1
|
ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ। |
2
|
ਉਹ ਮੈਨੂੰ ਹਰੇ ਹਰੇ ਘਾਰ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ। |
3
|
ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ। |
4
|
ਭਾਵੇਂ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈਂ। ਤੇਰੀ ਸੋਟੀ ਤੇ ਤੇਰੀ ਲਾਠੀ, ਏਹ ਮੈਨੂੰ ਤਸੱਲੀ ਦਿੰਦੀਆਂ ਹਨ। |
5
|
ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈਂ, ਤੈਂ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਭਰਿਆ ਹੋਇਆ ਹੈ। |
6
|
ਸੱਚ ਮੁੱਚ ਭਲਿਆਈ ਅਰ ਦਯਾ ਜੀਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵੱਸਾਂਗਾ!।। |
Psalms 23:1 Punjabi Language Bible Words basic statistical display
COMING SOON ...