Indian Language Bible Word Collections
Revelation 19:1
Revelation Chapters
Revelation 19 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Revelation Chapters
Revelation 19 Verses
1
|
ਇਹ ਦੇ ਮਗਰੋਂ ਮੈਂ ਸੁਰਗ ਵਿੱਚ ਵੱਡੀ ਭੀੜ ਦੀ ਅਵਾਜ਼ ਜਿਹੀ ਏਹ ਆਖਦੇ ਸੁਣੀ, - ਹਲਲੂਯਾਹ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ, |
2
|
ਉਹ ਦੇ ਨਿਆਉਂ ਤਾਂ ਸੱਚੇ ਅਤੇ ਜਥਾਰਥ ਹਨ, ਇਸ ਲਈ ਜੋ ਉਸ ਵੱਡੀ ਕੰਜਰੀ ਦਾ ਜਿਨ ਆਪਣੀ ਹਰਾਮਕਾਰੀ ਨਾਲ ਧਰਤੀ ਨੂੰ ਵਿਗਾੜਿਆ ਸੀ, ਨਿਆਉਂ ਕੀਤਾ ਅਤੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਹ ਦੇ ਹੱਥੋਂ ਲਿਆ ।। |
3
|
ਓਹ ਦੂਜੀ ਵਾਰ ਬੋਲੇ, - ਹਲਲੂਯਾਹ! ਉਹ ਦਾ ਧੂੰਆਂ ਜੁੱਗੋ ਜੁੱਗ ਪਿਆ ਉੱਠਦਾ ਹੈ!।। |
4
|
ਤਾਂ ਓਹ ਚੱਵੀ ਬਜ਼ੁਰਗ ਅਤੇ ਚਾਰ ਜੰਤੂ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਮੱਥਾ ਟੇਕ ਕੇ ਬੋਲੇ, ਆਮੀਨ, ਹਲਲੂਯਾਹ! |
5
|
ਸਿੰਘਾਸਣ ਵੱਲੋਂ ਇੱਕ ਅਵਾਜ਼ ਇਹ ਆਖਦੇ ਨਿੱਕਲੀ, ਤੁਸੀਂ ਸੱਭੋ ਉਹ ਦਿਓ ਦਾਸੋ ਕੀ ਛੋਟੇ ਕੀ ਵੱਡੇ, ਜਿਹੜੇ ਉਸ ਤੋਂ ਭੈ ਕਰਦੇ ਹੋ, ਸਾਡੇ ਪਰਮੇਸ਼ੁਰ ਦੀ ਉਸਤਤ ਕਰੋ!।। |
6
|
ਤਾਂ ਮੈਂ ਵੱਡੀ ਭੀੜ ਦੀ ਅਵਾਜ਼ ਜਿਹੀ ਅਤੇ ਬਾਹਲਿਆਂ ਪਾਣੀਆਂ ਦੀ ਅਵਾਜ਼ ਜਿਹੀ ਅਤੇ ਬੱਦਲ ਦੀਆਂ ਡਾਢੀਆਂ ਗਰਜਾਂ ਦੀ ਅਵਾਜ਼ ਜਿਹੀ ਇਹ ਆਖਦੇ ਸੁਣੀ, - ਹਲਲੂਯਾਹ! ਪ੍ਰਭੁ ਸਾਡਾ ਪਰਮੇਸ਼ੁਰ ਸਰਬ ਸ਼ਕਤੀਮਾਨ ਰਾਜ ਕਰਦਾ ਹੈ! |
7
|
ਆਓ, ਅਸੀਂ ਅਨੰਦ ਕਰੀਏ ਅਤੇ ਨਿਹਾਲ ਹੋਈਏ, ਅਤੇ ਉਹ ਦੀ ਵਡਿਆਈ ਕਰੀਏ, ਲੇਲੇ ਦਾ ਵਿਆਹ ਜੋ ਆ ਗਿਆ ਹੈ, ਅਤੇ ਉਹ ਦੀ ਲਾੜੀ ਨੇ ਆਪਣੇ ਆਪ ਨੂੰ ਤਿਆਰ ਕਰ ਲਿਆ ਹੈ। |
8
|
ਏਹ ਉਸ ਨੂੰ ਬਖ਼ਸ਼ਿਆ ਗਿਆ ਭਈ ਭੜਕੀਲੇ ਅਤੇ ਸਾਫ ਕਤਾਨ ਦੀ ਪੁਸ਼ਾਕ ਪਾਵੇ, ਏਹ ਕਤਾਨ ਤਾਂ ਸੰਤਾਂ ਦਾ ਧਰਮੀ ਕੰਮ ਹੈ।। |
9
|
ਤਾਂ ਓਨ ਮੈਨੂੰ ਆਖਿਆ, ਲਿਖ ਭਈ ਧੰਨ ਓਹ ਜਿਹੜੇ ਲੇਲੇ ਦੇ ਵਿਆਹ ਦੀ ਦਾਓਤ ਵਿੱਚ ਸੱਦੇ ਹੋਏ ਹਨ! ਅਤੇ ਓਨ ਮੈਨੂੰ ਆਖਿਆ ਭਈ ਏਹ ਪਰਮੇਸ਼ੁਰ ਦੀਆਂ ਸੱਚੀਆਂ ਗੱਲਾਂ ਹਨ |
10
|
ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ । ਤਾਂ ਓਸ ਮੈਨੂੰ ਆਖਿਆ ਭਈ ਇਉਂ ਨਾ ਕਰ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦਾ ਸਾਖੀ ਭਰਦੇ ਹਨ ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦੀ ਰੂਹ ਹੈ।। |
11
|
ਮੈਂ ਅਕਾਸ਼ ਨੂੰ ਖੁਲ੍ਹਿਆ ਹੋਇਆ ਡਿੱਠਾ, ਤਾਂ ਕੀ ਵੇਖਦਾ ਹਾਂ ਭਈ ਇੱਕ ਨੁਕਰਾ ਘੋੜਾ ਹੈ ਅਤੇ ਉਹ ਦਾ ਸਵਾਰ ਵਫ਼ਾਦਾਰ ਅਤੇ ਸੱਚਾ ਸਦਾਉਂਦਾ ਹੈ ਅਤੇ ਉਹ ਧਰਮ ਨਾਲ ਨਿਆਉਂ ਅਤੇ ਜੁੱਧ ਕਰਦਾ ਹੈ |
12
|
ਉਹ ਦੀਆਂ ਅੱਖੀਆਂ ਅੱਗ ਦੀ ਲਾਟ ਹਨ ਅਤੇ ਉਹ ਦੇ ਸਿਰ ਉੱਤੇ ਬਹੁਤ ਸਾਰੇ ਮੁਕਟ ਹਨ ਅਤੇ ਉਹ ਦਾ ਇੱਕ ਨਾਮ ਲਿਖਿਆ ਹੋਇਆ ਹੈ ਜਿਹ ਨੂੰ ਉਹ ਦੇ ਬਿਨਾ ਹੋਰ ਕੋਈ ਨਹੀਂ ਜਾਣਦਾ |
13
|
ਅਤੇ ਉਹ ਇੱਕ ਬਸਤਰ ਲਹੂ ਨਾਲ ਛਿੜਕਿਆ ਹੋਇਆ ਪਹਿਨੇ ਹੋਏ ਹੈ ਅਤੇ ਉਹ ਦਾ ਨਾਮ ਪਰਮੇਸ਼ੁਰ ਦਾ ਸ਼ਬਦ ਅਖਵਾਉਂਦਾ ਹੈ |
14
|
ਅਤੇ ਜਿਹੜੀਆਂ ਫੌਜਾਂ ਸੁਰਗ ਵਿੱਚ ਹਨ ਓਹ ਚਿੱਟੇ ਅਤੇ ਸਾਫ਼ ਕਤਾਨੀ ਕੱਪੜੇ ਪਹਿਨੀ ਨੁਕਰਿਆਂ ਘੋੜਿਆਂ ਉੱਤੇ ਉਹ ਦੇ ਮਗਰ ਮਗਰ ਆਉਂਦੀਆਂ ਹਨ |
15
|
ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਭਈ ਓਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਓਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈ ਦੇ ਚੁਬੱਚੇ ਨੂੰ ਲਿਤਾੜਦਾ ਹੈ |
16
|
ਉਹ ਦੇ ਬਸਤਰ ਉੱਤੇ ਅਰ ਉਹ ਦੇ ਪੱਟ ਉੱਤੇ ਏਹ ਨੇਮ ਲਿਖਿਆ ਹੋਇਆ ਹੈ, - ਰਾਜਿਆਂ ਦਾ ਰਾਜਾ ਅਤੇ ਪ੍ਰਭੁਆਂ ਦਾ ਪ੍ਰਭੁ।। |
17
|
ਮੈਂ ਇੱਕ ਦੂਤ ਨੂੰ ਸੂਰਜ ਵਿੱਚ ਖਲੋਤਾ ਵੇਖਿਆ ਅਤੇ ਉਸ ਨੇ ਓਹਨਾਂ ਸਭਨਾਂ ਪੰਛੀਆਂ ਨੂੰ ਜਿਹੜੇ ਅਕਾਸ਼ ਵਿੱਚ ਉੱਡਦੇ ਹਨ ਵੱਡੀ ਅਵਾਜ਼ ਨਾਲ ਹਾਕ ਮਾਰ ਕੇ ਆਖਿਆ, ਆਓ ਚੱਲੋ ਅਤੇ ਪਰਮੇਸ਼ੁਰ ਦੀ ਵੱਡੀ ਦਾਉਤ ਲਈ ਇਕੱਠੇ ਹੋਵੋ! |
18
|
ਭਈ ਤੁਸੀਂ ਰਾਜਿਆਂ ਦਾ ਮਾਸ, ਘੋੜਿਆਂ ਦਾ ਮਾਸ, ਮਹਾ ਬਲੀਆਂ ਦਾ ਮਾਸ, ਘੋੜਿਆਂ ਨਾਲੇ ਉਨ੍ਹਾਂ ਦੇ ਸਵਾਰਾਂ ਦਾ ਮਾਸ ਅਤੇ ਅਜ਼ਾਦਾਂ ਕੀ ਗੁਲਾਮਾਂ, ਕੀ ਛੋਟਿਆਂ ਕੀ ਵੱਡਿਆਂ, ਸਭਨਾਂ ਦਾ ਮਾਸ ਛਕੋ!।। |
19
|
ਫੇਰ ਮੈਂ ਵੇਖਿਆ ਭਈ ਉਹ ਦਰਿੰਦਾ ਅਤੇ ਧਰਤੀ ਦੇ ਰਾਜੇ ਅਤੇ ਉਨ੍ਹਾਂ ਦੀਆਂ ਫੌਜਾਂ ਇਕੱਠੀਆਂ ਹੋਈਆਂ ਭਈ ਉਹ ਦੇ ਨਾਲ ਜਿਹੜਾ ਘੋੜੇ ਉੱਤੇ ਸਵਾਰ ਸੀ ਅਤੇ ਉਹ ਦੀ ਫੌਜ ਨਾਲ ਜੁੱਧ ਕਰਨ |
20
|
ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਭੀ ਜਿਹ ਨੇ ਉਹ ਦੇ ਸਾਹਮਣੇ ਓਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾ ਨਾਲ ਉਸ ਨੇ ਓਹਨਾਂ ਨੂੰ ਭਰਮਾ ਛੱਡਿਆ ਸੀ ਜਿੰਨ੍ਹਾਂ ਉਸ ਦਰਿੰਦੇ ਦਾ ਦਾਗ ਲੁਕਾਇਆ ਸੀ, ਨਾਲੇ ਓਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ । ਏਹ ਦੋਵੇਂ ਓਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜੀਉਂਦੇ ਜੀ ਸੁੱਟੇ ਗਏ! |
21
|
ਅਤੇ ਹੋਰ ਸਭ ਓਸ ਘੋੜੇ ਦੇ ਸਵਾਰ ਦੀ ਤਲਵਾਰ ਨਾਲ ਜੋ ਉਹ ਦੇ ਮੂੰਹ ਵਿੱਚੋਂ ਨਿੱਕਲਦੀ ਸੀ ਵੱਢੇ ਗਏ ਅਤੇ ਸਾਰੇ ਪੰਛੀ ਓਹਨਾਂ ਦੇ ਮਾਸ ਨਾਲ ਰੱਜ ਗਏ।। |