣੇ ਮਨ ਵਿੱਚ ਬੁਰੇ ਵਿਚਾਰ ਕਰਦੇ ਹੋ? |
5
|
ਭਲਾ, ਕਿਹੜੀ ਗੱਲ ਸੁਖਾਲੀ ਹੈ, ਇਹ ਕਹਿਣਾ ਜੋ ਤੇਰੇ ਪਾਪ ਮਾਫ਼ ਹੋਏ ਯਾ ਇਹ ਕਹਿਣਾ ਭਈ ਉੱਠ ਅਤੇ ਤੁਰ? |
6
|
ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤ੍ਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਇਖ਼ਤਿਆਰ ਹੈ ਤਦ ਉਸ ਨੇ ਅਧਰੰਗੀ ਨੂੰ ਕਿਹਾ, ਉੱਠ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾਹ |
7
|
ਤਾਂ ਉਹ ਉੱਠ ਕੇ ਆਪਣੇ ਘਰ ਨੂੰ ਤੁਰ ਗਿਆ |
8
|
ਅਤੇ ਭੀੜ ਇਹ ਵੇਖ ਕੇ ਡਰ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕੀਤੀ ਜੋ ਉਹ ਨੇ ਮਨੁੱਖਾਂ ਨੂੰ ਐੱਨਾ ਇਖ਼ਤਿਆਰ ਦਿੱਤਾ।। |
9
|
ਯਿਸੂ ਨੇ ਉੱਥੋਂ ਅੱਗੇ ਵਧ ਕੇ ਮੱਤੀ ਨਾਮੇ ਇੱਕ ਮਨੁੱਖ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਰ ਉਹ ਨੂੰ ਕਿਹਾ ਭਈ ਮੇਰੇ ਮਗਰ ਹੋ ਤੁਰ, ਅਤੇ ਉਹ ਉੱਠ ਕੇ ਉਹ ਦੇ ਮਗਰ ਹੋ ਤੁਰਿਆ।। |
10
|
ਤਾਂ ਐਉਂ ਹੋਇਆ ਕਿ ਜਾਂ ਉਹ ਘਰ ਵਿੱਚ ਰੋਟੀ ਖਾਣ ਬੈਠਾ ਸੀ ਤਾਂ ਵੇਖੋ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਆਣ ਕੇ ਯਿਸੂ ਅਰ ਉਹ ਦੇ ਚੇਲਿਆਂ ਨਾਲ ਬੈਠ ਗਏ |
11
|
ਅਤੇ ਫ਼ਰੀਸਿਆਂ ਨੇ ਇਹ ਵੇਖ ਕੇ ਉਹ ਦੇ ਚੇਲਿਆਂ ਨੂੰ ਆਖਿਆ, ਤੁਹਾਡਾ ਗੁਰੂ ਮਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ? |
12
|
ਪਰ ਉਹ ਨੇ ਇਹ ਸੁਣ ਕੇ ਕਿਹਾ, ਨਵੇਂ ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੈ |
13
|
ਪਰ ਤੁਸੀਂ ਜਾ ਕੇ ਇਹ ਦਾ ਅਰਥ ਸਿੱਖੋ ਕਿ ਮੈਂ ਬਲੀਦਾਨ ਨੂੰ ਨਹੀਂ ਪਰ ਦਯਾ ਨੂੰ ਚਾਹੁੰਦਾ ਹਾਂ ਕਿਉਂ ਜੋ ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ।। |
14
|
ਤਦ ਯੂਹੰਨਾ ਦੇ ਚੇਲਿਆਂ ਨੇ ਉਹ ਦੇ ਕੋਲ ਆਣ ਕੇ ਕਿਹਾ ਜੋ ਇਹ ਦਾ ਕੀ ਕਾਰਨ ਹੈ ਕਿ ਅਸੀਂ ਅਤੇ ਫ਼ਰੀਸੀ ਬਹੁਤ ਵਰਤ ਰੱਖਦੇ ਹਾਂ ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ |
15
|
ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਿੰਨਾ ਚਿਰ ਲਾੜਾ ਜਨੇਤੀਆਂ ਦੇ ਨਾਲ ਹੈ ਭਲਾ, ਓਹ ਸੋਗ ਕਰ ਸੱਕਦੇ ਹਨ? ਪਰ ਓਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅੱਡ ਕੀਤਾ ਜਾਵੇਗਾ ਤਦ ਓਹ ਵਰਤ ਰੱਖਣਗੇ |
16
|
ਪੁਰਾਣੇ ਕੱਪੜੇ ਨੂੰ ਕੋਰੇ ਦੀ ਟਾਕੀ ਕੋਈ ਨਹੀਂ ਲਾਉਂਦਾ ਕਿਉਂ ਜੋ ਉਹ ਟਾਕੀ ਜਿਹੜੀ ਲਾਈ ਹੈ ਉਸ ਕੱਪੜੇ ਤੋਂ ਕੁਝ ਖਿੱਚ ਲੈਂਦੀ ਹੈ ਅਤੇ ਉਹ ਲੰਗਾਰ ਵਧ ਜਾਂਦਾ ਹੈ |
17
|
ਅਤੇ ਨਾ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਅਤੇ ਮੈ ਵਗ ਜਾਂਦੀ ਅਤੇ ਮਸ਼ਕਾਂ ਦਾ ਨਾਸ ਹੋ ਜਾਂਦਾ ਹੈ। ਪਰ ਨਵੀਂ ਮੈ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਸੋ ਓਹ ਦੋਵੇਂ ਬਚ ਰਹਿੰਦੀਆ ਹਨ।। |
18
|
ਤਦ ਉਹ ਉਨ੍ਹਾਂ ਨੂੰ ਏਹ ਗੱਲਾਂ ਕਹਿ ਰਿਹਾ ਸੀ ਵੇਖੋ ਇੱਕ ਸਰਦਾਰ ਨੇ ਆਣ ਕੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, ਮੇਰੀ ਬੇਟੀ ਹੁਣੇ ਮਰੀ ਹੈ ਪਰ ਤੂੰ ਆਣ ਕੇ ਆਪਣਾ ਹੱਥ ਉਸ ਉੱਤੇ ਰੱਖ ਤਾਂ ਉਹ ਜੀ ਪਵੇਗੀ |
19
|
ਫੇਰ ਯਿਸੂ ਉੱਠ ਕੇ ਆਪਣੇ ਚੇਲਿਆਂ ਸਣੇ ਉਹ ਦੇ ਮਗਰ ਤੁਰ ਪਿਆ |
20
|
ਅਰ ਵੇਖੋ ਇੱਕ ਜਨਾਨੀ ਨੇ ਜਿਹ ਦੇ ਬਾਰਾਂ ਵਰਿਹਾਂ ਤੋਂ ਲਹੂ ਆਉਂਦਾ ਸੀ ਪਿੱਛੋਂ ਦੀ ਆਣ ਕੇ ਉਹ ਦੇ ਕੱਪੜੇ ਦਾ ਪੱਲਾ ਛੋਹਿਆ |
21
|
ਕਿਉਂ ਜੋ ਉਹ ਆਪਣੇ ਜੀ ਵਿੱਚ ਆਖਦੀ ਸੀ ਭਈ ਜੇ ਮੈਂ ਨਿਰਾ ਉਹ ਦੇ ਕੱਪੜੇ ਨੂੰ ਛੋਹ ਲਵਾਂ ਤਾਂ ਚੰਗੀ ਹੋ ਜਾਵਾਂਗੀ |
22
|
ਤਦ ਯਿਸੂ ਨੇ ਪਿਛਾਹਾਂ ਮੁੜ ਕੇ ਅਤੇ ਉਹ ਨੂੰ ਵੇਖ ਕੇ ਆਖਿਆ, ਬੇਟੀ ਹੌਸਲਾ ਰੱਖ! ਤੇਰੀ ਨਿਹਚਾ ਨੇ ਤੈਨੂੰ ਚੰਗਾ ਕੀਤਾ ਹੈ। ਉਹ ਜਨਾਨੀ ਉਸੇ ਘੜੀਓਂ ਚੰਗੀ ਹੋ ਗਈ |
23
|
ਤਾਂ ਯਿਸੂ ਸਰਦਾਰ ਦੇ ਘਰ ਵਿੱਚ ਗਿਆ ਅਤੇ ਬੌਂਸਰੀ ਬਜਾਉਣ ਵਾਲਿਆਂ ਨੂੰ ਅਤੇ ਭੀੜ ਨੂੰ ਰੌਲਾ ਪਾਉਂਦੀ ਵੇਖ ਕੇ ਆਖਿਆ |
24
|
ਲਾਂਭੇ ਹੋਵੋ ਕਿਉਂ ਜੋ ਕੁੜੀ ਮਰੀ ਨਹੀਂ ਪਰ ਸੁੱਤੀ ਹੈ ਪਰ ਓਹ ਉਸ ਉੱਤੇ ਹੱਸੇ |
25
|
ਜਾਂ ਭੀੜ ਬਾਹਰ ਕੱਢੀ ਗਈ ਤਾਂ ਉਸ ਨੇ ਅੰਦਰ ਜਾ ਕੇ ਉਹ ਦਾ ਹੱਥ ਫੜਿਆ ਅਤੇ ਕੁੜੀ ਉੱਠੀ |
26
|
ਅਰ ਇਹ ਖ਼ਬਰ ਉਸ ਸਾਰੇ ਦੇਸ ਵਿੱਚ ਖਿੰਡ ਗਈ।। |
27
|
ਜਾਂ ਯਿਸੂ ਉੱਥੋਂ ਤੁਰਿਆ ਤਾਂ ਦੋ ਅੰਨ੍ਹੇ ਉਹ ਦੇ ਮਗਰ ਹਾਕਾਂ ਮਾਰਦੇ ਆਏ ਅਤੇ ਬੋਲੇ ਹੇ ਦਾਊਦ ਦੇ ਪੁੱਤ੍ਰ, ਸਾਡੇ ਉੱਤੇ ਦਯਾ ਕਰ! |
28
|
ਅਰ ਜਾਂ ਉਹ ਘਰ ਵਿੱਚ ਗਿਆ ਤਾਂ ਓਹ ਅੰਨ੍ਹੇ ਉਹ ਦੇ ਕੋਲ ਆਏ ਅਤੇ ਯਿਸੂ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਹਾਨੂੰ ਨਿਹਚਾ ਹੈ ਜੋ ਮੈਂ ਇਹ ਕੰਮ ਕਰ ਸੱਕਦਾ ਹਾਂ? ਉਨ੍ਹਾਂ ਉਹ ਨੂੰ ਆਖਿਆ, ਹਾਂ ਪ੍ਰਭੁ ਜੀ |
29
|
ਤਦ ਉਹ ਉਨ੍ਹਾਂ ਦੀਆਂ ਅੱਖੀਆਂ ਨੂੰ ਛੋਹ ਕੇ ਬੋਲਿਆ, ਜਿਹੀ ਤੁਹਾਡੀ ਨਿਹਚਾ ਹੈ ਤੁਹਾਡੇ ਲਈ ਤਿਹਾ ਹੀ ਹੋਵੇ |
30
|
ਅਤੇ ਉਨ੍ਹਾਂ ਦੀਆਂ ਅੱਖੀਆਂ ਖੁੱਲ੍ਹ ਗਈਆਂ ਤਾਂ ਯਿਸੂ ਨੇ ਤਗੀਦ ਨਾਲ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਕੋਈ ਨਾ ਜਾਣੇ! |
31
|
ਪਰ ਉਨ੍ਹਾਂ ਨੇ ਨਿੱਕਲ ਕੇ ਉਸ ਸਾਰੇ ਦੇਸ ਵਿੱਚ ਉਹ ਦਾ ਜਸ ਖਿੰਡਾਇਆ।। |
32
|
ਫੇਰ ਉਨ੍ਹਾਂ ਦੇ ਬਾਹਰ ਨਿੱਕਲਦਿਆਂ ਹੀ ਵੇਖੋ ਇੱਕ ਗੁੰਗੇ ਨੂੰ ਜਿਹ ਨੂੰ ਭੂਤ ਚਿੰਬੜਿਆ ਹੋਇਆ ਸੀ ਉਹ ਦੇ ਕੋਲ ਲਿਆਏ |
33
|
ਅਤੇ ਜਦ ਭੂਤ ਕੱਢਿਆ ਗਿਆ ਤਦ ਗੁੰਗਾ ਬੋਲਣ ਲੱਗ ਪਿਆ ਅਤੇ ਭੀੜ ਅਚਰਜ ਮੰਨ ਕੇ ਆਖਣ ਲੱਗੀ ਭਈ ਇਸਰਾਏਲ ਵਿੱਚ ਇਸ ਪਰਕਾਰ ਕਦੀ ਨਹੀਂ ਵੇਖਿਆ! |
34
|
ਪਰ ਫ਼ਰੀਸੀਆਂ ਨੇ ਕਿਹਾ, ਉਹ ਤਾਂ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।। |
35
|
ਯਿਸੂ ਉਨ੍ਹਾਂ ਦੀਆਂ ਸਮਾਜਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ ਖ਼ਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਰਬੱਤ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ |
36
|
ਅਤੇ ਜਾਂ ਉਹ ਨੇ ਭੀੜ੍ਹਾਂ ਵੇਖੀਆਂ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ ਕਿਉਂ ਜੋ ਉਨ੍ਹਾਂ ਭੇਡਾਂ ਵਾਂਙੁ ਜਿਨ੍ਹਾਂ ਦਾ ਅਯਾਲੀ ਨਾ ਹੋਵੇ ਓਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ |
37
|
ਤਦ ਉਹ ਨੇ ਆਪਣੇ ਚੇਲਿਆਂ ਨੂੰ ਆਖਿਆ, ਖੇਤੀ ਪੱਕੀ ਹੋਈ ਤਾਂ ਬਹੁਤ ਹੈ ਪਰ ਵਾਢੇ ਥੋੜੇ ਹਨ |
38
|
ਇਸ ਲਈ ਤੁਸੀਂ ਖੇਤੀ ਦੇ ਮਾਲਕ ਦੇ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਖੇਤੀ ਵੱਢਣ ਨੂੰ ਵਾਢੇ ਘੱਲ ਦੇਵੇ।। |