Indian Language Bible Word Collections
Psalms 6:1
Psalms Chapters
Psalms 6 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Books
Old Testament
New Testament
Psalms Chapters
Psalms 6 Verses
1
|
ਹੇ ਯਹੋਵਾਹ, ਤੂੰ ਆਪਣੇ ਕ੍ਰੋਧ ਨਾਲ ਮੈਨੂੰ ਦਬਕਾ ਨਾ ਦੇਹ, ਨਾ ਆਪਣੇ ਤੇਜ਼ ਕੋਪ ਨਾਲ ਮੈਨੂੰ ਤਾੜ । |
2
|
ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ ਕਿਉਂ ਜੋ ਮੈਂ ਕੁਮਲਾ ਰਿਹਾ ਹਾਂ। ਹੇ ਯਹੋਵਾਹ, ਮੈਨੂੰ ਚੰਗਿਆਂ ਕਰ ਕਿਉਂ ਜੋ ਮੇਰੀਆਂ ਹੱਡੀਆਂ ਬਿਆਕਲ ਹਨ। |
3
|
ਮੇਰੀ ਜਾਨ ਵੀ ਅੱਤ ਬਿਆਕਲ ਹੈ, ਅਤੇ ਤੂੰ ਯਹੋਵਾਹ, ਕਦੋ ਤੀਕॽ |
4
|
ਹੇ ਯਹੋਵਾਹ, ਮੁੜ ਆ, ਮੇਰੀ ਜਾਨ ਨੂੰ ਛੁਡਾ, ਆਪਣੀ ਦਯਾ ਦੇ ਕਾਰਨ ਮੈਨੂੰ ਬਚਾ, |
5
|
ਕਿਉਂ ਜੋ ਮੌਤ ਵਿੱਚ ਤੇਰਾ ਸਿਮਰਨ ਨਹੀਂ, ਪਤਾਲ ਵਿੱਚ ਕੌਣ ਤੇਰਾ ਧੰਨਵਾਦ ਕਰੇਗਾॽ |
6
|
ਮੈਂ ਧਾਹਾਂ ਮਾਰਦਾ ਮਾਰਦਾ ਥੱਕ ਗਿਆ। ਸਾਰੀ ਰਾਤ ਮੈਂ ਆਪਣੇ ਵਿਛਾਉਣੇ ਉੱਤੇ ਹੜ੍ਹ ਵਗਾ ਲੈਂਦਾ ਹਾਂ, ਆਪਣੇ ਅੰਝੂਆ ਨਾਲ ਮੈਂ ਆਪਣਾ ਮੰਜਾ ਭਿਉਂਦਾ ਹਾਂ। |
7
|
ਮੇਰੀਆਂ ਅੱਖਾਂ ਸੋਗ ਦੇ ਮਾਰੇ ਗਲ ਗਈਆਂ, ਓਹ ਮੇਰੇ ਵਿਰੋਧੀਆਂ ਦੇ ਕਾਰਨ ਚੁੰਨ੍ਹੀਆਂ ਹੋ ਗਈਆਂ ਹਨ। |
8
|
ਹੇ ਤੁਸੀਂ ਸਾਰੇ ਕੁਕਰਮੀਓ, ਮੇਰੇ ਕੋਲੋਂ ਦੂਰ ਹੋ ਜਾਓ, ਕਿਉਂ ਜੋ ਯਹੋਵਾਹ ਨੇ ਮੇਰੇ ਰੋਣ ਦੀ ਅਵਾਜ਼ ਸੁਣ ਲਈ ਹੈ, |
9
|
ਯਹੋਵਾਹ ਨੇ ਮੇਰੀ ਬੇਨਤੀ ਸੁਣ ਲਈ ਹੈ, ਯਹੋਵਾਹ ਮੇਰੀ ਪ੍ਰਾਰਥਨਾ ਕਬੂਲ ਕਰੇਗਾ। |
10
|
ਮੇਰੇ ਸਾਰੇ ਵੈਰੀ ਲੱਜਿਆਵਾਨ ਅਰ ਅੱਤ ਬਿਆਕਲ ਹੋਣਗੇ, ਓਹ ਮੁੜ ਜਾਣਗੇ ਅਤੇ ਅਚਣਚੇਤ ਲੱਜਿਆਵਾਨ ਹੋ ਜਾਣਗੇ ।। |